Tuesday, 28 July 2026

 

 

ਖ਼ਾਸ ਖਬਰਾਂ ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ ਨਾਂਗਲ ਚੌਧਰੀ ਵਿੱਚ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਨੂੰ ਮਿਲੇਗੀ ਨਵੀਂ ਰਫ਼ਤਾਰ - ਡਾ. ਅਮਿਤ ਕੁਮਾਰ ਅਗਰਵਾਲ

 

ਕੁਲਜੀਤ ਸਿੰਘ ਰੰਧਾਵਾ ਵੱਲੋਂ ਸਕੂਲ ਆਫ਼ ਐਮੀਨੈਂਸ, ਡੇਰਾਬੱਸੀ ਵਿਖੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਗਏ

ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ: ਕੁਲਜੀਤ ਸਿੰਘ ਰੰਧਾਵਾ

Kuljit Singh Randhawa, Dera Bassi, AAP Punjab, Punjab, Punjab News, Latest Punjab News

Web Admin

Web Admin

5 Dariya News

ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) , 23 Jul 2026

Last updated on: Jul 25, 2026, 10:58 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਚਲਾਈ ਜਾ ਰਹੀ ਮੁਫ਼ਤ ਸਕੂਲ ਬੈਗ ਯੋਜਨਾ ਤਹਿਤ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਅੱਜ ਸਕੂਲ ਆਫ਼ ਐਮੀਨੈਂਸ, ਡੇਰਾਬੱਸੀ ਵਿਖੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ। ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਹਰ ਲੋੜੀਂਦੀ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕਿਸੇ ਵੀ ਵਿਦਿਆਰਥੀ ਨੂੰ ਸਿੱਖਿਆ ਪ੍ਰਾਪਤ ਕਰਨ ਦੌਰਾਨ ਸਹੂਲਤਾਂ ਦੀ ਘਾਟ ਦਾ ਸਾਹਮਣਾ ਨਾ ਕਰਨਾ ਪਵੇ।ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਹੈ ਕਿ ਹਰ ਵਿਦਿਆਰਥੀ ਨੂੰ ਬਿਹਤਰ ਸਿੱਖਿਆ, ਆਧੁਨਿਕ ਸਹੂਲਤਾਂ ਅਤੇ ਸੁਖਾਵਾਂ ਵਿੱਦਿਅਕ ਮਾਹੌਲ ਮਿਲੇ, ਤਾਂ ਜੋ ਉਹ ਆਪਣੀ ਪ੍ਰਤਿਭਾ ਨੂੰ ਨਿਖਾਰਦੇ ਹੋਏ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ ਅਤੇ ਸੂਬੇ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾ ਸਕਣ।

ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਕਰਨ ਅਤੇ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਪ੍ਰਣਾਲੀ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁਫ਼ਤ ਸਕੂਲ ਬੈਗ ਵਰਗੀਆਂ ਪਹਿਲਕਦਮੀਆਂ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਤੀ ਉਤਸ਼ਾਹਿਤ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਮਾਪਿਆਂ ਉੱਤੇ ਪੈਣ ਵਾਲੇ ਆਰਥਿਕ ਬੋਝ ਨੂੰ ਵੀ ਘਟਾਉਂਦੀਆਂ ਹਨ। ਇਸ ਮੌਕੇ ਵਿਧਾਇਕ ਰੰਧਾਵਾ ਵੱਲੋਂ ਸਕੂਲ ਦੇ ਮਿੱਡ ਡੇਅ ਮੀਲ ਦਾ ਵੀ ਮਿਆਰ ਜਾਂਚਿਆ ਗਿਆ ਅਤੇ ਖੁਦ ਖਾ ਕੇ ਦੇਖਿਆ ਗਿਆ।ਇਸ ਮੌਕੇ ਸਕੂਲ ਪ੍ਰਿੰਸੀਪਲ ਅਤੇ ਹੋਰ ਅਧਿਆਪਨ ਸਟਾਫ਼ ਵੀ ਹਾਜ਼ਰ ਸਨ।

 

Tags: Kuljit Singh Randhawa , Dera Bassi , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD