Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ

ਅਸੀਂ ਝੂਠੇ ਕੇਸ ਲਗਾ ਕੇ ਵੱਖ-ਵੱਖ ਥਾਣਿਆਂ ਵਿੱਚ ਗ੍ਰਿਫ਼ਤਾਰ ਕਰਕੇ ਰੱਖੇ 70 ਤੋਂ 80 ਲੋਕਾਂ ਨੂੰ ਛੁਡਵਾਇਆ ਹੈ- ਕੇਜਰੀਵਾਲ

Arvind Kejriwal, AAP, Aam Aadmi Party, Atishi Marlena, Atishi, Sanjay Singh

5 Dariya News

5 Dariya News

5 Dariya News

ਨਵੀਂ ਦਿੱਲੀ , 21 Jul 2026

Last updated on: Jul 22, 2026, 11:27 IST

ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਦਿਨ ਭਰ ਹਸਪਤਾਲ, ਵੱਖ-ਵੱਖ ਥਾਣਿਆਂ ਤੋਂ ਲੈ ਕੇ ਜੰਤਰ-ਮੰਤਰ ਤੱਕ ਭੱਜ-ਦੌੜ ਕੀਤੀ। ਸਭ ਤੋਂ ਪਹਿਲਾਂ, ਉਹ ਸੰਸਦ ਮੈਂਬਰ ਸੰਜੇ ਸਿੰਘ, ਦਿੱਲੀ ਪ੍ਰਦੇਸ਼ ਪ੍ਰਧਾਨ ਸੌਰਭ ਭਾਰਦਵਾਜ ਅਤੇ ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਨਾਲ ਆਰਐਮਐਲ ਹਸਪਤਾਲ ਪਹੁੰਚ ਕੇ ਪੁਲਿਸ ਦੇ ਲਾਠੀਚਾਰਜ ਨਾਲ ਜ਼ਖ਼ਮੀ ਵਿਦਿਆਰਥੀਆਂ ਦਾ ਹਾਲ-ਚਾਲ ਜਾਣਿਆ। 

ਇਸ ਤੋਂ ਬਾਅਦ ਉਹ ਮੰਦਿਰ ਮਾਰਗ ਅਤੇ ਸੰਸਦ ਮਾਰਗ ਥਾਣੇ ਜਾ ਕੇ ਗ੍ਰਿਫ਼ਤਾਰ ਲੋਕਾਂ ਨੂੰ ਰਿਹਾਅ ਕਰਵਾਇਆ। ਫਿਰ ਉਹ ਜੰਤਰ-ਮੰਤਰ ਜਾ ਕੇ ਧਰਨੇ 'ਤੇ ਬੈਠੇ ਨੌਜਵਾਨਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਵੇਰ ਤੋਂ ਅਸੀਂ ਝੂਠੇ ਕੇਸ ਲਗਾ ਕੇ ਵੱਖ-ਵੱਖ ਥਾਣਿਆਂ ਵਿੱਚ ਗ੍ਰਿਫ਼ਤਾਰ ਕਰਕੇ ਰੱਖੇ 70 ਤੋਂ 80 ਲੋਕਾਂ ਨੂੰ ਛੁਡਵਾਇਆ ਹੈ। ਮੋਦੀ ਸਰਕਾਰ ਦੇ ਇਸ਼ਾਰੇ 'ਤੇ ਪੁਲਿਸ ਨੇ ਲੋਕਾਂ 'ਤੇ ਬੁਰੀ ਤਰ੍ਹਾਂ ਡੰਡੇ ਮਾਰੇ, ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਪੱਥਰ ਵਰ੍ਹਾਏ। 

ਹੁਣ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦਾ ਨਹੀਂ, ਬਲਕਿ ਮੋਦੀ ਜੀ ਦਾ ਅਸਤੀਫ਼ਾ ਹੋਣਾ ਚਾਹੀਦਾ ਹੈ। ਮੋਦੀ ਹਟਾਓ-ਦੇਸ਼ ਬਚਾਓ।ਅਰਵਿੰਦ ਕੇਜਰੀਵਾਲ ਨੇ ਨੌਜਵਾਨਾਂ ਦੀ ਹਿੰਮਤ ਨੂੰ ਸਲਾਮ ਕਰਦਿਆਂ ਕਿਹਾ ਕਿ ਇਹਨਾਂ ਨੌਜਵਾਨਾਂ ਨੇ ਦੁਨੀਆ ਦੇ ਸਭ ਤੋਂ ਵੱਡੇ ਤਾਨਾਸ਼ਾਹ ਨੂੰ ਵੰਗਾਰਨ ਦੀ ਹਿੰਮਤ ਕੀਤੀ ਹੈ। ਸੋਮਵਾਰ ਨੂੰ ਪੂਰੀ ਦੁਨੀਆ ਨੇ ਦੇਖਿਆ ਕਿ ਕਿਸ ਤਰ੍ਹਾਂ ਮੋਦੀ ਨੂੰ ਇਹਨਾਂ ਨੌਜਵਾਨਾਂ ਅੱਗੇ ਝੁਕਣਾ ਪਿਆ। ਉਨ੍ਹਾਂ ਕਿਹਾ ਕਿ ਮੈਂ ਅਜੇ ਜ਼ਖ਼ਮੀ ਲੋਕਾਂ ਨੂੰ ਮਿਲ ਕੇ ਆਇਆ ਹਾਂ। 

ਪੁਲਿਸ ਨੇ ਲੋਕਾਂ 'ਤੇ ਬੁਰੀ ਤਰ੍ਹਾਂ ਡੰਡੇ ਮਾਰੇ ਹਨ, ਉਨ੍ਹਾਂ 'ਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ ਅਤੇ ਪੱਥਰ ਵਰ੍ਹਾਏ ਗਏ। ਕਿਸੇ ਦਾ ਸਿਰ ਪਾੜ ਦਿੱਤਾ ਹੈ ਤਾਂ ਕਿਸੇ ਦੀ ਲੱਤ ਤੋੜ ਦਿੱਤੀ ਹੈ। ਕਈ ਲੋਕਾਂ ਨੂੰ ਫ਼ਰੈਕਚਰ ਆਏ ਹਨ ਅਤੇ ਬਹੁਤ ਸਾਰੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅੱਜ ਸਵੇਰ ਤੋਂ ਮੈਂ ਖ਼ੁਦ ਇੱਕ-ਇੱਕ ਥਾਣੇ ਵਿੱਚ ਜਾ ਕੇ ਪਤਾ ਕਰ ਰਿਹਾ ਹਾਂ ਕਿ ਲੋਕ ਕਿੱਥੇ ਗ੍ਰਿਫ਼ਤਾਰ ਹਨ। ਮੈਂ ਸਵੇਰ ਤੋਂ ਲਗਭਗ 70-80 ਲੋਕਾਂ ਨੂੰ ਛੁਡਵਾ ਚੁੱਕਾ ਹਾਂ, ਜਿਨ੍ਹਾਂ ਨੂੰ ਝੂਠੇ ਕੇਸ ਲਗਾ ਕੇ ਗ੍ਰਿਫ਼ਤਾਰ ਕੀਤਾ ਗਿਆ ਸੀ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੋਦੀ ਜੀ ਕਹਿੰਦੇ ਹਨ ਕਿ ਇਹ ਬੱਚੇ ਅੱਤਵਾਦੀ ਅਤੇ ਐਂਟੀ-ਨੈਸ਼ਨਲ ਹਨ। ਮੈਂ ਮੋਦੀ ਜੀ ਨੂੰ ਕਹਿਣਾ ਚਾਹੁੰਦਾ ਹਾਂ ਕਿ ਸਭ ਤੋਂ ਵੱਡੇ ਅੱਤਵਾਦੀ ਅਤੇ ਐਂਟੀ-ਨੈਸ਼ਨਲ ਆਪ ਖ਼ੁਦ ਹੋ। ਇਹ ਬੱਚੇ ਇਸ ਦੇਸ਼ ਦਾ ਭਵਿੱਖ ਹਨ। ਤੁਸੀਂ ਪਿਛਲੇ 12 ਸਾਲਾਂ ਵਿੱਚ ਦੇਸ਼ ਦਾ ਬੇੜਾ ਗਰਕ ਕਰ ਦਿੱਤਾ ਹੈ। ਤੁਹਾਡੇ ਤੋਂ ਨੀਟ  ਦਾ ਇੱਕ ਇਮਤਿਹਾਨ ਠੀਕ ਤਰ੍ਹਾਂ ਨਹੀਂ ਹੁੰਦਾ, ਤੁਸੀਂ ਦੇਸ਼ ਕੀ ਚਲਾਓਗੇ? ਮੈਨੂੰ ਲੱਗਦਾ ਹੈ ਕਿ ਹੁਣ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦਾ ਨਹੀਂ, ਬਲਕਿ ਖ਼ੁਦ ਪ੍ਰਧਾਨ ਮੰਤਰੀ ਮੋਦੀ ਦਾ ਅਸਤੀਫ਼ਾ ਹੋਣਾ ਚਾਹੀਦਾ ਹੈ। ਮੋਦੀ ਹਟਾਓ, ਦੇਸ਼ ਬਚਾਓ।

ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਅੱਜ ਸਵੇਰੇ-ਸਵੇਰੇ ਮੋਦੀ ਜੀ ਦੀ ਪੁਲਿਸ ਨੇ ਇੱਕ ਪ੍ਰੈਸ ਰਿਲੀਜ਼ ਜਾਰੀ ਕਰਕੇ ਧਮਕੀ ਦਿੱਤੀ ਹੈ ਕਿ ਜੋ ਲੋਕ ਅੰਦੋਲਨ ਵਿੱਚ ਆਏ ਸਨ, ਉਨ੍ਹਾਂ 'ਤੇ ਕੇਸ ਕਰਨਗੇ। ਮੈਂ ਮੋਦੀ ਜੀ ਨੂੰ ਚੈਲੇਂਜ ਕਰਦਾ ਹਾਂ ਕਿ ਕੇਸ ਕਰਕੇ ਦਿਖਾਉਣ। ਨੌਜਵਾਨ ਕੇਸਾਂ ਤੋਂ ਬਿਲਕੁਲ ਨਾ ਡਰਨ, ਆਮ ਆਦਮੀ ਪਾਰਟੀ ਨੌਜਵਾਨਾਂ ਲਈ ਵੱਡੇ ਤੋਂ ਵੱਡਾ ਵਕੀਲ ਖੜ੍ਹਾ ਕਰੇਗੀ ਅਤੇ ਛੁਡਵਾ ਕੇ ਲੈ ਆਵੇਗੀ। ਮੋਦੀ ਜੀ ਨੇ ਮੈਨੂੰ ਵੀ ਝੂਠੇ ਕੇਸ ਵਿੱਚ ਜੇਲ੍ਹ ਭੇਜਿਆ ਸੀ, ਪਰ ਮੈਂ ਵੀ ਬਾਹਰ ਆ ਗਿਆ। ਮੈਂ ਨਾ ਡਰਿਆ ਅਤੇ ਨਾ ਹੀ ਟੁੱਟਿਆ। ਸਾਡੇ ਨੌਜਵਾਨਾਂ ਨੂੰ ਵੀ ਟੁੱਟਣਾ ਜਾਂ ਡਰਨਾ ਨਹੀਂ ਹੈ, ਆਪਣੇ ਅੰਦਰੋਂ ਡਰ ਕੱਢ ਦਿਓ। ਜਿਸ ਦਿਨ ਡਰ ਨਿਕਲ ਗਿਆ, ਉਸ ਦਿਨ ਤੁਹਾਨੂੰ ਜਿੱਤਣ ਤੋਂ ਕੋਈ ਨਹੀਂ ਰੋਕ ਸਕਦਾ।

ਅਰਵਿੰਦ ਕੇਜਰੀਵਾਲ ਨੇ ਨੌਜਵਾਨਾਂ ਨੂੰ ਕਿਹਾ ਕਿ ਜਦੋਂ ਤੱਕ ਸਾਡੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਜਦੋਂ ਤੱਕ ਸਿੱਖਿਆ ਮੰਤਰੀ ਅਸਤੀਫ਼ਾ ਨਹੀਂ ਦਿੰਦੇ ਅਤੇ ਦੇਸ਼ ਵਿੱਚ ਇੱਕ ਚੰਗਾ ਐਜੂਕੇਸ਼ਨ ਸਿਸਟਮ ਲਾਗੂ ਨਹੀਂ ਹੁੰਦਾ, ਤਦ ਤੱਕ ਅਸੀਂ ਆਪਣਾ ਸੰਘਰਸ਼ ਜਾਰੀ ਰੱਖਾਂਗੇ। ਤੁਸੀਂ ਸਭ ਚਿੰਤਾ ਨਾ ਕਰਨਾ, ਅਸੀਂ ਤੁਹਾਡੇ ਨਾਲ ਹਾਂ। ਇੱਕ ਪਾਸੇ ਦੇਸ਼ ਦੇ 140 ਕਰੋੜ ਲੋਕ ਹਨ ਅਤੇ ਦੂਜੇ ਪਾਸੇ ਇਕੱਲੇ ਮੋਦੀ ਹਨ। ਮੋਦੀ ਨੇ ਇਸ ਦੇਸ਼ ਦੇ ਲੋਕਾਂ 'ਤੇ ਹਮਲਾ ਕੀਤਾ ਹੈ, ਹੁਣ ਦੇਖਣਾ ਦੇਸ਼ ਦੇ ਲੋਕ ਉਨ੍ਹਾਂ ਨੂੰ ਕਿਵੇਂ ਮਜ਼ਾ ਚਖਾਉਂਦੇ ਹਨ।

ਇਸ ਤੋਂ ਪਹਿਲਾਂ, ਆਰਐਮਐਲ ਹਸਪਤਾਲ ਪਹੁੰਚੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੋਮਵਾਰ ਨੂੰ ਜਿਸ ਬਰਬਰਤਾ ਨਾਲ ਹਮਲਾ ਕਰਵਾਇਆ ਗਿਆ ਸੀ, ਉਸ ਵਿੱਚ ਕਈ ਬੱਚੇ ਅਤੇ ਪੁਲਿਸ ਵਾਲੇ ਜ਼ਖ਼ਮੀ ਹੋਏ ਸਨ। ਉਨ੍ਹਾਂ ਵਿੱਚੋਂ ਕਈ ਜ਼ਖ਼ਮੀ ਬੱਚਿਆਂ ਅਤੇ ਪੁਲਿਸ ਵਾਲਿਆਂ ਨੂੰ ਇੱਥੇ ਆਰਐਮਐਲ ਹਸਪਤਾਲ ਲਿਆਂਦਾ ਗਿਆ ਸੀ। ਮੈਂ ਅੱਜ ਇੱਥੇ ਉਨ੍ਹਾਂ ਸਾਰੇ ਜ਼ਖ਼ਮੀ ਲੋਕਾਂ ਨੂੰ ਮਿਲਣ ਲਈ ਆਇਆ ਸੀ। 

ਸਾਨੂੰ ਦੱਸਿਆ ਗਿਆ ਹੈ ਕਿ ਇੱਕ ਬੱਚੀ ਨੂੰ ਛੱਡ ਕੇ ਬਾਕੀ ਸਾਰੇ ਜ਼ਖ਼ਮੀ ਬੱਚੇ ਅਤੇ ਪੁਲਿਸ ਵਾਲੇ ਡਿਸਚਾਰਜ ਹੋ ਚੁੱਕੇ ਹਨ। ਇੱਕ ਬੱਚੀ ਆਈ.ਸੀ.ਯੂ. ਵਿੱਚ ਹੈ ਅਤੇ ਉਸ ਦੀ ਹਾਲਤ ਕਾਫ਼ੀ ਗੰਭੀਰ ਹੈ। ਅਸੀਂ ਉਸ ਦੇ ਰਿਸ਼ਤੇਦਾਰਾਂ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੇ ਵੀ ਦੱਸਿਆ ਕਿ ਉਹ ਬਹੁਤ ਗੰਭੀਰ ਸਥਿਤੀ ਵਿੱਚ ਹੈ। ਅਸੀਂ ਰੱਬ ਅੱਗੇ ਅਰਦਾਸ ਕਰਦੇ ਹਾਂ ਕਿ ਉਹ ਜਲਦੀ ਸਿਹਤਮੰਦ ਹੋਵੇ ਅਤੇ ਠੀਕ ਹੋ ਕੇ ਦੁਬਾਰਾ ਆਪਣੇ ਪਰਿਵਾਰ ਵਿੱਚ ਪਰਤੇ।

ਉੱਥੇ ਹੀ, ਸੰਸਦ ਮਾਰਗ ਥਾਣੇ ਪਹੁੰਚੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੋਮਵਾਰ ਤੋਂ ਪੁਲਿਸ ਨੇ ਮੋਦੀ ਸਰਕਾਰ ਦੇ ਨਿਰਦੇਸ਼ਾਂ 'ਤੇ ਜ਼ਬਰਦਸਤ ਤਾਨਾਸ਼ਾਹੀ ਕਰਦਿਆਂ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ 'ਤੇ ਝੂਠੇ ਕੇਸ ਦਰਜ ਕੀਤੇ ਗਏ ਹਨ ਅਤੇ ਬਿਨਾ ਐਫ.ਆਈ.ਆਰ. ਦੇ ਉਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਇਸ ਵਜ੍ਹਾ ਨਾਲ ਕਈ ਬੱਚਿਆਂ ਦੇ ਮਾਤਾ-ਪਿਤਾ ਅਤੇ ਪਰਿਵਾਰ ਵਾਲੇ ਬਹੁਤ ਚਿੰਤਤ ਹਨ ਕਿ ਉਨ੍ਹਾਂ ਦੇ ਬੱਚੇ ਆਖ਼ਿਰ ਕਿੱਥੇ ਗਏ। 

ਅਸੀਂ ਸੰਸਦ ਮਾਰਗ ਥਾਣੇ ਦੀ ਪੁਲਿਸ ਤੋਂ ਮੁੱਖ ਤੌਰ 'ਤੇ ਤਿੰਨ ਜਾਣਕਾਰੀਆਂ ਮੰਗੀਆਂ ਹਨ। ਪਹਿਲਾ, ਸੋਮਵਾਰ ਦੇ ਪ੍ਰਦਰਸ਼ਨ ਨਾਲ ਸਬੰਧਤ ਕਿਸ-ਕਿਸ ਦੇ ਖ਼ਿਲਾਫ਼ ਕਿਹੜੀ-ਕਿਹੜੀ ਐਫpਆਈਆਰ ਦਰਜ ਕੀਤੀ ਗਈ ਹੈ, ਉਸ ਦੀ ਸੂਚੀ ਦਿੱਤੀ ਜਾਵੇ। ਦੂਜਾ, ਜਿੰਨੇ ਬੱਚੇ ਅਜੇ ਬਿਨਾ ਐਫਆਈਆਰ ਦੇ ਹਿਰਾਸਤ ਵਿੱਚ ਹਨ, ਉਹ ਕਿੱਥੇ ਹਨ, ਕਿਸ ਥਾਣੇ ਜਾਂ ਕਿਸ ਜੇਲ੍ਹ ਵਿੱਚ ਹਨ, ਉਸ ਦੀ ਸੂਚੀ ਦਿੱਤੀ ਜਾਵੇ। ਅਤੇ ਤੀਜਾ, ਕੀ ਐਫਆਈਆਰ ਦਰਜ ਹੋਣ ਤੋਂ ਬਾਅਦ ਕੋਈ ਗ੍ਰਿਫ਼ਤਾਰੀ ਹੋਈ ਹੈ? ਜੇਕਰ ਹਾਂ, ਤਾਂ ਉਨ੍ਹਾਂ ਗ੍ਰਿਫ਼ਤਾਰੀਆਂ ਦੀ ਵੀ ਸੂਚੀ ਦਿੱਤੀ ਜਾਵੇ।

ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਅਸੀਂ ਸਵੇਰੇ ਜੋ ਹੈਲਪਲਾਈਨ ਨੰਬਰ ਜਾਰੀ ਕੀਤਾ ਸੀ, ਉਸ 'ਤੇ ਹੁਣ ਤੱਕ ਦੋ ਸ਼ਿਕਾਇਤਾਂ ਆਈਆਂ ਹਨ ਅਤੇ ਅਸੀਂ ਉਹ ਦੋਵੇਂ ਸ਼ਿਕਾਇਤਾਂ ਪੁਲਿਸ ਨੂੰ ਸੌਂਪ ਦਿੱਤੀਆਂ ਹਨ। ਇੱਕ ਬੱਚਾ ਫ਼ਰਾਰ/ਲਾਪਤਾ ਹੈ, ਜਿਸ ਨੂੰ ਉਸ ਦੇ ਮਾਤਾ-ਪਿਤਾ ਲੱਭ ਰਹੇ ਹਨ। ਅਸੀਂ ਪੁਲਿਸ ਨੂੰ ਉਸ ਦਾ ਨਾਮ ਅਤੇ ਪੂਰੀ ਜਾਣਕਾਰੀ ਦੇ ਦਿੱਤੀ ਹੈ ਤਾਂ ਜੋ ਉਹ ਪਤਾ ਕਰਕੇ ਦੱਸਣ ਕਿ ਉਸ ਨੂੰ ਕਿੱਥੇ ਅਤੇ ਕਿਸ ਥਾਣੇ ਵਿੱਚ ਰੱਖਿਆ ਗਿਆ ਹੈ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੁਲਿਸ ਨੇ ਮੰਦਿਰ ਮਾਰਗ ਥਾਣੇ ਵਿੱਚ ਸੋਮਵਾਰ ਤੋਂ ਲਗਭਗ 11 ਬੱਚਿਆਂ ਨੂੰ ਹਿਰਾਸਤ ਵਿੱਚ ਰੱਖਿਆ ਹੋਇਆ ਹੈ। ਅਸੀਂ ਪੁਲਿਸ ਨੂੰ ਪੁੱਛਿਆ ਹੈ ਕਿ ਉਨ੍ਹਾਂ ਨੂੰ ਕਿਉਂ ਹਿਰਾਸਤ ਵਿੱਚ ਰੱਖਿਆ ਗਿਆ ਹੈ, ਉਨ੍ਹਾਂ ਨੂੰ ਕਦੋਂ ਛੱਡਣਗੇ ਜਾਂ ਉਨ੍ਹਾਂ 'ਤੇ ਐਫ.ਆਈ.ਆਰ. ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨਗੇ, ਇਸ ਦੀ ਪੂਰੀ ਜਾਣਕਾਰੀ ਦਿੱਤੀ ਜਾਵੇ। ਇਸ 'ਤੇ ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਉਹ 2 ਘੰਟੇ ਦੇ ਅੰਦਰ ਸਾਨੂੰ ਪਤਾ ਕਰਕੇ ਦੱਸਣਗੇ।

 

Tags: Arvind Kejriwal , AAP , Aam Aadmi Party , Atishi Marlena , Atishi , Sanjay Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD