Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਵਿੱਚ ਆਧੁਨਿਕ ਅਤੇ ਨਵੀਨਤਮ ਤਕਨੀਕ ਅਪਣਾਉਣ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣ - ਰਾਜਪਾਲ

ਐਫ.ਸੀ.ਆਈ. ਨੂੰ ਤਬਦੀਲ ਕਰਨ ਤੱਕ ਅਨਾਜ ਦੀ ਸੁਚੱਜੀ ਸਾਂਭ-ਸੰਭਾਲ ਅਤੇ ਗੁਣਵੱਤਾ ਯਕੀਨੀ ਕੀਤੀ ਜਾਵੇ - ਪ੍ਰੋ. ਅਸੀਮ ਕੁਮਾਰ ਘੋਸ਼

Prof Ashim Kumar Ghosh, Haryana, Haryana Governor, Haryana News, Latest Haryana News, Rajesh Nagar

Web Admin

Web Admin

5 Dariya News

ਚੰਡੀਗੜ੍ਹ , 22 Jul 2026

Last updated on: Jul 23, 2026, 11:42 IST

ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਕਿਹਾ ਕਿ ਸੂਬੇ ਵਿੱਚ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਦੇ ਕੰਮਾਂ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਗੁਣਵੱਤਾਪੂਰਨ ਬਣਾਉਣ ਲਈ ਆਧੁਨਿਕ ਅਤੇ ਨਵੀਨਤਮ ਤਕਨਾਲੋਜੀ ਨੂੰ ਅਪਣਾਉਣ ਦੀਆਂ ਸੰਭਾਵਨਾਵਾਂ 'ਤੇ ਵਿਚਾਰ ਕੀਤਾ ਜਾਣਾ ਚਾਹੀਦਾ ਹੈ। ਰਾਜਪਾਲ ਨੇ ਅੱਜ ਇੱਥੇ ਹਰਿਆਣਾ ਰਾਜ ਭਵਨ ਵਿੱਚ ਉਨ੍ਹਾਂ ਨਾਲ ਸ਼ਿਸ਼ਟਾਚਾਰ ਭੇਟ ਕਰਨ ਆਏ ਸੂਬੇ ਦੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਰਾਜ ਮੰਤਰੀ ਸ੍ਰੀ ਰਾਜੇਸ਼ ਨਾਗਰ ਨਾਲ ਸ਼ਿਸ਼ਟਾਚਾਰ ਭੇਟ ਦੌਰਾਨ ਇਹ ਗੱਲ ਕਹੀ।

ਮੀਟਿੰਗ ਦੌਰਾਨ ਰਾਜ ਮੰਤਰੀ ਵੱਲੋਂ ਰਾਜਪਾਲ ਨੂੰ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਦੀ ਕਾਰਜਪ੍ਰਣਾਲੀ ਅਤੇ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਵਿਭਾਗ ਦੇ ਕੰਮਾਂ ਵਿੱਚ ਕੁਸ਼ਲਤਾ ਵਧਾਉਣ, ਸੇਵਾਵਾਂ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਅਤੇ ਕੰਮਾਂ ਦੇ ਸਮਾਂਬੱਧ ਨਿਪਟਾਰੇ ਲਈ ਆਧੁਨਿਕ ਤਕਨੀਕ ਅਤੇ ਨਵੀਨਤਾ ਅਧਾਰਤ ਪ੍ਰਣਾਲੀਆਂ ਨੂੰ ਅਪਣਾਉਣ 'ਤੇ ਵੀ ਜ਼ੋਰ ਦਿੱਤਾ।

ਪ੍ਰੋ. ਅਸੀਮ ਕੁਮਾਰ ਘੋਸ਼ ਨੇ ਸ੍ਰੀ ਰਾਜੇਸ਼ ਨਾਗਰ, ਜਿਨ੍ਹਾਂ ਕੋਲ ਖ਼ੁਰਾਕ, ਨਾਗਰਿਕ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦਾ ਚਾਰਜ ਵੀ ਹੈ, ਦੇ ਕੰਮਾਂ ਦੀ ਵੀ ਵਿਸਤਾਰ ਨਾਲ ਸਮੀਖਿਆ ਕੀਤੀ। ਖ਼ੁਰਾਕ ਸੁਰੱਖਿਆ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਨੇ ਵਿਭਾਗ ਵੱਲੋਂ ਖਰੀਦੇ ਗਏ ਅਨਾਜ ਨੂੰ ਭਾਰਤੀ ਖ਼ੁਰਾਕ ਨਿਗਮ (ਐਫ.ਸੀ.ਆਈ.) ਦੇ ਪੂਲ ਵਿੱਚ ਤਬਦੀਲ ਕਰਨ ਤੱਕ ਉਸ ਦੇ ਸੁਚੱਜੀ ਭੰਡਾਰਨ ਅਤੇ ਰੱਖ-ਰਖਾਅ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਖਰੀਦੇ ਗਏ ਅਨਾਜ ਦੀ ਗੁਣਵੱਤਾ ਅਤੇ ਸੁਰੱਖਿਆ ਬਣਾਏ ਰੱਖਣ ਲਈ ਸਾਰੇ ਜ਼ਰੂਰੀ ਉਪਏ ਕੀਤੇ ਜਾਣੇ ਚਾਹੀਦੇ ਹਨ।

ਮੁੱਖ ਮੰਤਰੀ ਦੀ ਅਗਵਾਈ ਵਿੱਚ ਸੂਬਾ ਸਰਕਾਰ ਖ਼ੁਰਾਕ ਸੁਰੱਖਿਆ ਅਤੇ ਜ਼ਰੂਰੀ ਵਸਤਾਂ ਦੀ ਸੁਚਾਰੂ ਉਪਲਬਧਤਾ ਯਕੀਨੀ ਬਣਾਉਣ ਲਈ ਵਚਨਬੱਧ - ਰਾਜੇਸ਼ ਨਾਗਰ

ਸ੍ਰੀ ਰਾਜੇਸ਼ ਨਾਗਰ ਨੇ ਰਾਜਪਾਲ ਨੂੰ ਜਾਣੂ ਕਰਵਾਇਆ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਿੱਚ ਪ੍ਰਦੇਸ਼ ਸਰਕਾਰ ਨਾਗਰਿਕਾਂ ਨੂੰ ਖ਼ੁਰਾਕ ਸੁਰੱਖਿਆ ਅਤੇ ਜ਼ਰੂਰੀ ਵਸਤਾਂ ਦੀ ਸੁਚਾਰੂ ਉਪਲਬਧਤਾ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਵਿਭਾਗ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 'ਤੇ ਕਣਕ ਅਤੇ ਝੋਨੇ ਸਮੇਤ ਵੱਖ-ਵੱਖ ਅਨਾਜਾਂ ਦੀ ਖਰੀਦ, ਜਨਤਕ ਵੰਡ ਪ੍ਰਣਾਲੀ (ਪੀ.ਡੀ.ਐਸ.) ਦਾ ਪ੍ਰਭਾਵਸ਼ਾਲੀ ਸੰਚਾਲਨ, ਯੋਗ ਲਾਭਪਾਤਰੀਆਂ ਨੂੰ ਰਿਆਇਤੀ ਦਰਾਂ 'ਤੇ ਅਨਾਜ ਉਪਲਬਧ ਕਰਵਾਉਣ ਅਤੇ ਰਾਜਭਰ ਵਿੱਚ ਜ਼ਰੂਰੀ ਵਸਤਾਂ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਨਿਭਾ ਰਿਹਾ ਹੈ।ਮੀਟਿੰਗ ਵਿੱਚ ਮੰਤਰੀ ਨੇ ਰਾਜਪਾਲ ਨੂੰ ਜਨਤਕ ਵੰਡ ਪ੍ਰਣਾਲੀ ਨੂੰ ਹੋਰ ਵਧੇਰੇ ਮਜ਼ਬੂਤ ਅਤੇ ਪਾਰਦਰਸ਼ੀ ਬਣਾਉਣ ਅਤੇ ਆਮ ਲੋਕਾਂ ਤੱਕ ਸੇਵਾਵਾਂ ਦੀ ਪ੍ਰਭਾਵਸ਼ਾਲੀ ਪਹੁੰਚ ਯਕੀਨੀ ਬਣਾਉਣ ਲਈ ਵਿਭਾਗ ਵੱਲੋਂ ਕੀਤੇ ਜਾ ਰਹੇ ਵੱਖ-ਵੱਖ ਯਤਨਾਂ ਬਾਰੇ ਵੀ ਜਾਣਕਾਰੀ ਦਿੱਤੀ।

 

 

Tags: Prof Ashim Kumar Ghosh , Haryana , Haryana Governor , Haryana News , Latest Haryana News , Rajesh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD