Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

ਗ੍ਰਿਫਤਾਰ ਦੋਸ਼ੀ ਜੋਗਾ ਸਿੰਘ ਲੰਮੇ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ, ਸਾਲ 2002 ਵਿੱਚ ਉਸ ਵਿਰੁੱਧ ਪਹਿਲਾ ਕੇਸ ਦਰਜ ਕੀਤਾ ਗਿਆ ਸੀ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

Crime News Punjab, Punjab Police, Police, Crime News, Amritsar Police, Amritsar

Gurpreet Singh

Gurpreet Singh

5 Dariya News

ਅੰਮ੍ਰਿਤਸਰ , 23 Jul 2026

Last updated on: Jul 23, 2026, 19:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਵਿਅਕਤੀਆਂ ਨੂੰ ਛੇ ਆਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 1 ਕਿਲੋ ਅਫੀਮ ਅਤੇ 10,000 ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜੋਗਾ ਸਿੰਘ (45) ਵਾਸੀ ਪਿੰਡ ਡੱਲ, ਤਰਨ ਤਾਰਨ ਅਤੇ ਮਨਪ੍ਰੀਤ ਸਿੰਘ (28) ਵਾਸੀ ਪਿੰਡ ਕਾਲੀ, ਤਰਨ ਤਾਰਨ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਦੋ .30 ਬੋਰ ਐਕਸ-ਸ਼ਾਟ, ਦੋ .30 (ਚੀਨੀ), ਇੱਕ .30 ਬੋਰ ਤੁਰਕੀਏ ਜ਼ਿਗਾਨਾ ਅਤੇ ਇੱਕ .30 ਬੋਰ ਪੀਐਕਸ5 ਸਟੋਰਮ ਸ਼ਾਮਲ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਜਿਸ ਦੀ ਵਰਤੋਂ ਤਸਕਰੀ ਲਈ ਕੀਤੀ ਜਾਂਦੀ ਸੀ, ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਇੱਕ ਵਿਦੇਸ਼ੀ ਹੈਂਡਲਰ, ਜੋ ਅਪਰਾਧਿਕ ਤੱਤਾਂ ਨੂੰ ਡਿਲੀਵਰੀ ਲਈ ਅੰਤਰਰਾਸ਼ਟਰੀ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸਹਾਇਤਾ ਕਰ ਰਿਹਾ ਸੀ, ਦੇ ਸਿੱਧੇ ਸੰਪਰਕ ਵਿੱਚ ਸਨ। ਉਨ੍ਹਾਂ ਦੱਸਿਆ ਕਿ ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਸਾਰੇ ਸਾਥੀਆਂ ਦੀ ਪਛਾਣ ਕਰਨ ਅਤੇ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਖੁਫੀਆ ਜਾਣਕਾਰੀ ਦੇ ਆਧਰ 'ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਪਹਿਲਾਂ ਮੁਲਜ਼ਮ ਜੋਗਾ ਸਿੰਘ ਨੂੰ ਚਾਰ ਗੈਰ-ਕਾਨੂੰਨੀ .30 ਬੋਰ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੱਸਿਆ ਕਿ ਲਗਾਤਾਰ ਪੁੱਛਗਿੱਛ ਦੌਰਾਨ, ਪੁਲਿਸ ਨੇ ਉਸਦੇ ਖੁਲਾਸੇ ਦੇ ਆਧਾਰ 'ਤੇ ਦੋ ਹੋਰ .30 ਬੋਰ ਪਿਸਤੌਲ ਬਰਾਮਦ ਕੀਤੇ।

ਅਗਲੇ ਆਪਰੇਸ਼ਨ ਦੌਰਾਨ, ਸੀਪੀ ਪੁਲਿਸ ਦੀਆਂ ਟੀਮਾਂ ਨੇ ਦੋਸ਼ੀ ਮਨਪ੍ਰੀਤ ਸਿੰਘ ਨੂੰ 1 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਅਤੇ ਉਸਦੇ ਖੁਲਾਸੇ ਦੇ ਆਧਾਰ 'ਤੇ ਬਾਅਦ ਵਿੱਚ 1 ਕਿਲੋ ਅਫੀਮ ਅਤੇ 10,000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਦੋਸ਼ੀ ਜੋਗਾ ਸਿੰਘ ਇੱਕ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਚਲਾ ਰਿਹਾ ਸੀ, ਜਦੋਂ ਕਿ ਦੋਸ਼ੀ ਮਨਪ੍ਰੀਤ ਸਿੰਘ ਸਾਂਝੇ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ 'ਤੇ ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਚਲਾ ਰਿਹਾ ਸੀ।

ਦੋਸ਼ੀ ਜੋਗਾ ਸਿੰਘ ਇੱਕ ਆਦਤਨ ਅਪਰਾਧੀ ਹੈ ਜਿਸਦੇ ਖਿਲਾਫ ਤਰਨ ਤਾਰਨ, ਅੰਮ੍ਰਿਤਸਰ ਦਿਹਾਤੀ, ਕਪੂਰਥਲਾ ਅਤੇ ਲੁਧਿਆਣਾ ਦਿਹਾਤੀ ਵਿੱਚ ਪਹਿਲਾਂ ਹੀ ਕਤਲ, ਅਸਲਾ ਐਕਟ, ਐਨਡੀਪੀਐਸ ਐਕਟ, ਚੋਰੀ, ਡਕੈਤੀ ਅਤੇ ਲੁੱਟ ਨਾਲ ਸਬੰਧਤ 21 ਅਪਰਾਧਿਕ ਮਾਮਲੇ ਦਰਜ ਹਨ।ਦੱਸਣਯੋਗ ਹੈ ਕਿ ਦੋਸ਼ੀ ਜੋਗਾ ਸਿੰਘ ਆਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ। ਸਾਲ 2002 ਵਿੱਚ ਉਸ ਵਿਰੁੱਧ ਅਸਲਾ ਐਕਟ ਤਹਿਤ ਪਹਿਲਾ ਕੇਸ ਦਰਜ ਕੀਤਾ ਗਿਆ ਸੀ।

ਦੋਸ਼ੀ ਜੋਗਾ ਸਿੰਘ ਵਿਰੁੱਧ ਦਰਜ ਕੀਤੇ ਗਏ ਪਿਛਲੇ ਮਾਮਲਿਆਂ ਵਿੱਚ ਥਾਣਾ ਖਾਲੜਾ, ਤਰਨ ਤਾਰਨ ਵਿਖੇ 2019 ਨੂੰ ਦਰਜ ਐਫਆਈਆਰ ਨੰਬਰ 23 ਵੀ ਸ਼ਾਮਲ ਹੈ। ਇਹ ਮਾਮਲਾ ਇੱਕ ਘਟਨਾ ਨਾਲ ਸਬੰਧਤ ਹੈ ਜਿਸ ਵਿੱਚ ਉਸਨੇ ਆਪਣੇ ਸਾਥੀ ਨਾਲ ਮਿਲ ਕੇ ਰਾਵੀ ਦਰਿਆ ਦੇ ਪਾਰੋਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ, ਉਸ ਦੇ ਸਾਥੀ ਦੀ ਦਰਿਆ ਪਾਰ ਕਰਨ ਦੀ ਕੋਸ਼ਿਸ਼ ਕਰਦੇ ਹੋਏ ਡੁੱਬ ਕੇ ਮੌਤ ਹੋ ਗਈ ਸੀ।

ਇਸ ਸਬੰਧੀ, ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ ਜਿਹਨਾਂ ਵਿੱਚੋਂ ਪਹਿਲਾ ਕੇਸ ਐਫਆਈਆਰ ਨੰਬਰ 162 ਮਿਤੀ 17.07.2026 ਨੂੰ ਅਸਲਾ ਐਕਟ ਦੀ ਧਾਰਾ 25(8) ਅਧੀਨ ਥਾਣਾ ਛੇਹਰਟਾ ਵਿਖੇ ਅਤੇ ਦੂਜਾ ਕੇਸ ਐਫਆਈਆਰ ਨੰਬਰ 126 ਮਿਤੀ 17.07.2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21 ਅਤੇ 21-ਸੀ ਅਧੀਨ ਥਾਣਾ ਛਾਉਣੀ ਵਿਖੇ ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , Amritsar Police , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD