Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ

ਪੰਜਾਬ ਦੀ ਖੁਸ਼ਹਾਲੀ ਨੂੰ ਮੁੜ ਬਹਾਲ ਕਰਨ ਅਤੇ ਸੂਬੇ ਨੂੰ ਹਰਿਆ ਭਰਿਆ ਬਣਾਉਣ ਵਾਸਤੇ ਸਾਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ: ਸਪੀਕਰ ਕੁਲਤਾਰ ਸਿੰਘ ਸੰਧਵਾਂ

Kultar Singh Sandhwan, AAP Punjab, Punjab, Punjab News, Latest Punjab News

Web Admin

Web Admin

5 Dariya News

ਚੰਡੀਗੜ੍ਹ , 22 Jul 2026

Last updated on: Jul 23, 2026, 12:25 IST

ਵਾਤਾਵਰਣ ਸਥਿਰਤਾ ਅਤੇ ਹਰਿਆਵਲ ਵੱਲ ਅਹਿਮ ਕਦਮ ਚੁੱਕਦਿਆਂ, ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਕੰਪਲੈਕਸ ਵਿਖੇ ਫ਼ਲਦਾਰ ਬੂਟੇ ਲਗਾਏ। ਇਸ ਮੌਕੇ ਬੋਲਦਿਆਂ ਸਪੀਕਰ ਸੰਧਵਾਂ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਵਿੱਚ ਹੁਣ ਤੱਕ 40 ਤੋਂ ਵੱਧ ਬੂਟੇ ਲਗਾਏ ਜਾ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਪੰਜਾਬ ਨੂੰ ਹਰਿਆ ਭਰਿਆ ਬਣਾਉਣਾ ਇੱਕ ਅਹਿਮ ਉਪਰਾਲਾ ਹੈ ਅਤੇ ਪੌਦੇ ਲਗਾਉਣ ਦੀ ਇਹ ਮੁਹਿੰਮ ਭਵਿੱਖ ਵਿੱਚ ਵੀ ਜਾਰੀ ਰਹੇਗੀ।

ਸਪੀਕਰ ਸੰਧਵਾਂ ਨੇ ਕਿਹਾ,"ਜੇਕਰ ਅਸੀਂ ਕੁਦਰਤ ਨਾਲ ਪਿਆਰ ਕਰਾਂਗੇ, ਤਾਂ ਕੁਦਰਤ ਵੀ ਸਾਨੂੰ ਉਹੀ ਪਿਆਰ ਵਾਪਸ ਕਰੇਗੀ।" ਉਨ੍ਹਾਂ ਨੇ ਮੌਜੂਦਾ ਸਮੇਂ ਨਿਯਮਿਤ ਪੌਦੇ ਲਗਾਉਣ ਦੀ ਅਹਿਮ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ 'ਗ੍ਰੀਨ ਪੰਜਾਬ' ਬਣਾਉਣ ਲਈ ਹੁਣ ਸਭ ਨੂੰ ਮਿਲ ਕੇ ਕੰਮ ਕਰਨ ਦਾ ਸਮਾਂ ਆ ਗਿਆ ਹੈ। ਸਪੀਕਰ ਨੇ ਅੱਗੇ ਕਿਹਾ ਕਿ ਸਥਾਈ ਵਾਤਾਵਰਣ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਅੱਜ ਵੱਧ ਤੋਂ ਵੱਧ ਰੁੱਖ ਲਗਾ ਕੇ, ਅਸੀਂ ਆਉਣ ਵਾਲੀਆਂ ਪੀੜ੍ਹੀਆਂ ਅਤੇ ਸਦੀਆਂ ਨੂੰ ਇੱਕ ਸਿਹਤਮੰਦ ਵਾਤਾਵਰਣ ਪ੍ਰਣਾਲੀ ਹੇਠ ਸੁਰੱਖਿਅਤ ਰੱਖ ਸਕਦੇ ਹਾਂ।

ਉਨ੍ਹਾਂ ਵੱਲੋਂ ਪੰਜਾਬ ਦੇ ਲੋਕਾਂ ਨੂੰ ਗੁਰਬਾਣੀ ਦੀਆਂ ਮੁੱਖ ਸਿੱਖਿਆਵਾਂ ਅਤੇ ਸਿੱਖ ਗੁਰੂਆਂ ਦੁਆਰਾ ਦਰਸਾਏ ਇਤਿਹਾਸਕ ਮਾਰਗ ਤੋਂ ਗੂੜ੍ਹੀ ਅਧਿਆਤਮਿਕ ਸੇਧ ਲੈ ਕੇ ਵਿਆਪਕ ਵਾਤਾਵਰਣ ਲਹਿਰ ਸ਼ੁਰੂ ਕਰਨ ਦੀ ਪੁਰਜ਼ੋਰ ਅਪੀਲ ਕੀਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਸੱਚੀ ਬ੍ਰਹਮਤਾ ਕੁਦਰਤ ਵਿੱਚ ਵੱਸਦੀ ਹੈ। ਹਰ ਮਨੁੱਖ, ਜਾਨਵਰ, ਪੌਦਾ ਅਤੇ ਰੁੱਖ ਸਰਵ ਸ਼ਕਤੀਮਾਨ ਦਾ ਜੀਵੰਤ ਪ੍ਰਗਟਾਵਾ ਹੈ।ਸੂਬੇ ਵਿੱਚ ਘਟਦੇ ਜਾ ਰਹੇ ਵਾਤਾਵਰਣ ਸੰਤੁਲਨ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸਪੀਕਰ ਨੇ ਦੱਸਿਆ ਕਿ ਪੰਜਾਬ ਦਾ ਜੰਗਲਾਤ ਖੇਤਰ ਘਟ ਕੇ 3 ਫ਼ੀਸਦ ਤੋਂ ਵੀ ਘੱਟ ਰਹਿ ਗਿਆ ਹੈ, ਜਿਸ ਲਈ ਤੁਰੰਤ ਸਮੂਹਿਕ ਯਤਨਾਂ ਦੀ ਲੋੜ ਹੈ। 

ਉਨ੍ਹਾਂ ਅੱਗੇ ਕਿਹਾ ਕਿ ਹਰਿਆਲੀ ਅਤੇ ਬਨਸਪਤੀ ਦੀ ਘਾਟ ਸਮਾਜਿਕ ਬੁਰਾਈਆਂ ਦੇ ਵਾਧੇ ਨਾਲ ਜੁੜੀ ਹੋਈ ਹੈ, ਜੋ ਸ਼ਾਂਤੀ ਅਤੇ ਖੁਸ਼ਹਾਲੀ ਨੂੰ ਢਾਹ ਲਾਉਂਦੀ ਹੈ। ਕੁਦਰਤ ਦੀ ਕਦਰ ਅਤੇ ਸੰਭਾਲ ਸਮੁੱਚੇ ਭਾਈਚਾਰੇ ਲਈ ਬ੍ਰਹਮ ਦਇਆ, ਖੁਸ਼ਹਾਲੀ ਅਤੇ ਅਸੀਸਾਂ ਨੂੰ ਯਕੀਨੀ ਬਣਾਉਂਦੀ ਹੈ।ਸ. ਸੰਧਵਾਂ ਨੇ ਦੱਸਿਆ ਕਿ ਸਾਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਤੋਂ ਸੇਧ ਲੈਣ ਦੀ ਲੋੜ ਹੈ, ਜਿਨ੍ਹਾਂ ਨੇ ਆਪ ਬਾਗ਼ ਲਗਾਏ ਅਤੇ ਵਾਤਾਵਰਣ ਸੰਭਾਲ ਦਾ ਸੰਦੇਸ਼ ਦਿੱਤਾ। ਜੇਕਰ ਅਸੀਂ ਪੰਜਾਬ ਨੂੰ ਮੁੜ ਰੰਗਲਾ ਅਤੇ ਜੀਵੰਤ ਬਣਾਉਣਾ ਚਾਹੁੰਦੇ ਹਾਂ, ਤਾਂ ਸਾਨੂੰ ਸਭ ਤੋਂ ਪਹਿਲਾਂ ਸੂਬੇ ਨੂੰ ਹਰਿਆ-ਭਰਿਆ ਪੰਜਾਬ ਬਣਾਉਣਾ ਪਵੇਗਾ।

ਉਨ੍ਹਾਂ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ, "ਜਿੱਥੇ ਵੀ ਅਤੇ ਜਦੋਂ ਵੀ ਮੌਕਾ ਮਿਲੇ, ਆਓ ਸਾਰੇ ਇੱਕਜੁੱਟ ਹੋ ਕੇ ਰੁੱਖ ਲਗਾਈਏ।" ਉਨ੍ਹਾਂ ਅੱਗੇ ਅਪੀਲ ਕੀਤੀ ਕਿ ਸਾਰੇ ਨਾਗਰਿਕ ਕੁਦਰਤ ਨਾਲ ਜੁੜੀਆਂ ਆਪਣੀਆਂ ਰਵਾਇਤੀ ਕਦਰਾਂ-ਕੀਮਤਾਂ ਦਾ ਸਤਿਕਾਰ ਕਰਨ। ਉਨ੍ਹਾਂ ਕਿਹਾ ਕਿ ਪੰਜਾਬੀ ਟਿਕਾਊ ਵਾਤਾਵਰਣ ਨੂੰ ਯਕੀਨੀ ਬਣਾ ਸਕਦੇ ਹਨ ਜਿੱਥੇ ਕੁਦਰਤ ਵਧੇ-ਫੁੱਲੇਗੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਰੁੱਖ ਅਧੀਨ ਰਕਬੇ ਨੂੰ ਵਧਾ ਕੇ ਖੁਸ਼ਹਾਲ ਹੋਣਗੀਆਂ।

 

Tags: Kultar Singh Sandhwan , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD