Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ

ਅਜਨਾਲਾ ਤੇ ਡੇਰਾ ਬਾਬਾ ਨਾਨਕ ਹਲਕਿਆਂ ਦੇ ਹੜ੍ਹ ਮਾਰੇ ਇਲਾਕਿਆਂ ਦਾ ਕੀਤਾ ਦੌਰਾ

Sukhbir Singh Badal, Shiromani Akali Dal, SAD, Akali Dal

Web Admin

Web Admin

5 Dariya News

ਅਜਨਾਲਾ/ਡੇਰਾ ਬਾਬਾ ਨਾਨਕ , 21 Jul 2026

Last updated on: Jul 22, 2026, 17:32 IST

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੂੰ ਆਖਿਆ ਕਿ ’ਆਪਣਾ ਪੰਜਾਬ ਆਪਾਂ ਬਚਾਈਏ’ ਮੁਹਿੰਮ ਦੇ ਤਹਿਤ ਉਹ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕਰਨ ਅਤੇ ਉਹਨਾਂ ਨੇ ਦੋ ਹਲਕਿਆਂ ਵਿਚ ਹੜ੍ਹ ਮਾਰੇ ਖੇਤਰਾਂ ਦਾ ਦੌਰਾ ਵੀ ਕੀਤਾ। ਅਜਨਾਲਾ ਵਿਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੀ ਚਿੰਤਾ ਵਾਲੀ ਗੱਲ ਹੈ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਪਿਛਲੇ ਸਾਲ ਆਏ ਤਬਾਹੀ ਭਰੇ ਹੜ੍ਹਾਂ ਤੋਂ ਕੋਈ ਸਬਕ ਨਹੀਂ ਸਿੱਖਿਆ ਜਿਸਨੇ ਲੱਖਾਂ ਏਕੜ ਵਿਚ ਝੋਨੇ ਦੀ ਫਸਲ ਤਬਾਹ ਕਰ ਦਿੱਤੀ ਸੀ।

ਸਰਦਾਰ ਬਾਦਲ ਨੇ ਕਿਹਾ ਕਿ ਇਥੇ ਕਿਸਾਨਾਂ ਨਾਲ ਹੋਈ ਗੱਲਬਾਤ ਦੌਰਾਨ ਉਹਨਾਂ ਨੂੰ ਪਤਾ ਲੱਗਾ ਕਿ ਮੌਨਸੂਨ ਸੀਜ਼ਨ ਤੋਂ ਪਹਿਲਾਂ ਹੜ੍ਹ ਰੋਕੂ ਕੰਮ ਮੁਕੰਮਲ ਨਹੀਂ ਕੀਤੇ ਗਏ। ਉਹਨਾਂ ਕਿਹਾ ਕਿ ਬੰਨਾਂ ਨੂੰ ਮਜ਼ਬੂਤ ਕਰਨ ਦੀ ਥਾਂ ਅਨੇਕਾਂ ਥਾਵਾਂ ’ਤੇ ਆਮ ਆਦਮੀ ਪਾਰਟੀ ਦੀ ਸਰਪ੍ਰਸਤੀ ਹੇਠ ਹੋਈ ਗੈਰ ਕਾਨੂੰਨੀ  ਮਾਇਨਿੰਗ ਕਾਰਨ ਇਹ ਹੋਰ ਕਮਜ਼ੋਰ ਹੋ ਗਏ ਹਨ।

ਸਰਦਾਰ ਬਾਦਲ ਨੇ ਅੱਜ ਡੇਰਾ ਬਾਬਾ ਨਾਨਕ ਹਲਕੇ ਦਾ ਦੌਰਾ ਵੀ ਕੀਤਾ ਜਿਸ ਦੌਰਾਨ ਉਹਨਾਂ ਨੇ ਕਰਤਾਰਪੁਰ ਸਾਹਿਬ ਲਾਂਘੇ ਦੇ ਨੇੜਲੇ ਬੰਨਾਂ ਦੀ ਸਮੀਖਿਆ ਕੀਤੀ। 

ਉਹਨਾਂ ਕਿਹਾ ਕਿ ਇਹ ਬਹੁਤ ਹੀ ਚਿੰਤਾ ਵਾਲੀ ਗੱਲ ਹੈ ਕਿ ਜਿਥੇ ਬੰਨ ਲਾਉਣੇ ਸਨ, ਉਹ ਵੀ ਨਹੀਂ ਲਗਾਏ ਗਏ। ਉਹਨਾਂ ਕਿਹਾ ਕਿ ਜੇਕਰ ਆਉਂਦੇ ਦਿਨਾਂ ਵਿਚ ਭਾਰੀ ਬਰਸਾਤਾਂ ਹੋ ਗਈਆਂ ਤਾਂ ਹਾਲਾਤ ਹੋਰ ਮਾੜੇ ਹੋ ਜਾਣਗੇ। ਉਹਨਾਂ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ’ਤੇ ਨਿਰਭਰ ਨਾ ਰਹਿਣ ਅਤੇ ਆਪਣੇ ਹੱਥਾਂ ਵਿਚ ਕੰਮ ਲੈ ਕੇ ਲੋੜੀਂਦੇ ਕੰਮ ਮੁਕੰਮਲ ਕਰਨ।ਅਜਨਾਲਾ ਅਤੇ ਡੇਰਾ ਬਾਬਾ ਨਾਨਕ ਵਿਖੇ ਪਾਰਟੀ ਦੇ ਹਲਕਾ ਇੰਚਾਰਜਾਂ ਜੋਧ ਸਿੰਘ ਸਮਰਾ ਅਤੇ ਸੁੱਚਾ ਸਿੰਘ ਲੰਗਾਹ ਨੇ ਪਾਰਟੀ ਪ੍ਰਧਾਨ ਨੂੰ ਭਰੋਸਾ ਦੁਆਇਆ ਕਿ ਉਹ ਇਲਾਕੇ ਦੇ ਲੋਕਾਂ ਨਾਲ ਸਲਾਹ ਮਸ਼ਵਰਾ ਕਰ ਕੇ ਕੰਮ ਮੁਕੰਮਲ ਕਰਨਗੇ।

ਸਰਦਾਰ ਬਾਦਲ ਨੇ ਪਾਰਟੀ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਕੰਮ ਮੁਕੰਮਲ ਕਰਨ ਵਾਸਤੇ ਟਰੈਕਟਰਾਂ ਦੀ ਮਦਦ ਲੈਣ ਤੇ ਕਿਹਾ ਕਿ ਉਹ ਕੰਮ ਮੁਕੰਮਲ ਕਰਨ ਵਾਸਤੇ ਲੋੜੀਂਦਾ ਸਾਰਾ ਡੀਜ਼ਲ ਆਪ ਪ੍ਰਦਾਨ ਕਰਨਗੇ।ਉਹਨਾਂ ਕਿਹਾ ਕਿ ਅਕਾਲੀ ਦਲ ਨੇ ਸੂਬੇ ਵਿਚ ਪੰਦਰਾਂ ਅਜਿਹੇ ਹਲਕਿਆਂ ਦੀ ਪਛਾਣ ਕੀਤੀ ਹੈ ਜਿਥੇ ਹੜ੍ਹਾਂ ਦਾ ਖ਼ਤਰਾ ਹੈ ਤੇ ਪਾਰਟੀ ਦੇ ਆਗੂਆਂ ਨੂੰ ਆਖਿਆ ਗਿਆ ਹੈ ਕਿ ਉਹ ਜਿਥੇ ਕਿਤੇ ਵੀ ਜ਼ਰੂਰਤ ਹੈ ਉਥੇ ’ਬੰਨਾਂ’ ਨੂੰ ਮਜ਼ਬੂਤ ਕਰਨ।

ਅਕਾਲੀ ਦਲ ਦੇ ਪ੍ਰਧਾਨ ਨੇ ਇਸ ਮੌਕੇ ਪੰਥਕ ਏਕੇ ਦਾ ਸੱਦਾ ਵੀ ਦਿੱਤਾ।ਸਰਦਾਰ ਬਾਦਲ ਨੇ ਸਾਰੇ ਅਕਾਲੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਬੈਨਰ ਹੇਠ ਇਕਜੁੱਟ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਤੁਸੀਂ ਕਿਸੇ ਵਿਅਕਤੀ ਖਿਲਾਫ ਰੋਹ ਵਿਚ ਹੋ ਸਕਦੇ ਹੋ ਪਰ ਤੁਹਾਡੇ ਮਨਾਂ ਵਿਚ ਸਾਡੀ ਉਸ ਮਾਂ ਪਾਰਟੀ ਦੇ ਖਿਲਾਫ ਰੋਹ ਨਹੀਂ ਹੋਣਾ ਚਾਹੀਦਾ ਜੋ ਸਾਡੇ ਪੁਰਖ਼ਿਆਂ ਨੇ ਵੱਡੀਆਂ ਕੁਰਬਾਨੀਆਂ ਬਾਅਦ ਖੜ੍ਹੀ ਕੀਤੀ ਹੈ।

ਉਹਨਾਂ ਕਿਹਾ ਕਿ ਦਿੱਲੀ ਆਧਾਰਿਤ ਪਾਰਟੀਆਂ ਹਰ ਚੀਜ਼ ’ਤੇ ਕਬਜ਼ਾ ਕਰਨਾ ਚਾਹੁੰਦੀਆਂ ਹਨ ਤੇ ਉਹ ਦੇਸ਼ ਭਰ ਵਿਚ ਗੁਰੂ ਘਰਾਂ ਦਾ ਕੰਟਰੋਲ ਆਪਣੇ ਹੱਥਾਂ ਵਿਚ ਲੈਣਾ ਚਾਹੁੰਦੀਆਂ ਹਨ ਤੇ ਏਜੰਸੀਆਂ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਵਾਸਤੇ ਹੋਰ ਅਕਾਲੀ ਧੜੇ ਖੜ੍ਹੇ ਕਰ ਰਹੀਆਂ ਹਨ।ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਾਜ਼ਿਸ਼ ਨੂੰ ਸਮਝਣ ਤੇ ਕਿਹਾ ਕਿ ਅਕਾਲੀ ਦਲ ਹੀ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕਰ ਸਕਦਾ ਹੈ।ਇਸ ਮੌਕੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਵੀ ਅਕਾਲੀ ਦਲ ਪ੍ਰਧਾਨ ਦੇ ਨਾਲ ਸਨ।

 

Tags: Sukhbir Singh Badal , Shiromani Akali Dal , SAD , Akali Dal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD