Tuesday, 28 July 2026

 

 

ਖ਼ਾਸ ਖਬਰਾਂ ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ ਨਾਂਗਲ ਚੌਧਰੀ ਵਿੱਚ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਨੂੰ ਮਿਲੇਗੀ ਨਵੀਂ ਰਫ਼ਤਾਰ - ਡਾ. ਅਮਿਤ ਕੁਮਾਰ ਅਗਰਵਾਲ

 

ਸਪੀਕਰ ਨੇ ਲਿੰਕ ਸੜਕ ਕੋਠੇ ਵੜਿੰਗ ਤੋਂ ਕੋਠੇ ਸੈਣੀਆਂ ਅਪਟੂ ਹਰੀਨੌ ਰੋਡ ਦੀ ਨਵੀਂ ਉਸਾਰੀ ਦਾ ਨੀਂਹ ਪੱਥਰ ਰੱਖਿਆ

ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤ ਮਿਲੇਗੀ-ਸੰਧਵਾ

Kultar Singh Sandhwan, AAP Punjab, Punjab, Punjab News, Latest Punjab News

Web Admin

Web Admin

5 Dariya News

ਕੋਟਕਪੂਰਾ , 24 Jul 2026

Last updated on: Jul 25, 2026, 12:15 IST

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਹਲਕਾ ਕੋਟਕਪੂਰਾ ਅਧੀਨ ਲਿੰਕ ਸੜਕ ਕੋਠੇ ਵੜਿੰਗ ਤੋਂ ਕੋਠੇ ਸੈਣੀਆਂ ਅਪਟੂ ਹਰੀਨੌ ਰੋਡ ਦੀ ਨਵੀਂ ਉਸਾਰੀ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੇਂਡੂ ਸੜਕਾਂ ਦੇ ਮਜ਼ਬੂਤੀਕਰਨ ਅਤੇ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸੜਕ ਦੇ ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤ ਮਿਲੇਗੀ, ਕਿਸਾਨਾਂ ਨੂੰ ਆਪਣੀ ਫ਼ਸਲ ਮੰਡੀਆਂ ਤੱਕ ਲਿਜਾਣ ਵਿੱਚ ਸੁਵਿਧਾ ਹੋਵੇਗੀ ਅਤੇ ਪਿੰਡਾਂ ਦੀ ਆਪਸੀ ਕਨੈਕਟੀਵਿਟੀ ਹੋਰ ਮਜ਼ਬੂਤ ਹੋਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਹੌਲੀ-ਹੌਲੀ ਸਾਰੀਆਂ ਸਮੱਸਿਆਵਾਂ ਦੇ ਹੱਲ ਵੱਲ ਲਗਾਤਾਰ ਅੱਗੇ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜ਼ਿਆਦਾਤਰ ਗਾਰੰਟੀਆਂ ਪੂਰੀਆਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਲੋਕਾਂ ਵੱਲੋਂ ਵੀ ਸਰਕਾਰ ਦੇ ਕੰਮਾਂ ਨੂੰ ਭਰਪੂਰ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਟਕਪੂਰਾ ਸ਼ਹਿਰ ਦੀ ਟਰੈਫਿਕ ਸਮੱਸਿਆ ਕਈ ਸਾਲਾਂ ਤੋਂ ਲੋਕਾਂ ਲਈ ਵੱਡੀ ਚੁਣੌਤੀ ਰਹੀ ਹੈ ਅਤੇ ਇਸ ਦੇ ਹੱਲ ਲਈ ਬਾਈਪਾਸ ਬਣਾਉਣ ਦੇ ਯਤਨ ਕੀਤੇ ਗਏ ਸਨ, ਪਰ ਕੁਝ ਕਾਨੂੰਨੀ ਅੜਚਣਾਂ ਕਾਰਨ ਇਹ ਪ੍ਰੋਜੈਕਟ ਹਾਲੇ ਮੁਕੰਮਲ ਨਹੀਂ ਹੋ ਸਕਿਆ, ਜਿਸ ਨੂੰ ਵੀ ਜਲਦ ਸਿਰੇ ਚੜ੍ਹਾਇਆ ਜਾਵੇਗਾ। 

ਉਨ੍ਹਾਂ ਦੱਸਿਆ ਕਿ ਇਸ ਦੌਰਾਨ ਮੁਕਤਸਰ ਰੋਡ ਤੋਂ ਜੈਤੋ ਰੋਡ, ਬਠਿੰਡਾ ਰੋਡ ਅਤੇ ਮੋਗਾ ਰੋਡ ਵੱਲ ਜਾਣ ਵਾਲੇ ਵਾਹਨਾਂ ਦੀ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ ਕੋਠੇ ਵੜਿੰਗ ਤੋਂ ਕੋਠੇ ਸੈਣੀਆਂ ਅਪ ਟੂ ਹਰੀਨੌ ਰੋਡ ਤੱਕ ਲਗਭਗ 51 ਲੱਖ ਰੁਪਏ ਦੀ ਲਾਗਤ ਨਾਲ ਸੜਕ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ, ਜਿਸ ਨਾਲ ਸ਼ਹਿਰ ਵਿੱਚ ਟਰੈਫਿਕ ਦਾ ਦਬਾਅ ਕਾਫ਼ੀ ਘਟੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਵਾਰਡ ਨੰਬਰ 20, 21 ਅਤੇ 22 ਵਿੱਚ ਕਰੀਬ 2 ਕਰੋੜ ਰੁਪਏ ਦੇ ਵਿਕਾਸ ਕਾਰਜ ਚੱਲ ਰਹੇ ਹਨ, ਤਿੰਨ ਪਾਰਕਾਂ ਦੇ ਵਿਕਾਸ ਲਈ 5-5 ਲੱਖ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ ਅਤੇ ਸ਼ਮਸ਼ਾਨ ਘਾਟ ਕਈ 2.50 ਲੱਖ ਰੁਪਏ ਜਾਰੀ ਕੀਤੇ ਗਏ ਹਨ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਸੂਬੇ ਦੇ ਹਰ ਖੇਤਰ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕ ਦਾ ਨਿਰਮਾਣ ਕੰਮ ਨਿਰਧਾਰਿਤ ਮਾਪਦੰਡਾਂ ਅਨੁਸਾਰ ਉੱਚ ਗੁਣਵੱਤਾ ਨਾਲ ਅਤੇ ਸਮੇਂ ਸਿਰ ਮੁਕੰਮਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਜਲਦ ਤੋਂ ਜਲਦ ਇਸ ਦਾ ਲਾਭ ਮਿਲ ਸਕੇ।ਇਸ ਤੋਂ ਪਹਿਲਾਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕੋਠੇ ਬੁੱਕਣ ਸਿੰਘ ਨਵੀਂ ਬਣੀ ਪਾਰਕਲੈਂਡ ਨਰਸਰੀ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ ਉਹ ਜਿਲ੍ਹੇ ਦੇ ਵੱਖ ਵੱਖ ਖੁਸ਼ੀ ਗਮੀ ਦੇ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਏ।

ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ ਗੁਰਮੀਤ ਸਿੰਘ ਆਰੇਵਾਲਾ, ਨਗਰ ਕੌਂਸਲ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੈਰੀ ਵੜਿੰਗ,ਸਰਪੰਚ ਸ੍ਰੀ ਗੁਰਮੇਲ ਸਿੰਘ, ਮੈਂਬਰ ਸ੍ਰੀ ਲਖਵਿੰਦਰ ਸਿੰਘ, ਸ੍ਰੀ ਸੁਖਪ੍ਰੀਤ ਸਿੰਘ, ਸ੍ਰੀ ਕਰਮਜੀਤ ਸਿੰਘ (ਨਰਸਰੀ), ਸ੍ਰੀ ਕੁਲਵਿੰਦਰ ਸਿੰਘ, ਸ੍ਰੀ ਬਸੰਤ ਸਿੰਘ, ਸ੍ਰੀ ਪਰਮਜੀਤ ਸਿੰਘ ਅਤੇ ਡਾ. ਮਨਜੀਤ ਸਿੰਘ, ਇਲਾਕੇ ਦੇ ਪਤਵੰਤੇ, ਪੰਚਾਇਤੀ ਨੁਮਾਇੰਦੇ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

 

Tags: Kultar Singh Sandhwan , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD