Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ

ਬਰਿੰਦਰ ਕੁਮਾਰ ਗੋਇਲ ਵੱਲੋਂ ਨਿਹਾਲ ਸਿੰਘ ਵਾਲਾ ਦੇ ਵੱਖ-ਵੱਖ ਪਿੰਡਾਂ ਵਿੱਚ ਨਹਿਰੀ ਪਾਣੀ ਦੇ 83.64 ਕਰੋੜ ਦੇ ਪ੍ਰਾਜੈਕਟਾਂ ਦਾ ਉਦਘਾਟਨ

Barinder Kumar Goel, Barinder Kumar Goyal, AAP Punjab, Punjab, Punjab News, Latest Punjab News, Moga, Manjit Singh Bilaspur, Nihal Singh Wala

Gurpreet Singh

Gurpreet Singh

5 Dariya News

ਮੋਗਾ , 23 Jul 2026

Last updated on: Jul 23, 2026, 18:55 IST

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਜ਼ਮੀਨਾਂ ਨੂੰ ਨਹਿਰੀ ਪਾਣੀ ਨਾਲ ਜੋੜਨ ਲਈ ਇਤਿਹਾਸਕ ਉਪਰਾਲੇ ਕਰ ਰਹੀ ਹੈ। ਇਸ ਮੁਹਿੰਮ ਤਹਿਤ ਸੂਬੇ ਭਰ ਵਿੱਚ ਨਹਿਰਾਂ, ਖਾਲਿਆਂ ਅਤੇ ਪਾਈਪਲਾਈਨ ਨੈੱਟਵਰਕ ਦਾ ਵਿਸਥਾਰ ਕੀਤਾ ਜਾ ਰਿਹਾ ਹੈ ਤਾਂ ਜੋ ਵੱਧ ਤੋਂ ਵੱਧ ਖੇਤੀਯੋਗ ਰਕਬੇ ਨੂੰ ਨਹਿਰੀ ਸਿੰਚਾਈ ਹੇਠ ਲਿਆਂਦਾ ਜਾ ਸਕੇ ਅਤੇ ਕਿਸਾਨਾਂ ਦੀ ਟਿਊਬਵੈੱਲਾਂ ਉੱਤੇ ਨਿਰਭਰਤਾ ਘਟਾਈ ਜਾ ਸਕੇ। ਇਸੇ ਕੜੀ ਤਹਿਤ ਪੂਰੇ ਪੰਜਾਬ ਸਮੇਤ ਮੋਗਾ ਜ਼ਿਲ੍ਹੇ ਦੇ ਹਲਕਾ ਨਿਹਾਲ ਸਿੰਘ ਵਾਲਾ ਅਧੀਨ ਵੱਖ-ਵੱਖ ਪਿੰਡਾਂ ਵਿੱਚ ਨਹਿਰੀ ਪਾਣੀ ਪਹੁੰਚਾਉਣ ਲਈ ਖਾਲਿਆਂ ਦੀ ਉਸਾਰੀ ਅਤੇ ਪਾਈਪਲਾਈਨ ਵਿਛਾਉਣ ਦੇ ਕੰਮ ਤੇਜ਼ੀ ਨਾਲ ਜਾਰੀ ਹਨ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਵੱਲੋਂ ਅੱਜ ਨਿਹਾਲ ਸਿੰਘ ਵਾਲਾ ਦੇ ਵੱਖ ਵੱਖ ਪਿੰਡਾਂ ਵਿੱਚ ਨਹਿਰੀ ਪਾਣੀ ਦੇ 83.64 ਕਰੋੜ ਦੀ ਲਾਗਤ ਵਾਲੇ ਪ੍ਰਜੋਕੈਟਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਉਹਨਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਲਗਭਗ 316 ਕਿਲੋਮੀਟਰ ਲੰਬੇ ਖਾਲਿਆਂ ਅਤੇ ਪਾਈਪਲਾਈਨਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਜਿਸ ਨਾਲ 56 ਪਿੰਡਾਂ ਦੀਆਂ ਖੇਤੀਯੋਗ ਜ਼ਮੀਨਾਂ ਨੂੰ ਸਿੱਧਾ ਨਹਿਰੀ ਪਾਣੀ ਮੁਹੱਈਆ ਹੋਵੇਗਾ।ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਉਪਰੰਤ ਨਹਿਰੀ ਸਿੰਚਾਈ ਹੇਠ ਆਉਣ ਵਾਲਾ ਰਕਬਾ ਕਰੀਬ 25872 ਏਕੜ ਵਧੇਗਾ। 

ਇਸ ਨਾਲ ਕਿਸਾਨਾਂ ਨੂੰ ਸਸਤੀ, ਭਰੋਸੇਯੋਗ ਅਤੇ ਸਮੇਂ ਸਿਰ ਸਿੰਚਾਈ ਦੀ ਸਹੂਲਤ ਮਿਲੇਗੀ, ਜਦਕਿ ਧਰਤੀ ਹੇਠਲੇ ਪਾਣੀ ਦੀ ਬੇਲੋੜੀ ਵਰਤੋਂ ਵਿੱਚ ਵੀ ਕਮੀ ਆਵੇਗੀ।ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਉਦੇਸ਼ ਸੂਬੇ ਦੇ ਹਰ ਸੰਭਵ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣਾ ਹੈ ਤਾਂ ਜੋ ਖੇਤੀ ਨੂੰ ਹੋਰ ਲਾਭਕਾਰੀ, ਟਿਕਾਊ ਅਤੇ ਵਾਤਾਵਰਣ ਪੱਖੋਂ ਅਨੁਕੂਲ ਬਣਾਇਆ ਜਾ ਸਕੇ। 

ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਖੇਤਰ ਦੇ ਸਰਵਪੱਖੀ ਵਿਕਾਸ ਲਈ ਸਰਕਾਰ ਪੂਰੀ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਨਹਿਰੀ ਸਿੰਚਾਈ ਦੇ ਵਿਸਥਾਰ ਨਾਲ ਕਿਸਾਨਾਂ ਦੇ ਸਿੰਚਾਈ ਖਰਚੇ ਘਟਣਗੇ, ਬਿਜਲੀ ਦੀ ਬਚਤ ਹੋਵੇਗੀ ਅਤੇ ਭੂ-ਜਲ ਪੱਧਰ ਨੂੰ ਸੰਭਾਲਣ ਵਿੱਚ ਵੀ ਮਹੱਤਵਪੂਰਨ ਮਦਦ ਮਿਲੇਗੀ। ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੇ ਲੋਕ-ਹਿੱਤ ਪ੍ਰੋਜੈਕਟਾਂ ਨੂੰ ਤਰਜੀਹ ਦਿੰਦੀ ਰਹੇਗੀ ਤਾਂ ਜੋ ਖੇਤੀਬਾੜੀ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ।

ਅੱਜ ਦੇ ਉਦਘਾਟਨੀ ਪ੍ਰਜੋਕੈਟਾਂ ਬਾਰੇ ਜਿਆਦਾ ਜਾਣਕਾਰੀ ਦਿੰਦਿਆਂ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਵੱਲੋਂ ਨਿਹਾਲ ਸਿੰਘ ਵਾਲਾ ਨੇ ਦੱਸਿਆ ਕਿ ਪਿੰਡ ਰਾਊਕੇ ਕਲਾਂ ਵਿਖੇ 20 ਖਾਲੀਆਂ ਅਤੇ ਪਾਇਪਲਾਈਨ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ। ਪਾਈਪਲਾਈਨ ਦੀ ਲੰਬਾਈ 42.27 ਕਿਲੋਮੀਟਰ ਅਤੇ ਖਾਲਿਆਂ ਦੀ ਲੰਬਾਈ 95.85 ਕਿਲੋਮੀਟਰ ਹੈ। ਜਿਸ ਉਪਰ ਲਗਭਗ 36.84 ਕਰੋੜ ਰੁਪਏ ਲਗਾਏ ਗਏ ਹਨ।

ਇਸ ਨਾਲ 22 ਪਿੰਡਾਂ ਨੂੰ ਲਾਭ ਪ੍ਰਾਪਤ ਹੋਵੇਗਾ ਅਤੇ 10340 ਏਕੜ ਰਕਬਾ ਨਹਿਰੀ ਸਿੰਚਾਈ ਅਧੀਨ ਆ ਜਾਵੇਗਾ। ਇਸ ਨਾਲ ਰਾਊਕੇ ਕਲਾਂ, ਬੀੜ ਰਾਊਕੇ, ਬੱਧਨੀਂ ਕਲਾਂ, ਬੀੜ ਬੱਧਨੀਂ,, ਕੋਕਰੀ ਕਲਾਂ, ਨੱਥੂਵਾਲਾ ਜਦੀਦ, ਝੰਡੇਵਾਲਾ ਸ਼ਰਕੀ, ਪੱਤੋ ਜਵਾਹਰ ਸਿੰਘ ਵਾਲਾ, ਅਜੀਤਵਾਲ, ਕੋਕਰੀ ਫੂਲਾ ਸਿੰਘ, ਬੁੱਟਰ, ਧੂੜਕੋਟ ਕਲਾਂ, ਧੂੜਕੋਟ ਟਾਹਲੀ, ਰਣੀਆਂ, ਰੌਂਤਾ, ਪੁਰਾਣੇਵਾਲਾ, ਕਿਸ਼ਨਗੜ੍ਹ, ਚੋਗਾਵਾਂ, ਨੰਗਲ, ਬੌਡੇ, ਰਾਮੂੰਵਾਲਾ ਕਲਾਂ ਨੂੰ ਲਾਭ ਮਿਲੇਗਾ।

ਇਸ ਤੋਂ ਇਲਾਵਾ ਨਿਹਾਲ ਸਿੰਘ ਵਾਲਾ ਦੇ ਬਿਲਾਸਪੁਰ ਮਾਈਨਰ ਨੂੰ 2.2 ਕਰੋੜ ਦੀ ਲਾਗਤ ਨਾਲ ਪੱਕੇ ਕਰਨ ਦੇ ਕੰਮ ਦਾ ਉਦਘਾਟਨ ਕੀਤਾ ਗਿਆ, ਜਿਸਦੀ ਲੰਬਾਈ 9.70 ਕਿਲੋਮੀਟਰ ਬਣਦੀ ਹੈ। ਇਸ ਨਾਲ 7 ਪਿੰਡਾਂ ਜਿਹਨਾਂ ਵਿੱਚ ਬਿਲਾਸਪੁਰ, ਲੋਹਾਰਾ, ਤਖਤੂਪੁਰਾ, ਧੂੜਕੋਟ ਰਣਸੀਂਹ, ਰਣਸੀਂਹ ਕਲਾਂ, ਰਣਸੀਂਹ ਖੁਰਦ, ਨਿਹਾਲ ਸਿੰਘ ਵਾਲਾ ਸ਼ਾਮਿਲ ਹਨ ਵਿੱਚ 2320 ਏਕੜ ਰਕਬੇ ਨੂੰ ਨਹਿਰੀ ਸਿੰਚਾਈ ਦਾ ਲਾਭ ਮਿਲੇਗਾ।ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ 44.64 ਕਰੋੜ ਦੀ ਲਾਗਤ ਨਾਲ 168.12 ਕਿਲੋਮੀਟਰ 5 ਨੰਬਰ ਖਾਲਿਆਂ ਦਾ ਨਵੀਨੀਕਰਨ ਵੀ ਕੀਤਾ ਜਾਵੇਗਾ, ਜਿਸ ਦਾ ਲਾਭ 27 ਪਿੰਡਾਂ ਨੂੰ ਮਿਲੇਗਾ। ਇਸ ਨਾਲ 13212 ਏਕੜ ਰਕਬੇ ਨੂੰ ਨਹਿਰੀ ਸਿੰਚਾਈ ਨਾਲ ਜੋੜਿਆ ਜਾਵੇਗਾ।

ਇਸ ਮੌਕੇ ਕੈਬਨਿਟ ਮੰਤਰੀ ਨਾਲ ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ. ਮਨਜੀਤ ਸਿੰਘ ਬਿਲਾਸਪੁਰ, ਬਰਿੰਦਰ ਕੁਮਾਰ ਮਧੇਕੇ ਚੇਅਰਮੈਨ ਪਲੈਨਿੰਗ ਬੋਰਡ ਅਤੇ ਜਿਲ੍ਹਾ ਪ੍ਰਧਾਨ ਮੋਗਾ, ਅੰਮ੍ਰਿਤਪਾਲ ਸਿੰਘ ਖਾਲਸਾ ਚੇਅਰਮੈਨ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ, ਪਰਮਜੀਤ ਸਿੰਘ ਭੁੱਲਰ ਚੇਅਰਮੈਨ ਮਾਰਕੀਟ ਕਮੇਟੀ ਬੱਧਨੀਂ ਕਲਾਂ, ਹਰਜਿੰਦਰ ਸਿੰਘ ਸਿੱਧੂ ਚੇਅਰਮੈਨ ਬਲਾਕ ਸੰਮਤੀ ਨਿਹਾਲ ਸਿੰਘ ਵਾਲਾ, ਵਾਇਸ ਚੇਅਰਮੈਨ ਜਿਲ੍ਹਾ ਪ੍ਰੀਸ਼ਦ ਜਸਦੀਪ ਸਿੰਘ ਗੈਰੀ, ਸੰਗਠਨ ਇੰਚਾਰਜ਼ ਦਵਿੰਦਰ ਸਿੰਘ ਤਖਤੂਪੁਰਾ, ਮਨਦੀਪ ਸਿੰਘ ਮਾਣੂੰਕੇ ਗਿੱਲ ਪ੍ਰਧਾਨ ਟਰੱਕ ਯੂਨੀਅਨ ਨਿਹਾਲ ਸਿੰਘ ਵਾਲਾ, ਸਰਪੰਚ ਦਰਸ਼ਪ੍ਰੀਤ ਸਿੰਘ ਢੁੱਡੀਕੇ, ਪ੍ਰਧਾਨ ਟਰੱਕ ਯੂਨੀਅਨ ਅਜੀਤਵਾਲ, ਵਧੀਕ ਡਿਪਟੀ ਕਮਿਸ਼ਨਰ ਸ੍ਰ. ਜਸਪਿੰਦਰ ਸਿੰਘ ਗਗਨਦੀਪ ਐਸ ਡੀ ਐਮ ਨਿਹਾਲ ਸਿੰਘ ਵਾਲਾ ਆਦਿ ਹਾਜਰ ਸਨ।

 

Tags: Barinder Kumar Goel , Barinder Kumar Goyal , AAP Punjab , Punjab , Punjab News , Latest Punjab News , Moga , Manjit Singh Bilaspur , Nihal Singh Wala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD