Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ

ਹਮਾਯੂੰਪੁਰ ਵਿੱਚ 20 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਗਲੀਆਂ-ਨਾਲੀਆਂ ਦੇ ਕੰਮਾਂ ਦਾ ਉਦਘਾਟਨ

Kuljit Singh Randhawa, Dera Bassi, AAP Punjab, Punjab, Punjab News, Latest Punjab News

Web Admin

Web Admin

5 Dariya News

ਲਾਲੜੂ , 21 Jul 2026

Last updated on: Jul 22, 2026, 11:20 IST

ਵਿਧਾਨ ਸਭਾ ਹਲਕਾ ਡੇਰਾਬੱਸੀ ਦੇ ਵਿਧਾਇਕ ਸ੍ਰੀ ਕੁਲਜੀਤ ਸਿੰਘ ਰੰਧਾਵਾ ਵੱਲੋਂ ਹਲਕੇ ਦੇ ਡੇਰਾਬੱਸੀ-ਲਾਲੜੂ ਇਲਾਕੇ ਵਿੱਚ ਲੋਕ ਮਿਲਣੀਆਂ ਦਾ ਸਿਲਸਿਲਾ ਜਾਰੀ ਰੱਖਦਿਆਂ ਹੰਡੇਸਰਾ ਸਰਕਲ ਦੇ ਪਿੰਡ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਦੇ ਵਸਨੀਕਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ।ਇਸ ਦੌਰਾਨ ਸ੍ਰੀ ਕੁਲਜੀਤ ਸਿੰਘ ਰੰਧਾਵਾ ਨੇ ਗ੍ਰਾਮ ਪੰਚਾਇਤ ਹਮਾਯੂੰਪੁਰ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਕਰਵਾਏ ਗਏ ਗਲੀਆਂ ਅਤੇ ਨਾਲੀਆਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਿਕਾਸ ਕਾਰਜ ਲਗਾਤਾਰ ਕਰਵਾਏ ਜਾ ਰਹੇ ਹਨ।ਲੋਕ ਮਿਲਣੀਆਂ ਦੌਰਾਨ ਪਿੰਡ ਵਾਸੀਆਂ ਵੱਲੋਂ ਆਪਣੇ ਇਲਾਕਿਆਂ ਨਾਲ ਸਬੰਧਤ ਵੱਖ-ਵੱਖ ਮੁੱਦੇ ਅਤੇ ਮੰਗਾਂ ਵਿਧਾਇਕ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ। ਸ੍ਰੀ ਰੰਧਾਵਾ ਨੇ ਭਰੋਸਾ ਦਿੱਤਾ ਕਿ ਲੋਕਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕਰਵਾਉਣ ਲਈ ਸਬੰਧਤ ਵਿਭਾਗਾਂ ਨਾਲ ਤਾਲਮੇਲ ਕੀਤਾ ਜਾਵੇਗਾ।

ਇਸ ਮੌਕੇ ਹਮਾਯੂੰਪੁਰ, ਬਸੌਲੀ ਅਤੇ ਕਸੌਲੀ ਦੇ ਕੁੱਲ 440 ਪਰਿਵਾਰਾਂ ਨੂੰ ਘਰਾਂ ਦੇ ਮਾਲਕਾਨਾ ਹੱਕ ਸੌਂਪੇ ਗਏ। ਇਸ ਤਹਿਤ ਹਮਾਯੂੰਪੁਰ ਦੇ 120, ਬਸੌਲੀ ਦੇ 120 ਅਤੇ ਕਸੌਲੀ ਦੇ 200 ਪਰਿਵਾਰਾਂ ਨੂੰ ਲਾਭ ਮਿਲਿਆ।ਵਿਧਾਇਕ ਸ੍ਰੀ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਉਨ੍ਹਾਂ ਦਾ ਹੱਲ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। 

ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।ਇਸ ਮੌਕੇ ਹਮਾਯੂੰਪੁਰ ਦੇ ਸਰਪੰਚ ਸ. ਦਲਬੀਰ ਸਿੰਘ, ਤਸਿੰਬਲੀ ਦੀ ਸਰਪੰਚ ਬੀਬੀ ਹਰਜਿੰਦਰ ਕੌਰ ਅਤੇ ਸ. ਦਲਬਾਰਾ ਸਿੰਘ, ਬਸੌਲੀ ਦੇ ਸਰਪੰਚ ਸ. ਹਰਬੰਸ ਸਿੰਘ, ਕਸੌਲੀ ਦੀ ਸਰਪੰਚ ਬੀਬੀ ਅਮਰਜੀਤ ਕੌਰ ਅਤੇ ਸ. ਕਰਨੈਲ ਸਿੰਘ ,ਬਲਾਕ ਪ੍ਰਧਾਨ ਬਲਬੀਰ ਸਿੰਘ ,ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਪਤਵੰਤੇ ਹਾਜ਼ਰ ਸਨ।

 

Tags: Kuljit Singh Randhawa , Dera Bassi , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD