ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਸ੍ਰੀਮਤੀ ਜੀਵਨ ਜੋਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੀ ਭਲਾਈ ਅਤੇ ਮਾਤਾ-ਬੱਚਾ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਲੋਕ-ਪੱਖੀ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਚਾਲੂ ਵਿੱਤੀ ਸਾਲ ਦੌਰਾਨ ਹੁਣ ਤੱਕ ਸੂਬੇ ਦੀਆਂ 4056 ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ 1.70 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ।
ਵਿਧਾਇਕਾ ਜੀਵਨ ਜੋਤ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਪਹਿਲੇ ਬੱਚੇ ਦੇ ਜਨਮ 'ਤੇ ਲਾਭਪਾਤਰੀ ਔਰਤਾਂ ਨੂੰ 5000 ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾਂਦੀ ਹੈ। ਇਹ ਰਕਮ ਦੋ ਕਿਸ਼ਤਾਂ ਵਿੱਚ ਜਾਰੀ ਕੀਤੀ ਜਾਂਦੀ ਹੈ, ਜਿਸ ਵਿੱਚ ਪਹਿਲੀ ਕਿਸ਼ਤ 3000 ਰੁਪਏ ਅਤੇ ਦੂਜੀ ਕਿਸ਼ਤ 2000 ਰੁਪਏ ਦੀ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਜੇਕਰ ਦੂਜਾ ਬੱਚਾ ਧੀ ਹੋਵੇ ਤਾਂ ਸਰਕਾਰ ਵੱਲੋਂ 6000 ਰੁਪਏ ਦੀ ਮਾਲੀ ਸਹਾਇਤਾ ਇੱਕੋ ਕਿਸ਼ਤ ਵਿੱਚ ਪ੍ਰਦਾਨ ਕੀਤੀ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਇਹ ਰਕਮ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਡਾਇਰੈਕਟ ਬੈਨਿਫਿਟ ਟ੍ਰਾਂਸਫਰ (ਡੀ.ਬੀ.ਟੀ.) ਰਾਹੀਂ ਭੇਜੀ ਜਾਂਦੀ ਹੈ, ਜਿਸ ਨਾਲ ਪਾਰਦਰਸ਼ਤਾ ਦੇ ਨਾਲ-ਨਾਲ ਸਮੇਂ ਸਿਰ ਸਹਾਇਤਾ ਯਕੀਨੀ ਬਣਦੀ ਹੈ।ਜੀਵਨ ਜੋਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 36,154 ਲਾਭਪਾਤਰੀ ਮਹਿਲਾਵਾਂ ਨੂੰ ਇਸ ਸਕੀਮ ਅਧੀਨ ਰਜਿਸਟਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਹ ਅੰਕੜੇ ਇਸ ਗੱਲ ਦਾ ਪ੍ਰਮਾਣ ਹਨ ਕਿ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਵੱਧ ਤੋਂ ਵੱਧ ਹੱਕਦਾਰ ਮਹਿਲਾਵਾਂ ਤੱਕ ਪਹੁੰਚ ਰਹੀਆਂ ਹਨ।
ਵਿਧਾਇਕਾ ਨੇ ਕਿਹਾ ਕਿ ਇਹ ਯੋਜਨਾ ਕੇਵਲ ਵਿੱਤੀ ਸਹਾਇਤਾ ਤੱਕ ਹੀ ਸੀਮਿਤ ਨਹੀਂ, ਸਗੋਂ ਮਾਵਾਂ ਦੀ ਸਿਹਤ, ਪੋਸ਼ਣ ਅਤੇ ਨਵਜੰਮੇ ਬੱਚਿਆਂ ਦੀ ਬਿਹਤਰ ਦੇਖਭਾਲ ਨੂੰ ਯਕੀਨੀ ਬਣਾਉਣ ਵੱਲ ਇੱਕ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਉਦੇਸ਼ ਹੈ ਕਿ ਕੋਈ ਵੀ ਮਾਂ ਆਰਥਿਕ ਤੰਗੀ ਕਾਰਨ ਲੋੜੀਂਦੀਆਂ ਸਿਹਤ ਸੇਵਾਵਾਂ ਤੋਂ ਵਾਂਝੀ ਨਾ ਰਹੇ ਅਤੇ ਹਰ ਬੱਚੇ ਨੂੰ ਜਨਮ ਤੋਂ ਹੀ ਸੁਰੱਖਿਅਤ ਅਤੇ ਸਿਹਤਮੰਦ ਸ਼ੁਰੂਆਤ ਮਿਲੇ। ਵਿਧਾਇਕਾ ਜੀਵਨ ਜੋਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਅਤੇ ਬੱਚਿਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਹਰ ਹੱਕਦਾਰ ਪਰਿਵਾਰ ਤੱਕ ਪਹੁੰਚਾਉਣਾ ਸਰਕਾਰ ਦੀ ਸਰ