Sunday, 26 July 2026

 

 

ਖ਼ਾਸ ਖਬਰਾਂ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ‘ਓਪਨ ਹੀਅਰਿੰਗ ਕੈਂਪਾਂ’ ਦੀ ਕੀਤੀ ਪ੍ਰਧਾਨਗੀ ਗੌਰਮਿੰਟ ਕਾਲਜ ਆਫ਼ ਐਜੂਕੇਸ਼ਨ ਵੱਲੋਂ "ਦੀ ਇੰਕਲੂਸਿਵ ਕਲਾਸਰੂਮ: ਬ੍ਰਿਜਿੰਗ ਗੈਪਸ ਵਿਦ ਆਡੀਓ-ਵੀਡੀਓ ਸਟ੍ਰੈਟਜੀਜ਼" ਵਿਸ਼ੇ 'ਤੇ ਤਿੰਨ-ਰੋਜ਼ਾ ਵਰਕਸ਼ਾਪ ਦਾ ਆਯੋਜਨ ਪੰਜਾਬ ਸਰਕਾਰ ਨੇ ਰਾਜਪਾਲ ਨੂੰ ਆਊਟਸੋਰਸਡ ਕਰਮਚਾਰੀ ਆਰਡੀਨੈਂਸ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ ਪਟਿਆਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਅਜੀਤਪਾਲ ਸਿੰਘ ਕੋਹਲੀ ਸ਼੍ਰੀ ਗੁਰੂ ਰਵਿਦਾਸ ਸਮਰਸਤਾ ਸੰਕਲਪ ਅਭਿਆਨ 'ਤੇ ਭਾਜਪਾ ਚੰਡੀਗੜ੍ਹ ਦੀ ਸੂਬਾ ਪੱਧਰੀ ਵਰਕਸ਼ਾਪ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅਨਾਜ ਮੰਡੀ ਸਰਦੂਲਗੜ੍ਹ ਵਿਖੇ 3.20 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਸਫ਼ਾਈ ਕਰਮਚਾਰੀਆਂ ਨਾਲ ਦੁਰਵਿਵਹਾਰ ਬਰਦਾਸ਼ਤ ਨਹੀਂ : ਚੇਅਰਮੈਨ ਚੰਦਨ ਕੁਮਾਰ ਗਰੇਵਾਲ ਸਿੱਖਿਆ ਦੇ ਖੇਤਰ 'ਚ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਵਿਦਿਆਰਥੀਆਂ ਦੇ ਭਵਿੱਖ ਨੂੰ ਕਰਨਗੀਆਂ ਹੋਰ ਮਜ਼ਬੂਤ : ਬ੍ਰਮ ਸ਼ੰਕਰ ਜਿੰਪਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਨਪੁਰ ਥਿਆੜਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ : ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਗੁਰਮੀਤ ਸਿੰਘ ਖੁੱਡੀਆ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਤਿੰਨ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ ਰਵਿੰਦਰ ਸਿੰਘ ਖੇੜਾ ਵੱਲੋਂ ਖਰੜ ਦੇ ਵਿਕਾਸ ਕਾਰਜਾਂ ਵਿੱਚ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਫੌਜੀ ਵੀਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਕੁਰਬਾਨੀ ਦੇ ਜਜ਼ਬੇ ਦਾ ਮੁੱਲ ਕੋਈ ਨਹੀਂ ਦੇ ਸਕਦਾ : ਕੁਲਤਾਰ ਸਿੰਘ ਸੰਧਵਾਂ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਗੁਰੂਗ੍ਰਾਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਹੋਈ, 15 ਵਿੱਚੋਂ 13 ਮਾਮਲਿਆਂ ਦਾ ਮੌਕੇ ਉੱਤੇ ਕੀਤਾ ਹੱਲ ਨੌਜਵਾਨਾਂ ਦੇ ਨਾਂ 'ਤੇ ਕਾਂਗਰਸ ਵੱਲੋਂ ਰਾਜਨੀਤੀ ਕਰਨਾ ਮੰਦਭਾਗਾ, ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਬਰਦਾਸ਼ਤ ਨਹੀਂ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦਾ ਉਦੇਸ਼ ਹਰ ਨਾਗਰਿਕ ਨੂੰ ਸਮੇਂ ਸਿਰ ਅਤੇ ਵਧੀਆ ਸਿਹਤ ਸੇਵਾਵਾਂ ਉਪਲੱਬਧ ਕਰਵਾਉਣਾ ਹੈ : ਸ਼ਿਆਮ ਸਿੰਘ ਰਾਣਾ ਸੂਬੇ ਨੂੰ ਮਿਲੇ 100 ਹੋਰ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 1,090 'ਤੇ ਪੁੱਜੀ : ਡਾ. ਬਲਬੀਰ ਸਿੰਘ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਬਲਾਕ ਸੀਤੋ ਗੁਨੋ ਦੇ ਪਿੰਡ ਖੁਈਖੇੜਾ ਰੁਕਨਪੁਰਾ ਵਿਖੇ ਆਮ ਆਦਮੀ ਕਲੀਨਕ ਦਾ ਉਦਘਾਟਨ

 

ਮੁੱਖ ਮੰਤਰੀ ਨੇ ਸਰਸਾ ਦੇ ਕਿੰਨੂ ਨੂੰ ਜੀ.ਆਈ. ਟੈਗ ਮਿਲਣ 'ਤੇ ਦਿੱਤੀ ਵਧਾਈ

Nayab Singh Saini, Haryana, Chief Minister of Haryana, BJP Haryana, Haryana News, Latest Haryana News, Sisra

Web Admin

Web Admin

5 Dariya News

ਸਿਰਸਾ , 23 Jul 2026

Last updated on: Jul 25, 2026, 10:47 IST

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਵੀਰਵਾਰ ਨੂੰ ਸਿਰਸਾ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਦੀ ਅਗਵਾਈ ਕੀਤੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਦਾ ਕਿੰਨੂ ਅਜਿਹਾ ਪਹਿਲਾ ਫੱਲ ਹੈ ਜਿਸ ਨੂੰ ਜੀ.ਆਈ. ਟੈਗ ਮਿਲਿਆ ਹੈ। ਇਸ ਜੀ.ਆਈ. ਟੈਗ ਨਾਲ ਸਰਸਾ ਦੇ ਕਿੰਨੂ ਦੀ ਪਛਾਣ ਰਾਸ਼ਟਰੀ ਅਤੇ ਕੌਮਾਂਤਰੀ ਪੱਧਰ 'ਤੇ ਬਣੀ ਹੈ। 

ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਉਹ ਕਿੰਨੂ ਦੇ ਉਤਪਾਦਨ ਅਤੇ ਗੁਣਵੱਤਾ 'ਤੇ ਵਿਸ਼ੇਸ਼ ਧਿਆਨ ਦਿੰਦੇ ਹੋਏ ਇਸ ਪਛਾਣ ਨੂੰ ਬਰਕਰਾਰ ਰੱਖਣ। ਜੀ.ਆਈ. ਟੈਗ ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ। ਨਾਲ ਹੀ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਜੀ.ਆਈ. ਟੈਗ ਮਿਲਣ 'ਤੇ ਵਧਾਈ ਵੀ ਦਿੱਤੀ।ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸਰਸਾ ਦੇ ਕਿੰਨੂ ਨੂੰ ਜੀ.ਆਈ. ਟੈਗ ਦਿਵਾਉਣ ਦੀ ਪ੍ਰਕਿਰਿਆ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਤਰੱਕੀਪਸੰਦ ਕਿਸਾਨਾਂ, ਅਧਿਕਾਰੀਆਂ ਅਤੇ ਮਾਹਿਰਾਂ ਨੂੰ ਸਨਮਾਨਿਤ ਕੀਤਾ। 

ਮੁੱਖ ਮੰਤਰੀ ਨੇ ਬੜਾਗੁੜਾ ਦੇ ਤਰੱਕੀਪਸੰਦ ਕਿਸਾਨ ਨਿਖਿਲ ਮੇਹਤਾ, ਐਲਨਾਬਾਦ ਦੇ ਤਰੱਕੀਪਸੰਦ ਕਿਸਾਨ ਮਨੋਜ ਕੁਮਾਰ, ਡੱਬਵਾਲੀ ਦੇ ਤਰੱਕੀਪਸੰਦ ਕਿਸਾਨ ਕ੍ਰਿਸ਼ਨ ਕੁਮਾਰ ਅਤੇ ਐਚ.ਡੀ.ਓ. ਸੀਮਾ ਕੰਬੋਜ ਨੂੰ ਸਨਮਾਨਿਤ ਕਰਕੇ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ।ਜ਼ਿਲ੍ਹਾ ਬਾਗਬਾਨੀ ਅਧਿਕਾਰੀ ਦੀਨ ਮੁਹੰਮਦ ਨੇ ਦੱਸਿਆ ਕਿ ਸਰਸਾ ਦਾ ਕਿੰਨੂ ਹਰਿਆਣਾ ਰਾਜ ਦਾ ਪਹਿਲਾ ਸੁਤੰਤਰ ਜੀ.ਆਈ. ਟੈਗ ਪ੍ਰਾਪਤ ਖੇਤੀਬਾੜੀ ਉਤਪਾਦ ਬਣ ਗਿਆ ਹੈ। 

ਇਸ ਤੋਂ ਪਹਿਲਾਂ ਬਾਸਮਤੀ ਅਤੇ ਫੁਲਕਾਰੀ ਨੂੰ ਸਾਂਝੇ ਤੌਰ 'ਤੇ ਜੀ.ਆਈ. ਟੈਗ ਪ੍ਰਾਪਤ ਸੀ, ਪਰ ਸਰਸਾ ਕਿੰਨੂ ਨੇ ਹਰਿਆਣਾ ਦੀ ਵਿਸ਼ੇਸ਼ ਖੇਤੀਬਾੜੀ ਉਪਜ ਵਜੋਂ ਆਪਣੀ ਵੱਖਰੀ ਪਛਾਣ ਸਥਾਪਿਤ ਕੀਤੀ ਹੈ। ਦੀਨ ਮੁਹੰਮਦ ਨੇ ਦੱਸਿਆ ਕਿ ਹੁਣ ਤੱਕ ਸੁਤੰਤਰ ਜੀ.ਆਈ. ਟੈਗ ਨਾ ਹੋਣ ਕਾਰਨ ਸਿਰਸਾ ਦਾ ਕਿੰਨੂ ਹੋਰ ਰਾਜਾਂ ਦੇ ਕਿੰਨੂ ਨਾਲ ਮਿਸ਼ਰਤ ਹੋ ਕੇ ਵਿਕਦਾ ਸੀ, ਜਿਸ ਨਾਲ ਕਿਸਾਨਾਂ ਨੂੰ ਉਨ੍ਹਾਂ ਦੀ ਗੁਣਵੱਤਾਪੂਰਨ ਉਪਜ ਦਾ ਬਣਦਾ ਮੁੱਲ ਨਹੀਂ ਮਿਲ ਪਾਉਂਦਾ ਸੀ। ਹੁਣ ਸੁਤੰਤਰ ਜੀ.ਆਈ. ਟੈਗ ਮਿਲਣ ਨਾਲ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਬਿਹਤਰ ਬਾਜ਼ਾਰ ਮੁੱਲ ਮਿਲਣ ਦੀ ਸੰਭਾਵਨਾ ਵਧੇਗੀ ਅਤੇ ਸਿਰਸਾ ਕਿੰਨੂ ਦੀ ਬ੍ਰਾਂਡ ਵੈਲਿਊ ਵੀ ਮਜ਼ਬੂਤ ਹੋਵੇਗੀ।

ਨੌਜਵਾਨਾਂ ਨਾਲ ਮਿਲ ਕੇ ਕੰਮ ਕਰ ਰਹੀ ਹੈ ਸਰਕਾਰ

ਮੁੱਖ ਮੰਤਰੀ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਵਿੱਚ ਸੀ.ਈ.ਟੀ. ਅਤੇ ਨੀਟ ਦੀ ਪ੍ਰੀਖਿਆ ਦੌਰਾਨ ਕੋਈ ਪਰੇਸ਼ਾਨੀ ਨਹੀਂ ਆਈ ਅਤੇ ਆਵਾਜਾਈ ਦੀ ਸਹੂਲਤ ਉਪਲਬਧ ਕਰਵਾਈ ਗਈ। ਵਿਰੋਧੀ ਧਿਰ ਨੇ ਨੌਜਵਾਨਾਂ ਨੂੰ ਭੜਕਾਉਣ ਅਤੇ ਗੁਮਰਾਹ ਕਰਨ ਦਾ ਕੰਮ ਕੀਤਾ ਹੈ, ਪਰ ਸਰਕਾਰ ਗੰਭੀਰਤਾ ਨਾਲ ਨੌਜਵਾਨਾਂ ਨਾਲ ਕੰਮ ਕਰ ਰਹੀ ਹੈ। ਵਿਰੋਧੀ ਧਿਰ ਨੂੰ ਆਪਣੇ ਗ੍ਰੇਬਾਨ ਵਿੱਚ ਝਾਤੀ ਮਾਰਨੀ ਚਾਹੀਦੀ ਹੈ ਕਿ ਉਨ੍ਹਾਂ ਦੇ ਸਮံ ਨੌਜਵਾਨਾਂ ਨਾਲ ਕਿਸ ਤਰ੍ਹਾਂ ਦਾ ਵਿਵਹਾਰ ਹੁੰਦਾ ਸੀ। 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇੱਕੋ ਇੱਕ ਵਿਜ਼ਨ ਹੈ ਕਿ ਨੌਜਵਾਨਾਂ ਨੂੰ ਸ਼ਕਤੀਸ਼ਾਲੀ ਅਤੇ ਮਜ਼ਬੂਤ ਬਣਾਉਣਾ।ਇਸ ਮੌਕੇ ਡਿਪਟੀ ਕਮਿਸ਼ਨਰ ਸ਼ਾਂਤਨੂ ਸ਼ਰਮਾ, ਪੁਲਿਸ ਸੁਪਰਡੰਟ ਦੀਪਕ ਸਹਾਰਨ, ਨਗਰ ਪ੍ਰੀਸ਼ਦ ਸਿਰਸਾ ਦੇ ਚੇਅਰਮੈਨ ਸ਼ਾਂਤੀ ਸਰੂਪ, ਚੇਅਰਮੈਨ ਰੋਹਤਾਸ਼ ਜਾਂਗੜਾ, ਚੇਅਰਮੈਨ ਦੇਵ ਕੁਮਾਰ ਸ਼ਰਮਾ, ਮੁੱਖ ਮੰਤਰੀ ਦੇ ਸਾਬਕਾ ਰਾਜਨੀਤਿਕ ਸਲਾਹਕਾਰ ਜਗਦੀਸ਼ ਚੋਪੜਾ ਸਮੇਤ ਹੋਰ ਮਾਣਯੋਗ ਵਿਅਕਤੀ ਮੌਜੂਦ ਸਨ।

 

Tags: Nayab Singh Saini , Haryana , Chief Minister of Haryana , BJP Haryana , Haryana News , Latest Haryana News , Sisra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD