Saturday, 25 July 2026

 

 

ਖ਼ਾਸ ਖਬਰਾਂ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ‘ਓਪਨ ਹੀਅਰਿੰਗ ਕੈਂਪਾਂ’ ਦੀ ਕੀਤੀ ਪ੍ਰਧਾਨਗੀ ਗੌਰਮਿੰਟ ਕਾਲਜ ਆਫ਼ ਐਜੂਕੇਸ਼ਨ ਵੱਲੋਂ "ਦੀ ਇੰਕਲੂਸਿਵ ਕਲਾਸਰੂਮ: ਬ੍ਰਿਜਿੰਗ ਗੈਪਸ ਵਿਦ ਆਡੀਓ-ਵੀਡੀਓ ਸਟ੍ਰੈਟਜੀਜ਼" ਵਿਸ਼ੇ 'ਤੇ ਤਿੰਨ-ਰੋਜ਼ਾ ਵਰਕਸ਼ਾਪ ਦਾ ਆਯੋਜਨ ਪੰਜਾਬ ਸਰਕਾਰ ਨੇ ਰਾਜਪਾਲ ਨੂੰ ਆਊਟਸੋਰਸਡ ਕਰਮਚਾਰੀ ਆਰਡੀਨੈਂਸ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ ਪਟਿਆਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਅਜੀਤਪਾਲ ਸਿੰਘ ਕੋਹਲੀ ਸ਼੍ਰੀ ਗੁਰੂ ਰਵਿਦਾਸ ਸਮਰਸਤਾ ਸੰਕਲਪ ਅਭਿਆਨ 'ਤੇ ਭਾਜਪਾ ਚੰਡੀਗੜ੍ਹ ਦੀ ਸੂਬਾ ਪੱਧਰੀ ਵਰਕਸ਼ਾਪ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅਨਾਜ ਮੰਡੀ ਸਰਦੂਲਗੜ੍ਹ ਵਿਖੇ 3.20 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਸਫ਼ਾਈ ਕਰਮਚਾਰੀਆਂ ਨਾਲ ਦੁਰਵਿਵਹਾਰ ਬਰਦਾਸ਼ਤ ਨਹੀਂ : ਚੇਅਰਮੈਨ ਚੰਦਨ ਕੁਮਾਰ ਗਰੇਵਾਲ ਸਿੱਖਿਆ ਦੇ ਖੇਤਰ 'ਚ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਵਿਦਿਆਰਥੀਆਂ ਦੇ ਭਵਿੱਖ ਨੂੰ ਕਰਨਗੀਆਂ ਹੋਰ ਮਜ਼ਬੂਤ : ਬ੍ਰਮ ਸ਼ੰਕਰ ਜਿੰਪਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਨਪੁਰ ਥਿਆੜਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ : ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਗੁਰਮੀਤ ਸਿੰਘ ਖੁੱਡੀਆ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਤਿੰਨ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ ਰਵਿੰਦਰ ਸਿੰਘ ਖੇੜਾ ਵੱਲੋਂ ਖਰੜ ਦੇ ਵਿਕਾਸ ਕਾਰਜਾਂ ਵਿੱਚ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਫੌਜੀ ਵੀਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਕੁਰਬਾਨੀ ਦੇ ਜਜ਼ਬੇ ਦਾ ਮੁੱਲ ਕੋਈ ਨਹੀਂ ਦੇ ਸਕਦਾ : ਕੁਲਤਾਰ ਸਿੰਘ ਸੰਧਵਾਂ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਗੁਰੂਗ੍ਰਾਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਹੋਈ, 15 ਵਿੱਚੋਂ 13 ਮਾਮਲਿਆਂ ਦਾ ਮੌਕੇ ਉੱਤੇ ਕੀਤਾ ਹੱਲ ਨੌਜਵਾਨਾਂ ਦੇ ਨਾਂ 'ਤੇ ਕਾਂਗਰਸ ਵੱਲੋਂ ਰਾਜਨੀਤੀ ਕਰਨਾ ਮੰਦਭਾਗਾ, ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਬਰਦਾਸ਼ਤ ਨਹੀਂ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦਾ ਉਦੇਸ਼ ਹਰ ਨਾਗਰਿਕ ਨੂੰ ਸਮੇਂ ਸਿਰ ਅਤੇ ਵਧੀਆ ਸਿਹਤ ਸੇਵਾਵਾਂ ਉਪਲੱਬਧ ਕਰਵਾਉਣਾ ਹੈ : ਸ਼ਿਆਮ ਸਿੰਘ ਰਾਣਾ ਸੂਬੇ ਨੂੰ ਮਿਲੇ 100 ਹੋਰ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 1,090 'ਤੇ ਪੁੱਜੀ : ਡਾ. ਬਲਬੀਰ ਸਿੰਘ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਬਲਾਕ ਸੀਤੋ ਗੁਨੋ ਦੇ ਪਿੰਡ ਖੁਈਖੇੜਾ ਰੁਕਨਪੁਰਾ ਵਿਖੇ ਆਮ ਆਦਮੀ ਕਲੀਨਕ ਦਾ ਉਦਘਾਟਨ

 

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ

ਡੱਬਵਾਲੀ ਵੀਟਾ ਦੁੱਧ ਚਿਲਿੰਗ ਸੈਂਟਰ ਅਤੇ ਇੰਟੀਗ੍ਰੇਟਿਡ ਡਰੱਗ ਰਿਕਵਰੀ ਸੈਂਟਰ ਦਾ ਕੀਤਾ ਉਦਘਾਟਨ

Nayab Singh Saini, Haryana, Chief Minister of Haryana, BJP Haryana, Haryana News, Latest Haryana News, Sisra

Web Admin

Web Admin

5 Dariya News

ਸਿਰਸਾ , 23 Jul 2026

Last updated on: Jul 25, 2026, 10:48 IST

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀਰਵਾਰ ਨੂੰ ਸਿਰਸਾ ਵਿੱਚ ਆਯੋਜਿਤ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਦੀ ਅਗਵਾਈ ਕਰਦਿਆਂ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਲੋਕ ਸ਼ਿਕਾਇਤਾਂ ਦੀ ਸੁਣਵਾਈ ਕੀਤੀ। ਮੀਟਿੰਗ ਵਿੱਚ ਰੱਖੀਆਂ ਗਈਆਂ 19 ਸ਼ਿਕਾਇਤਾਂ ਵਿੱਚੋਂ 18 ਦਾ ਮੌਕੇ 'ਤੇ ਹੀ ਨਿਪਟਾਰਾ ਕਰ ਦਿੱਤਾ ਗਿਆ, ਜਦਕਿ ਇੱਕ ਸ਼ਿਕਾਇਤ ਨੂੰ ਅਗਲੀ ਮੀਟਿੰਗ ਲਈ ਲੰਬਿਤ ਰੱਖਿਆ ਗਿਆ। ਇਸ ਮੌਕੇ ਉੜੀਸਾ ਦੇ ਸਾਬਕਾ ਰਾਜਪਾਲ ਪ੍ਰੋ. ਗਣੇਸ਼ੀ ਲਾਲ ਵੀ ਹਾਜ਼ਰ ਸਨ।

ਪਿੰਡ ਗੰਗਾ ਦੇ ਵਸਨੀਕ ਪਰਮਜੀਤ ਸਿੰਘ ਨੇ ਸ਼ਿਕਾਇਤ ਕੀਤੀ ਕਿ ਪਿੰਡ ਝੁੱਟੀਖੇੜਾ ਦੇ ਸੁਲਤਾਨ ਸਿੰਘ ਦੀ 11 ਜੂਨ 2000 ਨੂੰ ਮੌਤ ਹੋ ਚੁੱਕੀ ਸੀ ਅਤੇ ਉਨ੍ਹਾਂ ਦਾ ਵਿਆਹ ਵੀ ਨਹੀਂ ਹੋਇਆ ਸੀ। ਇਸ ਦੇ ਬਾਵਜੂਦ ਉਨ੍ਹਾਂ ਦੀ 40 ਕਨਾਲ 1 ਮਰਲਾ ਜ਼ਮੀਨ ਜਾਅਲੀ ਵਸੀਅਤ ਦੇ ਆਧਾਰ 'ਤੇ ਕਿਸੇ ਹੋਰ ਨੇ ਨਾਮ ਕਰਵਾ ਲਈ ਹੈ। ਮੁੱਖ ਮੰਤਰੀ ਵੱਲੋਂ ਇਸ ਮਾਮਲੇ ਦੀ ਵਿਜੀਲੈਂਸ ਜਾਂਚ ਦੇ ਹੁਕਮ ਦਿੱਤੇ ਗਏ। ਇਸ ਤੋਂ ਪਹਿਲਾਂ ਜ਼ਿਲ੍ਹਾ ਮਾਲ ਅਧਿਕਾਰੀ ਵੱਲੋਂ ਵੀ ਇਸ ਮਾਮਲੇ ਦੀ ਜਾਂਚ ਕੀਤੀ ਜਾ ਚੁੱਕੀ ਸੀ।

ਮੁੱਖ ਮੰਤਰੀ ਨੇ ਐਮ.ਐਸ. ਸੋਮ ਕਾਰਪੋਰੇਸ਼ਨ, ਹਿਸਾਰ ਵੱਲੋਂ ਲਗਾਏ ਜਾਣ ਵਾਲੇ ਸੋਲਰ ਪੈਨਲਾਂ ਦੀ ਵੀ ਜਾਂਚ ਦੇ ਹੁਕਮ ਦਿੱਤੇ। ਪਿੰਡ ਗੁਡੀਆਖੇੜਾ ਦੇ ਵਿਨੋਦ ਕੁਮਾਰ ਨੇ ਦੱਸਿਆ ਕਿ ਉਸ ਨੇ 18 ਦਸੰਬਰ 2024 ਨੂੰ ਅਰਜ਼ੀ ਦਿੱਤੀ ਸੀ ਅਤੇ ਪੂਰੀ ਰਕਮ ਅਦਾ ਕਰਨ ਦੇ ਬਾਵਜੂਦ ਨਾ ਤਾਂ ਸੋਲਰ ਪੈਨਲ ਲਗਾਏ ਗਏ ਅਤੇ ਨਾ ਹੀ ਪੈਸੇ ਵਾਪਸ ਕੀਤੇ ਗਏ। ਮੀਟਿੰਗ ਵਿੱਚ ਇਸੇ ਕੰਪਨੀ ਖ਼ਿਲਾਫ਼ ਹੋਰ ਵੀ ਸ਼ਿਕਾਇਤਾਂ ਸਾਹਮਣੇ ਆਈਆਂ।

ਥਾਣਾ ਰਾਣੀਆਂ ਅਧੀਨ ਢਾਣੀ ਸਤਨਾਮ ਦੀ ਕਮਲੇਸ਼ ਕੌਰ ਨੇ ਮਾਰਕੁੱਟ ਦੇ ਮਾਮਲੇ ਵਿੱਚ ਕੀਤੀ ਸਿਕਾਇਤ ਉਤੇ ਪੁਲਿਸ ਕਰਮਚਾਰੀ ਖ਼ਿਲਾਫ਼ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਕਾਮਲੇਸ਼ ਕੌਰ ਨੇ ਦੱਸਿਆ ਕਿ ਉਨ੍ਹਾਂ ਉਤੇ ਹਮਲੇ ਹੋਇਆ ਸੀ ਇਸ ਮਾਮਲੇ ਵਿੱਚ ਦੂਜੇ ਪੱਖ ਨਾਲ ਪੰਚਾਇਤੀ ਸਮਝੌਤਾ ਦਿਖਾਇਆ ਗਿਆ ਅਤੇ ਇਸ ਸਮਝੌਤੇ ਵਿੱਚ ਉਨ੍ਹਾਂ ਦੇ ਨਾਬਾਲਗ ਬੱਚੇ ਦੇ ਦਸਤਖ਼ਤ ਕਰਵਾਏ ਗਏ। ਮੁੱਖ ਮੰਤਰੀ ਨੇ ਨਾਬਾਲਗ ਬੱਚੇ ਤੋਂ ਸਮਝੌਤੇ ਉਤੇ ਦਸਤਖਤ ਕਰਾਉਣ ਨੂੰ ਗੰਭੀਰ ਮੰਨਦਿਆਂ ਕਾਰਵਾਈ ਕਰਨ ਦੇ ਹੁਕਮ ਦਿੱਤੇ।

ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ ਤਹਿਤ ਬੈਂਕ ਵੱਲੋਂ ਬੀਮਾ ਪ੍ਰੀਮੀਅਮ ਕੱਟਣ ਦੇ ਬਾਵਜੂਦ ਮੁਆਵਜ਼ਾ ਨਾ ਦੇਣ ਦੇ ਮਾਮਲੇ ਵਿੱਚ ਮੁੱਖ ਮੰਤਰੀ ਨੇ ਬੈਂਕ ਖ਼ਿਲਾਫ਼ ਕਾਰਵਾਈ ਅਤੇ ਵਿਆਜ ਸਮੇਤ ਰਕਮ ਅਦਾ ਕਰਨ ਦੇ ਨਿਰਦੇਸ਼ ਦਿੱਤੇ। ਇਹ ਸ਼ਿਕਾਇਤ ਰੂਪਾਵਾਸ ਦੇ ਸੁਸ਼ੀਲ ਕੁਮਾਰ ਨੇ ਕੀਤੀ ਸੀ।ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਤਹਿਤ ਬੈਂਕ ਵੱਲੋਂ ਰਕਮ ਕੱਟ ਲੈਣ ਦੇ ਬਾਵਜੂਦ ਮੁਆਵਜ਼ਾ ਨੇ ਦੇਣ ਦੇ ਮਾਮਲੇ ਵਿੱਚ ਬੈਂਕ ਖਿਲਾਫ਼ ਕਾਰਵਾਈ ਕਰਨ ਅਤੇ ਬਿਆਜ਼ ਸਮੇਤ ਰਕਮ ਦੇਣ ਦੇ ਹੁਕਮ ਦਿੱਤੇ। 

ਇਸ ਮਾਮਲੇ ਵਿੱਚ ਰੂਪਾਵਾਸ ਦੇ ਰਹਿਣ ਵਾਲੇ ਸੁਸ਼ੀਲ ਕੁਮਾਰ ਨੇ ਸ਼ਿਕਾਇਤ ਦਿੱਤੀ ਸੀ ਕਿ ਸਾਲ 2022 ਹੜ੍ਹੀ ਦੀ ਫਸਲ ਲਈ ਬੀਮਾ ਰਕਮ ਕੱਟ ਲਈ ਗਈ, ਪ੍ਰੰਤੂ ਬੀਮਾ ਕਲੇਮ ਦਿੱਤਾ ਗਿਆ। ਜ਼ਿਲ੍ਹਾ ਭਿਵਾਨੀ ਦੇ ਪਿੰਡ ਬੜਸੀ ਦੇ ਰਹਿਣ ਵਾਲੇ ਅਨੂਪ ਸਿੰਘ ਨੇ ਸ਼ਿਕਾਇਤ ਕੀਤੀ ਸੀ ਕਿ ਪਸ਼ੂ ਪਾਲਣ ਤੇ ਡੇਅਰੀ ਵਿਭਾਗ ਤੋਂ ਬੀਐਲਈਓ ਸ਼ਮਸ਼ੇਰ ਸਿੰਘ 31 ਮਾਰਚ 2019 ਨੂੰ ਸੇਵਾ ਮੁਕਤ ਹੋਏ ਅਤੇ 27 ਨਵੰਬਰ 2024 ਨੂੰ ਕੈਂਸਰ ਨਾਲ ਮੌਤ ਹੋ ਗਈ ਅਤੇ ਉਹ ਅਣਵਿਆਹੇ ਸਨ ਅਤੇ ਉਨ੍ਹਾਂ ਦੀ ਮਾਂ ਵਿਦਿਆ ਦੇਵੀ ਉਨ੍ਹਾਂ ਪੈਨਸ਼ਨ ਉਤੇ ਨਿਰਭਰ ਹੈ। 

ਮਹਾਲੇਖਾਕਾਰ ਨੂੰ ਪੈਨਸ਼ਨ ਸਬੰਧੀ ਦਸਤਾਵੇਜ ਭੇਜਣੇ ਸਨ, ਪ੍ਰੰਤੂ ਐਸਡੀਓ ਨੇ ਸਥਾਨਕ ਪੱਧਰ ਉਤੇ ਹੀ ਕੇਸ ਰੱਦ ਕਰ ਦਿੱਤਾ। ਮੁੱਖ ਮੰਤਰੀ ਨੇ ਹਿਸ ਮਾਮਲੇ ਵਿੱਚ ਜਾਂਚ ਕਰਨ ਦੇ ਹੁਕਮ ਦਿੱਤੇ।ਸੈਕਟਰ-21 ਵਿੱਚ ਫਲੈਟ ਅਲਾਟਮੈਂਟ ਦੇ ਮਾਮਲੇ ਵਿੱਚ ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਨੂੰ ਜਾਂਚ ਅਤੇ ਕਾਰਵਾਈ ਦੇ ਨਿਰਦੇਸ਼ ਦਿੱਤੇ ਗਏ। ਆਨੰਦ ਵਿਹਾਰ ਦੇ ਵਿਜੈ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਤੋਂ ਪਹਿਲਾਂ 55 ਹਜ਼ਾਰ ਅਤੇ ਬਾਅਦ ਵਿੱਚ 1.30 ਲੱਖ ਰੁਪਏ ਜਮ੍ਹਾਂ ਕਰਵਾਏ ਗਏ, ਅਲਾਟਮੈਂਟ ਪੱਤਰ ਵੀ ਜਾਰੀ ਹੋ ਗਿਆ, ਪਰ ਨਾ ਤਾਂ ਫਲੈਟ ਦਾ ਕਬਜ਼ਾ ਮਿਲਿਆ ਅਤੇ ਨਾ ਹੀ ਮੁੱਢਲੀਆਂ ਸਹੂਲਤਾਂ। ਮੁੱਖ ਮੰਤਰੀ ਨੇ ਅਜਿਹੇ ਸਾਰੇ ਲੰਬਿਤ ਮਾਮਲਿਆਂ ਦਾ ਜਲਦੀ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ ਅਤੇ ਇਸ ਸ਼ਿਕਾਇਤ ਨੂੰ ਅਗਲੀ ਮੀਟਿੰਗ ਵਿੱਚ ਦੁਬਾਰਾ ਰੱਖਣ ਲਈ ਕਿਹਾ ਗਿਆ।

ਦਿਵਿਆਂਗਾਂ ਨੂੰ ਨਵੀਂ ਨੋਟੀਫਿਕੇਸ਼ਨ ਅਨੁਸਾਰ ਮਿਲੇਗੀ ਪੈਨਸ਼ਨ

ਪਿੰਡ ਪੋਹੜਕਾਂ ਦੇ ਰਾਮਪਾਲ ਦੀ ਸ਼ਿਕਾਇਤ 'ਤੇ ਮੁੱਖ ਮੰਤਰੀ ਨੇ ਕਿਹਾ ਕਿ 18 ਸਾਲ ਤੋਂ ਘੱਟ ਉਮਰ ਦੇ ਦਿਵਿਆਂਗਾਂ ਲਈ ਪਰਿਵਾਰਕ ਆਮਦਨ ਦੀ ਸੀਮਾ ਸਬੰਧੀ ਨਵਾਂ ਨੋਟੀਫਿਕੇਸ਼ਨ ਜਾਰੀ ਹੋ ਚੁੱਕਾ ਹੈ। ਇਸ ਅਨੁਸਾਰ ਵਧੀ ਹੋਈ ਆਮਦਨ ਸੀਮਾ ਦੇ ਤਹਿਤ ਹੁਣ ਪੈਨਸ਼ਨ ਦਾ ਲਾਭ ਮਿਲੇਗਾ।ਕਲਿਆਣ ਨਗਰ ਦੇ ਰੂਪ ਚੰਦ ਨੇ ਸ਼ਿਕਾਇਤ ਕੀਤੀ ਕਿ 2021 ਵਿੱਚ ਖਰੀਦੀ ਜ਼ਮੀਨ 'ਤੇ ਲੱਗਿਆ ਟਿਊਬਵੈੱਲ ਕਿਸੇ ਹੋਰ ਦੇ ਨਾਮ ਹੈ। 

ਮੁੱਖ ਮੰਤਰੀ ਨੇ ਇਸ ਮਾਮਲੇ ਵਿੱਚ ਉਸ ਵੇਲੇ ਦੇ ਅਧਿਕਾਰੀ ਖ਼ਿਲਾਫ਼ ਕਾਰਵਾਈ ਕਰਨ ਅਤੇ ਏਡੀਸੀ ਨੂੰ ਜਾਂਚ ਕਰਨ ਦੇ ਹੁਕਮ ਦਿੱਤੇ। ਅਧਿਕਾਰੀਆਂ ਨੇ ਮੰਨਿਆ ਕਿ 2010 ਵਿੱਚ ਕੁਨੈਕਸ਼ਨ ਜਾਰੀ ਕਰਦੇ ਸਮੇਂ ਗਲਤੀ ਹੋਈ ਸੀ। ਮੁੱਖ ਮੰਤਰੀ ਨੇ ਦੋਵਾਂ ਕਿਸਾਨਾਂ ਨੂੰ ਵੱਖ-ਵੱਖ ਟਿਊਬਵੈੱਲ ਕੁਨੈਕਸ਼ਨ ਦੇਣ ਲਈ ਕਿਹਾ।ਪਿੰਡ ਛਤਰੀਆਂ ਦੇ ਕਿਸਾਨ ਮਹਿੰਦਰ ਅਤੇ ਹੋਰਨਾਂ ਦੀ ਸ਼ਿਕਾਇਤ 'ਤੇ ਏਡੀਸੀ ਨੂੰ ਜਾਂਚ ਦੇ ਨਿਰਦੇਸ਼ ਦਿੱਤੇ ਗਏ। ਇਸੇ ਤਰ੍ਹਾਂ ਮੰਡੀ ਡੱਬਵਾਲੀ ਦੇ ਸੁਖਦੇਵ ਸਿੰਘ ਅਤੇ ਰੂਪ ਚੰਦ ਦੀ ਸ਼ਿਕਾਇਤ 'ਤੇ ਪੁਲਿਸ ਨੂੰ ਕਾਰਵਾਈ ਕਰਨ ਲਈ ਕਿਹਾ ਗਿਆ।

ਦੋ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਮੀਟਿੰਗ ਤੋਂ ਪਹਿਲਾਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਚੌਧਰੀ ਦੇਵੀ ਲਾਲ ਯੂਨੀਵਰਸਿਟੀ, ਸਿਰਸਾ ਵਿੱਚ 77ਵੇਂ ਜ਼ਿਲ੍ਹਾ ਪੱਧਰੀ ਵਣ ਮਹਾਂਉਤਸ਼ਵ ਤਹਿਤ ਰੁੱਖ ਲਗਾਇਆ। ਇਸ ਤੋਂ ਬਾਅਦ ਉਨ੍ਹਾਂ ਨੇ ਦੋ ਮਹੱਤਵਪੂਰਨ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।ਡੱਬਵਾਲੀ ਵਿੱਚ ਵੀਟਾ ਦੁੱਧ ਚਿਲਿੰਗ ਸੈਂਟਰ ਦਾ ਉਦਘਾਟਨ ਕੀਤਾ ਗਿਆ, ਜਿਸ 'ਤੇ 3 ਕਰੋੜ 30 ਲੱਖ ਰੁਪਏ ਦੀ ਲਾਗਤ ਆਈ ਹੈ। ਇਸ ਸੈਂਟਰ ਦੀ ਰੋਜ਼ਾਨਾ 20 ਹਜ਼ਾਰ ਲੀਟਰ ਦੁੱਧ ਸਟੋਰ ਕਰਨ ਦੀ ਸਮਰੱਥਾ ਹੈ ਅਤੇ ਇਸ ਨਾਲ ਡੱਬਵਾਲੀ ਦੇ 35 ਤੋਂ ਵੱਧ ਪਿੰਡਾਂ ਦੇ ਦੁੱਧ ਉਤਪਾਦਕਾਂ ਨੂੰ ਲਾਭ ਮਿਲੇਗਾ।

ਇਸ ਤੋਂ ਇਲਾਵਾ ਸਿਰਸਾ ਦੇ ਸਿਵਲ ਹਸਪਤਾਲ ਵਿੱਚ ਇੰਟੀਗ੍ਰੇਟਿਡ ਡਰੱਗ ਰਿਕਵਰੀ ਸੈਂਟਰ ਦਾ ਵੀ ਉਦਘਾਟਨ ਕੀਤਾ ਗਿਆ। 90 ਲੱਖ ਰੁਪਏ ਦੀ ਲਾਗਤ ਨਾਲ ਐਚਡੀਐਫਸੀ ਬੈਂਕ ਦੇ ਸੀਐਸਆਰ ਸਹਿਯੋਗ ਨਾਲ ਬਣੇ ਇਸ ਕੇਂਦਰ ਵਿੱਚ 6 ਬਿਸਤਰਿਆਂ ਵਾਲਾ ਪੁਨਰਵਾਸ ਵਾਰਡ, ਮਨੋਚਿਕਿਤਸਾ, ਕਾਊਂਸਲਿੰਗ ਕਮਰੇ, ਵਿਅਕਤੀਗਤ ਅਤੇ ਸਮੂਹ ਥੈਰੇਪੀ ਕਮਰੇ, ਗਤੀਵਿਧੀ ਕਮਰਾ ਅਤੇ ਈ-ਲਾਇਬ੍ਰੇਰੀ ਵਰਗੀਆਂ ਸਹੂਲਤਾਂ ਉਪਲਬਧ ਹਨ।

ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਸ਼ਾਂਤਨੁ ਸ਼ਰਮਾ, ਸਿਰਸਾ ਦੇ ਪੁਲਿਸ ਸੁਪਰਡੈਂਟ ਦੀਪਕ ਸਹਾਰਨ, ਨਗਰ ਪਰਿਸ਼ਦ ਦੇ ਚੇਅਰਮੈਨ ਸ਼ਾਂਤੀ ਸਰੂਪ, ਰੋਹਤਾਸ਼ ਜਾਂਗੜਾ, ਦੇਵ ਕੁਮਾਰ ਸ਼ਰਮਾ, ਮੁੱਖ ਮੰਤਰੀ ਦੇ ਸਾਬਕਾ ਰਾਜਨੀਤਿਕ ਸਲਾਹਕਾਰ ਜਗਦੀਸ਼ ਚੋਪੜਾ ਸਮੇਤ ਹੋਰ ਕਈ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

 

Tags: Nayab Singh Saini , Haryana , Chief Minister of Haryana , BJP Haryana , Haryana News , Latest Haryana News , Sisra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD