Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼

ਮੁਲਾਜ਼ਮਾਂ ਦੀਆਂ ਜ਼ਿਆਦਾਤਰ ਮੰਗਾਂ ਦੇ ਹੱਲ ਲਈ ਜ਼ਰੂਰੀ ਢਾਂਚਾ ਪਹਿਲਾਂ ਹੀ ਪ੍ਰਸ਼ਾਸਨਿਕ ਪ੍ਰਕਿਰਿਆ ਅਧੀਨ: ਹਰਪਾਲ ਸਿੰਘ ਚੀਮਾ

Harpal Singh Cheema, Advocate Harpal Singh Cheema, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਚੰਡੀਗੜ੍ਹ , 23 Jul 2026

Last updated on: Jul 23, 2026, 18:55 IST

ਸੂਬੇ ਦੇ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮੁੱਦਿਆਂ ਨੂੰ ਹੱਲ ਕਰਨ ਲਈ ਪੰਜਾਬ ਦੇ ਵਿੱਤ ਮੰਤਰੀ ਅਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਅੱਜ ਸਿੱਖਿਆ ਵਿਭਾਗ ਦੀਆਂ ਪੰਜ ਯੂਨੀਅਨਾਂ, ਦੋ ਆਂਗਣਵਾੜੀ ਯੂਨੀਅਨਾਂ ਅਤੇ ਇੱਕ ਆਊਟਸੋਰਸਡ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗਾਂ ਕੀਤੀਆਂ।ਇਨ੍ਹਾਂ ਸੈਸ਼ਨਾਂ ਦੌਰਾਨ ਵਿੱਤ ਮੰਤਰੀ ਨੇ ਸਮਾਜਿਕ ਸੁਰੱਖਿਆ ਵਿਭਾਗ ਨੂੰ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਕਿ ਉਹ ਤਨਖਾਹ ਦੇਣ ਵਾਲੇ ਬੈਂਕਾਂ ਨਾਲ ਤਾਲਮੇਲ ਕਰਕੇ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ। 

ਇਹ ਵਿਸਤ੍ਰਿਤ ਮੀਟਿੰਗਾਂ ਸੂਬਾ ਸਰਕਾਰ ਦੀ ਆਪਣੇ ਮੁਲਾਜ਼ਮਾਂ ਨਾਲ ਸਿੱਧੇ ਤੌਰ 'ਤੇ ਜੁੜਨ ਅਤੇ ਉਨ੍ਹਾਂ ਦੀਆਂ ਪ੍ਰਸ਼ਾਸਨਿਕ ਅਤੇ ਵਿੱਤੀ ਸ਼ਿਕਾਇਤਾਂ ਦੇ ਜਲਦੀ ਤੇ ਸੁਖਾਵੇਂ ਹੱਲ ਲੱਭਣ ਦੀ ਸਮਰਪਣ ਭਾਵਨਾ ਨੂੰ ਉਜਾਗਰ ਕਰਦੀਆਂ ਹਨ।ਇਨ੍ਹਾਂ ਸਾਰਥਕ ਮੀਟਿੰਗਾਂ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਆਗੂਆਂ ਵੱਲੋਂ ਉਠਾਈਆਂ ਗਈਆਂ ਵੱਖ-ਵੱਖ ਚਿੰਤਾਵਾਂ ਨੂੰ ਹਮਦਰਦੀ ਨਾਲ ਸੁਣਿਆ ਅਤੇ ਸੂਬਾ ਸਰਕਾਰ ਦੇ ਮੁਲਾਜ਼ਮ-ਪੱਖੀ ਰੁਖ ਦੀ ਮੁੜ ਪੁਸ਼ਟੀ ਕੀਤੀ। 

ਉਨ੍ਹਾਂ ਨੇ ਵਫ਼ਦਾਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ, “ਅਸੀਂ ਤੁਹਾਡੀਆਂ ਮੁਸ਼ਕਲਾਂ ਤੋਂ ਪੂਰੀ ਤਰ੍ਹਾਂ ਜਾਣੂ ਹਾਂ। ਮੈਂ ਇਹ ਪੁਸ਼ਟੀ ਕਰਨਾ ਚਾਹੁੰਦਾ ਹਾਂ ਕਿ ਤੁਹਾਡੀਆਂ ਜ਼ਿਆਦਾਤਰ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਜ਼ਰੂਰੀ ਢਾਂਚਾ ਪਹਿਲਾਂ ਹੀ ਪ੍ਰਸ਼ਾਸਕੀ ਪ੍ਰਕਿਰਿਆ ਅਧੀਨ ਹੈ।”ਆਗਾਮੀ ਕਾਰਵਾਈ ਦੀ ਮਜ਼ਬੂਤ ਗਾਰੰਟੀ ਦਿੰਦੇ ਹੋਏ ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ, "ਭਗਵੰਤ ਮਾਨ ਸਰਕਾਰ ਇਨ੍ਹਾਂ ਪ੍ਰਕਿਰਿਆਵਾਂ ਵਿੱਚ ਤੇਜ਼ੀ ਲਿਆਉਣ ਅਤੇ ਜਲਦ ਹੀ ਸਾਰੇ ਪ੍ਰਭਾਵਿਤ ਮੁਲਾਜ਼ਮਾਂ ਲਈ ਸਕਾਰਾਤਮਕ ਨਤੀਜੇ ਦੇਣ ਲਈ ਲਗਨ ਨਾਲ ਕੰਮ ਕਰ ਰਹੀ ਹੈ।"

ਵਿਚਾਰ-ਵਟਾਂਦਰੇ ਦੌਰਾਨ ਸਿੱਖਿਆ ਖੇਤਰ ਦੀਆਂ ਪੰਜ ਜਥੇਬੰਦੀਆਂ ਜਿਨ੍ਹਾਂ ਵਿੱਚ ਬੇਰੁਜ਼ਗਾਰ ਬੀ.ਐੱਡ. ਟੈੱਟ ਪਾਸ ਅਧਿਆਪਕ ਯੂਨੀਅਨ, ਬੇਰੁਜ਼ਗਾਰ ਪੀ.ਐਸ.ਟੀ.ਈ.ਟੀ ਪਾਸ ਆਰਟ ਐਂਡ ਕਰਾਫਟ ਸੰਘਰਸ਼ ਯੂਨੀਅਨ, ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ, ਐਸ.ਐਸ.ਏ./ਐਮ.ਡੀ.ਐਮ. ਨਾਨ-ਟੀਚਿੰਗ ਇੰਪਲਾਈਜ਼ ਯੂਨੀਅਨ ਪੰਜਾਬ, ਅਤੇ ਅਨਏਡਿਡ ਸਟਾਫ ਆਫ ਏਡਿਡ ਸਕੂਲਜ਼ ਫਰੰਟ ਸ਼ਾਮਲ ਸਨ, ਨੇ ਸੇਵਾਂਵਾਂ ਦੀ ਸੁਰੱਖਿਆ 'ਤੇ ਕੇਂਦਰਿਤ ਮੰਗ ਪੱਤਰ ਸੌਂਪੇ। 

ਜ਼ਮੀਨੀ ਪੱਧਰ ਦੇ ਵਰਕਰਾਂ ਦੀ ਨੁਮਾਇੰਦਗੀ ਕਰਦਿਆਂ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਅਤੇ ਜੁਝਾਰੂ ਆਂਗਣਵਾੜੀ ਵਰਕਰ/ਹੈਲਪਰ ਯੂਨੀਅਨ ਪੰਜਾਬ ਨੇ ਤਨਖਾਹਾਂ ਵਧਾਉਣ ਦੀ ਮੰਗ ਰੱਖੀ।ਇਸ ਤੋਂ ਇਲਾਵਾ, ਇਨਲਿਸਟਮੈਂਟ-ਆਊਟਸੋਰਸ ਕੋਆਰਡੀਨੇਸ਼ਨ ਕਮੇਟੀ ਨੇ ਆਗਾਮੀ 2026 ਕਰਮਚਾਰੀ ਬਿੱਲਾਂ ਅਧੀਨ ਰਸਮੀ ਸ਼ਮੂਲੀਅਤ ਦੇ ਨਾਲ-ਨਾਲ ਸੇਵਾ-ਮੁਕਤੀ ਤੋਂ ਬਾਅਦ ਦੇ ਲਾਭਾਂ ਦੀ ਗਾਰੰਟੀ ਅਤੇ ਨਿਸ਼ਚਿਤ ਘੱਟੋ-ਘੱਟ ਉਜਰਤਾਂ ਦੀ ਮੰਗ ਕੀਤੀ।

ਇਨ੍ਹਾਂ ਮੀਟਿੰਗਾਂ ਦੌਰਾਨ ਬੇਰੁਜ਼ਗਾਰ ਬੀ.ਐੱਡ. ਟੈੱਟ ਪਾਸ ਅਧਿਆਪਕ ਯੂਨੀਅਨ ਵੱਲੋਂ ਜਸਵੰਤ ਸਿੰਘ, ਹਰਦੀਪ ਸਿੰਘ ਅਤੇ ਅਵਤਾਰ ਸਿੰਘ; ਬੇਰੁਜ਼ਗਾਰ ਪੀ.ਐਸ.ਟੀ.ਈ.ਟੀ ਪਾਸ ਆਰਟ ਐਂਡ ਕਰਾਫਟ ਸੰਘਰਸ਼ ਯੂਨੀਅਨ ਵੱਲੋਂ ਰਾਕੇਸ਼ ਕੁਮਾਰ, ਕਿਰਨ ਕੌਰ ਅਤੇ ਹਰਬੰਸ ਸਿੰਘ; ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਵੱਲੋਂ ਵਿਕਾਸ ਸਾਹਨੀ, ਲਖਵਿੰਦਰ ਕੌਰ ਅਤੇ ਗੁਰਪ੍ਰੀਤ ਸਿੰਘ; ਐਸ.ਐਸ.ਏ./ਐਮ.ਡੀ.ਐਮ. ਨਾਨ-ਟੀਚਿੰਗ ਇੰਪਲਾਈਜ਼ ਯੂਨੀਅਨ ਪੰਜਾਬ ਵੱਲੋਂ ਕੁਲਦੀਪ ਸਿੰਘ, ਰਾਜਿੰਦਰ ਸਿੰਘ ਸੰਧਾ ਅਤੇ ਜਗਮੋਹਨ ਸਿੰਘ; ਅਨਏਡਿਡ ਸਟਾਫ ਆਫ ਏਡਿਡ ਸਕੂਲਜ਼ ਫਰੰਟ ਵੱਲੋਂ ਨਿਰਭੈ ਸਿੰਘ, ਸੁਖਚੈਨ ਸਿੰਘ ਅਤੇ ਅਮਨਦੀਪ ਕੌਰ; ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵੱਲੋਂ ਹਰਜੀਤ ਕੌਰ ਪੰਜੋਲਾ, ਅੰਮ੍ਰਿਤਸਰ ਕੌਰ ਅਤੇ ਸੁਭਾਸ਼ ਰਾਣੀ; ਜੁਝਾਰੂ ਆਂਗਣਵਾੜੀ ਵਰਕਰ/ਹੈਲਪਰ ਯੂਨੀਅਨ ਵੱਲੋਂ ਰੀਮਾ ਰਾਣੀ ਅਤੇ ਸ਼ਿੰਦਰਪਾਲ ਕੌਰ; ਅਤੇ ਇਨਲਿਸਟਮੈਂਟ-ਆਊਟਸੋਰਸ ਕੋਆਰਡੀਨੇਸ਼ਨ ਕਮੇਟੀ ਵੱਲੋਂ ਵਰਿੰਦਰ ਸਿੰਘ ਮੋਮੀ, ਰਮਨਦੀਪ ਸਿੰਘ, ਪਵਨਦੀਪ ਸਿੰਘ, ਸ਼ੇਰ ਸਿੰਘ ਖੰਨਾ, ਅਤੇ ਲਕਸ਼ਮਣ ਸਿੰਘ ਨੇ ਆਪਣੇ ਮਸਲੇ ਅਤੇ ਮੰਗਾਂ ਉਠਾਈਆਂ।

 

Tags: Harpal Singh Cheema , Advocate Harpal Singh Cheema , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD