Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਪੁਲਿਸ ਅਤੇ ਸਿਹਤ ਵਿਭਾਗ ਨੂੰ ਆਪਸੀ ਤਾਲਮੇਲ ਨਾਲ ਕਾਰਵਾਈ ਦੇ ਨਿਰਦੇਸ਼

Aashika Jain, DC Hoshiarpur, Deputy Commissioner Hoshiarpur, Hoshiarpur

Gurpreet Singh

Gurpreet Singh

5 Dariya News

ਹੁਸ਼ਿਆਰਪੁਰ , 23 Jul 2026

Last updated on: Jul 23, 2026, 18:40 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ-ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵੀਰਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਦੀ ਪ੍ਰਧਾਨਗੀ ਹੇਠ ਨਸ਼ਾ ਮੁਕਤੀ ਮੋਰਚੇ ਦੇ ਕੋਆਰਡੀਨੇਟਰਾਂ ਦੀ ਮੀਟਿੰਗ ਹੋਈ। ਇਸ ਦੌਰਾਨ ਜ਼ਿਲ੍ਹੇ ਵਿੱਚ ਬਣਾਈਆਂ ਗਈਆਂ ਵਿਲੇਜ ਡਿਫੈਂਸ ਕਮੇਟੀਆਂ (ਵੀ.ਡੀ.ਸੀ.) ਦੇ ਕੰਮਕਾਜ ਦੀ ਸਮੀਖਿਆ ਕੀਤੀ ਗਈ। 

ਮੀਟਿੰਗ ਵਿੱਚ ਨਸ਼ਾ ਮੁਕਤੀ ਮੋਰਚੇ ਦੇ ਦੋਆਬਾ ਜ਼ੋਨ ਦੇ ਇੰਚਾਰਜ ਅਤਿਨ ਅਗਨਿਹੋਤਰੀ, ਜ਼ਿਲ੍ਹਾ ਕੋਆਰਡੀਨੇਟਰ (ਸ਼ਹਿਰੀ) ਕੰਚਨ ਦਿਓਲ, ਜ਼ਿਲ੍ਹਾ ਕੋਆਰਡੀਨੇਟਰ (ਪੇਂਡੂ) ਡਾ. ਮੁਕੇਸ਼ ਕਾਂਡਾ, ਵਾਈਸ ਜ਼ਿਲ੍ਹਾ ਕੋਆਰਡੀਨੇਟਰ ਬਲਜੀਤ, ਮਨਜਿੰਦਰ ਸਿੰਘ ਰਿੰਕੂ ਅਤੇ ਅਸੈਂਬਲੀ ਕੋਆਰਡੀਨੇਟਰਾਂ ਨੇ ਵੀ ਸ਼ਮੂਲੀਅਤ ਕੀਤੀ।ਮੀਟਿੰਗ ਦੌਰਾਨ ਵਿਲੇਜ ਡਿਫੈਂਸ ਕਮੇਟੀਆਂ ਦੇ ਕੰਮਾਂ, ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਅਤੇ ਜਾਰੀ ਦਿਸ਼ਾ-ਨਿਰਦੇਸ਼ਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਨਸ਼ਾ ਮੁਕਤੀ ਮੋਰਚੇ ਦੇ ਅਹੁਦੇਦਾਰਾਂ ਨੇ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਆਪਣੇ ਸੁਝਾਅ ਵੀ ਸਾਂਝੇ ਕੀਤੇ। ਇਸ ਮੌਕੇ ਸ਼ਾਨਦਾਰ ਕੰਮ ਕਰਨ ਵਾਲੀਆਂ ਵਿਲੇਜ ਡਿਫੈਂਸ ਕਮੇਟੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਨਮਾਨਿਤ ਵੀ ਕੀਤਾ ਗਿਆ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹਾ ਪੁਲਿਸ ਅਤੇ ਸਿਹਤ ਵਿਭਾਗ ਨੂੰ ਆਪਸੀ ਤਾਲਮੇਲ ਨਾਲ ਪ੍ਰਭਾਵਸ਼ਾਲੀ ਕਾਰਵਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਜਿੰਨੀ ਲਾਜ਼ਮੀ ਹੈ, ਉਨ੍ਹਾਂ ਹੀ ਜ਼ਰੂਰੀ ਨਸ਼ੇ ਦੀ ਲਤ ਦਾ ਸ਼ਿਕਾਰ ਹੋਏ ਲੋਕਾਂ ਦਾ ਸਮੇਂ ਸਿਰ ਇਲਾਜ ਅਤੇ ਮੁੜ ਵਸੇਬਾ ਵੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰ ਚਲਾਇਆ ਜਾ ਰਿਹਾ ਹੈ, ਜਿੱਥੇ ਪ੍ਰਭਾਵਿਤ ਵਿਅਕਤੀਆਂ ਦਾ ਇਲਾਜ ਅਤੇ ਪੁਨਰਵਾਸ ਕੀਤਾ ਜਾ ਰਿਹਾ ਹੈ।

ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਨਸ਼ਾ ਮੁਕਤੀ ਐਪ ਰਾਹੀਂ ਵਿਲੇਜ ਡਿਫੈਂਸ ਕਮੇਟੀਆਂ ਵੱਲੋਂ ਦਿੱਤੇ ਜਾ ਰਹੇ ਫੀਡਬੈਕ ’ਤੇ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਸਾਰੇ ਕੋਆਰਡੀਨੇਟਰਾਂ ਅਤੇ ਕਮੇਟੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਪੂਰੀ ਚੌਕਸੀ ਰੱਖਣ ਅਤੇ ਜੇਕਰ ਕਿਤੇ ਵੀ ਨਸ਼ੇ ਦੀ ਵਿਕਰੀ ਜਾਂ ਤਸਕਰੀ ਸਬੰਧੀ ਜਾਣਕਾਰੀ ਮਿਲੇ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰਨ, ਤਾਂ ਜੋ ਪ੍ਰਸ਼ਾਸਨ ਅਤੇ ਲੋਕਾਂ ਦੇ ਸਾਂਝੇ ਯਤਨਾਂ ਨਾਲ ਪੰਜਾਬ ਨੂੰ ਨਸ਼ੇ ਦੀ ਸਮੱਸਿਆ ਤੋਂ ਮੁਕਤ ਕਰਾਇਆ ਜਾ ਸਕੇ।

ਮੀਟਿੰਗ ਦੌਰਾਨ ਨਸ਼ਾ ਮੁਕਤੀ ਮੋਰਚੇ ਦੇ ਦੋਆਬਾ ਕੋਆਰਡੀਨੇਟਰ ਨੇ ਜ਼ਿਲ੍ਹਾ ਅਤੇ ਅਸੈਂਬਲੀ ਕੋਆਰਡੀਨੇਟਰਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਅਹੁਦੇਦਾਰਾਂ ਨੇ ਸਪੱਸ਼ਟ ਕੀਤਾ ਕਿ ਜਿਹੜੀਆਂ ਵਿਲੇਜ ਡਿਫੈਂਸ ਕਮੇਟੀਆਂ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਹੀਂ ਨਿਭਾ ਰਹੀਆਂ, ਉਨ੍ਹਾਂ ਨੂੰ ਤੁਰੰਤ ਹਟਾ ਕੇ ਉਨ੍ਹਾਂ ਦੀ ਥਾਂ ਸਰਗਰਮ ਮੈਂਬਰਾਂ ਨੂੰ ਜ਼ਿੰਮੇਵਾਰੀ ਸੌਂਪੀ ਜਾਵੇਗੀ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਕੇਸ਼ ਕੁਮਾਰ ਮੀਣਾ, ਨਗਰ ਨਿਗਮ ਕਮਿਸ਼ਨਰ ਜੋਤੀ ਬਾਲਾ ਮੱਟੂ, ਸਹਾਇਕ ਕਮਿਸ਼ਨਰ (ਜਨਰਲ) ਸੁਮਿਤ ਮੁਧ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸੰਦੀਪ ਸਿੰਘ, ਜ਼ਿਲ੍ਹੇ ਦੇ ਸਾਰੇ ਡੀ.ਐਸ.ਪੀ. ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ।

 

Tags: Aashika Jain , DC Hoshiarpur , Deputy Commissioner Hoshiarpur , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD