Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ

ਭੋਪਾਲ ਵਿਖੇ ਰਾਸ਼ਟਰੀ ਕਾਨਫਰੰਸ ਵਿੱਚ ਪੀਐੱਸਐੱਫਸੀ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਨਿਊਟ੍ਰੀਸ਼ਨ ਗਾਰਡਨ, ਪੋਸ਼ਣ ਵਾਟਿਕਾਵਾਂ ਅਤੇ ਅੰਤਰ-ਵਿਭਾਗੀ ਤਾਲਮੇਲ ਨੂੰ ਕੀਤਾ ਉਜਾਗਰ

Bal Mukand Sharma, Chairman Punjab State Food Commission, Punjab Food Commission, AAP Punjab

Gurpreet Singh

Gurpreet Singh

5 Dariya News

ਚੰਡੀਗੜ੍ਹ , 23 Jul 2026

Last updated on: Jul 23, 2026, 18:54 IST

ਪੰਜਾਬ ਰਾਜ ਖੁਰਾਕ ਕਮਿਸ਼ਨ (ਪੀਐੱਸਐੱਫਸੀ) ਦੇ ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ ਨੇ ਮੱਧ ਪ੍ਰਦੇਸ਼ ਫੂਡ ਕਮਿਸ਼ਨ ਵੱਲੋਂ ਭੋਪਾਲ ਵਿਖੇ ਆਯੋਜਿਤ 2-ਦਿਨਾ ਰਾਸ਼ਟਰੀ ਕਾਨਫਰੰਸ ‘ਐੱਨਐੱਫਐੱਸਏ-2013: ਪ੍ਰਗਤੀ, ਚੁਣੌਤੀਆਂ ਅਤੇ ਅੱਗੇ ਦਾ ਰਸਤਾ’ ਵਿੱਚ ਕਮਿਸ਼ਨ ਦੀਆਂ ਗਤੀਵਿਧੀਆਂ ਅਤੇ ਪ੍ਰਾਪਤੀਆਂ ਨੂੰ ਸਾਂਝਾ ਕੀਤਾ।ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਸ਼੍ਰੀ ਬਾਲ ਮੁਕੰਦ ਸ਼ਰਮਾ ਨੇ ਕਿਹਾ ਕਿ ਸਿਹਤ, ਖੁਰਾਕ ਤੇ ਸਿਵਲ ਸਪਲਾਈ, ਸਮਾਜਿਕ ਸੁਰੱਖਿਆ ਅਤੇ ਸਿੱਖਿਆ ਵਿਭਾਗਾਂ ਵਿੱਚ ਬਿਹਤਰ ਤਾਲਮੇਲ ਜ਼ਰੂਰੀ ਹੈ ਤਾਂ ਜੋ ਸਰਕਾਰ ਦੀਆਂ ਲੋਕ-ਪੱਖੀ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚ ਸਕੇ।

ਚੇਅਰਮੈਨ ਨੇ ਦੱਸਿਆ ਕਿ ਪੀਐੱਸਐੱਫਸੀ ਵੱਲੋਂ ਅਪ੍ਰੈਲ 2025 ਵਿੱਚ ਪੋਸ਼ਣ ਸੁਰੱਖਿਆ ’ਤੇ ਇੱਕ ਉੱਚ ਪੱਧਰੀ ਵਰਕਸ਼ਾਪ ਕਰਵਾਈ ਗਈ ਸੀ। ਇਸ ਵਿੱਚ ਖੇਤੀਬਾੜੀ, ਜੰਗਲਾਤ ਅਤੇ ਆਯੁਰਵੇਦ ਸਮੇਤ ਵੱਖ-ਵੱਖ ਖੇਤਰਾਂ ਦੇ 39 ਮਾਹਿਰਾਂ ਨੇ ਹਿੱਸਾ ਲਿਆ। ਇਸ ਵਰਕਸ਼ਾਪ ਦੀ ਪ੍ਰਧਾਨਗੀ ਸਾਬਕਾ ਕੇਂਦਰੀ ਖੁਰਾਕ ਸਕੱਤਰ ਬੀ.ਸੀ. ਗੁਪਤਾ ਨੇ ਕੀਤੀ, ਜਿਨ੍ਹਾਂ ਦੇ ਕਾਰਜਕਾਲ ਦੌਰਾਨ ਹੀ ਐੱਨਐੱਫਐੱਸਏ-2013 ਲਾਗੂ ਕੀਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਸਕੂਲਾਂ ਅਤੇ ਆਂਗਨਵਾੜੀਆਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਪੀਐੱਸਐੱਫਸੀ ਦੀਆਂ ਸਿਫ਼ਾਰਸ਼ਾਂ ਤੋਂ ਬਾਅਦ ਸਿੱਖਿਆ ਵਿਭਾਗ ਨੇ ਮਈ 2025 ਵਿੱਚ ਸਕੂਲਾਂ ਨੂੰ ਨਿਊਟ੍ਰੀਸ਼ਨ ਗਾਰਡਨ ਬਣਾਉਣ ਦੇ ਨਿਰਦੇਸ਼ ਜਾਰੀ ਕੀਤੇ ਸਨ। ਇਹ ਗਾਰਡਨ ਪੀਏਯੂ ਲੁਧਿਆਣਾ ਅਤੇ ਬਾਗਬਾਨੀ ਵਿਭਾਗ ਵੱਲੋਂ ਤਿਆਰ ਕੀਤੇ ਡਿਜ਼ਾਈਨ ਅਨੁਸਾਰ ਬਣਾਏ ਜਾ ਰਹੇ ਹਨ। ਹਰੇਕ ਗਾਰਡਨ ਵਿੱਚ 21 ਕਿਸਮਾਂ ਦੇ ਫਲਦਾਰ ਪੌਦਿਆਂ ਦੇ ਨਾਲ-ਨਾਲ ਜੜੀ-ਬੂਟੀਆਂ ਅਤੇ ਸਬਜ਼ੀਆਂ ਦੇ ਬਾਗ ਵੀ ਹੋਣਗੇ।

ਇਸੇ ਤਰ੍ਹਾਂ 1000 ਵਰਗ ਫੁੱਟ ਜਾਂ ਵੱਧ ਖੇਤਰ ਵਾਲੀਆਂ ਆਂਗਨਵਾੜੀਆਂ ਵਿੱਚ ਪੋਸ਼ਣ ਵਾਟਿਕਾਵਾਂ ਸਥਾਪਤ ਕੀਤੀਆਂ ਜਾ ਰਹੀਆਂ ਹਨ।ਮਾਡਲ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਲਈ ਕਮਿਸ਼ਨ ਦੇ 4 ਮੈਂਬਰਾਂ ਨੂੰ ਹਰੇਕ ਨੂੰ 6 ਜ਼ਿਲ੍ਹੇ ਸੌਂਪੇ ਗਏ ਹਨ ਅਤੇ ਉਨ੍ਹਾਂ ਨੂੰ ਹਰ ਜ਼ਿਲ੍ਹੇ ਵਿੱਚ ਇੱਕ ਸਕੂਲ ਗੋਦ ਲੈ ਕੇ ਮਾਡਲ ਗਾਰਡਨ ਵਿਕਸਿਤ ਕਰਨ ਲਈ ਕਿਹਾ ਗਿਆ ਹੈ। ਕਮਿਸ਼ਨ ਐੱਨਆਰਆਈਆਂ ਤੋਂ ਸੀਐੱਸਆਰ ਰਾਹੀਂ ਸਕੂਲਾਂ ਵਿੱਚ ਸਟੀਲ ਦੇ ਵਾਸ਼ਬੇਸਨ ਅਤੇ ਡੈਸਕ ਲਗਵਾਉਣ ਲਈ ਵੀ ਸਹਿਯੋਗ ਮੰਗ ਰਿਹਾ ਹੈ।

ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਪੀਐੱਸਐੱਫਸੀ ਸਕੂਲੀ ਬੱਚਿਆਂ ਲਈ ਦੰਦਾਂ ਅਤੇ ਆਮ ਸਿਹਤ ਸੰਭਾਲ ’ਤੇ ਵੀ ਧਿਆਨ ਦੇ ਰਿਹਾ ਹੈ।ਮਿਡ-ਡੇਅ ਮੀਲ ਦੇ ਰਸੋਈਏ ਅਤੇ ਸਹਾਇਕਾਂ ਨੂੰ ਸਫਾਈ, ਸਿਹਤ ਅਤੇ ਪੋਸ਼ਣ ਬਾਰੇ ਸਿਖਲਾਈ ਦਿੱਤੀ ਜਾ ਰਹੀ ਹੈ। ਲੋਕਾਂ ਨੂੰ ਪੌਸ਼ਟਿਕ ਖਾਣੇ ਪ੍ਰਤੀ ਜਾਗਰੂਕ ਕਰਨ ਲਈ ‘ਈਟ ਰਾਈਟ ਮੇਲੇ’ ਵੀ ਲਗਾਏ ਜਾ ਰਹੇ ਹਨ।

ਇਸ ਮੌਕੇ ਬਾਲ ਮੁਕੰਦ ਸ਼ਰਮਾ ਨੇ ਨੀਤੀ ਆਯੋਗ ਦੇ ਸਾਬਕਾ ਮੈਂਬਰ ਡਾ. ਰਮੇਸ਼ ਚੰਦ ਨੂੰ ਪੰਜਾਬ ਰਾਜ ਖੁਰਾਕ ਕਮਿਸ਼ਨ ਦੀਆਂ ਪਹਿਲਕਦਮੀਆਂ ਅਤੇ ਪ੍ਰਾਪਤੀਆਂ ਸਬੰਧੀ ਕੌਫੀ ਟੇਬਲ ਬੁੱਕ ਭੇਟ ਕੀਤੀ। ਇਸ ਮੌਕੇ ਮੱਧ ਪ੍ਰਦੇਸ਼ ਫੂਡ ਕਮਿਸ਼ਨ ਦੇ ਚੇਅਰਮੈਨ ਪ੍ਰੋ. ਵੀ.ਕੇ. ਮਲਹੋਤਰਾ ਵੀ ਮੌਜੂਦ ਸਨ।

 

Tags: Bal Mukand Sharma , Chairman Punjab State Food Commission , Punjab Food Commission , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD