Tuesday, 28 July 2026

 

 

ਖ਼ਾਸ ਖਬਰਾਂ ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ ਨਾਂਗਲ ਚੌਧਰੀ ਵਿੱਚ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਨੂੰ ਮਿਲੇਗੀ ਨਵੀਂ ਰਫ਼ਤਾਰ - ਡਾ. ਅਮਿਤ ਕੁਮਾਰ ਅਗਰਵਾਲ

 

ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਅਵਾਜਾਈ ਨੈਟਵਰਕ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਭਜਨ ਸਿੰਘ ਈ.ਟੀ.ਓ.

ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਫਤਿਹਪੁਰ ਰਾਜਪੂਤਾਂ, ਲਾਲਕਾ ਨਗਰ, ਮੇਹੋਕਾ ਅਤੇ ਕਿਲਾ ਜੀਵਨ ਸਿੰਘ ਵਿਖੇ ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਲੋਕਾਂ ਨਾਲ ਕੀਤੀ ਮੁਲਾਕਾਤ

Harbhajan Singh ETO, AAP Punjab, Punjab, Punjab News, Latest Punjab News

Web Admin

Web Admin

5 Dariya News

ਜੰਡਿਆਲਾ ਗੁਰੂ/ਅੰਮ੍ਰਿਤਸਰ , 23 Jul 2026

Last updated on: Jul 25, 2026, 11:01 IST

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ, ਸੁਰੱਖਿਅਤ ਅਤੇ ਸੁਚਾਰੂ ਅਵਾਜਾਈ ਨੈਟਵਰਕ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਮੰਤਵ ਤਹਿਤ ਸੂਬੇ ਭਰ ਵਿੱਚ ਕਰੀਬ 45,000 ਕਿਲੋਮੀਟਰ ਸੜਕਾਂ ਦੇ ਨਿਰਮਾਣ ਅਤੇ ਨਵੀਨੀਕਰਨ ਦਾ ਕੰਮ ਤੇਜ਼ੀ ਨਾਲ ਕਰਵਾਇਆ ਜਾ ਰਿਹਾ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਫਤਿਹਪੁਰ ਰਾਜਪੂਤਾਂ, ਲਾਲਕਾ ਨਗਰ, ਮੇਹੋਕਾ ਅਤੇ ਕਿਲਾ ਜੀਵਨ ਸਿੰਘ ਵਿਖੇ ਕਰਵਾਏ ਗਏ ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਇਲਾਕਾ ਵਾਸੀਆਂ ਨਾਲ ਗੱਲਬਾਤ ਕਰਦਿਆਂ ਕੀਤਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਮਾਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਸੜਕਾਂ ਦਾ ਲਗਾਤਾਰ ਨਿਰੀਖਣ ਕਰਨ ਅਤੇ ਆਵਾਜਾਈ ਨੂੰ ਨਿਰਵਿਘਨ ਬਣਾਈ ਰੱਖਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਸੜਕਾਂ ’ਤੇ ਮੌਨਸੂਨ ਦੌਰਾਨ ਲੁੱਕ ਦਾ ਕੰਮ ਸੰਭਵ ਨਹੀਂ, ਉੱਥੇ ਡਬਲਿਊ.ਬੀ.ਐਮ. ਸੜਕਾਂ ਦੀ ਰੋਲਿੰਗ ਕਰਕੇ ਉਨ੍ਹਾਂ ਨੂੰ ਬਾਰਿਸ਼ਾਂ ਤੋਂ ਬਾਅਦ ਲੁੱਕ ਦੇ ਕੰਮ ਲਈ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। 

ਉਨ੍ਹਾਂ ਕਿਹਾ ਕਿ ਸਾਰੇ ਵਿਕਾਸ ਕਾਰਜਾਂ ਦੀ ਰੋਜ਼ਾਨਾ ਨਿਗਰਾਨੀ ਯਕੀਨੀ ਬਣਾਈ ਜਾ ਰਹੀ ਹੈ ਤਾਂ ਜੋ ਕੋਈ ਵੀ ਪ੍ਰੋਜੈਕਟ ਨਿਰਧਾਰਿਤ ਸਮਾਂ-ਸੀਮਾ ਤੋਂ ਪਿੱਛੇ ਨਾ ਰਹੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਖੇਤਰ ਵਿੱਚ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ।ਇਸ ਮੌਕੇ ਕੈਬਨਿਟ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਯੋਜਨਾਵਾਂ ਜਿਵੇਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ, ਸਿੱਖਿਆ ਕ੍ਰਾਂਤੀ, ਸਿਹਤ ਕ੍ਰਾਂਤੀ, ਮੁਫ਼ਤ ਬਿਜਲੀ ਸਹੂਲਤ ਅਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਸਮੇਤ ਹੋਰ ਅਹਿਮ ਪਹਿਲਕਦਮੀਆਂ ਬਾਰੇ ਵੀ ਜਾਣਕਾਰੀ ਦਿੱਤੀ।

ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਉਨ੍ਹਾਂ ਨੇ ਇਲਾਕਾ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਸੁਣੇ ਅਤੇ ਸਥਾਨਕ ਵਿਕਾਸ ਨਾਲ ਸਬੰਧਤ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਮਿਲ ਰਿਹਾ ਪਿਆਰ, ਵਿਸ਼ਵਾਸ ਅਤੇ ਸਹਿਯੋਗ ਹੀ ਉਨ੍ਹਾਂ ਲਈ ਸਭ ਤੋਂ ਵੱਡੀ ਤਾਕਤ ਹੈ ਅਤੇ ਇਹ ਭਰੋਸਾ ਉਨ੍ਹਾਂ ਨੂੰ ਹੋਰ ਵੱਧ ਸਮਰਪਣ ਨਾਲ ਲੋਕ ਸੇਵਾ ਕਰਨ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਵਿਚਕਾਰ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਵਿਕਾਸ ਕਾਰਜਾਂ ਨੂੰ ਜ਼ਮੀਨੀ ਪੱਧਰ ’ਤੇ ਅਮਲੀ ਰੂਪ ਦੇਣਾ ਹੀ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।

 

Tags: Harbhajan Singh ETO , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD