Thursday, 23 July 2026

 

 

ਖ਼ਾਸ ਖਬਰਾਂ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ

 

ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ

ਮੰਤਰੀ ਸਮੂਹ ਵੱਲੋਂ ਸਾਉਣੀ ਸੀਜ਼ਨ 2026-27 ਅਤੇ ਹਾੜ੍ਹੀ ਸੀਜ਼ਨ 2027-28 ਦੀਆਂ ਤਿਆਰੀਆਂ ਦੀ ਸਮੀਖਿਆ

Gurmeet Khudian, Gurmeet Singh Khudian, AAP Punjab, Punjab, Punjab News, Latest Punjab News, Lal Chand Kataruchak, Barinder Kumar Goyal

Web Admin

Web Admin

5 Dariya News

ਚੰਡੀਗੜ੍ਹ , 21 Jul 2026

Last updated on: Jul 22, 2026, 11:22 IST

ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਦੇ ਮੰਤਰੀ ਸਮੂਹ (ਜੀਓਐਮ) ਨੇ ਅੱਜ ਸੈਕਟਰ - 39 ਦੇ ਅਨਾਜ ਭਵਨ ਵਿਖੇ ਆਗਾਮੀ ਸਾਉਣੀ ਸੀਜ਼ਨ 2026-27 ਅਤੇ ਹਾੜ੍ਹੀ ਸੀਜ਼ਨ 2027-28  ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਇੱਕ ਅਹਿਮ ਮੀਟਿੰਗ ਕੀਤੀ।

ਮੰਤਰੀ ਸਮੂਹ ਨੇ ਅਨਾਜ ਦੀ ਚੁਕਾਈ ਦੇ ਅਹਿਮ ਮੁੱਦੇ 'ਤੇ ਵਿਸਥਾਰਿਤ ਚਰਚਾ ਕੀਤੀ, ਜੋ ਕਿ ਆਗਾਮੀ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ ਭੰਡਾਰਨ ਲਈ ਜਗ੍ਹਾ ਬਣਾਉਣ ਵਾਸਤੇ ਬਹੁਤ ਜ਼ਰੂਰੀ ਹੈ।ਮੀਟਿੰਗ ਦੌਰਾਨ ਮੰਤਰੀਆਂ ਨੂੰ ਦੱਸਿਆ ਗਿਆ ਕਿ ਇਸ ਸਾਲ  ਜਨਵਰੀ ਤੋਂ ਜੁਲਾਈ ਤੱਕ ਸੂਬੇ ਤੋਂ 75.67 ਲੱਖ ਮੀਟ੍ਰਿਕ ਟਨ (ਐਲਐਮਟੀ) ਅਨਾਜ ਦੀ ਚੁਕਾਈ ਹੋਈ ਹੈ, ਜਿਸ ਵਿੱਚ 37.13 ਲੱਖ ਮੀਟ੍ਰਿਕ ਟਨ ਕਣਕ ਅਤੇ 38.54 ਲੱਖ ਮੀਟ੍ਰਿਕ ਟਨ ਝੋਨਾ ਸ਼ਾਮਿਲ ਹਨ।

ਮੰਤਰੀ ਸਮੂਹ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਗਿਆ ਕਿ ਸੂਬੇ ਕੋਲ ਕੁੱਲ 181 ਲੱਖ ਮੀਟ੍ਰਿਕ ਟਨ ਕਵਰਡ ਸਟੋਰੇਜ ਸਮਰੱਥਾ ਉਪਲਬਧ ਹੈ, ਜਦਕਿ ਖੁੱਲ੍ਹੀ ਭੰਡਾਰਨ ਸਮਰੱਥਾ 68 ਲੱਖ ਮੀਟ੍ਰਿਕ ਟਨ ਹੈ।ਜੀ.ਓ.ਐੱਮ. ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਅਨਾਜ ਦੀ ਤੇਜ਼ੀ ਨਾਲ ਚੁਕਾਈ ਦਾ ਮੁੱਦਾ ਕੇਂਦਰ ਸਰਕਾਰ ਕੋਲ ਲਗਾਤਾਰ ਉਠਾਇਆ ਜਾ ਰਿਹਾ ਹੈ। ਪੰਜਾਬ ਵੱਲੋਂ ਹਰ ਮਹੀਨੇ ਘੱਟੋ-ਘੱਟ 12 ਲੱਖ ਮੀਟ੍ਰਿਕ ਟਨ ਕਣਕ ਅਤੇ ਝੋਨੇ ਦੀ ਚੁਕਾਈ ਕਰਨ ਦੀ ਪੁਰਜ਼ੋਰ ਮੰਗ ਕੀਤੀ ਗਈ ਹੈ, ਪਰ ਮੌਜੂਦਾ ਸਮੇਂ ਇਹ ਦਰ ਮਹਿਜ਼ 5 ਲੱਖ ਮੀਟ੍ਰਿਕ ਟਨ ਪ੍ਰਤੀ ਮਹੀਨਾ ਹੀ ਹੈ।

ਇਸ ਲਈ ਮੰਤਰੀ ਸਮੂਹ ਨੇ ਕੇਂਦਰੀ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਤੋਂ ਅਨਾਜ ਦੀ ਚੁਕਾਈ ਸਮੇਤ ਵੱਖ-ਵੱਖ ਮੁੱਦਿਆਂ ਨੂੰ ਨਿੱਜੀ ਤੌਰ 'ਤੇ ਉਠਾਉਣ ਲਈ ਮਿਲਣ ਦਾ ਸਮਾਂ ਮੰਗਣ ਦਾ ਫ਼ੈਸਲਾ ਕੀਤਾ ਹੈ।ਮੀਟਿੰਗ ਦੌਰਾਨ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਆਗਾਮੀ ਝੋਨੇ ਦੇ ਖ਼ਰੀਦ ਸੀਜ਼ਨ ਲਈ ਕੇਂਦਰੀ ਪੂਲ ਵਾਸਤੇ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ ਮੰਗਿਆ ਗਿਆ ਹੈ। ਝੋਨੇ ਦੀ ਖ਼ਰੀਦ 2,462 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਕਸਟਮ ਮਿਲਿੰਗ ਪਾਲਿਸੀ ਦਾ ਖਰੜਾ ਮਨਜ਼ੂਰੀ ਲਈ ਵਿੱਤ ਵਿਭਾਗ ਨੂੰ ਭੇਜ ਦਿੱਤਾ ਗਿਆ ਹੈ। ਹਾੜ੍ਹੀ ਮਾਰਕੀਟਿੰਗ ਸੀਜ਼ਨ 2027-28 ਸਬੰਧੀ ਕੇਂਦਰ ਸਰਕਾਰ ਵੱਲੋਂ 132 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਦਾ ਟੀਚਾ ਮਿੱਥੇ ਜਾਣ ਦੀ ਸੰਭਾਵਨਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦੇ ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਮਾਰਕਫੈੱਡ ਦੇ ਐੱਮ.ਡੀ. ਵਿਸ਼ੇਸ਼ ਸਾਰੰਗਲ, ਵਧੀਕ ਸਕੱਤਰ ਪਨਗ੍ਰੇਨ ਕਮਲ ਕੁਮਾਰ ਗਰਗ, ਐਮ ਡੀ ਪਨਸਪ ਬੀ. ਸ਼੍ਰੀਨਿਵਾਸਨ, ਜੀ ਐਮ ਐਫਸੀਆਈ ਨਿਕਿਤਾ ਪਵਾਰ ਅਤੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਵਧੀਕ ਡਾਇਰੈਕਟਰ ਅਜੈਵੀਰ ਸਿੰਘ ਸਰਾਓ ਵੀ ਹਾਜ਼ਿਰ ਸਨ।

 

Tags: Gurmeet Khudian , Gurmeet Singh Khudian , AAP Punjab , Punjab , Punjab News , Latest Punjab News , Lal Chand Kataruchak , Barinder Kumar Goyal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD