Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ

ਸਰਕਾਰ ਵੱਲੋਂ ਦੂਜਾ ਬੱਚਾ ਧੀ ਦੇ ਜਨਮ 'ਤੇ ਦਿੱਤੀ ਜਾਂਦੀ ਹੈ 6000 ਰੁਪਏ ਦੀ ਮਾਲੀ ਮਦਦ

Dr Baljit Kaur, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਚੰਡੀਗੜ੍ਹ , 22 Jul 2026

Last updated on: Jul 22, 2026, 15:55 IST

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਅਤੇ ਮਾਤਾ-ਬੱਚਾ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਲੋਕ-ਹਿਤੈਸ਼ੀ ਕਦਮ ਚੁੱਕੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਚਾਲੂ ਵਿੱਤੀ ਸਾਲ ਦੌਰਾਨ ਹੁਣ ਤੱਕ 1.70 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। 

ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਪਹਿਲੇ ਬੱਚੇ ਦੇ ਜਨਮ ’ਤੇ ਲਾਭਪਾਤਰੀ ਔਰਤਾਂ ਨੂੰ 5000 ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾਂਦੀ ਹੈ। 

ਇਹ ਰਕਮ ਦੋ ਕਿਸ਼ਤਾਂ ਵਿੱਚ ਅਦਾ ਕੀਤੀ ਜਾਂਦੀ ਹੈ, ਜਿਸ ਵਿੱਚ ਪਹਿਲੀ ਕਿਸ਼ਤ 3000 ਰੁਪਏ ਅਤੇ ਦੂਜੀ ਕਿਸ਼ਤ 2000 ਰੁਪਏ ਦੀ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਦੂਜੇ ਬੱਚੇ ਦੇ ਜਨਮ ’ਤੇ, ਜੇਕਰ ਦੂਜਾ ਬੱਚਾ ਲੜਕੀ ਹੋਵੇ, ਤਾਂ ਸਰਕਾਰ ਵੱਲੋਂ 6000 ਰੁਪਏ ਦੀ ਮਾਲੀ ਸਹਾਇਤਾ ਇੱਕ ਹੀ ਕਿਸ਼ਤ ਵਿੱਚ ਪ੍ਰਦਾਨ ਕੀਤੀ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਇਹ ਸਾਰੀ ਰਕਮ ਲਾਭਪਾਤਰੀ ਔਰਤਾਂ ਦੇ ਖਾਤਿਆਂ ਵਿੱਚ ਡਾਇਰੈਕਟ ਬੈਨਿਫਿਟ ਟ੍ਰਾਂਸਫਰ (ਡੀ.ਬੀ.ਟੀ.) ਰਾਹੀਂ ਭੇਜੀ ਜਾਂਦੀ ਹੈ, ਜਿਸ ਨਾਲ ਪਾਰਦਰਸ਼ਤਾ ਅਤੇ ਸਮੇਂ-ਸਿਰ ਮਦਦ ਯਕੀਨੀ ਬਣਾਈ ਜਾ ਰਹੀ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੌਜੂਦਾ ਵਿੱਤੀ ਸਾਲ ਦੌਰਾਨ ਹੁਣ ਤੱਕ 4056 ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 36,154 ਲਾਭਪਾਤਰੀ ਔਰਤਾਂ ਨੂੰ ਇਸ ਸਕੀਮ ਅਧੀਨ ਰਜਿਸਟਰਡ ਕੀਤਾ ਜਾ ਚੁੱਕਾ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਯੋਜਨਾ ਸਿਰਫ ਵਿੱਤੀ ਸਹਾਇਤਾ ਤੱਕ ਸੀਮਿਤ ਨਹੀਂ, ਸਗੋਂ ਮਾਵਾਂ ਦੀ ਸਿਹਤ, ਪੋਸ਼ਣ ਅਤੇ ਨਵਜੰਮੇ ਬੱਚਿਆਂ ਦੀ ਸੰਭਾਲ ਨੂੰ ਮਜ਼ਬੂਤ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਕੋਈ ਵੀ ਮਾਂ ਆਰਥਿਕ ਤੰਗੀ ਕਾਰਨ ਜ਼ਰੂਰੀ ਸਿਹਤ ਸੇਵਾਵਾਂ ਤੋਂ ਵੰਚਿਤ ਨਾ ਰਹੇ ਅਤੇ ਹਰ ਬੱਚੇ ਨੂੰ ਜਨਮ ਤੋਂ ਹੀ ਸੁਰੱਖਿਅਤ ਅਤੇ ਸਿਹਤਮੰਦ ਸ਼ੁਰੂਆਤ ਮਿਲੇ। ਉਨ੍ਹਾਂ ਨੇ ਅੰਤ ਵਿੱਚ ਦੁਹਰਾਇਆ ਕਿ ਮਾਨ ਸਰਕਾਰ ਔਰਤਾਂ ਅਤੇ ਬੱਚਿਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੈ।

 

Tags: Dr Baljit Kaur , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD