Sunday, 26 July 2026

 

 

ਖ਼ਾਸ ਖਬਰਾਂ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ‘ਓਪਨ ਹੀਅਰਿੰਗ ਕੈਂਪਾਂ’ ਦੀ ਕੀਤੀ ਪ੍ਰਧਾਨਗੀ ਗੌਰਮਿੰਟ ਕਾਲਜ ਆਫ਼ ਐਜੂਕੇਸ਼ਨ ਵੱਲੋਂ "ਦੀ ਇੰਕਲੂਸਿਵ ਕਲਾਸਰੂਮ: ਬ੍ਰਿਜਿੰਗ ਗੈਪਸ ਵਿਦ ਆਡੀਓ-ਵੀਡੀਓ ਸਟ੍ਰੈਟਜੀਜ਼" ਵਿਸ਼ੇ 'ਤੇ ਤਿੰਨ-ਰੋਜ਼ਾ ਵਰਕਸ਼ਾਪ ਦਾ ਆਯੋਜਨ ਪੰਜਾਬ ਸਰਕਾਰ ਨੇ ਰਾਜਪਾਲ ਨੂੰ ਆਊਟਸੋਰਸਡ ਕਰਮਚਾਰੀ ਆਰਡੀਨੈਂਸ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ ਪਟਿਆਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਅਜੀਤਪਾਲ ਸਿੰਘ ਕੋਹਲੀ ਸ਼੍ਰੀ ਗੁਰੂ ਰਵਿਦਾਸ ਸਮਰਸਤਾ ਸੰਕਲਪ ਅਭਿਆਨ 'ਤੇ ਭਾਜਪਾ ਚੰਡੀਗੜ੍ਹ ਦੀ ਸੂਬਾ ਪੱਧਰੀ ਵਰਕਸ਼ਾਪ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅਨਾਜ ਮੰਡੀ ਸਰਦੂਲਗੜ੍ਹ ਵਿਖੇ 3.20 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਸਫ਼ਾਈ ਕਰਮਚਾਰੀਆਂ ਨਾਲ ਦੁਰਵਿਵਹਾਰ ਬਰਦਾਸ਼ਤ ਨਹੀਂ : ਚੇਅਰਮੈਨ ਚੰਦਨ ਕੁਮਾਰ ਗਰੇਵਾਲ ਸਿੱਖਿਆ ਦੇ ਖੇਤਰ 'ਚ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਵਿਦਿਆਰਥੀਆਂ ਦੇ ਭਵਿੱਖ ਨੂੰ ਕਰਨਗੀਆਂ ਹੋਰ ਮਜ਼ਬੂਤ : ਬ੍ਰਮ ਸ਼ੰਕਰ ਜਿੰਪਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਨਪੁਰ ਥਿਆੜਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ : ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਗੁਰਮੀਤ ਸਿੰਘ ਖੁੱਡੀਆ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਤਿੰਨ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ ਰਵਿੰਦਰ ਸਿੰਘ ਖੇੜਾ ਵੱਲੋਂ ਖਰੜ ਦੇ ਵਿਕਾਸ ਕਾਰਜਾਂ ਵਿੱਚ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਫੌਜੀ ਵੀਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਕੁਰਬਾਨੀ ਦੇ ਜਜ਼ਬੇ ਦਾ ਮੁੱਲ ਕੋਈ ਨਹੀਂ ਦੇ ਸਕਦਾ : ਕੁਲਤਾਰ ਸਿੰਘ ਸੰਧਵਾਂ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਗੁਰੂਗ੍ਰਾਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਹੋਈ, 15 ਵਿੱਚੋਂ 13 ਮਾਮਲਿਆਂ ਦਾ ਮੌਕੇ ਉੱਤੇ ਕੀਤਾ ਹੱਲ ਨੌਜਵਾਨਾਂ ਦੇ ਨਾਂ 'ਤੇ ਕਾਂਗਰਸ ਵੱਲੋਂ ਰਾਜਨੀਤੀ ਕਰਨਾ ਮੰਦਭਾਗਾ, ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਬਰਦਾਸ਼ਤ ਨਹੀਂ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦਾ ਉਦੇਸ਼ ਹਰ ਨਾਗਰਿਕ ਨੂੰ ਸਮੇਂ ਸਿਰ ਅਤੇ ਵਧੀਆ ਸਿਹਤ ਸੇਵਾਵਾਂ ਉਪਲੱਬਧ ਕਰਵਾਉਣਾ ਹੈ : ਸ਼ਿਆਮ ਸਿੰਘ ਰਾਣਾ ਸੂਬੇ ਨੂੰ ਮਿਲੇ 100 ਹੋਰ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 1,090 'ਤੇ ਪੁੱਜੀ : ਡਾ. ਬਲਬੀਰ ਸਿੰਘ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਬਲਾਕ ਸੀਤੋ ਗੁਨੋ ਦੇ ਪਿੰਡ ਖੁਈਖੇੜਾ ਰੁਕਨਪੁਰਾ ਵਿਖੇ ਆਮ ਆਦਮੀ ਕਲੀਨਕ ਦਾ ਉਦਘਾਟਨ

 

ਅੰਮ੍ਰਿਤਸਰ ਵਿੱਚ 6.5 ਕਿਲੋ ਹੈਰੋਇਨ ਅਤੇ 9.90 ਲੱਖ ਰੁਪਏ ਦੀ ਡਰੱਗ ਮਨੀ ਨਾਲ ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

ਦੋਵਾਂ ਮਾਮਲਿਆਂ ਵਿੱਚ ਅਗਲੇ -ਪਿਛਲੇ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ : ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Amritsar Police, Amritsar, Punjab News, Latest Punjab News

Web Admin

Web Admin

5 Dariya News

ਅੰਮ੍ਰਿਤਸਰ , 23 Jul 2026

Last updated on: Jul 25, 2026, 10:57 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਔਰਤ ਸਮੇਤ ਤਿੰਨ ਵਿਅਕਤੀਆਂ ਨੂੰ 6.5 ਕਿਲੋ ਹੈਰੋਇਨ ਅਤੇ 9.9 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫ਼ਤਾਰ ਕਰਕੇ ਦੋ ਨਸ਼ਾ ਤਸਕਰੀ  ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈI ਇਹ ਜਾਣਕਾਰੀ  ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਅਤੇ ਚਰਨਜੀਤ ਕੌਰ ਉਰਫ਼ ਸ਼ਰਨਜੀਤ ਕੌਰ, ਦੋਵੇਂ ਵਾਸੀ ਬੱਚੀਵਿੰਡ , ਅੰਮ੍ਰਿਤਸਰ  ਅਤੇ ਜਸਵਿੰਦਰ ਸਿੰਘ, ਵਾਸੀ ਰੱਈਆ , ਅੰਮ੍ਰਿਤਸਰ, ਵਜੋਂ ਹੋਈ ਹੈ। ਨਸ਼ੀਲੇ ਪਦਾਰਥਾਂ ਅਤੇ ਡਰੱਗ ਮਨੀ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੀ ਹੁੰਡਈ ਕਰੇਟਾ ਟਾ ਕਾਰ ਵੀ ਜ਼ਬਤ ਕੀਤੀ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਦੋਵਾਂ ਮਾਮਲਿਆਂ ਵਿੱਚ ਅਗਲੇ ਪਿਛਲੇ ਸਬੰਧ ਸਥਾਪਤ ਕੀਤੇ ਜਾ ਰਹੇ ਹਨ ਅਤੇ ਨੈੱਟਵਰਕ ਵਿੱਚ  ਸ਼ਾਮਲ  ਸਾਰੇ ਕਾਰਕੁਨਾਂ ਦੀ ਪਛਾਣ ਕਰਨ ਅਤੇ ਪੂਰੀ ਸਪਲਾਈ ਚੇਨ ਨੂੰ ਖਤਮ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ ।

ਪਹਿਲੀ ਕਾਰਵਾਈ ਬਾਰੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਸ਼ੱਕੀ ਸ਼ਮਸ਼ੇਰ ਉਰਫ਼ ਸ਼ੇਰਾ ਅਤੇ ਚਰਨਜੀਤ ਕੌਰ ਉਰਫ਼ ਸ਼ਰਨਜੀਤ ਕੌਰ ਦੇ ਨਸ਼ਾ ਤਸਕਰੀ ਵਿੱਚ ਸ਼ਾਮਲ ਹੋਣ ਬਾਰੇ ਮਿਲੀ ਪੁਖ਼ਤਾ ਇਤਲਾਹ 'ਤੇ ਕਾਰਵਾਈ ਕਰਦੇ ਹੋਏ, ਪੁਲਿਸ ਟੀਮਾਂ ਨੇ ਥਾਣਾ ਅਜਨਾਲਾ ਦੇ ਅਧਿਕਾਰਤ ਖੇਤਰ ਵਿੱਚ ਨਾਕਾ ਲਗਾਇਆ ਅਤੇ ਕਰੇਟਾ ਕਾਰ ਵਿੱਚ ਜਾ  ਰਹੇ ਉਕਤ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ । ਉਨ੍ਹਾਂ ਕਿਹਾ ਕਿ ਕਾਰ ਦੀ ਤਲਾਸ਼ੀ ਦੌਰਾਨ, ਪੁਲਿਸ ਟੀਮਾਂ ਨੇ 6 ਕਿਲੋ ਹੈਰੋਇਨ ਬਰਾਮਦ ਕੀਤੀ ।

ਦੂਜੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਐਸਐਸਪੀ ਨੇ ਕਿਹਾ ਕਿ ਮੁਲਜ਼ਮ ਜਸਵਿੰਦਰ ਸਿੰਘ ਨੂੰ ਰਈਆ ਖੇਤਰ ਤੋਂ 510 ਗ੍ਰਾਮ ਹੈਰੋਇਨ ਅਤੇ 9,90,000 ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ  ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧ ਵਿੱਚ ਦੋ ਵੱਖ-ਵੱਖ ਮਾਮਲੇ - ਐਫਆਈਆਰ ਨੰਬਰ 246 ਮਿਤੀ 22/07/26 ਨੂੰ ਐਨਡੀਪੀਐਸ ਐਕਟ ਦੀ ਧਾਰਾ 21(ਸੀ) ਅਧੀਨ ਥਾਣਾ ਅਜਨਾਲਾ ਵਿਖੇ ਅਤੇ ਐਫਆਈਆਰ ਨੰਬਰ 223 ਮਿਤੀ 22/07/26 ਨੂੰ ਐਨਡੀਪੀਐਸ ਐਕਟ ਦੀ ਧਾਰਾ 21 ਤਹਿਤ ਥਾਣਾ ਬਿਆਸ ਵਿਖੇ ਦਰਜ ਕੀਤੇ ਗਏ ਹਨ।

 

Tags: Crime News Punjab , Punjab Police , Police , Crime News , Amritsar Police , Amritsar , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD