Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਪੰਜਾਬ ਸਰਕਾਰ ਬਾਗਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ

Mohinder Bhagat, AAP Punjab, Jalandhar, Punjab, Punjab News, Latest Punjab News

Gurpreet Singh

Gurpreet Singh

5 Dariya News

ਚੰਡੀਗੜ੍ਹ , 23 Jul 2026

Last updated on: Jul 23, 2026, 17:20 IST

ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਲੁਧਿਆਣਾ ਵਿਖੇ ਉਸਾਰੀ ਅਧੀਨ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਅਤੇ ਇਸ ਪ੍ਰੋਜੈਕਟ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਾਗਬਾਨੀ ਨੂੰ ਪ੍ਰਫੁੱਲਤ ਕਰਨ, ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। 

ਇਸ ਮੰਤਵ ਲਈ ਆਧੁਨਿਕ ਬੁਨਿਆਦੀ ਢਾਂਚਾ ਅਤੇ ਉੱਚ ਪੱਧਰੀ ਸਹੂਲਤਾਂ ਵਿਕਸਤ ਕੀਤੀਆਂ ਜਾ ਰਹੀਆਂ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਲੁਧਿਆਣਾ ਵਿਖੇ ਸਥਾਪਤ ਕੀਤਾ ਜਾ ਰਿਹਾ ਬਾਗਬਾਨੀ ਵਿਕਾਸ ਕੇਂਦਰ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੀ ਪੌਦ ਸਮੱਗਰੀ, ਆਧੁਨਿਕ ਬਾਗਬਾਨੀ ਤਕਨੀਕਾਂ, ਸਿਖਲਾਈ ਅਤੇ ਤਕਨੀਕੀ ਮਾਰਗਦਰਸ਼ਨ ਮੁਹੱਈਆ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ। 

ਉਨ੍ਹਾਂ ਕਿਹਾ ਕਿ ਇਹ ਕੇਂਦਰ ਸੂਬੇ ਵਿੱਚ ਬਾਗਬਾਨੀ ਖੇਤਰ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਵੇਗਾ। ਸ੍ਰੀ ਭਗਤ ਨੇ ਅਧਿਕਾਰੀਆਂ ਨੂੰ ਨਿਰਮਾਣ ਕਾਰਜਾਂ ਦੀ ਨਿਯਮਿਤ ਨਿਗਰਾਨੀ ਕਰਨ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

 

 

Tags: Mohinder Bhagat , AAP Punjab , Jalandhar , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD