Thursday, 23 July 2026

 

 

ਖ਼ਾਸ ਖਬਰਾਂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ

 

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ

ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

Dr Baljit Kaur, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਚੰਡੀਗੜ੍ਹ , 23 Jul 2026

Last updated on: Jul 23, 2026, 16:39 IST

ਸੂਬੇ ਦੇ ਆਰਥਿਕ ਅਤੇ ਸਮਾਜਿਕ ਤੌਰ 'ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸਰਕਾਰ ਨੇ ਚਾਲੂ ਵਿੱਤੀ ਸਾਲ ਦੌਰਾਨ ਜੂਨ 2026 ਤੱਕ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ 2,150.73 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਇਹ ਯਕੀਨੀ ਬਣਾ ਰਹੀਆਂ ਹਨ ਕਿ ਹਰ ਯੋਗ ਲਾਭਪਾਤਰੀ ਤੱਕ ਵਿੱਤੀ ਸਹਾਇਤਾ ਸਮੇਂ ਸਿਰ ਪਹੁੰਚੇ, ਤਾਂ ਜੋ ਉਹ ਸਨਮਾਨਜਨਕ ਜੀਵਨ ਬਤੀਤ ਕਰ ਸਕਣ।

ਹੋਰ ਜਾਣਕਾਰੀ ਸਾਂਝੀ ਕਰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੇ 35.90 ਲੱਖ ਲਾਭਪਾਤਰੀ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਲੈ ਰਹੇ ਹਨ। ਵਿੱਤੀ ਸਾਲ 2026-27 ਦੌਰਾਨ ਇਹ ਵਿੱਤੀ ਸਹਾਇਤਾ ਬਿਨਾਂ ਕਿਸੇ ਰੁਕਾਵਟ ਦੇ ਲਗਾਤਾਰ ਜਾਰੀ ਰੱਖਣ ਲਈ ਸਰਕਾਰ ਨੇ 6,131.91 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਹੈ, ਜੋ ਸਰਬਪੱਖੀ ਵਿਕਾਸ ਅਤੇ ਸਮਾਜਿਕ ਇਨਸਾਫ਼ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਜੂਨ 2026 ਤੱਕ ਬੁਢਾਪਾ ਪੈਨਸ਼ਨ ਸਕੀਮ ਤਹਿਤ 1,423.33 ਕਰੋੜ ਰੁਪਏ ਜਾਰੀ ਕੀਤੇ ਗਏ ਹਨ, ਜਿਸ ਨਾਲ ਸੂਬੇ ਦੇ ਲਗਭਗ 23.77 ਲੱਖ ਬਜ਼ੁਰਗਾਂ ਨੂੰ ਲਾਭ ਮਿਲਿਆ ਹੈ। ਇਸ ਤੋਂ ਇਲਾਵਾ, ਹੋਰ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ 727.40 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ, ਜਿਸ ਦਾ ਲਾਭ ਵਿਧਵਾਵਾਂ, ਆਸ਼ਰਿਤ ਬੱਚਿਆਂ ਅਤੇ ਹੋਰ ਲੋੜਵੰਦ ਵਰਗਾਂ ਦੇ ਲਗਭਗ 12.13 ਲੱਖ ਲਾਭਪਾਤਰੀਆਂ ਨੂੰ ਪਹੁੰਚਿਆ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੈਨਸ਼ਨਾਂ ਅਤੇ ਹੋਰ ਵਿੱਤੀ ਲਾਭਾਂ ਦੀ ਸਮੇਂ ਸਿਰ ਵੰਡ ਬਜ਼ੁਰਗਾਂ ਅਤੇ ਲੋੜਵੰਦਾਂ ਦੇ ਜੀਵਨ ਨੂੰ ਸੁਖਾਲਾ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਇਹ ਉਪਰਾਲੇ ਲੱਖਾਂ ਪਰਿਵਾਰਾਂ ਲਈ ਵੱਡਾ ਸਹਾਰਾ ਬਣ ਰਹੇ ਹਨ ਅਤੇ ਸੂਬੇ ਦੇ ਸਮਾਜਿਕ ਸੁਰੱਖਿਆ ਢਾਂਚੇ ਨੂੰ ਮਜ਼ਬੂਤ ਕਰ ਰਹੇ ਹਨ।

ਕੈਬਨਿਟ ਮੰਤਰੀ ਨੇ ਵਿਭਾਗੀ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਸੂਬੇ ਵਿੱਚ ਕੋਈ ਵੀ ਯੋਗ ਲਾਭਪਾਤਰੀ ਸਮਾਜਿਕ ਸੁਰੱਖਿਆ ਸਕੀਮਾਂ ਦੇ ਲਾਭ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਵੇਂ ਆਏ ਬਿਨੈ-ਪੱਤਰਾਂ ਦੀ ਪੜਤਾਲ ਪ੍ਰਕਿਰਿਆ ਨੂੰ ਹੋਰ ਤੇਜ਼ ਅਤੇ ਪਾਰਦਰਸ਼ੀ ਬਣਾਇਆ ਜਾਵੇ, ਤਾਂ ਜੋ ਹਰੇਕ ਲੋੜਵੰਦ ਵਿਅਕਤੀ ਤੱਕ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਬਿਨਾਂ ਕਿਸੇ ਦੇਰੀ ਤੋਂ ਪਹੁੰਚ ਸਕੇ।

ਸਰਕਾਰ ਦੇ ਸੰਕਲਪ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਮਾਜਿਕ ਸੁਰੱਖਿਆ ਦੇ ਘੇਰੇ ਨੂੰ ਹੋਰ ਵਿਸ਼ਾਲ ਕਰਨ ਲਈ ਲਗਾਤਾਰ ਯਤਨਸ਼ੀਲ ਹੈ, ਤਾਂ ਜੋ ਹਰੇਕ ਯੋਗ ਨਾਗਰਿਕ ਨੂੰ ਆਸ ਅਤੇ ਸੁਰੱਖਿਆ ਨਾਲ ਜਿਊਣ ਦਾ ਹੱਕ ਮਿਲ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹ ਪਹੁੰਚ 'ਰੰਗਲੇ ਪੰਜਾਬ' ਦੇ ਸੰਕਲਪ ਨੂੰ ਸਾਕਾਰ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਹੀ ਹੈ।

 

 

Tags: Dr Baljit Kaur , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD