Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

ਯੂਕੇ ਅਧਾਰਤ ਮਾਸਟਰਮਾਈਂਡ ਇਕਬਾਲ ਉਰਫ਼ ਰਵੀ ਧਾਲੀਵਾਲ ਦੇ ਇਸ਼ਾਰੇ ’ਤੇ ਕੰਮ ਕਰਦੇ ਸਨ ਗ੍ਰਿਫਤਾਰ ਕੀਤੇ ਮੁਲਜ਼ਮ: ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Moga Police, Moga, Punjab News, Latest Punjab News

Web Admin

Web Admin

5 Dariya News

ਮੋਗਾ , 21 Jul 2026

Last updated on: Jul 22, 2026, 11:23 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਮੋਗਾ ਪੁਲਿਸ ਨੇ ਪੁਲਿਸ ਥਾਣਾ ਸਦਰ ਮੋਗਾ ਵਿਖੇ  ਹੋਏ ਘੱਟ ਤੀਬਰਤਾ ਵਾਲੇ ਗ੍ਰਨੇਡ ਹਮਲੇ ਨੂੰ ਅੰਜਾਮ ਦੇਣ ਵਾਲੇ ਤਿੰਨ ਮੁੱਖ ਦੋਸ਼ੀਆਂ ਸਮੇਤ 17 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸੰਭਾਵੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਪੁਲਿਸ ਨੇ ਇੱਕ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਦੇ ਨਾਲ-ਨਾਲ ਵਿਸਫੋਟਕ ਸਮੱਗਰੀ ਅਤੇ ਇਲੈਕਟ੍ਰਾਨਿਕ ਡੈਟੋਨੇਟਰ, ਇੱਕ 9 ਐਮਐਮ ਗਲੌਕ ਪਿਸਤੌਲ ਸਮੇਤ ਮੈਗਜ਼ੀਨ ਵੀ ਬਰਾਮਦ ਕੀਤਾ ਹੈ। ਇਸ ਤੋਂ ਇਲਾਵਾ ਗ੍ਰਨੇਡ ਹਮਲੇ ਨੂੰ ਅੰਜਾਮ ਦੇਣ ਲਈ ਵਰਤੀ ਗਈ ਸਪਲੈਂਡਰ ਮੋਟਰਸਾਈਕਲ (ਪੀਬੀ-03-ਏਐਚ-3088) ਨੂੰ ਵੀ ਜ਼ਬਤ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ 8 ਜੁਲਾਈ, 2026 ਨੂੰ ਸਵੇਰੇ 3.15 ਵਜੇ ਦੇ ਕਰੀਬ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਪੁਲਿਸ ਥਾਣਾ ਸਦਰ, ਮੋਗਾ ਦੀ ਇਮਾਰਤ ’ਤੇ ਇੱਕ ਘੱਟ ਤੀਬਰਤਾ ਵਾਲਾ ਗ੍ਰਨੇਡ ਸੁੱਟਿਆ ਗਿਆ ਸੀ।

ਉਨ੍ਹਾਂ ਦੱਸਿਆ ਕਿ ਗ੍ਰਨੇਡ ਹਮਲੇ ਨੂੰ ਅੰਜਾਮ ਦੇਣ ਵਾਲੇ ਤਿੰਨ ਮੁੱਖ ਦੋਸ਼ੀਆਂ ਦੀ ਪਛਾਣ ਗਗਨ ਉਰਫ ਕਾਲੀ ਵਾਸੀ ਢੇਰੂ, ਫਿਰੋਜ਼ਪੁਰ, ਰਾਜੇਸ਼ ਉਰਫ ਖੰਨਾ ਵਾਸੀ ਲਾਲ ਕੁੜਤੀ ਕੈਂਟ ਫਿਰੋਜ਼ਪੁਰ ਅਤੇ ਸ਼ੁਭਮ ਉਰਫ ਭਿੰਡਰ ਵਾਸੀ ਕੋਤਵਾਲ, ਫਿਰੋਜ਼ਪੁਰ ਵਜੋਂ ਹੋਈ ਹੈ। ਗ੍ਰਿਫਤਾਰ ਕੀਤੇ ਗਏ ਬਾਕੀ ਮੁਲਜ਼ਮ-ਜੋ ਲੌਜਿਸਟਿਕਸ, ਨੈੱਟਵਰਕ ਵਿਸਤਾਰ ਅਤੇ ਕਾਰਕੁੰਨਾਂ ਨੂੰ ਪਨਾਹ ਦੇਣ ਵਿੱਚ ਸਹਾਇਤਾ ਕਰਦੇ ਸਨ- ਦੀ ਪਛਾਣ ਲਾਜਰ ਉਰਫ਼ ਅਮਨ ਅਤੇ ਉਸਦੀ ਪਤਨੀ ਪਰਵੀਨ ਕੌਰ ਦੋਵੇਂ ਵਾਸੀ ਸੀਆ ਪਾੜੀ, ਫਿਰੋਜ਼ਪੋਰ; ਸਵਰਨ ਅਤੇ ਗੋਬਿੰਦ ਵਾਸੀ ਕੋਤਵਾਲ, ਫਿਰੋਜ਼ਪੁਰ; ਸਾਗਰ ਅਤੇ ਜੌਨ ਦੋਵੇਂ ਵਾਸੀ  ਲਾਲ ਕੁੜਤੀ ਕੈਂਟ, ਫਿਰੋਜਪੁਰ; ਰੂਥ, ਰਾਜ ਅਤੇ ਸਰਬਜੀਤ ਕੌਰ ਵਾਸੀ ਤਲਵੰਡੀ ਨੇਪਾਲਾ, ਫਿਰੋਜ਼ਪੁਰ; ਗੁਰਪ੍ਰੀਤ ਸਿੰਘ, ਰਾਹੁਲ ਅਤੇ ਕਰਨਦੀਪ ਸਿੰਘ ਵਾਸੀ ਅਜੀਤਵਾਲ,ਮੋਗਾ; ਲਵਪ੍ਰੀਤ ਵਾਸੀ ਢੇਰੂ, ਫਿਰੋਜ਼ਪੁਰ ਅਤੇ ਸੁਖਵਿੰਦਰ ਕੌਰ ਵਾਸੀ ਸ਼ੇਰਖਾਂ, ਫਿਰੋਜ਼ਪੁਰ, ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਕਬਾਲ ਸਿੰਘ ਉਰਫ਼ ਰਵੀ ਧਾਲੀਵਾਲ, ਜੋ ਇਸ ਸਮੇਂ ਯੂਕੇ ਵਿੱਚ ਰਹਿੰਦਾ ਹੈ ਅਤੇ ਕਥਿਤ ਤੌਰ ’ਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਹੈ, ਇਸ ਸਾਜ਼ਿਸ਼ ਦਾ ਮੁੱਖ ਸਾਜ਼ਿਸ਼ਘਾੜਾ ਹੈ। ਉਨ੍ਹਾਂ ਕਿਹਾ ਕਿ ਉਸ ਦੇ ਨਿਰਦੇਸ਼ਾਂ ’ਤੇ, ਮੁਲਜ਼ਮਾਂ ਨੇ ਪੁਲਿਸ ਥਾਣਾ ਸਦਰ ਮੋਗਾ ’ਤੇ ਗ੍ਰਨੇਡ ਹਮਲਾ ਕੀਤਾ ਅਤੇ ਹੁਣ ਫਿਰੋਜ਼ਪੁਰ ਤੋਂ ਜੰਮੂ ਜਾਣ ਵਾਲੀ ਰੇਲਗੱਡੀ ਵਿੱਚ ਆਈ.ਈ.ਡੀ. ਲਗਾਉਣ ਦੀ ਯੋਜਨਾ ਬਣਾ ਰਹੇ ਸਨ।ਡੀਜੀਪੀ ਨੇ ਕਿਹਾ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਇਸ ਵਿੱਚ ਸ਼ਾਮਲ ਸਾਰੇ ਕਾਰਕੁੰਨਾਂ ਦੀ ਪਛਾਣ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਫਰੀਦਕੋਟ ਰੇਂਜ ਨੀਲਾਂਬਰੀ ਜਗਦਲੇ ਨੇ ਦੱਸਿਆ ਕਿ ਵਾਰਦਾਤ ਤੋਂ ਬਾਅਦ, ਅਪਰਾਧੀਆਂ ਦਾ ਪਤਾ ਲਗਾਉਣ ਲਈ ਕਈ ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ।ਉਨ੍ਹਾਂ ਕਿਹਾ ਕਿ ਤਕਨੀਕੀ ਅਤੇ ਮਨੁੱਖੀ-ਖੁਫੀਆ ਜਾਣਕਾਰੀ ਤੋਂ ਇਹ ਗੱਲ ਸਾਹਮਣੇ ਆਈ ਕਿ ਗਗਨ ਉਰਫ਼ ਕਾਲੀ ਨੇ ਰਾਜੇਸ਼ ਉਰਫ਼ ਖੰਨਾ ਅਤੇ ਸ਼ੁਭਮ ਭਿੰਡਰ ਦੇ ਨਾਲ ਮਿਲ ਕੇ ਪੁਲਿਸ ਥਾਣਾ ਸਦਰ ਮੋਗਾ ’ਤੇ ਗ੍ਰਨੇਡ ਹਮਲੇ ਨੂੰ ਅੰਜਾਮ ਦਿੱਤਾ  ਸੀ। 

ਉਨ੍ਹਾਂ ਕਿਹਾ ਅਗਲੇਰੀ ਜਾਂਚ ਦੌਰਾਨ, ਇਨ੍ਹਾਂ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਿਸ ਨਾਲ  ਉਨ੍ਹਾਂ ਦੇ ਸਾਥੀਆਂ ਲਾਜਰ ਉਰਫ਼ ਅਮਨ ਅਤੇ ਉਸਦੀ ਪਤਨੀ ਪਰਵੀਨ ਕੌਰ ਦੀ ਗ੍ਰਿਫਤਾਰੀ ਵੀ ਸੰਭਵ ਹੋਈ। ਜ਼ਿਕਰਯੋਗ ਹੈ ਕਿ ਲਾਜਰ ਅਤੇ ਉਸਦੀ ਪਤਨੀ  ਯੂਕੇ-ਅਧਾਰਤ ਇਕਬਾਲ ਉਰਫ਼ ਰਵੀ ਧਾਲੀਵਾਲ ਦੇ ਸਿੱਧੇ ਸੰਪਰਕ ਵਿੱਚ ਸਨ ਅਤੇ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਹੋਰ ਕਾਰਕੁੰਨਾਂ ਦਾ ਪ੍ਰਬੰਧ ਕਰਨ ਵਿੱਚ ਉਸਦੀ ਮਦਦ ਕਰ ਰਹੇ ਸਨ।

ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਮੋਗਾ ਸਰਤਾਜ ਸਿੰਘ ਚਾਹਲ ਨੇ ਕਿਹਾ ਕਿ ਦੋਸ਼ੀ ਲਾਜਰ ਤੋਂ ਹੋਰ ਪੁੱਛਗਿੱਛ ਕਰਨ ’ਤੇ ਬਾਕੀ 12 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ  ਜੋ ਮਾਡਿਊਲ ਦੇ ਮੈਂਬਰਾਂ ਨੂੰ ਲੌਜਿਸਟਿਕ ਸਹਾਇਤਾ ਅਤੇ ਪਨਾਹ ਦਿੰਦੇ ਸਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।ਇਸ ਸਬੰਧ ਵਿੱਚ ਐਫਆਈਆਰ ਨੰਬਰ 126 ਮਿਤੀ 08.07.2026  ਨੂੰ ਬੀਐਨਐਸ ਦੀਆਂ ਸਬੰਧਤ ਧਾਰਾਵਾਂ, ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 3 ਅਤੇ 6 ਅਤੇ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਤੋਂ ਰੋਕਥਾਮ ਐਕਟ ਦੀ ਧਾਰਾ 4 ਤਹਿਤ ਪੁਲਿਸ ਥਾਣਾ ਸਦਰ, ਮੋਗਾ ਵਿਖੇ ਕੇਸ ਦਰਜ ਕੀਤਾ ਗਿਆ ਸੀ, ਜਦੋਂ ਕਿ ਬੀਐਨਐਸ ਦੀਆਂ ਧਾਰਾਵਾਂ 109, 111 ਅਤੇ 113, ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 4 ਅਤੇ 5 ਅਤੇ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂਏਪੀਏ) ਦੀਆਂ ਧਾਰਾਵਾਂ 16, 17, 18, 20, 38 ਅਤੇ 39 ਵੀ ਲਗਾਈਆਂ ਗਈਆਂ ਹਨ।

 

Tags: Crime News Punjab , Punjab Police , Police , Crime News , Moga Police , Moga , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD