Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ

 

ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ

ਪੰਜਾਬ ਵਿੱਚ ਸਰਕਾਰੀ ਸਕੂਲਾਂ ਦੇ 881 ਬੱਚਿਆਂ ਨੇ ਨੀਟ ਕਲੀਅਰ ਕੀਤਾ ਹੈ, 2022 ਤੋਂ ਪਹਿਲਾਂ 100 ਤੋਂ ਵੀ ਘੱਟ ਬੱਚੇ ਕਲੀਅਰ ਕਰਦੇ ਸਨ - ਕੇਜਰੀਵਾਲ

Arvind Kejriwal, AAP, Aam Aadmi Party

Web Admin

Web Admin

5 Dariya News

ਨਵੀਂ ਦਿੱਲੀ , 22 Jul 2026

Last updated on: Jul 23, 2026, 10:15 IST

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਮਿਲ ਰਹੀ ਸ਼ਾਨਦਾਰ ਸਿੱਖਿਆ ਦੀ ਬਦੌਲਤ ਨੀਟ ਕਲੀਅਰ ਕਰਨ ਵਾਲੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸਾਂਝੀ ਕਰਦਿਆਂ ਕਿਹਾ ਕਿ ਜੇਕਰ ਅਸੀਂ ਆਪਣੇ ਦੇਸ਼ ਨੂੰ ਵਿਕਸਤ ਅਤੇ ਖੁਸ਼ਹਾਲ ਬਣਾਉਣਾ ਹੈ ਤਾਂ ਸਾਰੇ ਬੱਚਿਆਂ ਨੂੰ ਚੰਗੀ ਸਿੱਖਿਆ ਦੇਣਾ ਜ਼ਰੂਰੀ ਹੈ। 

ਦਿੱਲੀ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਗਰੀਬਾਂ ਦੇ ਬੱਚਿਆਂ ਨੂੰ ਸ਼ਾਨਦਾਰ ਸਿੱਖਿਆ ਦੇਣੀ ਸ਼ੁਰੂ ਕੀਤੀ ਹੈ। ਪੰਜਾਬ ਵਿੱਚ ਸਰਕਾਰੀ ਸਕੂਲਾਂ ਦੇ 881 ਬੱਚਿਆਂ ਨੇ ਨੀਟ ਕਲੀਅਰ ਕੀਤਾ ਹੈ, ਜਦਕਿ 2022 ਤੋਂ ਪਹਿਲਾਂ 100 ਤੋਂ ਵੀ ਘੱਟ ਬੱਚੇ ਕਲੀਅਰ ਕਰਦੇ ਸਨ। 

ਉਨ੍ਹਾਂ ਕਿਹਾ ਕਿ 75 ਸਾਲਾਂ ਵਿੱਚ ਕਿਸੇ ਵੀ ਪਾਰਟੀ ਜਾਂ ਸਰਕਾਰ ਨੇ ਸਿੱਖਿਆ ਨੂੰ ਇੰਨੀ ਤਰਜੀਹ ਨਹੀਂ ਦਿੱਤੀ, ਜਿੰਨੀ ਆਮ ਆਦਮੀ ਪਾਰਟੀ ਦੇ ਰਹੀ ਹੈ। ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ 881 ਬੱਚਿਆਂ ਨੇ ਨੀਟ ਦਾ ਇਮਤਿਹਾਨ ਕਲੀਅਰ ਕੀਤਾ ਹੈ। 

ਨੀਟ ਦਾ ਪੇਪਰ ਬਹੁਤ ਔਖਾ ਹੁੰਦਾ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਗਰੀਬਾਂ ਦੇ ਬੱਚੇ ਪੜ੍ਹਦੇ ਹਨ। 2022 ਵਿੱਚ ਸਾਡੀ ਸਰਕਾਰ ਆਉਣ ਤੋਂ ਪਹਿਲਾਂ 100 ਤੋਂ ਵੀ ਘੱਟ ਬੱਚਿਆਂ ਨੇ ਨੀਟ ਕਲੀਅਰ ਕੀਤਾ ਸੀ, ਪਰ ਇਸ ਵਾਰ 881 ਬੱਚਿਆਂ ਨੇ ਸਫਲਤਾ ਹਾਸਲ ਕੀਤੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹੁਣ ਰਿਕਸ਼ੇ ਵਾਲਿਆਂ ਅਤੇ ਮਜ਼ਦੂਰਾਂ ਦੇ ਬੱਚੇ ਡਾਕਟਰ ਬਣਨਗੇ ਅਤੇ ਉਨ੍ਹਾਂ ਦਾ ਭਵਿੱਖ ਸੁਨਹਿਰੀ ਹੋਵੇਗਾ। 

ਜਦੋਂ ਇੱਕ ਰਿਕਸ਼ੇ ਵਾਲੇ ਦਾ ਬੱਚਾ ਡਾਕਟਰ ਬਣੇਗਾ, ਤਾਂ ਉਹ ਆਪਣੇ ਪੂਰੇ ਪਰਿਵਾਰ ਦੀ ਗਰੀਬੀ ਦੂਰ ਕਰੇਗਾ। ਮੈਂ ਸਫਲ ਹੋਣ ਵਾਲੇ ਸਾਰੇ ਬੱਚਿਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ। ਆਮ ਆਦਮੀ ਪਾਰਟੀ ਸਭ ਤੋਂ ਵੱਧ ਜ਼ੋਰ ਸਿੱਖਿਆ 'ਤੇ ਦਿੰਦੀ ਹੈ। ਸਾਡਾ ਮੰਨਣਾ ਹੈ ਕਿ ਜਦੋਂ ਤੱਕ ਸਿੱਖਿਆ ਵਿਵਸਥਾ ਠੀਕ ਨਹੀਂ ਹੋਵੇਗੀ, ਤਦ ਤੱਕ ਦੇਸ਼ ਦੀ ਤਰੱਕੀ ਨਹੀਂ ਹੋ ਸਕਦੀ। 

75 ਸਾਲਾਂ ਵਿੱਚ ਕਿਸੇ ਵੀ ਪਾਰਟੀ ਜਾਂ ਸਰਕਾਰ ਨੇ ਸਿੱਖਿਆ 'ਤੇ ਇੰਨੀ ਤਰਜੀਹ ਨਹੀਂ ਦਿੱਤੀ, ਜਿੰਨੀ ਆਮ ਆਦਮੀ ਪਾਰਟੀ ਦੇ ਰਹੀ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਨੇ ਕਿਹਾ ਸੀ ਕਿ ਸਿੱਖਿਆ ਉਸ ਸ਼ੇਰਨੀ ਦੇ ਦੁੱਧ ਵਾਂਗ ਹੈ, ਜੋ ਇਸ ਨੂੰ ਪੀਵੇਗਾ ਉਹ ਦਹਾੜੇਗਾ। 

ਅਸੀਂ ਡਾ. ਅੰਬੇਡਕਰ ਦਾ ਸੁਪਨਾ ਪੂਰਾ ਕਰ ਰਹੇ ਹਾਂ। ਮੈਂ ਉਨ੍ਹਾਂ ਸਾਰੇ ਬੱਚਿਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵਧਾਈ ਦੇਣਾ ਚਾਹੁੰਦਾ ਹਾਂ, ਜਿਨ੍ਹਾਂ ਨੇ ਸਵੇਰੇ 3-4 ਵਜੇ ਦਾ ਅਲਾਰਮ ਲਗਾ ਕੇ ਆਪਣੇ ਬੱਚਿਆਂ ਨੂੰ ਪੜ੍ਹਨ ਲਈ ਜਗਾਇਆ ਅਤੇ ਉਨ੍ਹਾਂ ਦਾ ਉਤਸ਼ਾਹ ਵਧਾਇਆ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਹੁਣ ਸਿੱਖਿਆ ਦੇ ਖੇਤਰ ਵਿੱਚ ਨੰਬਰ ਇੱਕ ਬਣ ਰਿਹਾ ਹੈ। 

ਅਰਵਿੰਦ ਕੇਜਰੀਵਾਲ ਦਾ ਸੁਪਨਾ ਸੀ ਕਿ ਪੂਰੇ ਦੇਸ਼ ਨੂੰ ਸਿੱਖਿਅਤ ਕਰਨਾ ਹੈ, ਕਿਉਂਕਿ ਸਿੱਖਿਆ ਸਭ ਤੋਂ ਵੱਡੀ ਚੀਜ਼ ਹੈ। ਸਿੱਖਿਆ ਵਿੱਚ ਪੰਜਾਬ ਦਾ ਜੋ ਨਤੀਜਾ ਆਇਆ ਹੈ, ਉਹ ਬਹੁਤ ਕਮਾਲ ਦਾ ਹੈ। ਅਸੀਂ ਚਾਹੁੰਦੇ ਹਾਂ ਕਿ ਸਿਰਫ਼ ਪੰਜਾਬ ਵਿੱਚ ਹੀ ਨਹੀਂ, ਸਗੋਂ ਪੂਰੇ ਦੇਸ਼ ਵਿੱਚ ਬੱਚੇ ਪੜ੍ਹਨ-ਲਿਖਣ ਅਤੇ ਗਰੀਬ ਦਾ ਬੱਚਾ ਵੀ ਵੱਡੇ-ਵੱਡੇ ਅਹੁਦਿਆਂ ਤੱਕ ਪਹੁੰਚੇ।

ਭਗਵੰਤ ਮਾਨ ਨੇ ਕਿਹਾ ਕਿ ਲਾਲ, ਪੀਲੇ ਜਾਂ ਹਰੇ ਰਾਸ਼ਨ ਕਾਰਡ ਗਰੀਬੀ ਖ਼ਤਮ ਨਹੀਂ ਕਰ ਸਕਦੇ। ਇਹ ਸਿਰਫ਼ ਦੋ ਵੇਲੇ ਦੀ ਰੋਟੀ ਦੇ ਸਕਦੇ ਹਨ। ਗਰੀਬੀ ਤਦ ਦੂਰ ਹੋਵੇਗੀ ਜਦੋਂ ਸਾਡੇ ਬੱਚੇ ਸਿੱਖਿਅਤ ਹੋਣਗੇ। ਜਦੋਂ ਤੁਹਾਡੇ ਬੱਚੇ ਡਾਕਟਰ ਬਣਨਗੇ, ਆਈਆਈਟੀ ਵਿੱਚ ਦਾਖਲਾ ਲੈਣਗੇ ਅਤੇ ਵੱਡੀਆਂ-ਵੱਡੀਆਂ ਕੰਪਨੀਆਂ ਉਨ੍ਹਾਂ ਨੂੰ 50 ਲੱਖ ਜਾਂ ਇੱਕ ਕਰੋੜ ਰੁਪਏ ਦੇ ਪੈਕੇਜ 'ਤੇ ਨੌਕਰੀ ਦੇਣਗੀਆਂ, ਉਦੋਂ ਜਾ ਕੇ ਇਹ ਦੇਸ਼ ਸਹੀ ਅਰਥਾਂ ਵਿੱਚ ਵਿਸ਼ਵ ਗੁਰੂ ਬਣੇਗਾ।

 

Tags: Arvind Kejriwal , AAP , Aam Aadmi Party

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD