Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ

ਤਿੰਨ ਸਰਕਾਰੀ ਸਕੂਲਾਂ ’ਚ ਵਿਕਾਸ ਕਾਰਜਾਂ ਲਈ 10-10 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ

Mohinder Bhagat, AAP Punjab, Jalandhar, Punjab, Punjab News, Latest Punjab News

Web Admin

Web Admin

5 Dariya News

ਜਲੰਧਰ , 22 Jul 2026

Last updated on: Jul 23, 2026, 12:18 IST

ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਬੁੱਧਵਾਰ ਨੂੰ ਦੋ ਸਰਕਾਰੀ ਸਕੂਲਾਂ ਦੇ 11ਵੀਂ ਅਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗਜ਼ ਦੀ ਵੰਡ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਵਿਦਿਆਰਥੀ ਨੂੰ ਗੁਣਵੱਤਾ ਭਰੂਪਰ ਸਿੱਖਿਆ ਅਤੇ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਬਸਤੀ ਮਿੱਠੂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਡਲ ਹਾਊਸ ਵਿਖੇ ਵਿਦਿਆਰਥੀਆਂ ਨੂੰ ਸਕੂਲ ਬੈਗਾਂ ਦੀ ਵੰਡ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ, ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਦੇ ਇਸ ਉਪਰਾਲੇ ਸਦਕਾ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਦੇ ਹਜ਼ਾਰਾਂ ਬੱਚਿਆਂ ਦੇ ਮਾਪਿਆਂ ਦਾ ਵਿੱਤੀ ਬੋਝ ਘਟੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਹਮੇਸ਼ਾ ਤਰਜੀਹ ਦਿੱਤੀ ਹੈ ਅਤੇ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਵਿਆਪਕ ਪੱਧਰ ’ਤੇ ਉਪਰਾਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਲਈ ਬਿਹਤਰ ਅਤੇ ਸੁਖਾਵਾਂ ਮਾਹੌਲ ਮੁਹੱਈਆ ਕਰਵਾਉਣ ਲਈ ਰਾਜ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ।

ਸ਼੍ਰੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਅੱਜ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਸਿੱਖਿਆ, ਖੇਡਾਂ ਸਮੇਤ ਹਰ ਖੇਤਰ ਵਿੱਚ ਵੱਡੀਆਂ ਮੱਲਾਂ ਮਾਰ ਰਹੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀ ਦੇਸ਼ ਦਾ ਭਵਿੱਖ ਹਨ ਅਤੇ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਦੀ ਬਿਹਤਰੀ ਅਤੇ ਸਰਵਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

ਵਿਦਿਆਰਥੀ ਜੀਵਨ ਵਿੱਚ ਸਿੱਖਿਆ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਕੈਬਨਿਟ ਮੰਤਰੀ ਨੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਹਾਸਲ ਕਰਨ, ਟੀਚੇ ਨਿਰਧਾਰਤ ਕਰਨ ਅਤੇ ਉਨ੍ਹਾਂ ਦੀ ਪ੍ਰਾਪਤੀ ਲਈ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਯਤਨ ਕਰਨ ਲਈ ਪ੍ਰੇਰਿਤ ਕੀਤਾ।ਉਨ੍ਹਾਂ ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਤੇ ਸਰਕਾਰੀ ਪ੍ਰਾਇਮਰੀ ਸਕੂਲ, ਬਸਤੀ ਮਿੱਠੂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਡਲ ਹਾਊਸ ਨੂੰ ਵਿਕਾਸ ਕਾਰਜਾਂ ਲਈ 10-10 ਲੱਖ (ਕੁੱਲ਼ 30 ਲੱਖ) ਦੀ ਰਾਸ਼ੀ ਦੇਣ ਦਾ ਐਲਾਨ ਵੀ ਕੀਤਾ।

ਇਸ ਮੌਕੇ ਕੌਂਸਲਰ ਮੁਕੇਸ਼ ਸੇਠੀ, ਪ੍ਰਿੰਸੀਪਲ ਪਵਨ ਕੁਮਾਰ, ਪ੍ਰਿੰ. ਜਗਪ੍ਰੀਤ ਕੌਰ, ਪ੍ਰਿੰ. ਪਰਮਿੰਦਰ ਫਲੋਰਾ, ਐਜੂਕੇਸ਼ਨ ਇੰਚਾਰਜ ਜਲੰਧਰ ਪੱਛਮੀ ਸੰਜੀਵ ਭਗਤ,  ਹਰਚਰਨ ਸਿੰਘ ਸੰਧੂ, ਰਾਜੀਵ ਓਮਕਾਰ ਟਿੱਕਾ, ਸੁਖਵਿੰਦਰ ਸਿੰਘ, ਏਕਮ, ਲਵਲੀ ਚੌਹਾਨ, ਨਵੀਨ ਸੋਨੀ, ਕੁਲਵਿੰਦਰ ਸਿੰਘ ਹੀਰਾ ਬੋਲੀਨਾ, ਦਵਿੰਦਰ ਸਿੰਘ ਧਾਮੀ, ਅਧਿਆਪਕ ਜੈਸਮੀਨਜੀਤ ਕੌਰ, ਸੋਨੂੰ, ਕਮਲਜੀਤ ਸਿੰਘ ਤੇ ਹੋਰ ਸਟਾਫ਼ ਵੀ ਮੌਜੂਦ ਸੀ।

 

Tags: Mohinder Bhagat , AAP Punjab , Jalandhar , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD