Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Vigilance Bureau, Crime News Punjab, Punjab Police, Police, Crime News, State Vigilance Bureau, Punjab Vigilance Bureau, Jalandhar

Web Admin

Web Admin

5 Dariya News

ਜਲੰਧਰ , 22 Jul 2026

Last updated on: Jul 23, 2026, 12:16 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਆਬਕਾਰੀ ਵਿਭਾਗ, ਜਲੰਧਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਸਤਨਾਮ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਨਾਗਰਾ, ਤਹਿਸੀਲ ਫਿਲੌਰ , ਜ਼ਿਲ੍ਹਾ ਜਲੰਧਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

 ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਇੱਕ ਰੈਸਟੋਰੈਂਟ ਚਲਾਉਂਦਾ ਹੈ ਅਤੇ ਉਸਨੇ ਆਪਣੇ ਰੈਸਟੋਰੈਂਟ ਲਈ ਐਲ-5ਬੀ (ਡਰਾਫਟ ਬੀਅਰ/ਵਾਈਨ ਦਾ ਪ੍ਰਚੂਨ ਵਿਕਰੇਤਾ) ਲਾਇਸੈਂਸ ਲਈ ਆਨਲਾਈਨ ਅਰਜ਼ੀ ਦਿੱਤੀ ਸੀ।ਬੁਲਾਰੇ ਨੇ ਅੱਗੇ ਕਿਹਾ ਕਿ ਅਰਜ਼ੀ ’ਤੇ ਕਾਰਵਾਈ ਹੋਣ ਤੋਂ ਬਾਅਦ, ਜਲੰਧਰ ਜ਼ੋਨ ਦੇ ਕੁਲੈਕਟਰ-ਕਮ-ਡਿਪਟੀ ਕਮਿਸ਼ਨਰ (ਆਬਕਾਰੀ) ਨੇ ਸਬੰਧਤ ਅਧਿਕਾਰੀਆਂ ਨੂੰ ਪ੍ਰਸਤਾਵਿਤ ਲਾਇਸੈਂਸ ਸਬੰਧੀ ਲੋੜੀਂਦੀਆਂ ਰਿਪੋਰਟਾਂ ਅਤੇ ਇਤਰਾਜ਼ ਹੀਣਤਾ ਸਰਟੀਫਿਕੇਟ (ਐਨਓਸੀ) ਪ੍ਰਾਪਤ ਕਰਨ ਲਈ ਨਿਰਦੇਸ਼ ਜਾਰੀ ਕੀਤੇ। 

ਇਸ ਪ੍ਰਕਿਰਿਆ ਦੌਰਾਨ ਦੋਸ਼ੀ ਸੀਨੀਅਰ ਸਹਾਇਕ ਨੇ ਕਥਿਤ ਤੌਰ ’ਤੇ ਸ਼ਿਕਾਇਤਕਰਤਾ ਤੋਂ ਐਲ-5ਬੀ (ਡਰਾਫਟ ਬੀਅਰ/ਵਾਈਨ ਦਾ ਪ੍ਰਚੂਨ ਵਿਕਰੇਤਾ) ਲਾਇਸੈਂਸ ਜਾਰੀ ਕਰਨ ਸਬੰਧੀ ਪ੍ਰਕਿਰਿਆ ਲਈ 5000 ਰੁਪਏ ਦੀ ਰਿਸ਼ਵਤ ਮੰਗੀ ਅਤੇ ਪ੍ਰਾਪਤ ਕੀਤੀ। ਜ਼ਿਕਰਯੋਗ ਹੈ ਕਿ ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ  ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ।ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਸ਼ਿਕਾਇਤਕਰਤਾ ਰਿਸ਼ਵਤ ਜਾਂ ਕੋਈ ਹੋਰ ਗੈਰ-ਕਾਨੂੰਨੀ ਢੰਗ ਅਪਣਾਉਣ ਲਈ ਰਾਜ਼ੀ ਨਹੀਂ ਸੀ ਇਸ ਲਈ ਉਸਨੇ ਵੀਬੀ ਰੇਂਜ ਜਲੰਧਰ ਤੱਕ ਪਹੁੰਚ ਕੀਤੀ। 

ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਸੀਨੀਅਰ ਸਹਾਇਕ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 5000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਉਸਦੇ ਕਬਜ਼ੇ ਵਿੱਚੋਂ ਰਿਸ਼ਵਤ ਕੀ ਰਕਮ ਵੀ ਬਰਾਮਦ ਕੀਤੀ ਗਈ।ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ  ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , State Vigilance Bureau , Punjab Vigilance Bureau , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD