Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ

ਵਿਧਾਇਕ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿਪਲਾਂਵਾਲਾ ‘ਚ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ

Bram Shanker Jimpa, AAP Punjab, Hoshiarpur, Punjab, Punjab News, Latest Punjab News, Punjab Sikhya Kranti

Gurpreet Singh

Gurpreet Singh

5 Dariya News

ਹੁਸ਼ਿਆਰਪੁਰ , 23 Jul 2026

Last updated on: Jul 23, 2026, 16:53 IST

ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਪਿੱਪਲਵਾਲਾ ਵਿਖੇ ਕਰਵਾਏ ਇੱਕ ਪ੍ਰੋਗਰਾਮ ਦੌਰਾਨ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ। ਉਨ੍ਹਾਂ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਅਤੇ ਉੱਜਵਲ ਭਵਿੱਖ ਲਈ ਪ੍ਰੇਰਿਤ ਕੀਤਾ।

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਿੱਖਿਆ ਖੇਤਰ ਵਿੱਚ ਇਤਿਹਾਸਕ ਬਦਲਾਅ ਕੀਤੇ ਹਨ, ਜਿਸ ਦੇ ਨਤੀਜੇ ਵਜੋਂ ਅੱਜ ਪੰਜਾਬ ਪੂਰੇ ਦੇਸ਼ ਵਿੱਚ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸਥਾਨ 'ਤੇ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਦਾ ਆਧੁਨਿਕੀਕਰਨ ਕੀਤਾ ਗਿਆ ਹੈ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਵਿਆਪਕ ਸੁਧਾਰ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਮਾਰਟ ਕਲਾਸਰੂਮ, ਆਧੁਨਿਕ ਪ੍ਰਯੋਗਸ਼ਾਲਾਵਾਂ, ਬਿਹਤਰ ਫਰਨੀਚਰ, ਸਾਫ਼-ਸੁਥਰਾ ਵਾਤਾਵਰਣ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ, ਜਿਸ ਕਾਰਨ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਵਾਂਗ ਸ਼ਾਨਦਾਰ ਵਿਦਿਅਕ ਮਾਹੌਲ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਹਰੇਕ ਬੱਚੇ ਨੂੰ ਮਿਆਰੀ ਅਤੇ ਬਰਾਬਰ ਸਿੱਖਿਆ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕੇ।

ਵਿਧਾਇਕ ਜਿੰਪਾ ਨੇ ਵਿਦਿਆਰਥੀਆਂ ਨੂੰ ਲਗਨ ਨਾਲ ਪੜ੍ਹਾਈ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਸਰਕਾਰ ਉਨ੍ਹਾਂ ਨੂੰ ਹਰ ਸੰਭਵ ਸਹੂਲਤ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਦੀ ਇਹ ਮੁਹਿੰਮ ਜਾਰੀ ਰਹੇਗੀ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਵੈਸ਼ਾਲੀ ਚੱਢਾ, ਦੀਪਕ ਵਸ਼ਿਸ਼ਟ, ਕੌਂਸਲਰ ਜਸਵੰਤ ਰਾਏ, ਕੌਂਸਲਰ ਰਾਜ ਰਾਣੀ, ਯੂਥ ਕੋਆਰਡੀਨੇਟਰ ਪ੍ਰਿਤਪਾਲ, ਲਖਬੀਰ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Bram Shanker Jimpa , AAP Punjab , Hoshiarpur , Punjab , Punjab News , Latest Punjab News , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD