Thursday, 23 July 2026

 

 

ਖ਼ਾਸ ਖਬਰਾਂ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

 

ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ

Kuljit Singh Bedi, Mohali Municipal Corporation, SAS Nagar, Mohali, Sahibzada Ajit Singh Nagar, Punjab Congress, Punjab, Punjab News, Latest Punjab News

Gurpreet Singh

Gurpreet Singh

5 Dariya News

ਮੋਹਾਲੀ , 23 Jul 2026

Last updated on: Jul 23, 2026, 16:35 IST

ਕਾਂਗਰਸ ਦੇ ਸੀਨੀਅਰ ਆਗੂ ਅਤੇ ਮੋਹਾਲੀ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਸਰਕਾਰ 'ਤੇ ਸਰਕਾਰੀ ਖਜ਼ਾਨੇ ਦੀ ਦੁਰਵਰਤੋਂ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਕਰੀਬ 10 ਕਰੋੜ ਰੁਪਏ ਖਰਚ ਕਰਕੇ ਲਗਭਗ 4 ਲੱਖ ਸਕੂਲੀ ਬੈਗ ਅਤੇ 2 ਲੱਖ ਪਲਾਸਟਿਕ ਕਵਰ ਤਿਆਰ ਕਰਵਾਏ ਗਏ ਹਨ, ਜਿਨ੍ਹਾਂ 'ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ ਛਾਪੀ ਗਈ ਹੈ।

ਉਹਨਾਂ ਕਿਹਾ ਕਿ ਅਜੇਹਾ ਕਰਕੇ ਸਰਕਾਰ ਨੇ 10 ਕਰੋੜ ਰੁਪਏ ਦੀ ਬਰਬਾਦੀ ਕੀਤੀ ਹੈ। ਬੇਦੀ ਨੇ ਖੁਲਾਸਾ ਕੀਤਾ ਕਿ ਸਰਕਾਰ ਇੱਕ ਪਾਸੇ ਤਾਂ ਪੰਜਾਬ ਸਕੂਲ ਕਿਤਾਬਾਂ ਦੀ ਛਪਾਈ ਦਾ, ਸਿੱਖਿਆ ਬੋਰਡ ਦਾ 400 ਕਰੋੜ ਰੁਪਿਆ ਦੱਬ ਕੇ ਬੈਠੀ ਹੈ ਤੇ ਇੱਕ ਰੁਪਈਆ ਵੀ ਜਾਰੀ ਨਹੀਂ ਕੀਤਾ ਜਾ ਰਿਹਾ ਤੇ ਦੂਜੇ ਪਾਸੇ 10 ਕਰੋੜ ਰੁਪਏ ਦਾ ਹੋਰ ਵਾਧੂ ਬੋਝ ਸਰਕਾਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਤੇ ਪਾ ਦਿੱਤਾ ਜੋ ਕਿ ਬਿਲਕੁਲ ਨਜਾਇਜ਼ ਹੈ

ਬੇਦੀ ਨੇ ਦਾਅਵਾ ਕੀਤਾ ਕਿ ਇਹ ਬੈਗ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਗਿਆਰਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੰਡੇ ਗਏ ਹਨ, ਜਦਕਿ ਮੁੱਖ ਮੰਤਰੀ ਦੇ ਧੂਰੀ ਵਿਧਾਨ ਸਭਾ ਹਲਕੇ ਵਿੱਚ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਦਿੱਤੇ ਗਏ। ਉਨ੍ਹਾਂ ਕਿਹਾ ਕਿ ਜੇਕਰ ਇਹ ਯੋਜਨਾ ਪੂਰੇ ਪੰਜਾਬ ਲਈ ਸੀ ਤਾਂ ਧੂਰੀ ਨੂੰ ਵੱਖਰਾ ਲਾਭ ਕਿਉਂ ਦਿੱਤਾ ਗਿਆ। ਸਰਕਾਰ ਨੂੰ ਇਸ ਦਾ ਜਵਾਬ ਦੇਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਅਕਾਦਮਿਕ ਸੈਸ਼ਨ ਸ਼ੁਰੂ ਹੋਏ ਕਈ ਮਹੀਨੇ ਬੀਤ ਚੁੱਕੇ ਹਨ ਅਤੇ ਜ਼ਿਆਦਾਤਰ ਮਾਪੇ ਆਪਣੇ ਬੱਚਿਆਂ ਲਈ ਪਹਿਲਾਂ ਹੀ ਬੈਗ ਖਰੀਦ ਚੁੱਕੇ ਹਨ। ਅਜਿਹੇ ਸਮੇਂ ਵਿੱਚ ਬੈਗ ਵੰਡਣ ਦਾ ਮਕਸਦ ਵਿਦਿਆਰਥੀਆਂ ਦੀ ਮਦਦ ਨਹੀਂ, ਸਗੋਂ ਮੁੱਖ ਮੰਤਰੀ ਦੀ ਤਸਵੀਰ ਰਾਹੀਂ ਸਿਆਸੀ ਪ੍ਰਚਾਰ ਕਰਨਾ ਹੈ।

ਬੇਦੀ ਨੇ ਦੋਸ਼ ਲਗਾਇਆ ਕਿ ਇੱਕ ਪਾਸੇ ਸਰਕਾਰ ਕਰਜ਼ਾ ਲੈਣ ਦੀ ਗੱਲ ਕਰਦੀ ਹੈ ਅਤੇ ਦੂਜੇ ਪਾਸੇ ਲੋਕਾਂ ਦੇ ਟੈਕਸ ਦੇ ਪੈਸੇ ਨਾਲ ਮੁੱਖ ਮੰਤਰੀ ਦੀ ਫੋਟੋ ਵਾਲੇ ਸਮਾਨ 'ਤੇ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਨਾਂ 'ਤੇ ਸਰਕਾਰੀ ਪੈਸੇ ਦੀ ਬਰਬਾਦੀ ਬੰਦ ਹੋਣੀ ਚਾਹੀਦੀ ਹੈ ਅਤੇ ਸਰਕਾਰ ਨੂੰ ਇਸ ਪੂਰੇ ਖਰਚੇ ਦਾ ਵੇਰਵਾ ਜਨਤਕ ਕਰਨਾ ਚਾਹੀਦਾ ਹੈ।

 

Tags: Kuljit Singh Bedi , Mohali Municipal Corporation , SAS Nagar , Mohali , Sahibzada Ajit Singh Nagar , Punjab Congress , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD