Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ

 

ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ

ਤੀਰਥ ਯਾਤਰਾ ਬੱਸ 'ਤੇ ਹੋਏ ਹਮਲੇ ਪਿੱਛੇ ਕਾਂਗਰਸੀ ਵਰਕਰਾਂ ਦਾ ਹੱਥ, ਭਗਵੰਤ ਮਾਨ ਸਰਕਾਰ ਦੀ ਭਲਾਈ ਸਕੀਮ ਦੀ ਸਫਲਤਾ ਕਾਂਗਰਸ ਤੋਂ ਨਹੀ ਹੋ ਰਹੀ ਬਰਦਾਸ਼ਤ: ਬਲਤੇਜ ਪੰਨੂ

Baltej Pannu, Baltej Singh Pannu, Nasha Mukti Morcha, AAP Punjab, Punjab, Punjab News, Latest Punjab News, Mukh Mantri Teerth Yatra, Mukh Mantri Tirth Yatra Scheme

Web Admin

Web Admin

5 Dariya News

ਚੰਡੀਗੜ੍ਹ , 22 Jul 2026

Last updated on: Jul 23, 2026, 10:35 IST

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਚੱਲ ਰਹੀ ਬੱਸ 'ਤੇ ਹੋਏ ਹਮਲੇ ਦੀ ਪੁਰਜ਼ੋਰ ਨਿੰਦਾ ਕੀਤੀ ਹੈ। ਪਾਰਟੀ ਨੇ ਕਿਹਾ ਕਿ ਇਹ ਘਟਨਾ ਕਾਂਗਰਸੀ ਵਰਕਰਾਂ ਵਲੋਂ ਅੰਜਾਮ ਦਿੱਤੀ ਗਈ ਹੈ, ਜੋ ਇਸ ਜਨ ਭਲਾਈ ਪਹਿਲਕਦਮੀ ਦੀ ਵਧਦੀ ਲੋਕਪ੍ਰਿਯਤਾ ਅਤੇ ਸਫਲਤਾ ਤੋਂ ਬੌਖਲਾ ਗਏ ਹਨ। 'ਆਪ'ਆਗੂ ਸ਼ਮਿੰਦਰ ਸਿੰਘ ਖਿੰਡਾ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸੂਬੇ ਦੀਆਂ ਸਭ ਤੋਂ ਸਫਲ ਜਨ ਭਲਾਈ ਸਕੀਮਾਂ ਵਿੱਚੋਂ ਇੱਕ ਵਜੋਂ ਉੱਭਰੀ ਹੈ, ਜਿਸ ਨਾਲ ਲੱਖਾਂ ਲੋਕਾਂ ਨੂੰ ਮੁਫ਼ਤ ਧਾਰਮਿਕ ਯਾਤਰਾ ਕਰਨ ਦਾ ਮੌਕਾ ਮਿਲ ਰਿਹਾ ਹੈ।

ਕਾਂਗਰਸ 'ਤੇ ਨਿਸ਼ਾਨਾ ਸਾਧਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਵਿਰੋਧੀ ਧਿਰਾਂ ਤੋਂ ਭਗਵੰਤ ਮਾਨ ਸਰਕਾਰ ਦੀਆਂ ਭਲਾਈ ਯੋਜਨਾਵਾਂ ਦੀ ਸਫਲਤਾ ਬਰਦਾਸ਼ਤ ਨਹੀਂ ਹੋ ਰਹੀ। ਜਦੋਂ ਆਪ ਸਰਕਾਰ ਸੱਤਾ ਵਿੱਚ ਆਈ ਸੀ ਤਾਂ ਵਿਰੋਧੀ ਧਿਰ ਦਾ ਦਾਅਵਾ ਸੀ ਕਿ ਇਹ ਤਿੰਨ ਮਹੀਨੇ ਵੀ ਨਹੀਂ ਚੱਲੇਗੀ। ਜਦੋਂ ਸਰਕਾਰ ਨੇ ਤਿੰਨ ਮਹੀਨੇ ਪੂਰੇ ਕੀਤੇ ਤਾਂ ਉਨ੍ਹਾਂ ਕਿਹਾ ਕਿ ਇਹ ਇੱਕ ਸਾਲ ਪੂਰਾ ਨਹੀਂ ਕਰੇਗੀ। ਅੱਜ ਸਰਕਾਰ ਸਫਲਤਾਪੂਰਵਕ ਆਪਣਾ ਪੰਜ ਸਾਲਾਂ ਦਾ ਕਾਰਜਕਾਲ ਪੂਰਾ ਕਰ ਰਹੀ ਹੈ।

ਬਲਤੇਜ ਪੰਨੂ ਨੇ ਇਹ ਵੀ ਇਸ਼ਾਰਾ ਕੀਤਾ ਕਿ ਜਦੋਂ ਵੀ ਮੁੱਖ ਮੰਤਰੀ ਭਗਵੰਤ ਮਾਨ ਰੁਟੀਨ ਮੈਡੀਕਲ ਚੈੱਕਅਪ ਲਈ ਜਾਂਦੇ ਹਨ ਤਾਂ ਵਿਰੋਧੀ ਧਿਰ ਵੱਲੋਂ ਵਾਰ-ਵਾਰ ਬੇਬੁਨਿਆਦ ਅਫਵਾਹਾਂ ਫੈਲਾਈਆਂ ਜਾਂਦੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀ ਧਿਰ ਨੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਹਮੇਸ਼ਾ ਅਨਾਵਸ਼ਕ ਅਟਕਲਾਂ ਲਗਾਉਣ ਦੀ ਕੋਸ਼ਿਸ਼ ਕੀਤੀ ਹੈ।

ਤੀਰਥ ਯਾਤਰਾ ਬੱਸ 'ਤੇ ਹੋਏ ਹਮਲੇ ਦਾ ਜ਼ਿਕਰ ਕਰਦਿਆਂ ਬਲਤੇਜ ਪੰਨੂ ਨੇ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਦੋ ਵਿਅਕਤੀਆਂ-ਗੁਰਪਿੰਦਰ ਸਿੰਘ ਉਰਫ਼ ਲਾਲੀ ਅਤੇ ਬਲਜੀਤ ਸਿੰਘ ਸ਼ੀਸ਼ਾ ਦੇ ਸਬੰਧ ਕਾਂਗਰਸ ਪਾਰਟੀ ਨਾਲ ਹਨ। ਉਨ੍ਹਾਂ ਕਿਹਾ ਕਿ ਬੱਸ 'ਤੇ ਬਿਨਾਂ ਕਿਸੇ ਉਕਸਾਵੇ ਜਾਂ ਕਾਰਨ ਤੋਂ ਹਮਲਾ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਇਸ ਹਮਲੇ ਪਿੱਛੇ ਇੱਕੋ-ਇੱਕ ਕਾਰਨ ਇਹ ਹੈ ਕਿ ਕਾਂਗਰਸ ਤੋਂ ਉਹ ਪ੍ਰਸ਼ੰਸਾ ਬਰਦਾਸ਼ਤ ਨਹੀਂ ਹੋ ਰਹੀ ਜੋ ਲੋਕ ਧਾਰਮਿਕ ਯਾਤਰਾਵਾਂ ਤੋਂ ਪਰਤਣ ਤੋਂ ਬਾਅਦ ਭਗਵੰਤ ਮਾਨ ਸਰਕਾਰ ਲਈ ਜ਼ਾਹਰ ਕਰਦੇ ਹਨ। ਇਸ ਸਕੀਮ ਦਾ ਲਾਭ ਲੈਣ ਵਾਲਾ ਹਰ ਸ਼ਰਧਾਲੂ ਸਰਕਾਰ ਦੀ ਸ਼ਲਾਘਾ ਕਰਦਾ ਹੈ, ਜੋ ਕਾਂਗਰਸ ਲਈ ਅਸਹਿ ਹੋ ਗਿਆ ਹੈ।

ਬਲਤੇਜ ਪੰਨੂ ਨੇ ਦਾਅਵਾ ਕੀਤਾ ਕਿ ਕਾਂਗਰਸ ਨਾਲ ਜੁੜੇ ਦੋ ਹੋਰ ਵਿਅਕਤੀਆਂ, ਸੰਨੀ ਅਤੇ ਹਰਪ੍ਰੀਤ ਸਿੰਘ, ਨੇ ਦੋਸ਼ੀਆਂ ਨੂੰ ਛੁਡਵਾਉਣ ਅਤੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਰੋਕਣ ਲਈ ਪੁਲਿਸ 'ਤੇ ਦਬਾਅ ਪਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਦੋਸ਼ੀਆਂ ਨੂੰ ਕਿਸ ਨੇ ਉਕਸਾਇਆ ਸੀ ਅਤੇ ਇਸ ਹਮਲੇ ਪਿੱਛੇ ਕੀ ਵੱਡੀ ਸਾਜ਼ਿਸ਼ ਸੀ।

ਭਗਵੰਤ ਮਾਨ ਸਰਕਾਰ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਨੂੰ ਜਾਰੀ ਰੱਖਣ ਲਈ ਵਚਨਬੱਧ ਹੈ ਅਤੇ ਕਿਸੇ ਨੂੰ ਵੀ ਅਜਿਹੇ ਪ੍ਰੋਗਰਾਮ 'ਚ ਵਿਘਨ ਨਹੀਂ ਪਾਉਣ ਦੇਵੇਗੀ ਜਿਸ ਨੇ ਲੱਖਾਂ ਪੰਜਾਬੀਆਂ ਨੂੰ ਆਤਮਿਕ ਸੰਤੁਸ਼ਟੀ ਅਤੇ ਖੁਸ਼ੀ ਦਿੱਤੀ ਹੈ। ਇਸ ਦੌਰਾਨ ਸ਼ਮਿੰਦਰ ਸਿੰਘ ਖਿੰਡਾ ਨੇ ਦੱਸਿਆ ਕਿ ਸ਼੍ਰੀ ਆਨੰਦਪੁਰ ਸਾਹਿਬ, ਮਾਤਾ ਨੈਣਾ ਦੇਵੀ ਜੀ ਅਤੇ ਸ਼੍ਰੀ ਦਰਬਾਰ ਸਾਹਿਬ ਸਮੇਤ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਕੇ 3.5 ਲੱਖ ਤੋਂ ਵੱਧ ਸ਼ਰਧਾਲੂ ਇਸ ਸਕੀਮ ਦਾ ਲਾਭ ਉਠਾ ਚੁੱਕੇ ਹਨ। 

ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਹਰਿਦੁਆਰ, ਰਿਸ਼ੀਕੇਸ਼, ਮਥੁਰਾ, ਵ੍ਰਿੰਦਾਵਨ, ਖਾਟੂ ਸ਼ਿਆਮ ਅਤੇ ਸਾਲਾਸਰ ਧਾਮ ਲਈ ਵੀ ਧਾਰਮਿਕ ਯਾਤਰਾ ਸੇਵਾਵਾਂ ਸ਼ੁਰੂ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੂਰੀ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਹਰ ਜ਼ਿੰਮੇਵਾਰੀ ਖੁਦ ਚੁੱਕਦੀ ਹੈ, ਜਿਸ ਵਿੱਚ ਆਵਾਜਾਈ, ਰਹਿਣ-ਸਹਿਣ, ਖਾਣ-ਪੀਣ ਅਤੇ ਹੋਰ ਪ੍ਰਬੰਧ ਸ਼ਾਮਲ ਹਨ। 

ਖਿੰਡਾ ਨੇ ਕਿਹਾ ਕਿ ਖਾਸ ਕਰਕੇ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਦੇ ਬਹੁਤ ਸਾਰੇ ਲੋਕ ਵਿੱਤੀ ਮਜਬੂਰੀਆਂ ਕਾਰਨ ਕਦੇ ਵੀ ਇਨ੍ਹਾਂ ਧਾਰਮਿਕ ਸਥਾਨਾਂ ਦੇ ਦਰਸ਼ਨ ਨਹੀਂ ਕਰ ਸਕੇ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਅਜਿਹੇ ਲੋਕਾਂ ਦੀਆਂ ਰੀਝਾਂ ਪੂਰੀਆਂ ਕਰਨ ਲਈ ਸ਼ੁਰੂ ਕੀਤੀ ਗਈ ਸੀ। 

ਇਹ ਸਕੀਮ ਸ਼ੁਰੂਆਤ ਤੋਂ ਹੀ ਬਿਨਾਂ ਕਿਸੇ ਰੁਕਾਵਟ ਦੇ ਲਗਾਤਾਰ ਚੱਲ ਰਹੀ ਹੈ ਅਤੇ ਇੱਕ ਦਿਨ ਲਈ ਵੀ ਬੰਦ ਨਹੀਂ ਹੋਈ। ਲੱਖਾਂ ਲਾਭਪਾਤਰੀਆਂ ਦੇ ਬਾਵਜੂਦ ਪ੍ਰਬੰਧਾਂ ਨੂੰ ਲੈ ਕੇ ਇੱਕ ਵੀ ਸ਼ਿਕਾਇਤ ਸਾਹਮਣੇ ਨਹੀਂ ਆਈ।

 

 

Tags: Baltej Pannu , Baltej Singh Pannu , Nasha Mukti Morcha , AAP Punjab , Punjab , Punjab News , Latest Punjab News , Mukh Mantri Teerth Yatra , Mukh Mantri Tirth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD