Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਸਮੇਂ ਦੀ ਮੁੱਖ ਲੋੜ: ਵਿਧਾਇਕ ਨਰਿੰਦਰ ਕੌਰ ਭਰਾਜ

Narinder Kaur Bharaj, Sangrur, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਸੰਗਰੂਰ , 23 Jul 2026

Last updated on: Jul 23, 2026, 19:10 IST

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਤੇ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਨੂੰ ਹੋਰ ਮਜ਼ਬੂਤ ਬਣਾਉਣ, ਕਿਸਾਨਾਂ ਨੂੰ ਸਿੰਚਾਈ ਦੀਆਂ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਹਲਕਾ ਸੰਗਰੂਰ ਦੇ ਪਿੰਡ ਰੂਪਾਹੇੜੀ ਵਿਖੇ ਮੋਘਾ ਨੰਬਰ 44550/ਆਰ ਅਧੀਨ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਰੱਖਿਆ ਗਿਆ।

ਇਸ ਪ੍ਰੋਜੈਕਟ ਦੀ ਲਾਗਤ 18.16 ਲੱਖ ਰੁਪਏ ਹੈ। ਇਸ ਤਹਿਤ 48.98 ਹੈਕਟੇਅਰ ਖੇਤੀਯੋਗ ਰਕਬੇ ਨੂੰ ਸਿੰਚਾਈ ਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ, ਜਿਸ ਨਾਲ ਪਿੰਡ ਦੇ ਕਰੀਬ 27 ਕਿਸਾਨ ਪਰਿਵਾਰਾਂ ਨੂੰ ਸਿੱਧਾ ਲਾਭ ਮਿਲੇਗਾ। ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਨਹਿਰੀ ਪਾਣੀ ਦੀ ਸੁਚੱਜੀ ਅਤੇ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਜ਼ਮੀਨਦੋਜ਼ ਪਾਈਪਲਾਈਨ ਪ੍ਰੋਜੈਕਟਾਂ ਨਾਲ ਨਾ ਸਿਰਫ਼ ਪਾਣੀ ਦੀ ਬੱਚਤ ਹੋਵੇਗੀ, ਸਗੋਂ ਕਿਸਾਨਾਂ ਨੂੰ ਸਮੇਂ ਸਿਰ ਸਿੰਚਾਈ ਦੀ ਸਹੂਲਤ ਮਿਲੇਗੀ ਅਤੇ ਖੇਤੀ ਦੀ ਲਾਗਤ ਵਿੱਚ ਵੀ ਕਮੀ ਆਵੇਗੀ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਫਸਲਾਂ ਦੀ ਪੈਦਾਵਾਰ ਵਿੱਚ ਵਾਧਾ ਹੋਵੇਗਾ, ਪਾਣੀ ਦੀ ਬੇਲੋੜੀ ਬਰਬਾਦੀ ਰੁਕੇਗੀ ਅਤੇ ਧਰਤੀ ਹੇਠਲੇ ਪਾਣੀ ਦੀ 20 ਤੋਂ 30 ਫ਼ੀਸਦੀ ਤੱਕ ਬੱਚਤ ਸੰਭਵ ਹੋਵੇਗੀ।

ਕਿਸਾਨਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਧਰਤੀ ਹੇਠਲੇ ਪਾਣੀ ਦਾ ਡਿੱਗਦਾ ਪੱਧਰ ਪੰਜਾਬ ਲਈ ਇੱਕ ਵੱਡੀ ਚੁਣੌਤੀ ਹੈ। ਇਸ ਲਈ ਹਰ ਕਿਸਾਨ ਦਾ ਫ਼ਰਜ਼ ਬਣਦਾ ਹੈ ਕਿ ਉਹ ਟਿਊਬਵੈੱਲਾਂ 'ਤੇ ਨਿਰਭਰਤਾ ਘਟਾ ਕੇ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰੇ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਅੱਜ ਪਾਣੀ ਦੀ ਸੰਭਾਲ ਕਰਾਂਗੇ ਤਾਂ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਇਹ ਅਨਮੋਲ ਕੁਦਰਤੀ ਸਰੋਤ ਸੁਰੱਖਿਅਤ ਰਹੇਗਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ, ਖੇਤੀ ਨੂੰ ਲਾਭਕਾਰੀ ਬਣਾਉਣ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਵੱਖ-ਵੱਖ ਲੋਕ-ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਰਹੀ ਹੈ। ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਵਰਗੇ ਪ੍ਰੋਜੈਕਟ ਇਸ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹਨ।

ਇਸ ਮੌਕੇ ਮਨਦੀਪ ਰੂਪਾਹੇੜੀ, ਸੂਰਾਜ ਖਾਨ, ਜੱਗੂ ਸਾਰੋ, ਭੂਮੀ ਅਤੇ ਜਲ ਸੰਭਾਲ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ, ਪਿੰਡ ਦੇ ਪਤਵੰਤੇ ਵਿਅਕਤੀ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

 

Tags: Narinder Kaur Bharaj , Sangrur , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD