Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ

ਪੰਜਾਬ ਹਰੀ ਕ੍ਰਾਂਤੀ ਦੀ ਅਗਵਾਈ ਕਰਨ ਤੋਂ ਲੈ ਕੇ ਆਰਟੀਫੀਸ਼ੀਅਲ ਇੰਟੈਲੀਜੈਂਸ ਕ੍ਰਾਂਤੀ ਦੀ ਅਗਵਾਈ ਵੱਲ ਅੱਗੇ ਵਧ ਰਿਹਾ ਹੈ: ਹਰਜੋਤ ਸਿੰਘ ਬੈਂਸ

Harjot Singh Bains, AAP Punjab, Punjab, Punjab News, Latest Punjab News, Manish Sisodia

5 Dariya News

5 Dariya News

5 Dariya News

ਚੰਡੀਗੜ੍ਹ , 22 Jul 2026

Last updated on: Jul 23, 2026, 10:39 IST

ਸਕੂਲੀ ਸਿੱਖਿਆ ਵਿੱਚ ਅਹਿਮ ਤਬਦੀਲੀ ਲਿਆਉਣ ਦੇ ਉਦੇਸ਼ ਨਾਲ, ਪੰਜਾਬ ਪਹਿਲੀ ਤੋਂ 12ਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਨੂੰ ਮੁੱਖ ਵਿਸ਼ੇ ਵਜੋਂ ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) 'ਸਰਬੱਤ.ਏਆਈ' ਪ੍ਰੋਜੈਕਟ ਤਹਿਤ ਪੜਾਅਵਾਰ ਤਰੀਕੇ ਨਾਲ ਇਸ ਪਾਠਕ੍ਰਮ ਨੂੰ ਲਾਗੂ ਕਰੇਗਾ, ਜੋ ਕਿ ਦੇਸ਼ ਵਿੱਚ ਸਭ ਤੋਂ ਵੱਡੇ ਸੂਬਾ-ਪੱਧਰੀ ਏ.ਆਈ. ਸਿੱਖਿਆ ਮਿਸ਼ਨਾਂ ਵਿੱਚੋਂ ਇੱਕ ਹੈ ਅਤੇ ਪੰਜਾਬ ਨੂੰ ਭਵਿੱਖੀ ਸਿੱਖਿਆ ਵਿੱਚ ਦੇਸ਼ ਦੇ ਮੋਹਰੀ ਸੂਬੇ ਵਜੋਂ ਸਥਾਪਿਤ ਕਰਦਾ ਹੈ।

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨਾਲ ਮਿਲ ਕੇ ਸਿੱਖਿਆ ਮਾਹਿਰਾਂ, ਤਕਨਾਲੋਜੀ ਭਾਈਵਾਲਾਂ ਅਤੇ ਸਕੂਲ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਇਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ।ਐਕਸ ‘ਤੇ ਗੱਲ ਕਰਦਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ: “ਅੱਜ ਤੋਂ, ਪੰਜਾਬ ਭਰ ਦੇ ਹਰ ਪੀਐਸਈਬੀ ਸਕੂਲ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਇੱਕ ਮੁੱਖ ਵਿਸ਼ਾ ਹੈ। ਹਰੇਕ ਬੱਚਾ, ਭਾਵੇਂ ਉਹ  ਸ਼ਹਿਰ ਦਾ ਹੋਵੇ ਜਾਂ ਪਿੰਡ ਦਾ, ਉਹੀ ਹੁਨਰ ਸਿੱਖੇਗਾ ਜੋ ਵਿਸ਼ਵ ਦੇ ਮੋਹਰੀ ਦੇਸ਼ ਆਪਣੇ ਹੁਨਰਾਂ ਨੂੰ ਸਿਖਾਉਣ ਲਈ ਦੌੜ ਰਹੇ ਹਨ।

ਇੱਕ ਵਾਰ ਫਿਰ ਪੰਜਾਬ ਪਹਿਲੀ ਜਮਾਤ ਤੋਂ ਬਾਰ੍ਹਵੀਂ ਜਮਾਤ ਤੱਕ ਏਆਈ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਦੇਸ਼ ਦਾ ਪਹਿਲਾ ਰਾਜ ਬਣ ਗਿਆ ਹੈ। ਇਹ ਉਹੀ ਪੰਜਾਬ ਹੈ ਜਿਸਦੀ ਕਲਪਨਾ ਅਰਵਿੰਦ ਕੇਜਰੀਵਾਲ ਨੇ ਕੀਤੀ ਸੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰੋਜ਼ਾਨਾ ਪੱਧਰ ‘ਤੇ ਇਸਨੂੰ ਜ਼ਮੀਨੀ ਹਕੀਕਤ ਵਿੱਚ ਤਬਦੀਲ ਕਰ ਰਹੇ ਹਨ।”ਇਕੱਠ ਨੂੰ ਸੰਬੋਧਨ ਕਰਦੇ ਹੋਏ, ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਅੱਜ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੋਈ ਹੈ।

ਪੰਜਾਬ ਭਾਰਤ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸਨੇ ਪਹਿਲੀ ਜਮਾਤ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕੀਤਾ ਗਿਆ ਹੈ। ਅਸੀਂ ਹਰੀ ਕ੍ਰਾਂਤੀ ਦੀ ਅਗਵਾਈ ਕਰਨ ਤੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਕ੍ਰਾਂਤੀ ਦੀ ਅਗਵਾਈ ਕਰਨ ਵੱਲ ਵਧ ਰਹੇ ਹਾਂ।”ਉਨ੍ਹਾਂ ਅੱਗੇ ਕਿਹਾ," ਇਹ ਵਿਦਿਆਰਥੀਆਂ ਨੂੰ ਭਵਿੱਖੀ ਹੁਨਰਾਂ ਨਾਲ ਲੈਸ ਕਰੇਗਾ ਅਤੇ ਨਾਲ ਹੀ ਨਵੀਨਤਾ, ਐਥੀਕਲ ਏ.ਆਈ., ਉੱਦਮਤਾ ਅਤੇ ਜ਼ਿੰਮੇਵਾਰ ਡਿਜੀਟਲ ਨਾਗਰਿਕਤਾ ਨੂੰ ਉਤਸ਼ਾਹਿਤ ਕਰੇਗਾ। ਅਸੀਂ ਚਾਹੁੰਦੇ ਹਾਂ ਕਿ ਪੰਜਾਬ ਦਾ ਹਰ ਬੱਚਾ ਨਾ ਸਿਰਫ਼ ਕੱਲ੍ਹ ਦੀਆਂ ਨੌਕਰੀਆਂ ਲਈ ਤਿਆਰ ਹੋਵੇ, ਸਗੋਂ ਤਕਨਾਲੋਜੀ-ਅਧਾਰਤ  ਵਿਸ਼ਵ ਵਿੱਚ ਸਿਰਜਣਹਾਰ ਅਤੇ ਨਵੀਨਤਾਕਾਰੀ ਵੀ ਬਣੇ।"

ਸਿੱਖਿਆ ਮੰਤਰੀ ਨੇ ਕਿਹਾ, "ਸਿੱਖਿਆ ਪਾਠਕ੍ਰਮ ਸਿੰਗਾਪੁਰ, ਫਿਨਲੈਂਡ, ਯੂਏਈ ਅਤੇ ਸੰਯੁਕਤ ਰਾਜ ਅਮਰੀਕਾ ਤੋਂ ਕੌਮਾਂਤਰੀ ਬਹਿਤਰੀਨ ਅਭਿਆਸਾਂ ਦਾ ਅਧਿਐਨ ਉਪਰੰਤ ਵਿਕਸਤ ਕੀਤਾ ਗਿਆ ਹੈ। ਇਸਨੂੰ ਯੂਨੈਸਕੋ (ਸੰਯੁਕਤ ਰਾਸ਼ਟਰ ਵਿਦਿਅਕ ਵਿਗਿਆਨਕ ਅਤੇ ਸੱਭਿਆਚਾਰਕ ਸੰਗਠਨ) ਦੇ ਐਥੀਕਲ ਏ.ਆਈ. ਫਰੇਮਵਰਕ ਨਾਲ ਜੋੜਿਆ ਗਿਆ ਹੈ ਤਾਂ ਜੋ ਸਾਡੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਮਿਆਰਾਂ ਦੀ ਤਰਜ਼ ‘ਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਜ਼ਿੰਮੇਵਾਰ, ਸੁਰੱਖਿਅਤ ਅਤੇ ਨੈਤਿਕ ਵਰਤੋਂ ਸਿੱਖਣਾ ਯਕੀਨੀ ਬਣਾਇਆ ਜਾ ਸਕੇ।"

ਇਸ ਪ੍ਰੋਗਰਾਮ ਦੇ ਲਾਗੂਕਰਨ ਬਾਰੇ ਸ. ਬੈਂਸ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ ਅੱਠਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਕੀਤਾ ਜਾਵੇਗਾ, ਜਿਸ ਵਿੱਚ ਸਰਕਾਰੀ ਅਤੇ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਵਿੱਚ ਕੰਪਿਊਟਰ ਸਾਇੰਸ ਵਿਸ਼ੇ ਨਾਲ ਏ.ਆਈ. ਨੂੰ ਜੋੜਿਆ ਜਾਵੇਗਾ। ਵਿਦਿਆਰਥੀਆਂ ਨੂੰ ਲਾਈਵ ਆਨਲਾਈਨ ਕਲਾਸਾਂ, ਰਿਕਾਰਡ ਕੀਤੇ ਲੈਕਚਰਾਂ, ਪ੍ਰੋਜੈਕਟ-ਆਧਾਰਿਤ ਸਿਖਲਾਈ, ਨਿਰੰਤਰ ਮੁਲਾਂਕਣ ਅਤੇ ਇੱਕ ਸਮਰਪਿਤ ਲਰਨਿੰਗ ਮੈਨੇਜਮੈਂਟ ਸਿਸਟਮ (ਐਲਐਮਐਸ) ਰਾਹੀਂ ਸਿਖਲਾਈ ਦਿੱਤੀ ਜਾਵੇਗੀ। ਇਸ ਤੋਂ ਬਾਅਦ ਦੂਜੇ ਪੜਾਅ ਵਿੱਚ ਪਹਿਲੀ ਤੋਂ ਸੱਤਵੀਂ ਜਮਾਤ ਤੱਕ ਏ.ਆਈ. ਸਿੱਖਿਆ ਨੂੰ ਸ਼ਾਮਲ ਕੀਤਾ ਜਾਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰੋਗਰਾਮ 'ਐਫ.ਏ.-ਏ.ਆਈ.' ਦੇ ਸਹਿਯੋਗ ਨਾਲ ਚਲਾਏ ਗਏ ਪੀ.ਐੱਸ.ਈ.ਬੀ. ਦੇ ਏ.ਆਈ. ਪਾਇਲਟ ਪ੍ਰੋਗਰਾਮ ਦੀ ਸਫਲਤਾ 'ਤੇ ਆਧਾਰਿਤ ਹੈ, ਜਿਸ ਨੂੰ ਰਾਜ-ਪੱਧਰੀ ਏ.ਆਈ. ਹੈਕਾਥੌਨ ਨਾਲ ਅੰਤਿਮ ਰੂਪ ਦਿੱਤਾ ਗਿਆ। ਇਸ ਲਾਂਚ ਪ੍ਰੋਗਰਾਮ ਦੌਰਾਨ ਪਾਇਲਟ ਪ੍ਰੋਜੈਕਟ ਤੋਂ ਵਿਦਿਆਰਥੀਆਂ ਦੀਆਂ ਨਵੀਨਤਾਵਾਂ ਦੀ ਪ੍ਰਦਰਸ਼ਨੀ ਵੀ ਕੀਤੀ ਗਈ।

ਸਿੱਖਿਆ ਮੰਤਰੀ ਨੇ ਅੱਗੇ ਕਿਹਾ ਕਿ ਤਕਨੀਕੀ ਤੌਰ 'ਤੇ, ਇਹ ਪ੍ਰੋਗਰਾਮ 'ਨੀਵ ਏ.ਆਈ.' ਦੁਆਰਾ ਲਾਗੂ ਕੀਤਾ ਜਾਵੇਗਾ ਅਤੇ ਇਸ ਨੂੰ ਏ.ਆਈ. ਸਾਖਰਤਾ, ਅਧਿਆਪਕਾਂ ਦੀ ਸਮਰੱਥਾ ਨਿਰਮਾਣ, ਨਵੀਨਤਾ ਅਤੇ ਵਰਕਫੋਰਸ ਦੀ ਤਿਆਰੀ ਨੂੰ ਮਜ਼ਬੂਤ ਕਰਨ ਲਈ ਗੂਗਲ, ਇੰਟੈਲ, ਕੈਨਵਾ ਅਤੇ 'ਐਫ.ਏ.-ਏ.ਆਈ.' ਨਾਲ ਰਣਨੀਤਕ ਸਹਿਯੋਗ ਦੁਆਰਾ ਮਜ਼ਬੂਤ ਕੀਤਾ ਜਾਵੇਗਾ।

ਸ. ਬੈਂਸ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਮਕਸਦ ਪੰਜਾਬ ਭਰ ਦੇ ਹਰ ਕਲਾਸਰੂਮ, ਹਰ ਅਧਿਆਪਕ ਅਤੇ ਹਰ ਵਿਦਿਆਰਥੀ ਲਈ ਏ.ਆਈ. ਸਿੱਖਿਆ ਤੱਕ ਬਰਾਬਰ ਪਹੁੰਚ ਯਕੀਨੀ ਬਣਾਉਣਾ ਹੈ। ਇਸ ਪ੍ਰੋਗਰਾਮ ਤੋਂ 25,172 ਸਕੂਲਾਂ ਅਤੇ 31.5 ਲੱਖ ਵਿਦਿਆਰਥੀਆਂ ਨੂੰ ਲਾਭ ਮਿਲੇਗਾ। ਪਹਿਲੇ ਪੜਾਅ ਵਿੱਚ 12,424 ਕੰਪਿਊਟਰ ਸਾਇੰਸ ਅਧਿਆਪਕ ਇਸ ਦੇ ਲਾਗੂਕਰਨ ਦੀ ਅਗਵਾਈ ਕਰਨਗੇ, ਜਦਕਿ ਸਾਰੇ ਵਿਸ਼ਿਆਂ ਦੇ 2 ਲੱਖ ਤੋਂ ਵੱਧ ਅਧਿਆਪਕਾਂ ਨੂੰ ਪੜ੍ਹਾਉਣ, ਸਿੱਖਣ ਅਤੇ ਮੁਲਾਂਕਣ ਵਿੱਚ ਏ.ਆਈ. ਨੂੰ ਸ਼ਾਮਲ ਕਰਨ ਲਈ ਹੌਲੀ-ਹੌਲੀ ਸਿਖਲਾਈ ਦਿੱਤੀ ਜਾਵੇਗੀ।

ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਸਕੂਲ ਸਿੱਖਿਆ ਵਿਭਾਗ ਦੀ ਸਮੁੱਚੀ ਟੀਮ ਦੀ ਸ਼ਲਾਘਾ ਕਰਦਿਆਂ ਸ. ਬੈਂਸ ਨੇ ਕਿਹਾ ਕਿ ਇਹ ਪ੍ਰੋਜੈਕਟ 'ਆਪ' ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦ੍ਰਿਸ਼ਟੀਕੋਣ ਨੂੰ ਦਰਸਾਉਂਦਾ ਹੈ, ਜਿਨ੍ਹਾਂ ਨੇ ਇਹ ਦਿਖਾਇਆ ਹੈ ਕਿ ਸਹੀ ਨਜ਼ਰੀਏ ਨਾਲ ਬੱਚਿਆਂ ਦੀ ਜ਼ਿੰਦਗੀ ਨੂੰ ਕਿਵੇਂ ਤਬਦੀਲ ਕੀਤਾ ਜਾ ਸਕਦਾ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਚੀਨ ਅਤੇ ਦੱਖਣੀ ਕੋਰੀਆ ਵਰਗੇ ਦੇਸ਼ਾਂ ਨੇ ਪ੍ਰਾਇਮਰੀ ਪਾਠਕ੍ਰਮ ਵਿੱਚ ਏ.ਆਈ. ਨੂੰ ਸ਼ਾਮਲ ਕੀਤਾ ਹੈ, ਇਸ ਲਈ ਪੰਜਾਬ ਨੇ ਵੀ ਅਗਵਾਈ ਕਰਨ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ,"ਅੱਜ ਸਾਡਾ ਰਾਜ ਸਿੱਖਿਆ ਦੇ ਖੇਤਰ ਵਿੱਚ ਦੇਸ਼ ਵਿੱਚ ਪਹਿਲੇ ਨੰਬਰ 'ਤੇ ਹੈ। ਅਸੀਂ ਪੁਰਾਣੇ ਸਾਫਟਵੇਅਰ ਅਭਿਆਸਾਂ ਤੋਂ ਹੱਟ ਕੇ ਅਸਲ ਮਾਇਨੇ ਵਿੱਚ ਭਵਿੱਖ ਲਈ ਲੋੜੀਂਦੇ ਹੁਨਰ ਪ੍ਰਦਾਨ ਕਰ ਰਹੇ ਹਾਂ। ਅਸੀਂ ਪਹਿਲਾਂ ਹੀ ਆਪਣੇ ਸਕੂਲਾਂ ਨੂੰ ਕੰਪਿਊਟਰ, ਸਮਾਰਟ ਪੈਨਲ ਅਤੇ ਲੋੜੀਂਦੇ ਬੁਨਿਆਦੀ ਢਾਂਚੇ ਨਾਲ ਲੈਸ ਕਰ ਦਿੱਤਾ ਹੈ।

ਪੰਜਾਬ, ਜੋ ਕਦੇ ਦੇਸ਼ ਦੇ ਅੰਨਦਾਤੇ ਵਜੋਂ ਜਾਣਿਆ ਜਾਂਦਾ ਸੀ, ਹੁਣ ਭਵਿੱਖ ਦੇ ਹੁਨਰਾਂ ਵਜੋਂ ਉੱਭਰੇਗਾ। ਅਗਲੇ ਪੰਜ ਤੋਂ ਅੱਠ ਸਾਲਾਂ ਵਿੱਚ, ਪੰਜਾਬੀ ਵਿਸ਼ਵ ਭਰ ਦੀਆਂ ਸੰਸਥਾਵਾਂ ਵਿੱਚ ਅਗਵਾਈ ਕਰਨਗੇ।"ਇਕੱਠ ਨੂੰ ਸੰਬੋਧਨ ਕਰਦਿਆਂ, ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਕਿਹਾ, "ਪੰਜਾਬ ਨੇ ਇਸ ਪ੍ਰੋਜੈਕਟ ਦੀ ਸ਼ੁਰੂਆਤ ਨਾਲ ਇਤਿਹਾਸ ਰਚ ਦਿੱਤਾ ਹੈ ਅਤੇ ਆਪਣੇ ਆਪ ਨੂੰ ਏਆਈ ਸਿੱਖਿਆ ਲਈ ਇੱਕ ਕੌਮੀ ਮਾਪਦੰਡ ਵਜੋਂ ਸਥਾਪਿਤ ਕੀਤਾ ਹੈ।

ਇਹ ਪਹਿਲਕਦਮੀ ਵਿਦਿਆਰਥੀਆਂ ਨੂੰ ਸਿਰਫ਼ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਕਰਨ ਲਈ ਹੀ ਨਹੀਂ, ਸਗੋਂ ਇਸ ਨਾਲ ਨਵੀਨੀਕਰਨ, ਏ.ਆਈ. ਨਾਲ ਸਿਰਜਣ ਅਤੇ ਤਕਨਾਲੋਜੀ-ਅਧਾਰਤ  ਭਵਿੱਖ ਵਿੱਚ ਅਗਵਾਈ ਕਰਨ ਲਈ ਤਿਆਰ ਕਰਨ ਲਈ ਰਾਜ ਦੀ ਵਚਨਬੱਧਤਾ ਦੀ ਨੂੰ ਦੁਹਰਾਉਂਦਾ ਹੈ।"ਏ.ਆਈ. 'ਤੇ ਪੈਨਲ ਚਰਚਾ ਦੀ ਸ਼ੁਰੂਆਤ ਕਰਦਿਆਂ ਸ੍ਰੀ ਮਨੀਸ਼ ਸਿਸੋਦੀਆ ਨੇ ਦੇਸ਼ ਵਿੱਚ ਹਾਲ ਹੀ ਵਿੱਚ ਹੋਏ ਪੇਪਰ ਲੀਕ ਅਤੇ ਕੌਮੀ ਰਾਜਧਾਨੀ ਵਿੱਚ ਹੋ ਰਹੇ ਵਿਰੋਧ ਪ੍ਰਦਰਸ਼ਨਾਂ 'ਤੇ ਡੂੰਘੀ ਚਿੰਤਾ ਪ੍ਰਗਟਾਈ। ਉਨ੍ਹਾਂ ਨੇ ਤਕਨਾਲੋਜੀ-ਅਧਾਰਤ ਸੁਧਾਰਾਂ ਅਤੇ ਮਜ਼ਬੂਤ ਸਿੱਖਿਆ ਪ੍ਰਣਾਲੀਆਂ ਰਾਹੀਂ ਪ੍ਰੀਖਿਆ ਦੀ ਇਮਾਨਦਾਰੀ ਨੂੰ ਮਜ਼ਬੂਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ।

ਪੀ.ਐੱਸ.ਈ.ਬੀ. ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਏ.ਆਈ. ਨੂੰ ਪੰਜਾਬ ਦੇ ਮੌਜੂਦਾ ਲਾਜ਼ਮੀ ਕੰਪਿਊਟਰ ਸਾਇੰਸ ਪਾਠਕ੍ਰਮ ਦੇ ਮੁੱਖ ਹਿੱਸੇ ਵਜੋਂ ਸ਼ਾਮਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੰਪਿਊਟਰ ਸਾਇੰਸ ਵਿਸ਼ੇ ਦੇ ਨਤੀਜੇ ਹੁਣ ਵਿਦਿਆਰਥੀਆਂ ਦੇ ਬੋਰਡ ਸਰਟੀਫਿਕੇਟਾਂ 'ਤੇ ਵੀ ਦਰਜ ਹੋਣਗੇ। ਉਨ੍ਹਾਂ ਅੱਗੇ ਕਿਹਾ, "ਸਵਾਲ ਇਹ ਨਹੀਂ ਹੈ ਕਿ ਕੀ ਏ.ਆਈ. ਸਿੱਖਿਆ ਨੂੰ ਆਕਾਰ ਦੇਵੇਗੀ, ਸਗੋਂ ਇਹ ਹੈ ਕਿ ਅਸੀਂ ਇਸ ਨੂੰ ਜ਼ਿੰਮੇਵਾਰੀ ਅਤੇ ਦੂਰਅੰਦੇਸ਼ੀ ਨਾਲ ਕਿਵੇਂ ਆਕਾਰ ਦਿੰਦੇ ਹਾਂ।"

ਇਸ ਪੈਨਲ ਵਿੱਚ ਨੀਵ ਏਆਈ ਤੋਂ ਸ੍ਰੀ ਅਰਜੁਨ ਬੇਦੀ, ਇੰਟੇਲ ਤੋਂ ਸ੍ਰੀਮਤੀ ਸ਼ਵੇਤਾ ਖੁਰਾਨਾ, ਗੂਗਲ ਤੋਂ ਸ੍ਰੀ ਹੇਮੰਤ ਭੱਲਾ, ਐਮਾਜ਼ਾਨ ਵੈੱਬ ਸਰਵਿਸਿਜ਼ ਤੋਂ ਸ੍ਰੀ ਪ੍ਰਦੀਪ ਝੁਨਝੁਨਵਾਲਾ, ਕੈਨਵਾ ਤੋਂ ਸ੍ਰੀਮਤੀ ਸਾਗਰੀ ਚੈਟਰਜੀ ਅਤੇ ਐਫਏਏਆਈ ਤੋਂ ਸ੍ਰੀਮਤੀ ਆਯੁਸ਼ੀ ਆਨੰਦ ਸ਼ਾਮਲ ਸਨ, ਜਿਨ੍ਹਾਂ ਨੇ ਏਆਈ ਸਿੱਖਿਆ ਨੂੰ ਮਜ਼ਬੂਤ ਕਰਨ ਅਤੇ ਪ੍ਰੀਖਿਆ ਵਿੱਚ ਪੱਖਪਾਤ ਨਾ ਹੋਣਾ ਯਕੀਨੀ ਬਣਾਉਣ ਲਈ ਉਪਾਅ ਸੁਝਾਏ। ਇਸ ਮੌਕੇ ਡਾਇਰੈਕਟਰ ਸਕੂਲ ਸਿੱਖਿਆ (ਸੀਨੀਅਰ ਸੈਕੰਡਰੀ) ਸ੍ਰੀ ਐਸ. ਐਸ. ਬੱਲ, ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਮੈਡਮ ਕਿਰਨ ਸ਼ਰਮਾ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

 

Tags: Harjot Singh Bains , AAP Punjab , Punjab , Punjab News , Latest Punjab News , Manish Sisodia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD