Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੇਂ ਰਾਸ਼ਨ ਕਾਰਡਾਂ ਲਈ ਅਰਜ਼ੀਆਂ 22 ਜੁਲਾਈ ਤੋਂ ਸ਼ੁਰੂ ਹੋਣਗੀਆਂ; ਪਰਿਵਾਰ ਨਵੇਂ ਮੈਂਬਰਾਂ ਦੇ ਨਾਮ ਵੀ ਜੋੜ ਸਕਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Bhagwant Mann, Bhagwant Singh Mann, AAP Punjab, Chief Minister Of Punjab, Punjab, Punjab News, Latest Punjab News

5 Dariya News

5 Dariya News

5 Dariya News

ਚੰਡੀਗੜ੍ਹ , 21 Jul 2026

Last updated on: Jul 22, 2026, 10:39 IST

ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ ਹਰ ਲੋੜਵੰਦ ਪਰਿਵਾਰ ਤੱਕ ਭਲਾਈ ਯੋਜਨਾਵਾਂ ਪਹੁੰਚਾਉਣ ਵੱਲ ਇਤਿਹਾਸਕ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ 'ਨਾ ਕੈਸ਼, ਨਾ ਫਾਰਮਾਇਸ਼' ਦੇ ਸਿਧਾਂਤ 'ਤੇ ਪਾਰਦਰਸ਼ੀ ਤੇ ਤਕਨਾਲੋਜੀ-ਅਧਾਰਿਤ ਪ੍ਰਣਾਲੀ ਤਹਿਤ 10 ਲੱਖ ਨਵੇਂ ਰਾਸ਼ਨ ਕਾਰਡ ਜਾਰੀ ਕਰੇਗੀ।

ਨਵੇਂ ਰਾਸ਼ਨ ਕਾਰਡ ਬਣਾਉਣ ਅਤੇ ਪਰਿਵਾਰ ਦੇ ਨਵੇਂ ਮੈਂਬਰਾਂ ਦੇ ਨਾਮ ਜੋੜਨ ਲਈ ਅਰਜ਼ੀਆਂ 22 ਜੁਲਾਈ ਤੋਂ ਸ਼ੁਰੂ ਹੋਣਗੀਆਂ, ਜਿਸ ਵਿੱਚ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਪਹਿਲ ਦਿੱਤੀ ਜਾਵੇਗੀ। ਕੁੱਲ ਲਾਭਪਾਤਰੀਆਂ ਵਿੱਚੋਂ 7 ਲੱਖ ਰਾਸ਼ਨ ਕਾਰਡ ਨਵੇਂ ਯੋਗ ਪਰਿਵਾਰਾਂ ਨੂੰ ਜਾਰੀ ਕੀਤੇ ਜਾਣਗੇ, ਜਦਕਿ 3 ਲੱਖ ਈ-ਸ਼੍ਰਮ ਅਤੇ ਪ੍ਰਵਾਸੀ ਮਜ਼ਦੂਰਾਂ ਨੂੰ ਕੌਮੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.) ਅਧੀਨ ਲਿਆਂਦਾ ਜਾਵੇਗਾ। ਸੂਬੇ ਵਿੱਚ ਖੁਰਾਕ ਤੇ ਪੋਸ਼ਣ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਦਿਆਂ ਹਰੇਕ ਨਵੇਂ ਲਾਭਪਾਤਰੀ ਨੂੰ 5 ਕਿੱਲੋ ਕਣਕ ਦੇ ਨਾਲ 'ਮੇਰੀ ਰਸੋਈ ਪੌਸ਼ਟਿਕ ਕਿੱਟ' ਵੀ ਦਿੱਤੀ ਜਾਵੇਗੀ।

ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਾਸ਼ਨ ਕਾਰਡ ਦੀ ਇਹ ਪਾਰਦਰਸ਼ੀ ਮੁਹਿੰਮ 'ਨਾ ਕੈਸ਼, ਨਾ ਫਾਰਮਾਇਸ਼' ਦੇ ਦੋਹਰੇ ਸਿਧਾਂਤਾਂ 'ਤੇ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ, "ਪੰਜਾਬ ਰਾਸ਼ਨ ਕਾਰਡ ਪ੍ਰਣਾਲੀ ਵਿੱਚ 10 ਲੱਖ ਨਵੇਂ ਯੋਗ ਲਾਭਪਾਤਰੀਆਂ ਨੂੰ ਜੋੜ ਰਿਹਾ ਹੈ, ਜੋ ਕਿ ਹਾਲ ਹੀ ਦੇ ਸਾਲਾਂ ਵਿੱਚ ਸਭ ਤੋਂ ਵੱਡੀਆਂ ਖੁਰਾਕ ਸੁਰੱਖਿਆ ਮੁਹਿੰਮਾਂ ਵਿੱਚੋਂ ਇੱਕ ਹੈ। ਇਹਨਾਂ ਵਿੱਚੋਂ ਲਗਭਗ 3 ਲੱਖ ਈ-ਸ਼੍ਰਮ ਅਤੇ ਪ੍ਰਵਾਸੀ ਮਜ਼ਦੂਰਾਂ ਨੂੰ ਕੌਮੀ ਖੁਰਾਕ ਸੁਰੱਖਿਆ ਐਕਟ ਅਧੀਨ ਕਵਰ ਕੀਤਾ ਜਾਵੇਗਾ, ਜਦੋਂ ਕਿ ਹੋਰ 7 ਲੱਖ ਯੋਗ ਲਾਭਪਾਤਰੀਆਂ ਨੂੰ ਨਵੀਆਂ ਅਰਜ਼ੀਆਂ ਅਤੇ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਨਵੇਂ ਮੈਂਬਰਾਂ ਨੂੰ ਜੋੜ ਕੇ ਇਸ ਸਕੀਮ ਹੇਠ ਲਿਆਂਦਾ ਜਾਵੇਗਾ।"

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਇਹ ਪ੍ਰਕਿਰਿਆ ਭ੍ਰਿਸ਼ਟਾਚਾਰ ਤੇ ਸਿਆਸੀ ਪ੍ਰਭਾਵ ਤੋਂ ਮੁਕਤ ਰਹੇ। ਉਨ੍ਹਾਂ ਕਿਹਾ, "ਹਰ ਕੋਈ ਜਾਣਦਾ ਹੈ ਕਿ ਪੰਜਾਬ ਵਿੱਚ ਸਰਕਾਰੀ ਨੌਕਰੀਆਂ ਹੁਣ ਪੈਸੇ ਜਾਂ ਸਿਫ਼ਾਰਸ਼ਾਂ ਦੇ ਆਧਾਰ 'ਤੇ ਨਹੀਂ ਦਿੱਤੀਆਂ ਜਾਂਦੀਆਂ। ਇਸੇ ਤਰ੍ਹਾਂ ਰਾਸ਼ਨ ਕਾਰਡ ਵੀ ਹੁਣ ਸਿਫ਼ਾਰਸ਼ਾਂ, ਵਿਚੋਲਿਆਂ ਜਾਂ ਰਿਸ਼ਵਤ 'ਤੇ ਨਿਰਭਰ ਨਹੀਂ ਹੋਣਗੇ। ਹਰੇਕ ਬਿਨੈਕਾਰ ਦਾ ਮੁਲਾਂਕਣ ਇੱਕੋ ਪਾਰਦਰਸ਼ੀ ਅਤੇ ਡਿਜੀਟਲ ਪ੍ਰਕਿਰਿਆ ਰਾਹੀਂ ਕੀਤਾ ਜਾਵੇਗਾ, ਇਹ ਯਕੀਨੀ ਬਣਾਇਆ ਜਾਵੇਗਾ ਕਿ ਹਰ ਯੋਗ ਪਰਿਵਾਰ ਨੂੰ ਬਰਾਬਰ ਮੌਕਾ ਮਿਲੇ।"

ਮੁੱਖ ਮੰਤਰੀ ਨੇ ਦੱਸਿਆ ਕਿ ਅਰਜ਼ੀ ਦੇਣ ਦੀ ਪ੍ਰਕਿਰਿਆ ਨੂੰ ਸਰਲ ਤੇ ਸੁਖਾਲਾ ਬਣਾਇਆ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਲੋਕ ਆਨਲਾਈਨ, ਸੇਵਾ ਕੇਂਦਰਾਂ, ਕਾਮਨ ਸਰਵਿਸ ਸੈਂਟਰਾਂ ਜਾਂ ਜ਼ਿਲ੍ਹਾ ਖੁਰਾਕ ਦਫ਼ਤਰਾਂ ਵਿੱਚ ਅਰਜ਼ੀ ਦੇ ਸਕਦੇ ਹਨ। ਹਰੇਕ ਬਿਨੈਕਾਰ ਨੂੰ ਐਸ.ਐਮ.ਐਸ. ਰਾਹੀਂ ਰਸੀਦ ਮਿਲੇਗੀ ਅਤੇ ਉਹ ਆਪਣੀ ਅਰਜ਼ੀ ਦੇ ਸਟੇਟਸ ਨੂੰ ਟਰੈਕ ਕਰ ਸਕਣਗੇ। ਅਰਜ਼ੀ ਦਾ ਲਿੰਕ ਖੁਰਾਕ ਵਿਭਾਗ ਦੀ ਵੈੱਬਸਾਈਟ ਦੇ ਹੋਮਪੇਜ 'ਤੇ ਵੀ ਉਪਲਬਧ ਹੈ।"

ਮੁੱਖ ਮੰਤਰੀ ਨੇ ਕਿਹਾ ਕਿ ਰਾਸ਼ਨ ਕਾਰਡ ਜਾਰੀ ਕਰਨ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਪੂਰੀ ਪ੍ਰਣਾਲੀ ਵਿੱਚ ਸੁਧਾਰ ਕੀਤਾ ਗਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ, "ਪਹਿਲਾਂ, ਮੈਨੂਅਲ ਵੈਰੀਫਿਕੇਸ਼ਨ ਤੇ ਮਨਮਰਜ਼ੀ ਵਾਲੇ ਫੈਸਲਿਆਂ ਕਰਕੇ ਅਕਸਰ ਭ੍ਰਿਸ਼ਟਾਚਾਰ ਹੁੰਦਾ ਸੀ ਅਤੇ ਅਸਲ ਲਾਭਪਾਤਰੀ ਵਾਂਝੇ ਰਹਿ ਜਾਂਦੇ ਸਨ। ਹੁਣ, ਡਿਜੀਟਲ ਵੈਰੀਫਿਕੇਸ਼ਨ, ਆਨਲਾਈਨ ਟਰੈਕਿੰਗ, ਪੁਆਇੰਟ-ਆਧਾਰਤ ਮੁਲਾਂਕਣ ਪ੍ਰਣਾਲੀ ਅਤੇ ਮੁਕੰਮਲ ਪਾਰਦਰਸ਼ਤਾ ਇਹ ਯਕੀਨੀ ਬਣਾਏਗੀ ਕਿ ਸਿਰਫ਼ ਲੋੜਵੰਦ ਪਰਿਵਾਰ ਹੀ ਸ਼ਾਮਲ ਕੀਤੇ ਜਾਣ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਜਵਾਬਦੇਹੀ ਯਕੀਨੀ ਬਣਾਉਣ ਵਿੱਚ ਤਕਨਾਲੋਜੀ ਅਹਿਮ ਭੂਮਿਕਾ ਨਿਭਾਏਗੀ। ਹਰੇਕ ਅਰਜ਼ੀ ਦੀ ਘਰ-ਘਰ ਜਾ ਕੇ ਵੈਰੀਫਿਕੇਸ਼ਨ, ਜੀਓ-ਟੈਗ ਅਤੇ ਟਾਈਮ-ਸਟੈਂਪ ਵਾਲੀ ਜਾਂਚ ਦੇ ਨਾਲ-ਨਾਲ ਸਰਕਾਰੀ ਡਾਟਾਬੇਸ ਰਾਹੀਂ ਏ.ਪੀ.ਆਈ.-ਆਧਾਰਿਤ ਵੈਰੀਫਿਕੇਸ਼ਨ ਕੀਤੀ ਜਾਵੇਗੀ। ਹਰ ਪ੍ਰਵਾਨਗੀ ਜਾਂ ਰੱਦ ਕਰਨ ਦਾ ਪੂਰਾ ਡਿਜੀਟਲ ਆਡਿਟ ਹੋਵੇਗਾ, ਜਿਸ ਨਾਲ ਪੂਰੀ ਪ੍ਰਕਿਰਿਆ ਪਾਰਦਰਸ਼ੀ ਅਤੇ ਜਵਾਬਦੇਹ ਬਣੇਗੀ।"

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਮਾਜ ਦੇ ਸਭ ਤੋਂ ਕਮਜ਼ੋਰ ਵਰਗਾਂ ਨੂੰ ਪਹਿਲ ਦੇਣ ਲਈ ਨਿਰਪੱਖ ਪ੍ਰਣਾਲੀ ਅਪਣਾਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਯੋਗ ਬਿਨੈਕਾਰਾਂ ਨੂੰ ਪੁਆਇੰਟ-ਅਧਾਰਿਤ ਪਾਰਦਰਸ਼ੀ ਪ੍ਰਣਾਲੀ ਰਾਹੀਂ ਪਹਿਲ ਦਿੱਤੀ ਜਾਵੇਗੀ। ਵਿਧਵਾਵਾਂ, ਦਿਵਿਆਂਗ ਵਿਅਕਤੀਆਂ, ਸੀਨੀਅਰ ਨਾਗਰਿਕਾਂ, ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਪਰਿਵਾਰਾਂ, ਗੰਭੀਰ ਬੀਮਾਰੀਆਂ ਨਾਲ ਪੀੜਤ ਪਰਿਵਾਰਾਂ, ਕੱਚੇ ਘਰਾਂ ਅਤੇ ਘੱਟ ਆਮਦਨ ਵਾਲਿਆਂ ਨੂੰ ਵਧੇਰੇ ਤਰਜੀਹ ਦਿੱਤੀ ਜਾਵੇਗੀ।"

ਮੁੱਖ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਲਾਭਪਾਤਰੀਆਂ ਲਈ ਭੋਜਨ ਸੁਰੱਖਿਆ ਅਤੇ ਪੋਸ਼ਣ, ਦੋਵੇਂ ਮਜ਼ਬੂਤ ਹੋਣਗੇ। ਉਨ੍ਹਾਂ ਕਿਹਾ, "ਹਰ ਨਵੇਂ ਯੋਗ ਲਾਭਪਾਤਰੀ ਨੂੰ 5 ਕਿੱਲੋ ਕਣਕ ਦੇ ਨਾਲ 'ਮੇਰੀ ਰਸੋਈ ਪੌਸ਼ਟਿਕ ਕਿੱਟ' ਮਿਲੇਗੀ। 'ਮੇਰੀ ਰਸੋਈ' ਸਕੀਮ ਤਹਿਤ 32 ਲੱਖ ਪਰਿਵਾਰ ਪਹਿਲਾਂ ਹੀ ਲਾਭ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੀ ਵਚਨਬੱਧਤਾ ਹੈ ਕਿ ਹਰ ਹੱਕਦਾਰ ਪਰਿਵਾਰ ਨੂੰ ਬਿਨਾਂ ਪੈਸੇ ਦਿੱਤੇ ਜਾਂ ਸਿਫ਼ਾਰਸ਼ਾਂ ਤੋਂ ਬਿਨਾਂ ਉਸ ਦਾ ਜਾਇਜ਼ ਹੱਕ ਮਿਲਣਾ ਚਾਹੀਦਾ ਹੈ।"

ਪਿਛਲੀਆਂ ਸਰਕਾਰਾਂ 'ਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਭਲਾਈ ਕਾਰਜ ਜਨਤਕ ਹਿੱਤਾਂ ਦੀ ਬਜਾਏ ਸਿਆਸੀ ਸ਼ਹਿ 'ਤੇ ਹੁੰਦੇ ਸਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਨੂੰ ਹੀ ਰਾਸ਼ਨ ਕਾਰਡ ਜਾਰੀ ਕੀਤੇ ਸਨ। ਸਾਡੀ ਸਰਕਾਰ ਨੇ ਪੱਖਪਾਤ ਦੀ ਥਾਂ ਪਾਰਦਰਸ਼ਤਾ ਲਿਆਂਦੀ ਹੈ। ਤਕਨਾਲੋਜੀ ਇਹ ਯਕੀਨੀ ਬਣਾਏਗੀ ਕਿ ਭਲਾਈ ਯੋਜਨਾਵਾਂ ਸਹੀ ਲੋਕਾਂ ਤੱਕ ਨਿਰਪੱਖਤਾ, ਇਮਾਨਦਾਰੀ ਅਤੇ ਬਿਨਾਂ ਕਿਸੇ ਵਿਤਕਰੇ ਦੇ ਪਹੁੰਚਣ।"

 

Tags: Bhagwant Mann , Bhagwant Singh Mann , AAP Punjab , Chief Minister Of Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD