Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼

Navjot Kaur, DC Mansa, Deputy Commissioner Mansa, Mansa, Punjab, Punjab News, Latest Punjab News

Gurpreet Singh

Gurpreet Singh

5 Dariya News

ਮਾਨਸਾ , 23 Jul 2026

Last updated on: Jul 23, 2026, 18:18 IST

ਮਾਨਯੋਗ ਸੁਪਰੀਮ ਕੋਰਟ ਵੱਲੋਂ ਜਾਰੀ ਹੁਕਮਾਂ ਤਹਿਤ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਨੂੰ ਜ਼ਿਲ੍ਹੇ ਵਿੱਚ ਜ਼ਮੀਨੀ ਪੱਧਰ ਤੱਕ ਪੂਰੀ ਤਰ੍ਹਾਂ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੂਹ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸਤ੍ਰਿਤ ਮੀਟਿੰਗ ਕੀਤੀ ਗਈ। ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕ੍ਰਿਤਿਕਾ ਗੋਇਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੂਨਮ ਸਿੰਘ ਵੀ ਸ਼ਾਮਿਲ ਹੋਏ। 

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਸਮੂਹ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਕਾਰਜਸਾਧਕ ਅਫਸਰਾਂ, ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ, ਸਕੂਲ ਸਿੱਖਿਆ ਵਿਭਾਗ, ਉਚੇਰੀ ਸਿੱਖਿਆ ਵਿਭਾਗ ਦੇ ਅਧਿਕਾਰੀਆਂ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ,  ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਾਨਯੋਗ ਅਦਾਲਤ ਵੱਲੋਂ ਜਾਰੀ ਇਨ੍ਹਾਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਨ ਹਰ ਨਾਗਰਿਕ ਦਾ ਮੂਲ ਅਧਿਕਾਰ ਹੈ, ਇਸ ਲਈ ਠੋਸ ਕੂੜਾ ਪ੍ਰਬੰਧਨ ਦੇ ਕੰਮ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਮੀਟਿੰਗ ਦੌਰਾਨ ਉਨ੍ਹਾਂ ਹਦਾਇਤ ਕੀਤੀ ਕਿ ਘਰਾਂ, ਦੁਕਾਨਾਂ ਅਤੇ ਅਦਾਰਿਆਂ ਤੋਂ ਹੀ ਕੂੜੇ ਨੂੰ ਚਾਰ ਹਿੱਸਿਆਂ—ਗਿੱਲਾ, ਸੁੱਕਾ, ਸੈਨੇਟਰੀ ਅਤੇ ਵਿਸ਼ੇਸ਼ ਸੰਭਾਲ ਵਾਲੇ ਕੂੜੇ ਵਿੱਚ ਵੱਖ-ਵੱਖ ਕਰਨਾ ਲਾਜ਼ਮੀ ਕੀਤਾ ਜਾਵੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਨਵੇਂ ਨਿਯਮਾਂ ਬਾਰੇ ਆਮ ਨਾਗਰਿਕਾਂ ਨੂੰ ਜਾਣੂ ਕਰਵਾਉਣ ਲਈ ਜ਼ਿਲ੍ਹੇ ਭਰ ਵਿੱਚ ਜਾਗਰੂਕਤਾ ਗਤੀਵਿਧੀਆਂ ਵਿੱਚ ਤੇਜ਼ੀ ਲਿਆਂਦੀ ਜਾਵੇ, ਤਾਂ ਜੋ ਲੋਕ ਆਪਣੇ ਪੱਧਰ 'ਤੇ ਹੀ ਕੂੜਾ ਵੱਖ-ਵੱਖ ਕਰਨ ਲਈ ਉਤਸ਼ਾਹਿਤ ਹੋ ਸਕਣ। 

ਉਨ੍ਹਾਂ ਵਿਸ਼ੇਸ਼ ਤੌਰ 'ਤੇ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਸੈਨੇਟਰੀ ਨੈਪਕਿਨ ਇੰਸਿਨਿਰੇਟਰ ਹਰ ਹਾਲਤ ਵਿੱਚ ਚਾਲੂ ਸਥਿਤੀ ਵਿੱਚ ਹੋਣੇ ਚਾਹੀਦੇ ਹਨ, ਤਾਂ ਜੋ ਸੈਨੇਟਰੀ ਕੂੜੇ ਦਾ ਸੁਰੱਖਿਅਤ ਅਤੇ ਵਿਗਿਆਨਕ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਨੂੰ ਪਾਬੰਦ ਕੀਤਾ ਕਿ ਉਹ ਨਿਰਧਾਰਤ ਸਮਾਂ ਸਾਰਣੀ ਅਨੁਸਾਰ ਕੂੜਾ ਡੰਪ ਸਾਈਟਾਂ ਦਾ ਨਿਯਮਤ ਦੌਰਾ ਕਰਨ ਅਤੇ ਉੱਥੇ ਕੂੜੇ ਦੇ ਉਚਿਤ ਪ੍ਰਬੰਧਨ ਤੇ ਪ੍ਰੋਸੈਸਿੰਗ ਨੂੰ ਹਰ ਹੀਲੇ ਯਕੀਨੀ ਬਣਾਉਣ।

ਉਨ੍ਹਾਂ ਦੱਸਿਆ ਕਿ ਗਿੱਲਾ ਕੂੜਾ ਵਿੱਚ ਰਸੋਈ ਵਿਚਲੀ ਰਹਿੰਦ ਖੂਹੰਦ, ਖਾਣ-ਪੀਣ ਦੀਆਂ ਵਸਤੂਆਂ, ਸੁੱਕੇ ਕੂੜੇ ਵਿੱਚ ਪਲਾਸਟਿਕ, ਕਾਗਜ਼, ਧਾਤਾਂ ਆਦਿ, ਸੈਨੇਟਰੀ ਕੂੜੇ ਵਿੱਚ ਵਰਤੇ ਗਏ ਡਾਇਪਰ, ਸੈਨੇਟਰੀ ਪੈਡ ਆਦਿ ਅਤੇ ਵਿਸ਼ੇਸ਼ ਸੰਭਾਲ ਵਾਲੇ ਕੂੜੇ ਵਿੱਚ ਈ-ਕਚਰਾ, ਖਤਰਨਾਕ ਘਰੇਲੂ ਕੂੜਾ ਜਾਂ ਡਿਸਪੋਜ਼ਲ ਸਮੱਗਰੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਵੱਡੀਆਂ ਰਿਹਾਇਸ਼ੀ ਕਲੋਨੀਆਂ, ਮੈਰਿਜ ਪੈਲੇਸਾਂ, ਹੋਟਲਾਂ ਅਤੇ ਕਮਰਸ਼ੀਅਲ ਇਮਾਰਤਾਂ ਵਰਗੇ ਬਲਕ ਵੇਸਟ ਜਨਰੇਟਰਾਂ ਲਈ ਆਪਣੇ ਪੱਧਰ 'ਤੇ ਕੂੜੇ ਦਾ ਵਿਗਿਆਨਕ ਨਿਪਟਾਰਾ ਕਰਨਾ ਜ਼ਰੂਰੀ ਹੋਵੇਗਾ।

ਕੂੜਾ ਇਕੱਠਾ ਕਰਨ ਤੋਂ ਲੈ ਕੇ ਇਸ ਦੇ ਪ੍ਰੋਸੈਸਿੰਗ ਪਲਾਂਟਾਂ ਤੱਕ ਪਹੁੰਚਣ ਦੀ ਪੂਰੀ ਪ੍ਰਕਿਰਿਆ ਦੀ ਨਿਗਰਾਨੀ ਸੈਂਟਰਲਾਈਜ਼ਡ ਆਨਲਾਈਨ ਪੋਰਟਲ ਰਾਹੀਂ ਕਰਨ ਬਾਰੇ ਚਰਚਾ ਕਰਦਿਆਂ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਇਨ੍ਹਾਂ ਨਿਯਮਾਂ ਨੂੰ ਲਾਗੂ ਕਰਵਾਉਣ ਲਈ ਵਿਸ਼ੇਸ਼ ਟੀਮਾਂ ਗਠਿਤ ਕਰਦੇ ਹੋਏ ਰੋਜ਼ਾਨਾ ਪ੍ਰਗਤੀ ਦੀ ਸਮੀਖਿਆ ਯਕੀਨੀ ਬਣਾਈ ਜਾਵੇ। ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਸ਼ਹਿਰ ਅਤੇ ਪਿੰਡਾਂ ਨੂੰ ਸੁੰਦਰ ਤੇ ਸਾਫ਼ ਸੁਥਰਾ ਬਣਾਉਣ ਲਈ ਪ੍ਰਸ਼ਾਸਨ ਦਾ ਸਾਥ ਦੇਣ ਅਤੇ ਠੋਸ ਕੂੜਾ ਪ੍ਰਬੰਧਨ ਨਿਯਮਾਂ ਦੀ ਨੈਤਿਕ ਫਰਜ਼ ਸਮਝਦੇ ਹੋਏ ਪਾਲਣਾ ਕਰਨ।

ਮੀਟਿੰਗ ਦੌਰਾਨ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ, ਜ਼ਿਲ੍ਹਾ ਸਿੱਖਿਆ ਅਫਸਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ, ਐਕਸੀਅਨ ਜਲ ਸਪਲਾਈ, ਐਸਡੀਓ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

 

Tags: Navjot Kaur , DC Mansa , Deputy Commissioner Mansa , Mansa , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD