Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

ਕਾਂਗਰਸ-ਭਾਜਪਾ ਜਾਣਬੁੱਝ ਕੇ ਤੱਥਾਂ ਨੂੰ ਮਰੋੜ ਕੇ ਪੇਸ਼ ਕਰ ਰਹੀਆਂ ਹਨ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਬਲਤੇਜ ਪੰਨੂ

Baltej Pannu, Baltej Singh Pannu, Nasha Mukti Morcha, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਚੰਡੀਗੜ੍ਹ , 23 Jul 2026

Last updated on: Jul 23, 2026, 16:46 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਨੀਟ ਪੇਪਰ ਲੀਕ ਨੂੰ ਲੈ ਕੇ ਦੇਸ਼ ਭਰ ਵਿੱਚ ਚੱਲ ਰਹੇ ਵਿਦਿਆਰਥੀਆਂ ਦੇ ਅੰਦੋਲਨ 'ਤੇ ਕਾਂਗਰਸ ਅਤੇ ਭਾਜਪਾ ਦੀ ਰਾਜਨੀਤੀ ਨੂੰ ਸ਼ਰਮਨਾਕ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਲੱਖਾਂ ਵਿਦਿਆਰਥੀ ਆਪਣੇ ਭਵਿੱਖ ਅਤੇ ਇਨਸਾਫ਼ ਦੀ ਲੜਾਈ ਲੜ ਰਹੇ ਹਨ। 

ਉਨ੍ਹਾਂ ਦਾ ਸੰਘਰਸ਼ ਇਸ ਪੱਧਰ 'ਤੇ ਪਹੁੰਚ ਚੁੱਕਾ ਹੈ ਜਿਸ ਨੇ ਕਦੇ ਕੇਂਦਰ ਵਿੱਚ ਸੱਤਾ 'ਚ ਰਹੀ ਕਾਂਗਰਸ ਨੂੰ ਵੀ ਹਿਲਾ ਦਿੱਤਾ ਹੈ। ਪਰ ਅਫ਼ਸੋਸ ਦੀ ਗੱਲ ਇਹ ਹੈ ਕਿ ਵਿਦਿਆਰਥੀਆਂ ਦੀ ਆਵਾਜ਼ ਬੁਲੰਦ ਕਰਨ ਦੀ ਬਜਾਏ ਪੰਜਾਬ ਕਾਂਗਰਸ ਅਤੇ ਭਾਜਪਾ ਮਿਲ ਕੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ 'ਤੇ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾਉਣ ਵਿੱਚ ਜੁਟੀਆਂ ਹੋਈਆਂ ਹਨ।

ਪੰਨੂ ਨੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਜਾਣਬੁੱਝ ਕੇ ਤੱਥਾਂ ਨੂੰ ਮਰੋੜ ਕੇ ਪੇਸ਼ ਕਰ ਰਹੀਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਪੌਣੇ ਪੰਜ ਸਾਲ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਇੱਕ ਵੀ ਭਰਤੀ ਪ੍ਰੀਖਿਆ ਦਾ ਪੇਪਰ ਲੀਕ ਨਹੀਂ ਹੋਇਆ।ਫ਼ਰੀਦਕੋਟ ਵਿੱਚ ਜੋ ਮਾਮਲਾ ਸਾਹਮਣੇ ਆਇਆ ਸੀ, ਉਹ ਪੇਪਰ ਲੀਕ ਦਾ ਨਹੀਂ ਸਗੋਂ ਗੈਜੇਟਸ ਰਾਹੀਂ ਨਕਲ ਦਾ ਮਾਮਲਾ ਸੀ। 

ਸਬੰਧਤ ਉਮੀਦਵਾਰ ਨੂੰ ਪ੍ਰੀਖਿਆ ਕੇਂਦਰ 'ਤੇ ਹੀ ਰੰਗੇ ਹੱਥੀਂ ਫੜਿਆ ਗਿਆ ਅਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਦਮ ਚੁੱਕੇ। ਇਸ ਦੇ ਬਾਵਜੂਦ ਕਾਂਗਰਸ ਇਸ ਘਟਨਾ ਨੂੰ ਜਾਣਬੁੱਝ ਕੇ ਪੇਪਰ ਲੀਕ ਦੱਸ ਕੇ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਬਲਤੇਜ ਪੰਨੂ ਨੇ ਕਿਹਾ ਕਿ ਕਾਂਗਰਸ ਨੂੰ ਪਹਿਲਾਂ ਆਪਣੇ ਗਿਰੇਬਾਨ ਵਿੱਚ ਝਾਕਣਾ ਚਾਹੀਦਾ ਹੈ। ਆਪਣੇ ਸ਼ਾਸਨਕਾਲ ਦੌਰਾਨ ਹੋਏ ਪੇਪਰ ਲੀਕ ਦੇ ਮਾਮਲਿਆਂ ਦਾ ਜਵਾਬ ਦੇਣ ਦੀ ਬਜਾਏ ਉਹ ਹੁਣ ਝੂਠੀ ਬਿਆਨਬਾਜ਼ੀ ਦੇ ਸਹਾਰੇ ਲੋਕਾਂ ਦਾ ਧਿਆਨ ਭਟਕਾਉਣਾ ਚਾਹੁੰਦੀ ਹੈ। 

ਦੂਜੇ ਪਾਸੇ ਕੇਂਦਰ ਦੀ ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ 90 ਤੋਂ ਵੱਧ ਪੇਪਰ ਲੀਕ ਹੋਏ, ਜਿਸ ਨਾਲ ਕਰੋੜਾਂ ਨੌਜਵਾਨਾਂ ਦਾ ਭਵਿੱਖ ਦਾਅ 'ਤੇ ਲੱਗ ਗਿਆ। ਇਹਨਾਂ ਘਟਨਾਵਾਂ ਤੋਂ ਨਿਰਾਸ਼ ਹੋ ਕੇ 20 ਤੋਂ ਵੱਧ ਵਿਦਿਆਰਥੀਆਂ ਨੇ ਖੁਦਕੁਸ਼ੀ ਤੱਕ ਕਰ ਲਈ, ਪਰ ਭਾਜਪਾ ਸਰਕਾਰ ਨੇ ਨਾ ਤਾਂ ਦੋਸ਼ੀਆਂ 'ਤੇ ਸਮਾਂ ਰਹਿੰਦੇ ਸਖ਼ਤ ਕਾਰਵਾਈ ਕੀਤੀ ਅਤੇ ਨਾ ਹੀ ਨੌਜਵਾਨਾਂ ਦਾ ਵਿਸ਼ਵਾਸ ਜਿੱਤਣ ਦੀ ਕੋਸ਼ਿਸ਼ ਕੀਤੀ।

ਪੰਨੂ ਨੇ ਕਿਹਾ ਕਿ ਅੱਜ ਦੇਸ਼ ਦਾ ਨੌਜਵਾਨ ਇਨਸਾਫ਼ ਮੰਗ ਰਿਹਾ ਹੈ, ਪਰ ਭਾਜਪਾ ਸਰਕਾਰ ਉਸ ਦੀ ਆਵਾਜ਼ ਸੁਣਨ ਦੀ ਬਜਾਏ ਵਿਰੋਧੀ ਧਿਰ 'ਤੇ ਦੋਸ਼ ਲਗਾ ਕੇ ਆਪਣੀ ਨਾਕਾਮੀ ਛੁਪਾਉਣ 'ਚ ਲੱਗੀ ਹੋਈ ਹੈ। ਕਾਂਗਰਸ ਵੀ ਭਾਜਪਾ ਦੀ ਇਸ ਨਾਕਾਮੀ 'ਤੇ ਸਵਾਲ ਚੁੱਕਣ ਦੀ ਬਜਾਏ ਉਸ ਦੇ ਸੁਰ ਵਿੱਚ ਸੁਰ ਮਿਲਾ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਬਦਨਾਮ ਕਰਨ ਦੀ ਅਸਫ਼ਲ ਕੋਸ਼ਿਸ਼ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਅਤੇ ਦੇਸ਼ ਦੇ ਨੌਜਵਾਨ ਪੂਰੀ ਸੱਚਾਈ ਜਾਣਦੇ ਹਨ। ਝੂਠੇ ਦੋਸ਼ਾਂ ਅਤੇ ਸਿਆਸੀ ਨੌਟੰਕੀ ਨਾਲ ਭਾਜਪਾ ਅਤੇ ਕਾਂਗਰਸ ਆਪਣੀਆਂ ਨਾਕਾਮੀਆਂ ਨੂੰ ਨਹੀਂ ਛੁਪਾ ਸਕਦੀਆਂ। ਆਮ ਆਦਮੀ ਪਾਰਟੀ ਨੌਜਵਾਨਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੀ ਆਵਾਜ਼ ਨੂੰ ਹਰ ਮੰਚ 'ਤੇ ਚੁੱਕਦੀ ਰਹੇਗੀ।

 

Tags: Baltej Pannu , Baltej Singh Pannu , Nasha Mukti Morcha , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD