Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ

Anindita Mitra, Election Commision Punjab, ECI, Chief Electoral Officer Punjab, CEO Punjab, Punjab, Punjab News, Latest Punjab News, Punjab Adminstration, SIR 2026, Special Intensive Revision

Web Admin

Web Admin

5 Dariya News

ਚੰਡੀਗੜ੍ਹ , 22 Jul 2026

Last updated on: Jul 23, 2026, 12:24 IST

ਚੋਣ ਪ੍ਰਬੰਧਨ ਵਿੱਚ ਉੱਤਮਤਾ ਨੂੰ ਮਾਨਤਾ ਦੇਣ ਅਤੇ ਉਤਸ਼ਾਹਿਤ ਕਰਨ ਲਈ ਮੁੱਖ ਚੋਣ ਅਫ਼ਸਰ,ਪੰਜਾਬ ਸ਼੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀਆਂ (ਈਆਰਓਜ਼) ਨੂੰ ਵਿਸ਼ੇਸ਼ ਗਹਿਰੀ ਸੋਧ (ਐਸ.ਆਈ.ਆਰ.) 2026 ਦੇ ਘਰੋ-ਘਰੀ ਗਣਨਾ ਪੜਾਅ ਨੂੰ ਨਿਰਧਾਰਤ ਸਮਾਂ-ਸੀਮਾਵਾਂ ਤੋਂ ਪਹਿਲਾਂ ਮੁਕੰਮਲ ਕਰਨ ਵਿੱਚ ਉਨ੍ਹਾਂ ਦੇ ਅਸਾਧਾਰਨ ਸਮਰਪਣ ਅਤੇ ਵਚਨਬੱਧਤਾ ਲਈ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ।

ਇਹ ਅਹਿਮ ਪ੍ਰਾਪਤੀ, ਚੋਣ ਪ੍ਰਕਿਰਿਆ ਵਿੱਚ ਸ਼ੁੱਧਤਾ, ਪਾਰਦਰਸ਼ਤਾ ਅਤੇ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਸਮੂਹਿਕ ਯਤਨਾਂ ਦੀ ਪ੍ਰਤੱਖ ਪ੍ਰਮਾਣ ਹੈ। ਸ਼੍ਰੀ ਗੁਰਵਿੰਦਰ ਸਿੰਘ ਜੌਹਲ,  ਦੀ ਅਗਵਾਈ ਹੇਠ ਧਰਮਕੋਟ ਵਿਧਾਨ ਸਭਾ ਹਲਕਾ (ਜ਼ਿਲ੍ਹਾ ਮੋਗਾ), ਘਰੋ-ਘਰੀ ਗਣਨਾ ਅਭਿਆਸ ਨੂੰ ਪੂਰਾ ਕਰਨ ਵਾਲਾ ਰਾਜ ਦਾ ਪਹਿਲਾ ਹਲਕਾ ਬਣ ਕੇ ਉਭਰਿਆ। ਇਸ ਤੋਂ ਬਾਅਦ ਸ਼੍ਰੀ ਸੁਨੀਲ ਫੋਗਾਟ, ਆਈ.ਏ.ਐਸ. ਬਲਾਚੌਰ (ਜ਼ਿਲ੍ਹਾ ਐਸ.ਬੀ.ਐਸ. ਨਗਰ); ਸ਼੍ਰੀ ਤਰਸੇਮ ਚੰਦ, ਪੀਸੀਐਸ, ਦਿੜ੍ਹਬਾ (ਜ਼ਿਲ੍ਹਾ ਸੰਗਰੂਰ); ਸ਼੍ਰੀ ਗਗਨਦੀਪ, ਪੀਸੀਐਸ, ਨਿਹਾਲ ਸਿੰਘ ਵਾਲਾ (ਜ਼ਿਲ੍ਹਾ ਮੋਗਾ); ਸ਼੍ਰੀ ਅਮਰੀਕ ਸਿੰਘ ਸਿੱਧੂ, ਪੀ.ਸੀ.ਐਸ., ਬਾਘਾ ਪੁਰਾਣਾ (ਜ਼ਿਲ੍ਹਾ ਮੋਗਾ); ਸ਼੍ਰੀ ਸਤਵਿੰਦਰ ਪਾਲ ਰਣੀਕੇ, ਪੀਸੀਐਸ, ਮੋਗਾ (ਜ਼ਿਲ੍ਹਾ ਮੋਗਾ); ਸ਼੍ਰੀਮਤੀ ਇਸਮਤ ਵਿਜੇ ਸਿੰਘ, ਪੀ.ਸੀ.ਐਸ., ਧੂਰੀ (ਜ਼ਿਲ੍ਹਾ ਸੰਗਰੂਰ) ਅਤੇ ਸ਼੍ਰੀ ਵਿਪਨ ਭੰਡਾਰੀ, ਪੀ.ਸੀ.ਐਸ., ਬੰਗਾ (ਜ਼ਿਲ੍ਹਾ ਐਸਬੀਐਸ ਨਗਰ) ਸ਼ਾਮਲ ਹਨ।

ਜ਼ਿਲ੍ਹਾ ਚੋਣ ਅਧਿਕਾਰੀਆਂ, ਈਆਰਓਜ਼, ਏ.ਈ.ਆਰ.ਓਜ਼., ਸੁਪਰਵਾਈਜ਼ਰਾਂ ਅਤੇ ਬੀਐਲਓਜ਼ ਦੇ ਸਮੂਹਿਕ ਯਤਨਾਂ ਦੀ ਸ਼ਲਾਘਾ ਕਰਦਿਆਂ ਸ਼੍ਰੀਮਤੀ ਮਿਤਰਾ ਨੇ ਕਿਹਾ ਕਿ ਇਹ ਮੀਲ ਪੱਥਰ ਉਨ੍ਹਾਂ ਦੇ ਸਮੂਹਿਕ ਸਮਰਪਣ ਅਤੇ ਮਿਸ਼ਨ-ਅਧਾਰਤ ਕੰਮ ਨੂੰ ਦਰਸਾਉਂਦਾ ਹੈ।ਇਸ ਮੌਕੇ ਬੋਲਦਿਆਂ ਸੀ.ਈ.ਓ. ਨੇ ਅਧਿਕਾਰੀਆਂ ਦੀ ਉਨ੍ਹਾਂ ਦੇ ਅਣਥੱਕ ਯਤਨਾਂ ਅਤੇ ਜਮਹੂਰੀ ਪ੍ਰਕਿਰਿਆਵਾਂ ਨੂੰ ਮਜ਼ਬੂਤ ਕਰਨ ਪ੍ਰਤੀ ਅਟੁੱਟ ਵਚਨਬੱਧਤਾ ਲਈ ਪ੍ਰਸ਼ੰਸਾ ਕੀਤੀ। 

ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਇਸ ਪੜਾਅ ਦਾ ਸਫਲਤਾਪੂਰਵਕ ਪੂਰਾ ਹੋਣਾ ਮਜ਼ਬੂਤ ਅਤੇ ਪੂਰੀ ਤਰ੍ਹਾਂ ਡਿਜੀਟਾਈਜ਼ਡ ਵੋਟਰ ਸੂਚੀ ਬਣਾਉਣ ਵੱਲ ਅਹਿਮ ਕਦਮ ਹੈ, ਜਿਸ ਨਾਲ ਨਾ ਸਿਰਫ਼ ਨਾਗਰਿਕਾਂ ਨੂੰ ਸਸ਼ਕਤ ਬਣਾਇਆ ਜਾ ਰਿਹਾ ਹੈ ਸਗੋਂ ਉਨ੍ਹਾਂ ਦਾ ਵੋਟਾਂ ਦੇ ਅਮਲ ਵਿੱਚ ਵਿਸ਼ਵਾਸ ਵੀ ਵਧਿਆ ਹੈ।ਸੀ.ਈ.ਓ. ਨੇ ਸਾਰੇ ਜ਼ਿਲਿ੍ਹਆਂ ਨੂੰ ਐਸ.ਆਈ.ਆਰ.- 2026 ਦੇ ਆਉਣ ਵਾਲੇ ਪੜਾਵਾਂ ਵਿੱਚ ਇਸੇ ਤਰ੍ਹਾਂ ਸਮਰਪਣ ਨਾਲ ਕੰਮ ਕਰਦੇ ਰਹਿਣ ਦੀ ਅਪੀਲ ਕੀਤੀ।

ਉਨ੍ਹਾਂ ਪੰਜਾਬ ਦੇ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ  ਜਿਨ੍ਹਾਂ ਨੇ ਅਜੇ ਤੱਕ ਸਬੰਧਤ ਬੂਥ ਲੈਵਲ ਅਫਸਰਾਂ ਨੂੰ ਆਪਣੇ ਗਣਨਾ ਫਾਰਮ ਜਮ੍ਹਾਂ ਨਹੀਂ ਕਰਵਾਏ ਹਨ, ਉਹ 3 ਅਗਸਤ (ਆਖਰੀ ਮਿਤੀ ) ਤੋਂ ਪਹਿਲਾਂ ਅਜਿਹਾ ਕਰਨਾ ਯਕੀਨੀ ਬਣਾਉਣ ਤਾਂ ਜੋ ਉਨ੍ਹਾਂ ਦੇ ਨਾਮ 13 ਅਗਸਤ, 2026 ਨੂੰ ਪ੍ਰਕਾਸ਼ਿਤ ਹੋਣ ਵਾਲੀ ਡਰਾਫਟ ਵੋਟਰ ਸੂਚੀਆਂ ਵਿੱਚ ਸ਼ਾਮਲ ਕੀਤੇ ਜਾ ਸਕਣ।

 

Tags: Anindita Mitra , Election Commision Punjab , ECI , Chief Electoral Officer Punjab , CEO Punjab , Punjab , Punjab News , Latest Punjab News , Punjab Adminstration , SIR 2026 , Special Intensive Revision

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD