Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਦੀ ਸਰਕਾਰ: ਕੁਲਵੰਤ ਸਿੰਘ

Kulwant Singh Mohali, SAS Nagar, Mohali, Sahibzada Ajit Singh Nagar, AAP Punjab, Punjab, Punjab News, Latest Punjab News

5 Dariya News

5 Dariya News

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 22 Jul 2026

Last updated on: Jul 23, 2026, 12:25 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਪ੍ਰਤੀ ਲੋਕਾਂ ਦਾ ਭਰੋਸਾ ਅਤੇ ਸੰਤੁਸ਼ਟੀ ‘ਲੋਕ ਮਿਲਣੀ’ ਪ੍ਰੋਗਰਾਮਾਂ ਦੌਰਾਨ ਹੋ ਰਹੀਆਂ ਵਿਸ਼ਾਲ ਇਕੱਤਰਤਾਵਾਂ ਤੋਂ ਸਪੱਸ਼ਟ ਝਲਕਦੀ ਹੈ। ਇਹ ਗੱਲ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਮਟੌਰ ਵਿਖੇ ਕਰਵਾਏ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ।ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜਿਨ੍ਹਾਂ ਉਮੀਦਾਂ ਅਤੇ ਭਰੋਸੇ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪੀ ਸੀ, ਸਰਕਾਰ ਵੱਲੋਂ ਉਨ੍ਹਾਂ ਉਮੀਦਾਂ ‘ਤੇ ਖਰਾ ਉਤਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੇ ਨਾਲ-ਨਾਲ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਵੀ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ।ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਹੁਣ ਤੱਕ ਕਰੀਬ 70 ਹਜ਼ਾਰ ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਇਹ ਸਿਲਸਿਲਾ ਅੱਗੇ ਵੀ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸਰਕਾਰੀ ਨੌਕਰੀਆਂ ਦੀ ਗਿਣਤੀ 80 ਹਜ਼ਾਰ ਦੇ ਕਰੀਬ ਪਹੁੰਚ ਜਾਵੇਗੀ।

ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ 600 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਨਾਲ ਪੰਜਾਬ ਦੇ ਪਰਿਵਾਰਾਂ ਨੂੰ ਹਰ ਮਹੀਨੇ ਲਗਭਗ 4 ਤੋਂ 5 ਹਜ਼ਾਰ ਰੁਪਏ ਤੱਕ ਦਾ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਹੂਲਤ ਬਿਨਾਂ ਕਿਸੇ ਭੇਦਭਾਵ ਦੇ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸੂਬੇ ਭਰ ਵਿੱਚ ਮੁਫ਼ਤ ਮੁਹੱਲਾ ਕਲੀਨਿਕ ਲੋਕਾਂ ਨੂੰ ਡਾਕਟਰੀ ਜਾਂਚ, ਲੋੜੀਂਦੇ ਟੈਸਟ ਅਤੇ ਦਵਾਈਆਂ ਦੀਆਂ ਸਹੂਲਤਾਂ ਮੁਫ਼ਤ ਪ੍ਰਦਾਨ ਕਰ ਰਹੇ ਹਨ।

ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਮਟੌਰ ਵਿਖੇ 900 ਮਹਿਲਾਵਾਂ ਨੂੰ ਰਸੋਈ ਕਿੱਟਾਂ ਵੰਡੀਆਂ। ਹਰੇਕ ਕਿੱਟ ਵਿੱਚ ਚੀਨੀ, ਦਾਲ, ਖਾਣਾ ਬਣਾਉਣ ਵਾਲਾ ਤੇਲ, ਹਲਦੀ ਅਤੇ ਨਮਕ ਸਮੇਤ ਰਸੋਈ ਵਿੱਚ ਰੋਜ਼ਾਨਾ ਵਰਤੋਂ ਵਿੱਚ ਆਉਣ ਵਾਲਾ ਸਮਾਨ ਸ਼ਾਮਲ ਹੈ।ਵਿਧਾਇਕ ਨੇ ਕਿਹਾ ਕਿ ਇਹ ਉਪਰਾਲਾ ਆਮ ਆਦਮੀ ਪਾਰਟੀ ਦੇ ਚੋਣ ਮੈਨੀਫੈਸਟੋ ਦਾ ਹਿੱਸਾ ਨਹੀਂ, ਸਗੋਂ ਲੋਕਾਂ ਤੋਂ ਪ੍ਰਾਪਤ ਪੈਸਾ ਲੋਕਾਂ ਦੀ ਭਲਾਈ ਲਈ ਹੀ ਖਰਚ ਕਰਨ ਦੀ ਸਰਕਾਰ ਦੀ ਨੀਤੀ ਦਾ ਹਿੱਸਾ ਹੈ।

ਉਨ੍ਹਾਂ ਮਟੌਰ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਲਾਕਾ ਨਿਵਾਸੀਆਂ ਨੇ ਹਮੇਸ਼ਾ ਉਨ੍ਹਾਂ ਨੂੰ ਪਿਆਰ ਅਤੇ ਸਤਿਕਾਰ ਦਿੱਤਾ ਹੈ, ਜਿਸ ਨੂੰ ਉਹ ਕਦੇ ਨਹੀਂ ਭੁੱਲ ਸਕਦੇ। ਉਨ੍ਹਾਂ ਕਿਹਾ ਕਿ ਮਟੌਰ ਵਾਸੀਆਂ ਨੇ ਆਮ ਆਦਮੀ ਪਾਰਟੀ ਦੇ ਚਾਰ ਉਮੀਦਵਾਰਾਂ—ਗੁਰਪ੍ਰੀਤ ਕੌਰ, ਕੁਲਵਿੰਦਰ ਕੌਰ, ਹਰਪਾਲ ਸਿੰਘ ਚੰਨਾ ਅਤੇ ਗੁਰਜੀਤ ਸਿੰਘ—ਨੂੰ ਕੌਂਸਲਰ ਚੁਣ ਕੇ ਮੋਹਾਲੀ ਨਗਰ ਨਿਗਮ ਦੇ ਹਾਊਸ ਵਿੱਚ ਭੇਜਿਆ ਹੈ।ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ ਟਰੇਡ ਵਿੰਗ ਦੇ ਪ੍ਰਧਾਨ ਵਜੋਂ ਤਰਲੋਚਨ ਸਿੰਘ ਮਟੌਰ, ਮੁਸਲਿਮ ਸੈੱਲ ਦੇ ਚੇਅਰਮੈਨ ਵਜੋਂ ਸੁਦਾਗਰ ਖਾਨ ਅਤੇ ਮੁਸਲਿਮ ਬੋਰਡ ਦੇ ਚੇਅਰਮੈਨ ਵਜੋਂ ਮਟੌਰ ਵਾਸੀ ਮਨਜੀਤ ਸਿੰਘ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਮਾਣਾ, ਸੀਨੀਅਰ ਡਿਪਟੀ ਮੇਅਰ ਰਜਿੰਦਰ ਪ੍ਰਸਾਦ ਸ਼ਰਮਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਕਰਮਜੀਤ ਕੌਰ, ਕੌਂਸਲਰ ਗੁਰਪ੍ਰੀਤ ਕੌਰ, ਜਸਪਾਲ ਸਿੰਘ ਮਟੌਰ, ਤਰਲੋਚਨ ਸਿੰਘ ਮਟੌਰ, ਡੀ.ਐੱਫ.ਐੱਸ.ਓ. ਫੂਡ ਸਪਲਾਈ ਸਿਕੰਦਰਜੀਤ ਸਿੰਘ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਅਤੇ ਨਰਿੰਦਰ ਪਾਲ ਸਿੰਘ ਧਾਲੀਵਾਲ ਵੀ ਹਾਜ਼ਰ ਸਨ।

 

Tags: Kulwant Singh Mohali , SAS Nagar , Mohali , Sahibzada Ajit Singh Nagar , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD