Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ

ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਫ਼ਲਦਾਰ ਅਤੇ ਰਵਾਇਤੀ ਪੌਦਿਆਂ ਦਾ ਲਗਾਇਆ ਲੰਗਰ

Harchand Singh Barsat, Chairman Punjab Mandi Board, AAP Punjab, SAS Nagar, Sahibzada Ajit Singh Nagar, Punjab, Punjab News, Latest Punjab News

Web Admin

Web Admin

5 Dariya News

ਐਸ.ਏ.ਐਸ. ਨਗਰ (ਮੋਹਾਲੀ) , 22 Jul 2026

Last updated on: Jul 23, 2026, 12:21 IST

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਰਹਿਨੁਮਾਈ ਹੇਠ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਫ਼ਲਦਾਰ ਅਤੇ ਰਵਾਇਤੀ ਪੌਦਿਆਂ ਦਾ ਲੰਗਰ ਲਗਾਇਆ ਗਿਆ। ਇਸ ਦੌਰਾਨ ਸ. ਹਰਚੰਦ ਸਿੰਘ ਬਰਸਟ ਵੱਲੋਂ ਮੰਡੀ ਬੋਰਡ ਦੇ ਮੁੱਖ ਦਫ਼ਤਰ ਤੇ ਮਾਡਰਨ ਫਲ ਅਤੇ ਸਬਜੀ ਮੰਡੀ, ਮੋਹਾਲੀ ਵਿਖੇ 100 ਬੂਟੇ ਲਗਾਏ ਗਏ ਅਤੇ ਉਹਨਾਂ ਦੀ ਸਾਂਭ ਸੰਭਾਲ ਦੀ ਜਿੰਮੇਵਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੌਂਪੀ ਗਈ। ਇਸ ਮੌਕੇ ਆਮ ਲੋਕਾਂ ਨੂੰ ਵਾਤਾਵਰਨ ਦੀ ਮਹਤੱਤਾ ਬਾਰੇ ਦੱਸਿਆ ਗਿਆ ਅਤੇ 700 ਬੂਟੇ ਵੰਡੇ ਗਏ।

ਇਸ ਤੋਂ ਪਹਿਲਾਂ ਵੀ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਬੂਟੇ ਲਗਾਏ ਗਏ ਸਨ, ਜਿਨ੍ਹਾਂ ਦੀ ਪਰਵਰਿਸ਼ ਵੀ ਕੀਤੀ ਜਾ ਰਹੀ ਹੈ, ਜਿਸ ਕਰਕੇ ਉਹ ਪੌਦੇ ਕਰੀਬ 10-12 ਫੁੱਟ ਲੰਬੇ ਹੋ ਗਏ ਹਨ, ਜਿਨ੍ਹਾਂ ਨੂੰ ਦੇਖ ਕੇ ਸ. ਬਰਸਟ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵਾਤਾਵਰਨ ਵਿੱਚ ਜੋ ਤਬਦੀਲੀਆਂ ਆ ਰਹੀਆਂ ਹਨ, ਉਹ ਸਾਨੂੰ ਸਿੱਧੇ ਤੌਰ ਤੇ ਇਹ ਸੰਕੇਤ ਦੇ ਰਹੀਆਂ ਹਨ ਕਿ ਦਿਨੋਂ-ਦਿਨ ਲੋਕ ਕੁਦਰਤ ਤੋਂ ਦੂਰ ਹੁੰਦੇ ਜਾ ਰਹੇ ਹਨ। 

ਵੱਧ ਰਹੀ ਤਪਸ਼ ਨੇ ਲੋਕਾਂ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ। ਗਰਮੀ ਵਿੱਚ ਹੋ ਰਹੇ ਵਾਧੇ ਦਾ ਅਸਰ ਆਮ ਲੋਕਾਂ ਦੇ ਜੀਵਨ ਤੇ ਪੈ ਰਿਹਾ ਹੈ। ਇਸ ਲਈ ਸਾਰਿਆਂ ਨੂੰ ਬੂਟੇ ਲਗਾ ਕੇ ਵਾਤਾਵਰਨ ਨੂੰ ਸ਼ੁੱਧ ਰੱਖਣ ਵਿੱਚ ਆਪਣਾ ਸਹਿਯੋਗ ਦੇਣਾ ਚਾਹੀਦਾ ਹੈ, ਤਾਂ ਜੋ ਸਾਡਾ ਆਲਾ-ਦੁਆਲਾ ਹਰਿਆ-ਭਰਿਆ ਰਹਿ ਸਕੇ।ਵਾਤਾਵਰਨ ਨੂੰ ਸਾਫ਼ ਰੱਖਣ ਵਿੱਚ ਰੁੱਖਾਂ ਦਾ ਅਹਿਮ ਰੋਲ ਹੁੰਦਾ ਹੈ। ਬਰਸਾਤ ਦਾ ਮੌਸਮ ਬੂਟੇ ਲਗਾਉਣ ਲਈ ਸਭ ਤੋਂ ਵੱਧ ਲਾਭਕਾਰੀ ਹੈ, ਕਿਉਂਕਿ ਇਹਨਾਂ ਦਿਨਾਂ ਵਿੱਚ ਲਗਾਏ ਪੌਦੇ ਬੜੀ ਆਸਾਨੀ ਨਾਲ ਚੱਲ ਪੈਂਦੇ ਹਨ। 

ਪਰ ਅਜੋਕੇ ਸਮੇਂ ਵਿੱਚ ਪੌਦਿਆਂ ਦੀ ਸਾਂਭ-ਸੰਭਾਲ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਰੁੱਖ ਮਨੁੱਖ ਦੀ ਹਰ ਜਰੂਰਤ ਨੂੰ ਪੂਰਾ ਕਰਦੇ ਹਨ। ਇੱਕ ਰੁੱਖ 40-50 ਸਾਲ ਤੱਕ ਛਾਂ, ਆਕਸੀਜਨ, ਫ਼ਲ ਅਤੇ ਲਕੜ ਦਿੰਦਾ ਹੈ। ਕਰੋਨਾ ਸਮੇਂ ਦੌਰਾਨ ਜਿਵੇਂ ਲੋਕਾਂ ਨੂੰ ਆਰਟੀਫਿਸ਼ਲ ਸਿਲੈਂਡਰ ਲੈ ਕੇ ਆਕਸੀਜਨ ਦਾ ਪ੍ਰਬੰਧ ਕਰਨਾ ਪਿਆ ਸੀ, ਇਸ ਨੂੰ ਦੇਖਦੇ ਹੋਏ ਸਾਨੂੰ ਕੁਦਰਤੀ ਆਕਸੀਜਨ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ।

ਚੇਅਰਮੈਨ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਾਰੇ ਪੰਜਾਬ ਵਿੱਚ ਬੂਟੇ ਲਗਾਏ ਜਾ ਰਹੇ ਹਨ। ਉਨ੍ਹਾਂ ਵੱਲੋਂ ਸਾਰੇ ਉੱਚ ਅਧਿਕਾਰੀਆਂ, ਕਰਮਚਾਰੀਆਂ ਅਤੇ ਆੜ੍ਹਤੀਆਂ ਨੂੰ ਆਪਣੇ ਆਲੇ-ਦੁਆਲੇ ਪੰਜ-ਪੰਜ ਬੂਟੇ ਲਾਜ਼ਮੀ ਲਗਾਉਣ ਅਤੇ ਆਪਣੇ ਜਨਮ ਦਿਨ ਮੌਕੇ ਵੀ ਦੋ-ਦੋ ਬੂਟੇ ਹੋਰ ਲਗਾਉਣ ਅਤੇ ਉਹਨਾਂ ਦੀ ਸਾਂਭ-ਸੰਭਾਲ ਕਰਨ ਲਈ ਉਤਸਾਹਿਤ ਕੀਤਾ ਗਿਆ। 

ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਪਿਛਲੇ ਚਾਰ ਸੀਜਨ ਦੌਰਾਨ 1,21,000 ਤੋਂ ਵੱਧ ਬੂਟੇ ਲਗਾਏ ਜਾ ਚੁੱਕੇ ਹਨ ਅਤੇ ਇਸ ਸੀਜਨ ਵਿੱਚ ਪੰਜਾਬ ਮੰਡੀ ਬੋਰਡ ਵੱਲੋਂ 55 ਹਜਾਰ ਬੂਟੇ ਲਗਾਉਣ ਦਾ ਟੀਚਾ ਹੈ।ਇਸ ਮੌਕੇ ਸ. ਜਤਿੰਦਰ ਸਿੰਘ ਭੰਗੂ ਇੰਜੀਨੀਅਰ-ਇਨ-ਚੀਫ਼, ਸ. ਹਰਜੀਤ ਸਿੰਘ ਸੰਧੂ ਸੰਯੁਕਤ ਸਕੱਤਰ, ਸ. ਗੁਰਿੰਦਰ ਸਿੰਘ ਚੀਮਾ ਮੁੱਖ ਇੰਜੀਨੀਅਰ, ਸ. ਅਮਨਦੀਪ ਸਿੰਘ ਮੁੱਖ ਇੰਜੀਨੀਅਰ, ਸ. ਮਨਿੰਦਰਜੀਤ ਸਿੰਘ ਬੇਦੀ ਜੀ.ਐਮ., ਸ. ਸੁਰਮੁੱਖ ਸਿੰਘ ਅਮਲਾ ਅਫ਼ਸਰ ਸਮੇਤ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਮੌਜੂਦ ਰਹੇ।

 

Tags: Harchand Singh Barsat , Chairman Punjab Mandi Board , AAP Punjab , SAS Nagar , Sahibzada Ajit Singh Nagar , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD