Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ

ਇਹ ਭਾਜਪਾ ਸਰਕਾਰ ਦਾ ਤਾਨਾਸ਼ਾਹੀ ਅਤੇ ਨਿਰੰਕੁਸ਼ ਕਦਮ

Amrinder Singh Raja Warring, Amarinder Singh Raja Warring, Punjab Pradesh Congress Committee, Punjab Congress, Punjab, Punjab News, Latest Punjab News

Gurpreet Singh

Gurpreet Singh

5 Dariya News

ਚੰਡੀਗੜ੍ਹ , 23 Jul 2026

Last updated on: Jul 23, 2026, 17:51 IST

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਜੰਤਰ-ਮੰਤਰ 'ਤੇ ਸ਼ਾਂਤੀਪੂਰਨ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਖ਼ਿਲਾਫ਼ ਸਖ਼ਤ ਅਤੇ ਵਿਵਾਦਿਤ ਨੈਸ਼ਨਲ ਸਿਕਿਉਰਿਟੀ ਐਕਟ (ਐਨਐਸਏ) ਲਾਗੂ ਕਰਨ ਦੇ ਫ਼ੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਇਸ ਦੌਰਾਨ, ਉਨ੍ਹਾਂ ਸਵਾਲ ਕੀਤਾ ਹੈ ਕਿ ਕੀ ਸਰਕਾਰ ਸੱਚਮੁੱਚ ਵਿਦਿਆਰਥੀਆਂ ਨੂੰ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ ਮੰਨਦੀ ਹੈ, ਜਦਕਿ ਉਹ ਤਾਂ ਸਿਰਫ਼ ਨੀਟ ਸਮੇਤ ਵੱਖ-ਵੱਖ ਕੰਪੀਟੀਸ਼ਨ ਦੀਆਂ ਪ੍ਰੀਖਿਆਵਾਂ ਵਿੱਚ ਵਾਰ-ਵਾਰ ਹੋ ਰਹੇ ਪੇਪਰ ਲੀਕ ਦੇ ਮਾਮਲਿਆਂ ਵਿੱਚ ਕਾਰਵਾਈ ਦੀ ਮੰਗ ਕਰ ਰਹੇ ਹਨ।

ਵੜਿੰਗ ਨੇ ਜ਼ੋਰ ਦਿੰਦਿਆਂ, ਕਿਹਾ ਕਿ ਸਰਕਾਰ ਨੂੰ ਅਸਹਿਮਤੀ ਦੀਆਂ ਆਵਾਜ਼ਾਂ ਸੁਣਨ ਦੀ ਬਜਾਏ ਉਨ੍ਹਾਂ ਨੂੰ ਦਬਾਉਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹੇ ਸਖ਼ਤ ਅਤੇ ਦਮਨਕਾਰੀ ਕਾਨੂੰਨਾਂ ਦੀ ਵਰਤੋਂ ਆਖ਼ਰਕਾਰ ਸਰਕਾਰ 'ਤੇ ਹੀ ਉਲਟਾ ਅਸਰ ਪਾਏਗੀ ਅਤੇ ਇਸ ਦੇ ਨਤੀਜੇ ਵੀ ਉਸਨੂੰ ਹੀ ਭੁਗਤਣੇ ਪੈਣਗੇ।

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਮੋਦੀ ਸਰਕਾਰ ਖ਼ਿਲਾਫ਼ ਲੋਕਾਂ ਵਿੱਚ ਪਹਿਲਾਂ ਹੀ ਮੌਜੂਦ ਗੁੱਸਾ ਹੋਰ ਵਧਦਾ ਜਾ ਰਿਹਾ ਹੈ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਇਸ ਅੰਦੋਲਨ ਨਾਲ ਜੁੜ ਰਹੇ ਹਨ। ਉਨ੍ਹਾਂ ਨੇ ਮੁੜ ਤੋਂ ਦੋਹਰਾਇਆ ਕਿ ਕਾਂਗਰਸ ਪਾਰਟੀ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦੇ ਨਾਲ ਡਟ ਕੇ ਖੜ੍ਹੀ ਹੈ ਅਤੇ ਸੜਕਾਂ ਤੋਂ ਲੈ ਕੇ ਸੰਸਦ ਦੇ ਅੰਦਰ ਤੱਕ ਉਨ੍ਹਾਂ ਦੀ ਆਵਾਜ਼ ਬੁਲੰਦ ਕਰੇਗੀ।

ਵੜਿੰਗ ਨੇ ਕਿਹਾ ਕਿ ਐਨਐਸਏ ਲਾਗੂ ਕਰਨ ਦਾ ਫ਼ੈਸਲਾ ਸਿਰਫ਼ ਇਹ ਦਰਸਾਉਂਦਾ ਹੈ ਕਿ ਮੋਦੀ ਸਰਕਾਰ ਘਬਰਾਹਟ ਅਤੇ ਬੇਚੈਨੀ ਵਿੱਚ ਹੈ ਤੇ ਉਹ ਅੰਦਰੋਂ ਕਮਜ਼ੋਰ ਹੋ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਜਦੋਂ ਵੀ ਤਾਨਾਸ਼ਾਹ ਸਰਕਾਰਾਂ ਨੇ ਅਜਿਹੇ ਸਖ਼ਤ ਅਤੇ ਦਮਨਕਾਰੀ ਕਦਮ ਚੁੱਕੇ ਹਨ, ਉਨ੍ਹਾਂ ਨੇ ਆਪਣੇ ਪਤਨ ਨੂੰ ਹੀ ਤੇਜ਼ ਕੀਤਾ ਹੈ। 

ਉਨ੍ਹਾਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਵਿਦਿਆਰਥੀਆਂ ਖ਼ਿਲਾਫ਼ ਦਮਨਕਾਰੀ ਕਾਨੂੰਨਾਂ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰੇ।

 

Tags: Amrinder Singh Raja Warring , Amarinder Singh Raja Warring , Punjab Pradesh Congress Committee , Punjab Congress , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD