Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਮਾਨਸੂਨ ਸੀਜ਼ਨ ਵਿੱਚ ਸੜਕੀ ਆਵਾਜਾਈ ਨਿਰਵਿਘਨ ਚਲਾਈ ਰੱਖਣ ਦੇ ਦਿੱਤੇ ਨਿਰਦੇਸ਼

Harbhajan Singh ETO, AAP Punjab, Punjab, Punjab News, Latest Punjab News

Web Admin

Web Admin

5 Dariya News

ਚੰਡੀਗੜ੍ਹ , 22 Jul 2026

Last updated on: Jul 23, 2026, 12:13 IST

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਪੰਜਾਬ ਭਰ ਵਿੱਚ ਸੜਕ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਅਵਾਜਾਈ ਨੈਟਵਰਕ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ 45000 ਕਿਲੋਮੀਟਰ ਸੜਕਾਂ ਦੇ ਨਿਰਮਾਣ ਅਤੇ ਨਵੀਨੀਕਰਨ ਦੇ   ਕੰਮ ਕਰਵਾਏ ਜਾ ਰਹੇ ਹਨ। ਮੀਟਿੰਗ ਦੌਰਾਨ ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ  ਰਾਜ ਮਾਰਗਾਂ ਅਤੇ ਲਿੰਕ ਸੜਕਾਂ ਨਾਲ ਸਬੰਧਤ ਚੱਲ ਰਹੇ ਕੰਮਾਂ ਦੀ ਹਲਕਾ ਅਤੇ ਮੰਡਲ-ਵਾਰ ਸਥਿਤੀ ਦਾ ਮੁਲਾਂਕਣ ਕੀਤਾ।

 ਮਿੱਥੇ ਸਮੇ ਵਿੱਚ ਕੰਮਾਂ ਨੂੰ ਮੁਕੰਮਲ ਕਰਨ ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਨੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਨਸੂਨ ਸੀਜ਼ਨ ਦੌਰਾਨ ਵਿਭਾਗ ਅਧੀਨ ਆਉਂਦੀਆਂ ਸੜਕਾਂ ਦਾ ਲਗਾਤਾਰ ਨਿਰੀਖਣ ਕਰਕੇ ਆਵਾਜਾਈ ਨਿਰਵਿਘਨ ਜਾਰੀ ਰੱਖੀ ਜਾਵੇ। ਮੌਨਸੂਨ ਮੌਸਮ ਵਿੱਚ ਜਦੋਂ ਲੁੱਕ ਦੇ ਕੰਮ ਨਹੀਂ ਚਲ ਸਕਦੇ, ਡਬਲਿਊ. ਬੀ. ਐਮ. ਸੜਕਾਂ ਦੀ ਰੋਲਿੰਗ ਕਰਕੇ ਬਾਰਿਸ਼ਾਂ ਉਪਰੰਤ ਲੁੱਕ ਦੇ ਕੰਮ ਲਈ ਤਿਆਰ ਕਰਨ ਲਈ ਵੀ ਸੇਧ ਦਿੱਤੀ ਗਈ। ਉਨ੍ਹਾਂ ਨੇ ਮਹਿਕਮੇ ਦੇ ਅਧਿਕਾਰੀਆਂ ਨੂੰ ਪ੍ਰਗਤੀ ਦੀ ਰੋਜ਼ਾਨਾ ਆਧਾਰ ’ਤੇ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਕੋਈ ਵੀ ਕੰਮ ਸਮਾਂ-ਸੀਮਾ ਤੋਂ ਨਾ ਖੁੰਝੇ ।

ਕੁਆਲਿਟੀ ਕੰਟਰੋਲ ’ਤੇ ਜ਼ੋਰ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਅਧਿਕਾਰੀਆਂ ਨੂੰ ਚੰਗੀ ਮਿਆਰ ਦੇ ਕੰਮ ਕਰਵਾਉਣ ਨੂੰ ਯਕੀਨੀ ਬਣਾਉਣ ਦੀ ਸਰਕਾਰ ਦੀ ਨੀਤੀ ਬਾਰੇ ਆਗਾਹ ਕੀਤਾ ਤਾਂ ਜੋ ਲੋਕਾਂ ਦਾ ਪੈਸਾ ਕਿਸੇ ਵੀ ਰੂਪ ਵਿੱਚ ਬਰਬਾਦ ਨਾ ਹੋਵੇ। ਉਨ੍ਹਾਂ ਅੱਗੇ ਹਦਾਇਤ ਕੀਤੀ ਕਿ ਸਬੰਧਤ ਅਧਿਕਾਰੀਆਂ ਵੱਲੋਂ ਹਰ ਪੱਧਰ ’ਤੇ ਨਿਰੰਤਰ ਜਾਂਚ ਅਤੇ ਨਿਰੀਖਣ ਕੀਤਾ ਜਾਵੇ ਤਾਂ ਜੋ ਜ਼ਮੀਨੀ ਪੱਧਰ ’ਤੇ ਉੱਚ ਮਿਆਰਾਂ ਨੂੰ ਸਖ਼ਤੀ ਨਾਲ ਕਾਇਮ ਰੱਖਿਆ ਜਾ ਸਕੇ। 

ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਹਰ ਪੜਾਅ ’ਤੇ ਲੋੜੀਂਦੇ ਸਾਈਨ ਬੋਰਡ, ਲੇਨ ਮਾਰਕਿੰਗ ਅਤੇ ਕੁਆਲਿਟੀ ਕੰਟਰੋਲ ਮਾਪਦੰਡਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ।ਕੈਬਨਿਟ ਮੰਤਰੀ ਨੇ ਸਾਰੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਫੰਡਾਂ ਸਬੰਧੀ ਬਕਾਇਆ ਮੰਗਾਂ ਤੁਰੰਤ ਦਰਜ ਕਰਕੇ ਅਦਾਇਗੀਆਂ ਕੀਤੀਆਂ ਜਾਣ ਤਾਂ ਜੋ ਕੰਮਾਂ ਦੀ ਪ੍ਰਗਤੀ ਵਿੱਚ  ਕੋਈ ਦੇਰੀ ਨਾ ਹੋਵੇ।

ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਉਹ ਮੁੜ ਛੇਤੀ ਹੀ ਕੰਮਾਂ ਦੀ ਪ੍ਰਗਤੀ ਦੀ ਦੁਬਾਰਾ ਸਮੀਖਿਆ ਕਰਨਗੇ। ਮੀਟਿੰਗ ਵਿੱਚ  ਵਿਸ਼ੇਸ਼ ਸਕੱਤਰ ਹਰਗੁਣਜੀਤ ਕੌਰ, ਸੰਯੁਕਤ ਸਕੱਤਰ ਅਮਰਬੀਰ ਸਿੱਧੂ,ਇੰਜੀਨੀਅਰ-ਇਨ-ਚੀਫ਼ ਸ੍ਰੀ ਗਗਨਦੀਪ ਸਿੰਘ, ਮੁੱਖ ਇੰਜੀਨੀਅਰਜ਼ ਸ੍ਰੀ ਅਨਿਲ ਗੁਪਤਾ, ਸ਼੍ਰੀ ਅਰਸ਼ਦੀਪ  ਸਿੰਘ, ਅਤੇ  ਸੁਪਰੀਟੇਂਡਿੰਗ ਇੰਜੀਨੀਅਰਜ਼ ਸਣੇ ਕਾਰਜਕਾਰੀ ਇੰਜੀਨੀਅਰ ਸ਼ਾਮਿਲ  ਸਨ।

 

Tags: Harbhajan Singh ETO , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD