Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਰਾਜਪੁਰਾ ਵਿੱਚ ਆਯੋਜਿਤ ਭਵਾਨ ਸ਼੍ਰੀ ਜਗੰਨਾਥ ਰੱਥ ਯਾਤਰਾ ਵਿੱਚ ਲਈ ਸ਼ਿਰਕਤ

Nayab Singh Saini, Haryana, Chief Minister of Haryana, BJP Haryana, Haryana News, Latest Haryana News

Web Admin

Web Admin

5 Dariya News

ਰਾਜਪੁਰਾ , 22 Jul 2026

Last updated on: Jul 23, 2026, 11:46 IST

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਸਿਰਫ਼ ਇੱਕ ਧਾਰਮਿਕ ਆਯੋਜਨ ਨਹੀਂ, ਸਗੋਂ ਭਾਰਤੀ ਸਨਾਤਨ ਸੱਭਿਆਚਾਰ, ਸਮਾਜਿਕ ਸਮਰਸਤਾ, ਸੇਵਾ ਅਤੇ ਮਾਨਵਤਾ ਦੇ ਭਲਾਈ ਦਾ ਜਿਉਂਦਾ-ਜਾਗਦਾ ਸੁਨੇਹਾ ਹੈ। ਇਹ ਯਾਤਰਾ ਸਾਨੂੰ ਪਿਆਰ, ਸੇਵਾ, ਸਮਾਨਤਾ ਅਤੇ ਰਾਸ਼ਟਰ ਏਕਤਾ ਦਾ ਮਾਰਗ ਦਿਖਾਉਂਦੀ ਹੈ ਅਤੇ ਸਮਾਜ ਨੂੰ ਜੋੜਨ ਦਾ ਕੰਮ ਕਰਦੀ ਹੈ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅੱਜ ਪੰਜਾਬ ਦੇ ਰਾਜਪੁਰਾ ਵਿੱਚ ਆਯੋਜਿਤ ਭਗਵਾਨ ਸ਼੍ਰੀ ਜਗੰਨਾਥ ਰੱਥ ਯਾਤਰਾ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਅਤੇ ਸ਼ਰਧਾਲੂਆਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਮੁੱਖ ਮੰਤਰੀ ਨੇ ਭਗਵਾਨ ਜਗੰਨਾਥ ਦੇ ਰੱਥ ਦੀ ਰੱਸੀ ਖਿੱਚੀ ਅਤੇ ਝਾੜੂ ਲਗਾ ਕੇ ਮੌਜੂਦ ਸੰਗਤ ਨੂੰ ਸਫ਼ਾਈ ਅਪਣਾਉਣ ਦਾ ਸੁਨੇਹਾ ਦਿੱਤਾ। ਉਨ੍ਹਾਂ ਭਗਵਾਨ ਸ਼੍ਰੀ ਜਗੰਨਾਥ, ਬਲਭਦਰ ਜੀ ਅਤੇ ਮਾਤਾ ਸੁਭਦਰਾ ਦੇ ਚਰਨਾਂ ਵਿੱਚ ਸੀਸ ਨਿਵਾਉਂਦਿਆਂ ਕਿਹਾ ਕਿ ਭਗਵਾਨ ਸ਼੍ਰੀ ਜਗੰਨਾਥ ਪੂਰੀ ਮਾਨਵਤਾ ਦੇ ਨਾਥ ਹਨ। 

ਉਨ੍ਹਾਂ ਦੇ ਦਰਬਾਰ ਵਿੱਚ ਕਿਸੇ ਵੀ ਪ੍ਰਕਾਰ ਦਾ ਉੱਚ-ਨੀਚ, ਜਾਤ, ਵਰਗ ਜਾਂ ਅਮੀਰੀ-ਗਰੀਬੀ ਦਾ ਭੇਦ ਨਹੀਂ ਹੁੰਦਾ। ਰੱਥ ਯਾਤਰਾ ਦਾ ਸਭ ਤੋਂ ਵੱਡਾ ਸੁਨੇਹਾ ਇਹੀ ਹੈ ਕਿ ਰੱਬ ਦੇ ਸਾਹਮਣੇ ਸਾਰੇ ਸਮਾਨ ਹਨ ਅਤੇ ਪਿਆਰ, ਸੇਵਾ ਅਤੇ ਸਮਰਪਣ ਹੀ ਸੱਚੀ ਭਗਤੀ ਦਾ ਆਧਾਰ ਹਨ।ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਸ਼੍ਰੀ ਜਗੰਨਾਥ ਦੀ ਹਜ਼ਾਰਾਂ ਸਾਲ ਪੁਰਾਣੀ ਰੱਥ ਯਾਤਰਾ ਭਾਰਤ ਦੀ ਸੱਭਿਆਚਾਰਕ ਵਿਰਸੇ ਦਾ ਮਾਣਮੱਤਾ ਪ੍ਰਤੀਕ ਹੈ।

ਇਸ ਯਾਤਰਾ ਵਿੱਚ ਹਜ਼ਾਰਾਂ ਲੋਕ ਮਿਲ ਕੇ ਰੱਥ ਦੀ ਰੱਸੀ ਖਿੱਚਦੇ ਹਨ, ਜਿੱਥੇ ਕਿਸੇ ਦੀ ਜਾਤ, ਭਾਸ਼ਾ ਜਾਂ ਸਮਾਜਿਕ ਸਥਿਤੀ ਨਹੀਂ ਪੁੱਛੀ ਜਾਂਦੀ। ਇਹੀ ਸਾਡੇ ਸਨਾਤਨ ਸੱਭਿਆਚਾਰ ਅਤੇ 'ਇੱਕ ਭਾਰਤ-ਸ੍ਰੇਸ਼ਠ ਭਾਰਤ' ਦੀ ਭਾਵਨਾ ਦਾ ਸਜੀਵ ਸਰੂਪ ਹੈ।ਉਨ੍ਹਾਂ ਕਿਹਾ ਕਿ ਭਾਰਤ ਦਾ ਸੱਭਿਆਚਾਰ ਹਮੇਸ਼ਾ 'ਵਸੁਧੈਵ ਕੁਟੁਮਬਕਮ' ਦਾ ਸੁਨੇਹਾ ਦਿੰਦਾ ਆਇਆ ਹੈ। ਅੱਜ ਜਦੋਂ ਵਿਸ਼ਵ ਵੰਡ, ਹਿੰਸਾ ਅਤੇ ਸੰਘਰਸ਼ ਵਰਗੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ, ਤਦ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਪਿਆਰ, ਸੇਵਾ, ਭਾਈਚਾਰੇ ਅਤੇ ਏਕਤਾ ਦਾ ਸੁਨੇਹਾ ਦੇ ਕੇ ਪੂਰੀ ਮਾਨਵਤਾ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਦੀ ਹੈ।

ਮੁੱਖ ਮੰਤਰੀ ਨੇ ਇਸ ਮੌਕੇ ਇ3ਕਾਨ ਸੰਸਥਾ ਦੇ ਸੇਵਾ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੰਸਥਾ ਪਿਛਲੇ ਦੋ ਦਹਾਕਿਆਂ ਤੋਂ ਸੰਸਕਾਰ, ਗੌ-ਸੇਵਾ, ਗੀਤਾ ਪ੍ਰਚਾਰ, ਅੰਨਦਾਨ, ਯੁਵਕ ਜਾਗਰਣ ਅਤੇ ਮਾਨਵ ਸੇਵਾ ਦੇ ਮਾਧਿਅਮ ਨਾਲ ਸਮਾਜ ਵਿੱਚ ਸਕਾਰਾਤਮਕ ਤਬਦੀਲੀ ਦੀ ਮੁਹਿੰਮ ਚਲਾ ਰਹੀ ਹੈ। ਉਨ੍ਹਾਂ ਸਾਰੇ ਸਵੈ ਸੇਵਕਾ (ਸੁਧਾਰ: ਵਾਲੰਟੀਅਰਾਂ) ਨੂੰ ਇਸ ਮਹਾਨ ਕਾਰਜ ਲਈ ਵਧਾਈ ਦਿੱਤੀ। ਇਸ ਮੌਕੇ ਸਾਬਕਾ ਮੰਤਰੀ ਸ੍ਰੀ ਅਸੀਮ ਗੋਇਲ ਸਮੇਤ ਕਈ ਪਤਵੰਤੇ ਵਿਅਕਤੀ ਮੌਜੂਦ ਸਨ।

 

Tags: Nayab Singh Saini , Haryana , Chief Minister of Haryana , BJP Haryana , Haryana News , Latest Haryana News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD