Tuesday, 28 July 2026

 

 

ਖ਼ਾਸ ਖਬਰਾਂ ਪੰਜਾਬ ਦੀ ਬਰਬਾਦ ਹੋ ਰਹੀ ਪੀੜ੍ਹੀ ਲਈ ਜ਼ਿੰਮੇਵਾਰ ਕੌਣ? ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ

 

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸਰਕਾਰੀ ਕੰਨਿਆ ਸਕੂਲ ਰੇਲਵੇ ਮੰਡੀ ਦੀਆਂ ਵਿਦਿਆਰਥਣਾਂ ਨੂੰ ਸਕੂਲ ਬੈਗ ਵੰਡੇ

Bram Shanker Jimpa, AAP Punjab, Hoshiarpur, Punjab, Punjab News, Latest Punjab News

Web Admin

Web Admin

5 Dariya News

ਹੁਸ਼ਿਆਰਪੁਰ , 24 Jul 2026

Last updated on: Jul 25, 2026, 12:10 IST

ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਨੂੰ ਹੋਰ ਮਜ਼ਬੂਤੀ ਦਿੰਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ਼ੁੱਕਰਵਾਰ ਨੂੰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਰੇਲਵੇ ਮੰਡੀ ਵਿੱਚ ਕਰਵਾਏ ਸਮਾਗਮ ਦੌਰਾਨ ਗਿਆਰਵੀਂ ਅਤੇ ਬਾਰਹਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਸਕੂਲ ਬੈਗ ਵੰਡੇ। ਇਸ ਮੌਕੇ ਉਨ੍ਹਾਂ ਵਿਦਿਆਰਥਣਾਂ ਨੂੰ ਸਿੱਖਿਆ ਪ੍ਰਤੀ ਸਮਰਪਿਤ ਰਹਿਣ ਅਤੇ ਆਪਣੇ ਰੌਸ਼ਨ ਭਵਿੱਖ ਲਈ ਪੂਰੀ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ।

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਲੋੜੀਂਦੀਆਂ ਸਿੱਖਿਆ ਸਬੰਧੀ ਸਹੂਲਤਾਂ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸਕੂਲ ਬੈਗ ਵੰਡਣ ਵਰਗੀਆਂ ਪਹਿਲਾਂ ਨਾ ਸਿਰਫ਼ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦੀਆਂ ਹਨ, ਸਗੋਂ ਉਨ੍ਹਾਂ ਦੇ ਆਤਮਵਿਸ਼ਵਾਸ ਨੂੰ ਵੀ ਵਧਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕਿਸੇ ਵੀ ਬੱਚੇ ਦੀ ਪੜ੍ਹਾਈ ਸਾਧਨਾਂ ਦੀ ਘਾਟ ਕਾਰਨ ਪ੍ਰਭਾਵਿਤ ਨਾ ਹੋਵੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਬੇਮਿਸਾਲ ਬਦਲਾਅ ਕੀਤੇ ਹਨ। ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਇਆ ਗਿਆ ਹੈ। ਸਕੂਲਾਂ ਵਿੱਚ ਸਮਾਰਟ ਕਲਾਸਰੂਮ, ਬਿਹਤਰ ਫਰਨੀਚਰ, ਸਾਫ਼-ਸੁਥਰਾ ਮਾਹੌਲ ਅਤੇ ਅਤਿ-ਆਧੁਨਿਕ ਸਹੂਲਤਾਂ ਉਪਲਬੱਧ ਕਰਵਾਈਆਂ ਗਈਆਂ ਹਨ। ਇਸ ਦੇ ਨਾਲ ਹੀ ਅਧਿਆਪਕਾਂ ਦੀ ਸਿਖਲਾਈ, ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਗੁਣਵੱਤਾ ਭਰਪੂਰ ਸਿੱਖਿਆ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਵਿਧਾਇਕ ਜਿੰਪਾ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਲਗਾਤਾਰ ਵੱਧ ਰਹੀਆਂ ਸਹੂਲਤਾਂ ਅਤੇ ਬਿਹਤਰ ਸਿੱਖਿਆਕ ਮਾਹੌਲ ਕਾਰਨ ਮਾਪਿਆਂ ਦਾ ਭਰੋਸਾ ਵੀ ਮਜ਼ਬੂਤ ਹੋਇਆ ਹੈ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਸਰਕਾਰੀ ਸਕੂਲਾਂ ਵੱਲ ਆਕਰਸ਼ਿਤ ਹੋ ਰਹੇ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪੰਜਾਬ ਸਰਕਾਰ ਦੇ ਸਿੱਖਿਆ ਸੁਧਾਰਾਂ ਦਾ ਲਾਭ ਆਉਣ ਵਾਲੇ ਸਾਲਾਂ ਵਿੱਚ ਹੋਰ ਵੀ ਵੱਧ ਦੇਖਣ ਨੂੰ ਮਿਲੇਗਾ ਅਤੇ ਸੂਬੇ ਦੇ ਵਿਦਿਆਰਥੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਣਗੇ।

ਇਸ ਮੌਕੇ ਕੌਂਸਲਰ ਬਲਵਿੰਦਰ ਕਤਨਾ, ਕੌਂਸਲਰ ਜਗਵਿੰਦਰ ਸਿੰਘ, ਪ੍ਰਿੰਸੀਪਲ ਰਾਜਨ ਅਰੋੜਾ, ਵਿਸ਼ਾਲ ਸ਼ਰਮਾ, ਯੂਥ ਕੋਆਰਡੀਨੇਟਰ ਪ੍ਰਿਤਪਾਲ ਸਿੰਘ, ਅਧਿਆਪਕ, ਸਕੂਲ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥਣਾਂ ਹਾਜ਼ਰ ਸਨ।

 

Tags: Bram Shanker Jimpa , AAP Punjab , Hoshiarpur , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD