Tuesday, 28 July 2026

 

 

ਖ਼ਾਸ ਖਬਰਾਂ ਪੰਜਾਬ ਦੀ ਬਰਬਾਦ ਹੋ ਰਹੀ ਪੀੜ੍ਹੀ ਲਈ ਜ਼ਿੰਮੇਵਾਰ ਕੌਣ? ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ

 

ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ’ਚ ਇਤਿਹਾਸਕ ਸੁਧਾਰ ਕੀਤੇ : ਮੋਹਿੰਦਰ ਭਗਤ

ਕੈਬਨਿਟ ਮੰਤਰੀ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਬਾਦਪੁਰਾ ਵਿਖੇ ਵਿਦਿਆਰਥਣਾਂ ਨੂੰ ਸਕੂਲ ਬੈਗ ਵੰਡੇ

Mohinder Bhagat, AAP Punjab, Jalandhar, Punjab, Punjab News, Latest Punjab News

Web Admin

Web Admin

5 Dariya News

ਜਲੰਧਰ , 23 Jul 2026

Last updated on: Jul 25, 2026, 10:53 IST

ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਸਕੂਲ ਬੈਗ ਮੁਹੱਈਆ ਕਰਵਾਉਣ ਦੀ ਮੁਹਿੰਮ ਤਹਿਤ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਬਾਦਪੁਰਾ ਵਿਖੇ 11ਵੀਂ ਅਤੇ 12ਵੀਂ ਕਲਾਸ ਦੀਆਂ ਵਿਦਿਆਰਥਣਾਂ ਨੂੰ ਸਕੂਲ ਬੈਗਾਂ ਦੀ ਵੰਡ ਕੀਤੀ ਗਈ।ਇਸ ਮੌਕੇ ਕੈਬਨਿਟ ਮੰਤਰੀ ਨੇ ਸਕੂਲ ਦੇ ਵਿਕਾਸ ਕਾਰਜਾਂ ਲਈ 30 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਇਤਿਹਾਸਕ ਸੁਧਾਰ ਕੀਤੇ ਹਨ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਜਿਥੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਤੇ ਅਤਿ-ਆਧੁਨਿਕ ਸਹੂਲਤਾਂ ਪ੍ਰਦਾਨ ਕਰਕੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਹੈ ਉਥੇ ਅਧਿਆਪਕਾਂ ਨੂੰ ਵਿਦੇਸ਼ਾਂ ਤੋਂ ਟ੍ਰੇਨਿੰਗ ਹਾਸਲ ਕਰਵਾਈ ਹੈ।ਸ਼੍ਰੀ ਭਗਤ ਨੇ ਕਿਹਾ ਕਿ ਸਕੂਲ ਬੈਗ ਮੁਹੱਈਆ ਕਰਵਾਉਣ ਦਾ ਉਦੇਸ਼ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਉਤਸ਼ਾਹਿਤ ਕਰਨ ਦੇ ਨਾਲ-ਨਾਲ ਮਾਪਿਆਂ 'ਤੇ ਪੈਣ ਵਾਲੇ ਆਰਥਿਕ ਬੋਝ ਨੂੰ ਵੀ ਘੱਟ ਕਰਨਾ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਦੇ ਵਿਕਾਸ ਲਈ ਚੁੱਕੇ ਗਏ ਕ੍ਰਾਂਤੀਕਾਰੀ ਕਦਮਾਂ ਸਦਕਾ ਅੱਜ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਹੋਰ ਖੇਤਰਾਂ ਵਿੱਚ ਵੀ ਨਾਮਣਾ ਖੱਟ ਰਹੇ ਹਨ।ਉਨ੍ਹਾਂ ਵਿਦਿਆਰਥੀਆਂ ਨੂੰ ਪੂਰੀ ਮਿਹਨਤ, ਲਗਨ ਅਤੇ ਅਨੁਸ਼ਾਸਨ ਨਾਲ ਪੜ੍ਹਾਈ ਕਰਨ ਅਤੇ ਆਪਣੇ ਮਾਪਿਆਂ, ਅਧਿਆਪਕਾਂ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਿੱਖਿਆ ਹੀ ਸਫ਼ਲ, ਖ਼ੁਸ਼ਹਾਲ ਅਤੇ ਰੌਸ਼ਨ ਭਵਿੱਖ ਦੀ ਮਜ਼ਬੂਤ ਨੀਂਹ ਹੈ। 

ਇਸ ਮੌਕੇ ਕੈਬਨਿਟ ਮੰਤਰੀ ਨੇ ਵਿਭਾਗ ਵੱਲੋਂ ਭੇਜਿਆ ਆਰ.ਓ. ਅਤੇ ਸੈਨੇਟਰੀ ਨੈਪਕਿਨ ਵੈਂਡਿੰਗ ਮਸ਼ੀਨ ਵੀ ਸਕੂਲ ਨੂੰ ਸਮਰਪਿਤ ਕੀਤੀ।ਇਸ ਤੋਂ ਪਹਿਲਾਂ ਪ੍ਰਿੰਸੀਪਲ ਸੋਨੀਆ ਧਵਨ ਨੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਦਾ ਸਕੂਲ ਪਹੁੰਚਣ ‘ਤੇ ਸਵਾਗਤ ਕੀਤਾ ਅਤੇ ਸਕੂਲ ਦੀ ਨੁਹਾਰ ਬਦਲਣ ਲਈ ਕੀਤੇ ਯਤਨਾਂ ਲਈ ਉਨ੍ਹਾਂ ਦਾ ਧੰਨਵਾਦ ਪ੍ਰਗਟ ਕੀਤਾ। ਇਸ ਮੌਕੇ ਸੰਜੀਵ ਭਗਤ, ਆਪ ਆਗੂ ਗੁਰਨਾਮ ਸਿੰਘ, ਰਣਜੀਤ ਕੁਮਾਰ, ਸਰਬਜੀਤ ਕੌਰ, ਗੁਰਦਰਸ਼ਨ ਅਤੇ ਅਧਿਆਪਕ ਪ੍ਰਵੀਨ ਬਾਲਾ, ਗੁਰਪ੍ਰੀਤ ਸਿੰਘ, ਤ੍ਰਿਪਤਾ ਭਾਟੀਆ, ਸਰੋਜ ਬਾਲਾ ਅਤੇ ਹੋਰ ਸਟਾਫ ਵੀ ਮੌਜੂਦ ਸੀ।

 

Tags: Mohinder Bhagat , AAP Punjab , Jalandhar , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD