Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ

ਪਿੰਡ ਬ੍ਰਹਮਜੀਤ, ਅਖਲਾਸਪੁਰ ਅਤੇ ਸੱਜਣਾਂ ਦੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

Dr Ravjot Singh, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਹੁਸ਼ਿਆਰਪੁਰ , 23 Jul 2026

Last updated on: Jul 23, 2026, 17:59 IST

ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਤਿੰਨ ਪਿੰਡਾਂ ਬ੍ਰਹਮਜੀਤ, ਅਖਲਾਸਪੁਰ ਅਤੇ ਸੱਜਣਾ ਦੀ ਕਰਵਾਈ ਗਈ ਸਾਂਝੀ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ’ਤੇ ਹੀ ਸਬੰਧਿਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਜਲਦ ਹੱਲ ਲਈ ਨਿਰਦੇਸ਼ ਦਿੱਤੇ। ਇਸ ਮੌਕੇ ਮੁੱਖ ਮੰਤਰੀ ਮੇਰੀ ਰਸੋਈ ਸਕੀਮ ਤਹਿਤ ਤਿੰਨਾਂ ਪਿੰਡਾਂ ਦੇ ਲੋੜਵੰਦ ਪਰਿਵਾਰਾਂ ਨੂੰ ਸਮਾਰਟ ਕਾਰਡ ਅਤੇ ਰਾਸ਼ਨ ਕਿੱਟਾਂ ਵੀ ਵੰਡੀਆਂ ਗਈਆਂ, ਤਾਂ ਜੋ ਹਰ ਯੋਗ ਪਰਿਵਾਰ ਤੱਕ ਸਰਕਾਰੀ ਸਹੂਲਤਾਂ ਦਾ ਲਾਭ ਪਾਰਦਰਸ਼ੀ ਅਤੇ ਸਿੱਧੇ ਤੌਰ ’ਤੇ ਪਹੁੰਚ ਸਕੇ। 

ਮੰਤਰੀ ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਵੇਂ ਰਾਸ਼ਨ ਕਾਰਡ ਬਣਾਉਣ ਦੀ ਪ੍ਰਕ੍ਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹੁਣ ਉਨ੍ਹਾਂ ਜਰੂਰਤਮੰਦ ਪਰਿਵਾਰਾਂ ਦੇ ਕਾਰਡ ਵੀ ਬਣਾ ਦਿੱਤੇ ਜਾਣਗੇ ਜਿਨ੍ਹਾਂ ਦੇ ਅੱਜ ਤੱਕ ਕਾਰਡ ਨਹੀਂ ਬਣੇ ਸਨ। ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਭਲਾਈ ਨੂੰ ਸਮਰਪਿਤ ਹੈ ਅਤੇ ਸਰਕਾਰ ਦਾ ਉਦੇਸ਼ ਸਮਾਜ ਦੇ ਹਰ ਵਰਗ ਨੂੰ ਬਿਨਾਂ ਕਿਸੇ ਭੇਦਭਾਵ ਦੇ ਸਰਕਾਰੀ ਯੋਜਨਾਵਾਂ ਦਾ ਲਾਭ ਦੇਣਾ ਹੈ। 

ਉਨ੍ਹਾਂ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮਾਂ ਰਾਹੀਂ ਸਰਕਾਰ ਲੋਕਾਂ ਦੇ ਘਰਾਂ ਤੱਕ ਪਹੁੰਚ ਰਹੀ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਾਮਚੁਰਾਸੀ ਹਲਕੇ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ, ਉਨ੍ਹਾਂ ਕਿਹਾ ਕਿ ਹਰ ਪਿੰਡ ਦੇ ਵਿਕਾਸ ਲਈ ਲੋੜ ਅਨੁਸਾਰ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਬਿਹਤਰ ਸਹੂਲਤਾਂ ਮਿਲ ਸਕਣ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਅਸਲ ਮਕਸਦ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਨੂੰ ਸਹਾਰਾ ਦੇਣਾ ਹੈ। ਇਸ ਲਈ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਕੋਈ ਵੀ ਯੋਗ ਪਰਿਵਾਰ ਸਰਕਾਰੀ ਸਕੀਮਾਂ ਦੇ ਲਾਭ ਤੋਂ ਵਾਂਝਾ ਨਾ ਰਹੇ। 

ਇਸ ਦੌਰਾਨ ਪੰਚਾਇਤਾਂ ਵੱਲੋਂ ਸਰਪੰਚ ਪਰਵਿੰਦਰ ਸਿੰਘ ਸੱਜਣ, ਸਰਪੰਚ ਪ੍ਰਵੀਨ ਕੁਮਾਰੀ ਅਤੇ ਸਰਪੰਚ ਹਰਦੀਪ ਸਿੰਘ ਦੀਪਾ ਦੀ ਅਗਵਾਈ ਹੇਠ ਡਾ. ਰਵਜੋਤ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕ ਮਿਲਣੀ ਵਰਗੇ ਪ੍ਰੋਗਰਾਮਾਂ ਨਾਲ ਆਮ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਸਿੱਧੇ ਤੌਰ ’ਤੇ ਮੰਤਰੀ ਅਤੇ ਪ੍ਰਸ਼ਾਸਨ ਦੇ ਸਾਹਮਣੇ ਰੱਖਣ ਦਾ ਮੌਕਾ ਮਿਲਦਾ ਹੈ। ਜਿਸ ਨਾਲ ਉਨ੍ਹਾਂ ਦੇ ਹੱਲ ਵਿੱਚ ਤੇਜ਼ੀ ਆਉਂਦੀ ਹੈ। 

ਇਸ ਮੌਕੇ ਪੰਚ ਮੋਹਨ ਲਾਲ, ਅਵਤਾਰ ਸਿੰਘ, ਹਰਮੇਸ਼ ਸਿੰਘ, ਗਿਆਨੋ ਦੇਵੀ, ਹੰਸ ਰਾਜ ਆਦਿ ਸਮੇਤ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਸਨ।

 

Tags: Dr Ravjot Singh , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD