Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ

ਵਿਧਾਇਕ ਚਾਓ ਮਾਜਰਾ, ਮਨੌਲੀ ਅਤੇ ਸੈਣੀ ਮਾਜਰਾ ਵਿਖੇ ਲੋਕਾਂ ਨਾਲ ਰੂਬਰੂ ਹੋਏ

Kulwant Singh Mohali, SAS Nagar, Mohali, Sahibzada Ajit Singh Nagar, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 22 Jul 2026

Last updated on: Jul 22, 2026, 15:14 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਪੱਖੀ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਉਨ੍ਹਾਂ ਦੀ ਰਾਏ ਜਾਣਨ ਲਈ ਵਿਧਾਨ ਸਭਾ ਹਲਕਾ ਮੋਹਾਲੀ ਵਿੱਚ ‘ਲੋਕ ਮਿਲਣੀ’ ਪ੍ਰੋਗਰਾਮਾਂ ਦਾ ਦੌਰ ਤੇਜ਼ੀ ਨਾਲ ਜਾਰੀ ਹੈ। ਇਨ੍ਹਾਂ ਪ੍ਰੋਗਰਾਮਾਂ ਵਿੱਚ ਲੋਕਾਂ ਦੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਸਰਕਾਰ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਪ੍ਰਤੀ ਲੋਕਾਂ ਦੇ ਭਰੋਸੇ ਨੂੰ ਦਰਸਾਉਂਦੀ ਹੈ।

ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਚਾਓ ਮਾਜਰਾ, ਮਨੌਲੀ ਅਤੇ ਸੈਣੀ ਮਾਜਰਾ ਵਿਖੇ ਲੋਕਾਂ ਨਾਲ ਰੂਬਰੂ ਹੁੰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਾਲ 2022 ਵਿੱਚ ਲੋਕਾਂ ਵੱਲੋਂ ਪੂਰੇ ਉਤਸ਼ਾਹ ਅਤੇ ਭਰੋਸੇ ਨਾਲ ਬਣਾਈ ਗਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨਾਲ ਕੀਤੀਆਂ ਗਈਆਂ ਗਰੰਟੀਆਂ ਅਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਕੰਮ ਕੀਤਾ ਹੈ। 

ਉਨ੍ਹਾਂ ਕਿਹਾ ਕਿ ਸੂਬੇ ਦੇ ਸਰਬਪੱਖੀ ਵਿਕਾਸ ਦੀ ਰਫ਼ਤਾਰ ਲਗਾਤਾਰ ਤੇਜ਼ ਹੋ ਰਹੀ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ‘ਲੋਕ ਮਿਲਣੀ’ ਪ੍ਰੋਗਰਾਮਾਂ ਦਾ ਮੁੱਖ ਉਦੇਸ਼ ਲੋਕਾਂ ਨਾਲ ਸਿੱਧਾ ਸੰਵਾਦ ਕਰਨਾ, ਕੀਤੇ ਗਏ ਵਿਕਾਸ ਕਾਰਜਾਂ ਬਾਰੇ ਉਨ੍ਹਾਂ ਦੀ ਰਾਏ ਜਾਣਨਾ ਅਤੇ ਰਹਿੰਦੇ ਕੰਮਾਂ ਸਬੰਧੀ ਜਾਣਕਾਰੀ ਇਕੱਤਰ ਕਰਕੇ ਉਨ੍ਹਾਂ ਨੂੰ ਸਮੇਂ ਸਿਰ ਪੂਰਾ ਕਰਵਾਉਣਾ ਹੈ। 

ਉਨ੍ਹਾਂ ਕਿਹਾ ਕਿ ਸਰਕਾਰ ਅਤੇ ਲੋਕਾਂ ਦੇ ਸਾਂਝੇ ਯਤਨਾਂ ਨਾਲ ਹੀ ਪੰਜਾਬ ਨੂੰ ਹੋਰ ਬਿਹਤਰ ਅਤੇ ਵਿਕਸਤ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਨੂੰ ਪਹਿਲ ਦਿੰਦਿਆਂ ਮੁਹੱਲਾ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਡਾਕਟਰੀ ਜਾਂਚ, ਇਲਾਜ ਅਤੇ ਦਵਾਈਆਂ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। 

ਇਸੇ ਲੜੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਵਾਲੀ ਸਿਹਤ ਬੀਮਾ ਯੋਜਨਾ ਵੀ ਸ਼ੁਰੂ ਕੀਤੀ ਗਈ ਹੈ। ਵਿਧਾਇਕ ਨੇ ਦੱਸਿਆ ਕਿ ‘ਰੰਗਲਾ ਪੰਜਾਬ’ ਮੁਹਿੰਮ ਤਹਿਤ ਪਿੰਡ ਮਨੌਲੀ ਵਿੱਚ ਸਟਰੀਟ ਲਾਈਟਾਂ ਲਈ 4 ਲੱਖ ਰੁਪਏ ਅਤੇ ਗਲੀਆਂ-ਨਾਲੀਆਂ ਦੀ ਉਸਾਰੀ ਲਈ 9 ਲੱਖ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। 

ਇਸ ਤੋਂ ਇਲਾਵਾ 4 ਲੋੜਵੰਦ ਪਰਿਵਾਰਾਂ ਲਈ 8 ਲੱਖ ਰੁਪਏ ਦੀ ਸਹਾਇਤਾ ਵੀ ਜਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿੰਡ ਚਾਓ ਮਾਜਰਾ ਵਿਖੇ ਗਲੀਆਂ-ਨਾਲੀਆਂ ਦੀ ਉਸਾਰੀ ਲਈ 4 ਲੱਖ ਰੁਪਏ, ਖੇਡ ਮੈਦਾਨ ਲਈ 7 ਲੱਖ ਰੁਪਏ ਅਤੇ 2 ਲੋੜਵੰਦ ਪਰਿਵਾਰਾਂ ਲਈ 3 ਲੱਖ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਸਰਬਪੱਖੀ ਵਿਕਾਸ ਲਈ ਇਹ ਸਿਲਸਿਲਾ ਅੱਗੇ ਵੀ ਜਾਰੀ ਰਹੇਗਾ।

ਇਸ ਮੌਕੇ ਪਿੰਡ ਚਾਓ ਮਾਜਰਾ ਦੇ ਸਰਪੰਚ ਰਣਧੀਰ ਸਿੰਘ, ਬਲਵਿੰਦਰ ਸਿੰਘ, ਸਰਪੰਚ ਕੁਲਵੀਰ ਸਿੰਘ, ਮੈਂਬਰ ਪੰਚਾਇਤ ਹਰਜੀਤ ਸਿੰਘ, ਅਮਿਤ ਮੋਦਗਿਲ, ਨੰਬਰਦਾਰ ਅਵਤਾਰ ਖਾਨ, ਦੀਦਾਰ ਸਿੰਘ, ਮੈਂਬਰ ਪੰਚਾਇਤ ਸਿਮਰਨ ਸਿੰਘ, ਸੈਣੀ ਮਾਜਰਾ ਦੇ ਸਰਪੰਚ ਬਲਜਿੰਦਰ ਸਿੰਘ, ਸਮੀਰ, ਗੁਰਦੀਪ ਸਿੰਘ, ਸੁਖਵਿੰਦਰ ਸਿੰਘ ਸੁੱਖਾ, ਸਾਬਕਾ ਸਰਪੰਚ ਅਵਤਾਰ ਸਿੰਘ ਮੌਲੀ, ਮੋਹਾਲੀ ਕਾਰਪੋਰੇਸ਼ਨ ਦੇ ਸੀਨੀਅਰ ਡਿਪਟੀ ਮੇਅਰ ਰਜਿੰਦਰ ਪ੍ਰਸਾਦ ਸ਼ਰਮਾ, ਡਾ. ਕੁਲਦੀਪ ਸਿੰਘ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਜਸਪਾਲ ਸਿੰਘ ਮਟੌਰ, ਤਰਲੋਚਨ ਸਿੰਘ ਮਟੌਰ, ਹਰਬੰਸ ਸਿੰਘ, ਨਿਰਮਲ ਸਿੰਘ, ਜਗਰੂਪ ਸਿੰਘ, ਨਰਿੰਦਰਪਾਲ ਸਿੰਘ ਧਾਲੀਵਾਲ, ਬਲਜੀਤ ਸਿੰਘ ਹੈਪੀ ਅਤੇ ਪ੍ਰਗਟ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਰਹੇ।

 

Tags: Kulwant Singh Mohali , SAS Nagar , Mohali , Sahibzada Ajit Singh Nagar , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD