Thursday, 23 July 2026

 

 

ਖ਼ਾਸ ਖਬਰਾਂ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ

 

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

ਲੋਕਾਂ ਦੁਆਰਾ ਚੁਣੀ ਗਈ ਭਗਵੰਤ ਸਿੰਘ ਮਾਨ ਦੀ ਸਰਕਾਰ ਲੋਕਾਂ ਦੇ ਕੰਮਾਂ ਨੂੰ ਹੀ ਸਮਰਪਿਤ: ਕੁਲਵੰਤ ਸਿੰਘ

Kulwant Singh Mohali, SAS Nagar, Mohali, Sahibzada Ajit Singh Nagar, AAP Punjab, Punjab, Punjab News, Latest Punjab News, Mukh Mantri Teerth Yatra, Mukh Mantri Tirth Yatra Scheme

Gurpreet Singh

Gurpreet Singh

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 23 Jul 2026

Last updated on: Jul 23, 2026, 17:14 IST

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਅੱਜ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਸ਼ਰਧਾਲੂਆਂ ਦੀਆਂ ਤਿੰਨ ਬੱਸਾਂ ਰਵਾਨਾ ਕੀਤੀਆਂ ਗਈਆਂ। ਇਹ ਬੱਸਾਂ ਹਲਕੇ ਤੋਂ ਰਵਾਨਾ ਹੋਣ ਵਾਲੀਆਂ ਕ੍ਰਮਵਾਰ 86ਵੀਂ, 87ਵੀਂ ਅਤੇ 88ਵੀਂ ਬੱਸਾਂ ਹਨ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਯੋਜਨਾ ਦੀ ਸ਼ੁਰੂਆਤ ਦੌਰਾਨ ਜਦੋਂ ਹਲਕੇ ਤੋਂ ਚਾਰ-ਪੰਜ ਬੱਸਾਂ ਰਵਾਨਾ ਕੀਤੀਆਂ ਜਾਂਦੀਆਂ ਸਨ ਤਾਂ ਸ਼ਰਧਾਲੂਆਂ ਤੱਕ ਪਹੁੰਚ ਕਰਨ ਵਿੱਚ ਕਾਫ਼ੀ ਸਮਾਂ ਲੱਗਦਾ ਸੀ। ਪਰ ਜਦੋਂ ਤੀਰਥ ਯਾਤਰਾ ਤੋਂ ਵਾਪਸ ਆਏ ਸ਼ਰਧਾਲੂਆਂ ਨੇ ਆਪਣੇ ਸੰਗੀ-ਸਾਥੀਆਂ ਅਤੇ ਰਿਸ਼ਤੇਦਾਰਾਂ ਨਾਲ ਇਸ ਯਾਤਰਾ ਦੇ ਆਪਣੇ ਅਨੁਭਵ ਸਾਂਝੇ ਕੀਤੇ ਤਾਂ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਯੋਜਨਾ ਤਹਿਤ ਰਜਿਸਟ੍ਰੇਸ਼ਨ ਕਰਵਾਉਣੀ ਸ਼ੁਰੂ ਕਰ ਦਿੱਤੀ।

ਉਨ੍ਹਾਂ ਦੱਸਿਆ ਕਿ ਪਹਿਲਾਂ ਇੱਕ ਬੱਸ, ਫਿਰ ਦੋ ਅਤੇ ਹੁਣ ਸ਼ਰਧਾਲੂਆਂ ਦੀ ਮੰਗ ਅਤੇ ਗਿਣਤੀ ਦੇ ਅਨੁਸਾਰ ਰੋਜ਼ਾਨਾ ਤਿੰਨ ਬੱਸਾਂ ਮੋਹਾਲੀ ਵਿਧਾਨ ਸਭਾ ਹਲਕੇ ਤੋਂ ਰਵਾਨਾ ਹੋ ਰਹੀਆਂ ਹਨ। ਅਗਸਤ ਮਹੀਨੇ ਤੋਂ ਇਹ ਗਿਣਤੀ ਵਧਾ ਕੇ ਛੇ ਬੱਸਾਂ ਰੋਜ਼ਾਨਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਖਾਟੂ ਸ਼ਿਆਮ, ਬਾਲਾਸਰ, ਵਰਿੰਦਾਵਨ ਅਤੇ ਹਰਿਦੁਆਰ ਸਮੇਤ ਹੋਰ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਵੀ ਸ਼ਰਧਾਲੂਆਂ ਦੇ ਜਥੇ ਰਵਾਨਾ ਕੀਤੇ ਜਾਣਗੇ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੋਹਾਲੀ ਵਿਧਾਨ ਸਭਾ ਹਲਕੇ ਵਿੱਚ 254 ਬੂਥ ਹਨ ਅਤੇ ਹਰ ਬੂਥ ਤੋਂ ਘੱਟੋ-ਘੱਟ ਇੱਕ ਬੱਸ ਸ਼ਰਧਾਲੂਆਂ ਨੂੰ ਤੀਰਥ ਯਾਤਰਾ ’ਤੇ ਲੈ ਕੇ ਜਾਵੇਗੀ। ਉਨ੍ਹਾਂ ਕਿਹਾ ਕਿ ਮੋਹਾਲੀ ਸਮੇਤ ਪੂਰੇ ਪੰਜਾਬ ਵਿੱਚ ਇਸ ਯੋਜਨਾ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਸੀਨੀਅਰ ਸਿਟੀਜ਼ਨ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ, ਰਾਮ ਤੀਰਥ ਵਾਲਮੀਕੀ ਮੰਦਰ, ਵਾਹਗਾ ਬਾਰਡਰ ਅਤੇ ਜਲ੍ਹਿਆਂਵਾਲਾ ਬਾਗ ਸਮੇਤ ਮਹੱਤਵਪੂਰਨ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰ ਰਹੇ ਹਨ। ਸ਼ਰਧਾਲੂਆਂ ਦੀ ਸਹੂਲਤ ਲਈ ਬੱਸਾਂ ਵਿੱਚ ਗਾਈਡ ਵੀ ਮੌਜੂਦ ਰਹਿੰਦੇ ਹਨ, ਜੋ ਉਨ੍ਹਾਂ ਨੂੰ ਵੱਖ-ਵੱਖ ਸਥਾਨਾਂ ਦੇ ਇਤਿਹਾਸ ਅਤੇ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦੇ ਹਨ।

ਅੱਜ ਇੱਕ ਬੱਸ ਜੁਝਾਰ ਨਗਰ, ਦੂਜੀ ਫੇਜ਼-9 ਅਤੇ ਤੀਜੀ ਬੱਸ ਪਿੰਡ ਤੰਗੋਰੀ ਤੋਂ ਰਵਾਨਾ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਅਤੇ ਸਟੇਟ ਅਵਾਰਡੀ ਫੂਲਰਾਜ ਸਿੰਘ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪਹਿਲਾਂ ਕਿਸੇ ਸਰਕਾਰ ਵੱਲੋਂ ਅਜਿਹੀ ਯੋਜਨਾ ਸ਼ੁਰੂ ਨਹੀਂ ਕੀਤੀ ਗਈ। 

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਸਦਕਾ ਇਹ ਯੋਜਨਾ ਹਕੀਕਤ ਬਣੀ ਹੈ ਅਤੇ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਮੁਫ਼ਤ ਯਾਤਰਾ ਦੀ ਸਹੂਲਤ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕ ਭਲਾਈ ਦੇ ਕੰਮਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। 

ਉਨ੍ਹਾਂ ਦੱਸਿਆ ਕਿ ਮਹਿਲਾਵਾਂ ਨੂੰ ਵਿੱਤੀ ਸਹਾਇਤਾ ਦੇਣ ਸਬੰਧੀ ਸਰਕਾਰ ਵੱਲੋਂ ਕੀਤੇ ਵਾਅਦਿਆਂ ’ਤੇ ਵੀ ਕੰਮ ਚੱਲ ਰਿਹਾ ਹੈ ਅਤੇ ਵੱਡੇ ਪੱਧਰ ’ਤੇ ਰਜਿਸਟ੍ਰੇਸ਼ਨ ਦਾ ਕੰਮ ਜਾਰੀ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਮੋਹਾਲੀ ਵਿੱਚ ਵਿਕਾਸ ਕਾਰਜਾਂ ਨੂੰ ਆਉਣ ਵਾਲੇ ਸਮੇਂ ਵਿੱਚ ਹੋਰ ਤੇਜ਼ ਕੀਤਾ ਜਾਵੇਗਾ। 

ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਸਰਕਾਰ ਦੀਆਂ ਲੋਕ-ਪੱਖੀ ਸਕੀਮਾਂ ਬਾਰੇ ਜਾਣਕਾਰੀ ਦੇਣ ਲਈ ‘ਲੋਕ ਮਿਲਣੀ’ ਪ੍ਰੋਗਰਾਮ ਵੀ ਕਰਵਾਏ ਜਾ ਰਹੇ ਹਨ। ਇਨ੍ਹਾਂ ਪ੍ਰੋਗਰਾਮਾਂ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਬਾਰੇ ਜਾਣਕਾਰੀ ਲੈ ਕੇ ਉਨ੍ਹਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਮਾਣਾ, ਡਾ. ਕੁਲਦੀਪ ਸਿੰਘ, ਰਜਿੰਦਰ ਪ੍ਰਸਾਦ ਸ਼ਰਮਾ, ਹਰਪਾਲ ਸਿੰਘ ਚੰਨਾ, ਜਸਪਾਲ ਸਿੰਘ ਮਟੌਰ, ਗੁਰਪ੍ਰੀਤ ਸਿੰਘ ਬਰਿਆਲੀ, ਮਲਕੀਤ ਸਿੰਘ ਬਲਾਕ ਪ੍ਰਧਾਨ, ਹਰਪਾਲ ਸਿੰਘ ਤਲੌਲੀ ਸਰਪੰਚ, ਅਮਰਜੀਤ ਸਿੰਘ, ਜਸਪਾਲ ਸਿੰਘ, ਇਕਬਾਲ ਸਿੰਘ ਜੁਝਾਰ ਨਗਰ, ਬਿਕਰਮ ਸਿੰਘ ਸੰਧੂ, ਰਵੀ ਕੁਮਾਰ, ਕੁਲਦੀਪ ਸਿੰਘ ਤੰਗੋਰੀ, ਜਗਜੀਤ ਸਿੰਘ ਜੱਗੂ ਸਾਬਕਾ ਸਰਪੰਚ, ਬਲਜੀਤ ਸਿੰਘ ਹੈਪੀ ਅਤੇ ਪ੍ਰਗਟ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

 

Tags: Kulwant Singh Mohali , SAS Nagar , Mohali , Sahibzada Ajit Singh Nagar , AAP Punjab , Punjab , Punjab News , Latest Punjab News , Mukh Mantri Teerth Yatra , Mukh Mantri Tirth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD