Tuesday, 21 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ

ਲੋਕਾਂ ਨਾਲ ਸਿੱਧੀ ਗੱਲਬਾਤ ਕਰਕੇ ਸੇਵਾਵਾਂ ਦਾ ਲਿਆ ਜਾਇਜ਼ਾ

Himanshu Aggarwal, Dr Himanshu Aggarwal, DC Patiala, Deputy Commissioner Patiala, Patiala, Punjab, Punjab News, Latest Punjab News

Gurpreet Singh

Gurpreet Singh

5 Dariya News

ਪਟਿਆਲਾ , 21 Jul 2026

Last updated on: Jul 21, 2026, 18:22 IST

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਸੇਵਾ ਕੇਂਦਰ ਅਤੇ ਪਟਿਆਲਾ ਦੇ ਸਬ ਰਜਿਸਟਰਾਰ ਦਫ਼ਤਰ ਅਚਨਚੇਤ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਰਜਿਸਟਰੀਆਂ ਤੇ ਹੋਰ ਵੱਖ-ਵੱਖ ਕੰਮ ਕਰਵਾਉਣ ਆਏ ਆਮ ਲੋਕਾਂ ਨਾਲ ਗੱਲਬਾਤ ਕਰਕੇ ਸਰਕਾਰੀ ਸੇਵਾਵਾਂ ਬਾਬਤ ਫੀਡਬੈਕ ਪ੍ਰਾਪਤ ਕੀਤੀ। 

ਉਨ੍ਹਾਂ ਨੇ ਇੱਥੇ ਲੋਕਾਂ ਦੇ ਬੈਠਣ, ਪੀਣ ਵਾਲੇ ਪਾਣੀ ਤੇ ਹੋਰ ਸਹੂਲਤਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਇਸ ਮੌਕੇ ਮੁਲਾਜਮਾਂ ਨੂੰ ਚਿਤਾਵਨੀ ਵੀ ਦਿੱਤੀ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਅਸੁਵਿਧਾ ਨਾ ਆਉਣ ਦਿੱਤੀ ਜਾਵੇ। ਡਾ. ਹਿਮਾਂਸ਼ੂ ਅਗਰਵਾਲ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਫਲੈਗਸ਼ਿਪ ਪ੍ਰੋਗਰਾਮ ਈਜ਼ੀ ਰਜਿਸਟਰੀ ਦਾ ਜਾਇਜ਼ਾ ਲੈਂਦਿਆਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਲੋਕ ਸਬ ਰਜਿਸਟਰਾਰ ਦਫ਼ਤਰਾਂ ਵਿਖੇ ਹੀ ਰਜਿਸਟਰੀਆਂ ਲਿਖਣ ਲਈ ਹੈਲਪ ਡੈਸਕ 'ਤੇ ਤਾਇਨਾਤ ਕਰਮਚਾਰੀਆਂ ਤੋਂ ਕੇਵਲ 550 ਰੁਪਏ ਸਰਕਾਰੀ ਫੀਸ ਵਿੱਚ ਆਪਣੀਆਂ ਰਜਿਸਟਰੀਆਂ ਲਿਖਵਾਉਣ।

ਡਿਪਟੀ ਕਮਿਸ਼ਨਰ ਨੇ ਸੇਲ ਡੀਡ ਲਿਖਣ ਵਾਲੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇੱਥੇ ਆਉਂਦੇ ਲੋਕਾਂ ਨੂੰ ਇਸ ਸੁਵਿਧਾ ਬਾਰੇ ਜਾਣੂ ਕਰਵਾਉਣ ਤੇ ਇੱਥੋਂ ਹੀ ਸੇਲ ਡੀਡ ਤਿਆਰ ਕਰਨ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਸੇਲ ਡੀਡ ਤਿਆਰ ਕਰਨ ਲਈ ਪ੍ਰਾਈਵੇਟ ਲੋਕਾਂ ਅਤੇ ਵਿਚੋਲਿਆਂ ਵੱਲੋਂ ਵਸੂਲੀਆਂ ਜਾਂਦੀਆਂ ਮੋਟੀਆਂ ਫੀਸਾਂ ਨਹੀਂ ਦੇਣੀਆਂ ਪੈਣਗੀਆਂ। 

ਉਨ੍ਹਾਂ ਨੇ ਰਜਿਸਟਰੀਆਂ ਕਰਵਾਉਣ ਆਏ ਲੋਕਾਂ ਤੋਂ ਫੀਡਬੈਕ ਲਈ ਤੇ ਪੁੱਛਿਆ ਕਿ ਉਨ੍ਹਾਂ ਤੋਂ ਕਿਸੇ ਵਿਅਕਤੀ ਨੇ ਕੋਈ ਤੰਗ ਪ੍ਰੇਸ਼ਾਨ ਤਾਂ ਨਹੀਂ ਕੀਤਾ? ਡੀ.ਸੀ. ਨੇ ਲੋਕਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਿਸ਼ੇਸ਼ ਪਹਿਲਕਦਮੀ ਤਹਿਤ ਜਾਇਦਾਦ ਦੀਆਂ ਰਜਿਸਟਰੀਆਂ ਕਰਵਾਉਣ ਮੌਕੇ ਲੋਕਾਂ ਦੀ ਕਿਸੇ ਵੀ ਤਰ੍ਹਾਂ ਦੀ ਖੱਜਲ ਖੁਆਰੀ ਤੇ ਕਿਸੇ ਕਿਸਮ ਦਾ ਵੀ ਵਾਧੂ ਦਾ ਲੈਣ ਦੇਣ ਬੰਦ ਕਰਕੇ ਨਾਪਾਕ ਗਠਜੋੜ ਖ਼ਤਮ ਕੀਤਾ ਗਿਆ ਹੈ ਅਤੇ ਹੁਣ ਰਜਿਸਟਰੀਆਂ ਕਰਵਾਉਣ ਸਮੇਂ ਨਾਗਰਿਕਾਂ ਨੂੰ ਕਿਸੇ ਟਾਊਟ, ਦਲਾਲ ਜਾਂ ਏਜੰਟ ਦੀ ਕੋਈ ਲੋੜ ਨਹੀਂ ਹੈ।

ਡਾ. ਹਿਮਾਂਸ਼ੂ ਅਗਰਵਾਲ ਨੇ ਇਸੇ ਦੌਰਾਨ ਸੇਵਾ ਕੇਂਦਰ ਦਾ ਜਾਇਜ਼ਾ ਲੈਂਦਿਆਂ ਇੱਥੇ ਲੋਕਾਂ ਤੋਂ ਕੋਈ ਮੁਸ਼ਕਿਲ ਜਾਂ ਸੇਵਾ ਲੈਣ ਸਮੇਂ ਕੋਈ ਵੀ ਔਖਿਆਈ ਆਉਣ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਸੇਵਾ ਕੇਂਦਰ ਇੰਚਾਰਜ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਆਮ ਨਾਗਰਿਕ ਨੂੰ ਕੋਈ ਮੁਸ਼ਕਿਲ ਨਹੀਂ ਆਉਣੀ ਚਾਹੀਦੀ।

ਡਾ. ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਵਿਸ਼ੇਸ਼ ਪਹਿਲਕਦਮੀ 'ਸਰਕਾਰ ਤੁਹਾਡੇ ਦੁਆਰ' ਤਹਿਤ ਹੁਣ ਲੋਕ ਸੇਵਾ ਕੇਂਦਰਾਂ ਵਿਖੇ ਮਿਲਦੀਆਂ ਸੇਵਾਵਾਂ ਹੈਲਪਲਾਈਨ ਨੰਬਰ 1076 ਰਾਹੀਂ ਆਪਣੇ ਘਰ ਬੈਠੇ ਹੀ ਲੈ ਰਹੇ ਹਨ, ਇਸ ਨਾਲ ਪੇਂਡੂ ਪਰਿਵਾਰਾਂ, ਸੀਨੀਅਰ ਨਾਗਰਿਕਾਂ, ਕੰਮਕਾਜ ਵਾਲੇ ਪੇਸ਼ੇਵਰਾਂ ਅਤੇ ਬਾਹਰ ਨਾ ਜਾ ਸਕਣ ਵਾਲਿਆਂ ਨੂੰ ਵੱਡੀ ਸਹੂਲਤ ਮਿਲ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਗੱਲੋਂ ਵਚਨਬੱਧ ਹੈ ਕਿ ਆਮ ਨਾਗਰਿਕਾਂ ਨੂੰ ਸਰਕਾਰੀ ਦਫ਼ਤਰਾਂ ਵਿਖੇ ਨਾਗਰਿਕ ਸੇਵਾਵਾਂ ਪੂਰੀ ਪਾਰਦਰਸ਼ੀ ਤੇ ਨਿਰਵਿਘਨ ਪ੍ਰਾਪਤ ਕਰਵਾਈਆਂ ਜਾਣ, ਜਿਸ ਲਈ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਪੱਸ਼ਟ ਨਿਰਦੇਸ਼ ਹਨ, ਕਿ ਕਿਸੇ ਨਾਗਰਿਕ ਨੂੰ ਸਰਕਾਰੀ ਦਫ਼ਤਰਾਂ ਵਿੱਚ ਕੋਈ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ। 

ਇਸ ਮੌਕੇ ਏ.ਡੀ.ਸੀ. (ਜ) ਅਨੁਪ੍ਰਿਤਾ ਜੌਹਲ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਇਸੇ ਦੌਰਾਨ ਪਟਿਆਲਾ ਸਬ ਰਜਿਸਟਰਾਰ ਦਫ਼ਤਰ ਅਤੇ ਸੇਵਾ ਕੇਂਦਰ ਵਿਖੇ ਆਪਣੀਆਂ ਰਜਿਸਟਰੀਆਂ ਤੇ ਹੋਰ ਕੰਮ ਕਰਵਾਉਣ ਆਏ ਲੋਕਾਂ ਨੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਕੀਤੀ ਗੱਲਬਾਤ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਈਜ਼ੀ ਰਜਿਸਟਰੀ ਦੀ ਪਹਿਲਕਦਮੀ ਨਾਲ ਸਚਮੁੱਚ ਬਦਲਾਅ ਨਜ਼ਰ ਆ ਰਿਹਾ ਹੈ, ਹੁਣ ਰਜਿਸਟਰੀ ਪਾਰਦਰਸ਼ੀ ਢੰਗ ਨਾਲ ਬਹੁਤ ਘੱਟ ਘੱਟ ਸਮੇਂ 'ਚ ਹੋਈ ਹੈ। 

ਸੇਵਾ ਕੇਂਦਰ 'ਚ ਪੁੱਜੇ ਲੋਕਾਂ ਨੇ ਵੀ ਡਿਪਟੀ ਕਮਿਸ਼ਨਰ ਵੱਲੋਂ ਕੀਤੇ ਦੌਰੇ ਦੀ ਪ੍ਰਸ਼ੰਸਾ ਕੀਤੀ ਅਤੇ ਮੌਕੇ ਉਤੇ ਉਨ੍ਹਾਂ ਨੂੰ ਆਪਣੀਆ ਸਮੱਸਿਆਵਾਂ ਦੱਸੀਆਂ, ਜਿਨ੍ਹਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਜਿਹੇ ਅਚਨਚੇਤ ਨਿਰੀਖਣ ਹੋਰ ਵਿਭਾਗਾਂ ਵਿੱਚ ਵੀ ਕਰਨੇ ਜਾਰੀ ਰਹਿਣਗੇ।

 

Tags: Himanshu Aggarwal , Dr Himanshu Aggarwal , DC Patiala , Deputy Commissioner Patiala , Patiala , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD