Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ

ਕਿਹਾ: ਜਿਵੇਂ ਕੇਂਦਰ ਵਿੱਚ ਮੋਦੀ ਜ਼ਿੰਮੇਵਾਰ ਹਨ, ਉਸੇ ਤਰ੍ਹਾਂ ਪੰਜਾਬ ਵਿੱਚ ਮਾਨ ਜ਼ਿੰਮੇਵਾਰ ਹਨ

Protest, Amrinder Singh Raja Warring, Amarinder Singh Raja Warring, Punjab Pradesh Congress Committee, Punjab Congress, Punjab, Punjab News, Latest Punjab News

Gurpreet Singh

Gurpreet Singh

5 Dariya News

ਨਵੀਂ ਦਿੱਲੀ , 22 Jul 2026

Last updated on: Jul 22, 2026, 17:49 IST

ਪੰਜਾਬ ਕਾਂਗਰਸ ਦੇ ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਵਿੱਚ ਵਾਰ-ਵਾਰ ਪੇਪਰ ਲੀਕ ਦੇ ਮਾਮਲਿਆਂ ਲਈ ਨੈਤਿਕ ਜਿੰਮੇਵਾਰੀ ਲੈਂਦਿਆਂ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਅਸਤੀਫ਼ਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਜਿਵੇਂ ਦੇਸ਼ ਪੱਧਰ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਪੇਪਰ ਲੀਕ ਦੇ ਮਾਮਲਿਆਂ ਲਈ ਜ਼ਿੰਮੇਵਾਰ ਹਨ ਅਤੇ ਦੇਸ਼ ਉਨ੍ਹਾਂ ਤੋਂ ਜਵਾਬਦੇਹੀ ਮੰਗ ਰਿਹਾ ਹੈ, ਠੀਕ ਉਸੇ ਤਰ੍ਹਾਂ ਪੰਜਾਬ ਵਿੱਚ ਹੋਈਆਂ ਪੇਪਰ ਲੀਕਾਂ ਲਈ ਭਗਵੰਤ ਮਾਨ ਤੇ ਹਰਜੋਤ ਬੈਂਸ ਵੀ ਜ਼ਿੰਮੇਵਾਰ ਹਨ ਅਤੇ ਉਨ੍ਹਾਂ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ।

ਸੂਬਾ ਕਾਂਗਰਸ ਪ੍ਰਧਾਨ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਦੇ ਉਸ ਬਿਆਨ ਦਾ ਹਵਾਲਾ ਦਿੱਤਾ ਹੈ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਜੇਕਰ ਪੰਜਾਬ ਵਿੱਚ ਕੋਈ ਪੇਪਰ ਲੀਕ ਹੋਇਆ, ਤਾਂ ਇਸ ਲਈ ਜ਼ਿੰਮੇਵਾਰ ਆਗੂ ਨੂੰ ਅਸਤੀਫ਼ਾ ਦੇਣਾ ਪਵੇਗਾ। ਉਨ੍ਹਾਂ ਨੇ ਜ਼ੋਰ ਦਿੰਦਿਆਂ, ਕਿਹਾ ਕਿ ਪੰਜਾਬ ਗਰੁੱਪ-ਬੀ ਪੇਪਰ ਲੀਕ ਨੂੰ ਛੇ ਮਹੀਨੇ ਹੋ ਚੁੱਕੇ ਹਨ। 

ਇਸ ਤੋਂ ਪਹਿਲਾਂ, ਬਾਰ੍ਹਵੀਂ ਜਮਾਤ ਦੇ ਅੰਗਰੇਜ਼ੀ ਦੇ ਪੇਪਰ, ਪੀਐੱਸਟੈੱਟ ਅਤੇ ਫਾਰਮਾਸਿਸਟ ਭਰਤੀ ਪ੍ਰੀਖਿਆ ਦਾ ਪੇਪਰ ਵੀ ਲੀਕ ਹੋਇਆ ਸੀ। ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਪੇਪਰ ਲੀਕ ਦੇ ਚਾਰ ਵੱਡੇ ਘੁਟਾਲੇ ਸਾਹਮਣੇ ਆ ਚੁੱਕੇ ਹਨ, ਲੇਕਿਨ ਨਾ ਤਾਂ ਕੋਈ ਢੰਗ ਦੀ ਜਾਂਚ ਹੋਈ ਹੈ, ਨਾ ਹੀ ਕਿਸੇ ਦੀ ਜਵਾਬਦੇਹੀ ਤੈਅ ਕੀਤੀ ਗਈ ਹੈ ਅਤੇ ਨਾ ਹੀ ਕੋਈ ਕਾਰਵਾਈ ਕੀਤੀ ਗਈ ਹੈ।

ਉਨ੍ਹਾਂ ਨੇ ਸਵਾਲ ਕੀਤਾ ਹੈ ਕਿ ਕੀ ਭਗਵੰਤ ਮਾਨ ਕਦੋਂ ਅਸਤੀਫ਼ਾ ਦੇਣਗੇ? ਪੰਜਾਬ ਦੇ ਨੌਜਵਾਨ ਬਹਾਨਿਆਂ ਦੇ ਨਹੀਂ, ਸਗੋਂ ਜਵਾਬਦੇਹੀ ਦੇ ਹੱਕਦਾਰ ਹਨ। ਉਨ੍ਹਾਂ ਨੇ ਕਿਹਾ ਕਿ ਜਿਵੇਂ ਦਿੱਲੀ ਵਿੱਚ ਵਿਦਿਆਰਥੀ ਪੇਪਰ ਲੀਕ ਮਾਮਲਿਆਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ, ਉਸੇ ਤਰ੍ਹਾਂ ਪੰਜਾਬ ਵਿੱਚ ਵੀ ਫਾਰਮੇਸੀ ਪੇਪਰ ਲੀਕ ਦੇ ਵਿਰੋਧ ਵਿੱਚ ਲੋਕਾਂ ਨੇ ਪ੍ਰਦਰਸ਼ਨ ਕੀਤਾ ਸੀ, ਲੇਕਿਨ ਉਨ੍ਹਾਂ ਨੂੰ ਪੁਲਿਸ ਵੱਲੋਂ ਕੁੱਟਿਆ ਗਿਆ, ਧੱਕੇਸ਼ਾਹੀ ਕੀਤੀ ਗਈ ਅਤੇ ਖਦੇੜਿਆ ਗਿਆ।

ਵੜਿੰਗ ਨੇ ਕਿਹਾ ਕਿ ਭਗਵੰਤ ਮਾਨ ਨੂੰ ਇਹ ਜਵਾਬ ਦੇਣਾ ਚਾਹੀਦਾ ਹੈ ਕਿ ਫਾਰਮੇਸੀ ਦਾ ਪੇਪਰ ਕਿਵੇਂ ਲੀਕ ਹੋਇਆ ਅਤੇ ਇਸ ਮਾਮਲੇ ਵਿੱਚ ਕੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਦੋਵੇਂ ਸਰਕਾਰਾਂ ਪੇਪਰ ਲੀਕ ਦੀ ਸਮੱਸਿਆ ਨਾਲ ਨਜਿੱਠਣ ਅਤੇ ਪ੍ਰਭਾਵਿਤ ਵਿਦਿਆਰਥੀਆਂ ਨੂੰ ਇਨਸਾਫ਼ ਦਿਵਾਉਣ ਵਿੱਚ ਨਾਕਾਮ ਰਹੀਆਂ ਹਨ।

 

Tags: Protest , Amrinder Singh Raja Warring , Amarinder Singh Raja Warring , Punjab Pradesh Congress Committee , Punjab Congress , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD