Tuesday, 28 July 2026

 

 

ਖ਼ਾਸ ਖਬਰਾਂ ਪੰਜਾਬ ਦੀ ਬਰਬਾਦ ਹੋ ਰਹੀ ਪੀੜ੍ਹੀ ਲਈ ਜ਼ਿੰਮੇਵਾਰ ਕੌਣ? ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ

 

ਵਿਧਾਇਕ ਸ਼ੈਰੀ ਕਲਸੀ ਨੇ ਲੋੜਵੰਦ ਲੋਕਾਂ ਦੀ ਬਾਂਹ ਫੜੀ, ਲੋੜਵੰਦ ਕੱਚੇ ਮਕਾਨਾਂ ਦੇ ਪਰਿਵਾਰ ਵਾਲਿਆਂ ਨੂੰ ਆਰਥਿਕ ਸਹਾਇਤਾ ਵੰਡੀ

Shery Kalsi, Amansher Singh Shery Kalsi, Batala, AAP Punjab, Punjab, Punjab News, Latest Punjab News

Web Admin

Web Admin

5 Dariya News

ਬਟਾਲਾ , 24 Jul 2026

Last updated on: Jul 25, 2026, 12:18 IST

ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵੱਲੋਂ ਅੱਜ ਲੋੜਵੰਦ ਕੱਚੇ ਮਕਾਨਾਂ ਵਾਲੇ ਪਰਿਵਾਰਾਂ ਦੀ ਬਾਂਹ ਫੜਦਿਆਂ ਆਰਥਿਕ ਸਹਾਇਤਾ ਵੰਡੀ ਗਈ। ਇਸ ਮੌਕੇ ਜ਼ਿਲ੍ਹਾ ਪਲਾਨਿੰਗ ਬੋਰਡ ਗੁਰਦਾਸਪੁਰ  ਦੇ ਚੇਅਰਮੈਨ ਜੋਬਨ ਰੰਧਾਵਾ ਅਤੇ ਮੇਅਰ ਨਗਰ ਨਿਗਮ ਬਟਾਲਾ ਭੁਪਿੰਦਰ ਸਿੰਘ ਬਾਜਵਾ ਵੀ ਮੌਜੂਦ ਸਨ।ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਲੋਕਾਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੇ ਪਹੁੰਚਾਉਣ ਲਈ ਅਤੇ ਲੋਕਾਂ ਦੀ ਸਹੂਲਤਾਂ ਨੂੰ ਮੁੱਖ ਰੱਖਦਿਆ ਕਰੀਬ 200 ਲੋੜਵੰਦ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਕੱਚੇ ਕੋਠਿਆਂ ਲਈ ਆਰਥਿਕ ਸਹਾਇਤਾ ਵੰਡੀ ਗਈ। 

ਉਨ੍ਹਾਂ ਕਿਹਾ ਕਿ ਇਹ ਪੈਸੇ ਲੋੜਵੰਦ ਲੋਕਾਂ ਦੇ ਖਾਤਿਆਂ ਵਿੱਚ ਪਾਰਦਰਸ਼ੀ ਢੰਗ ਨਾਲ ਪਾਏ ਜਾ ਰਹੇ ਹਨ।ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਾਕਰ ਨੇ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹ ਸਾਰੇ ਪੂਰੇ ਕੀਤੇ ਹਨ ਤੇ ਉਸ ਤੋਂ ਵੱਧ ਕੇ ਕੰਮ ਕੀਤੇ ਹਨ। ਉਨ੍ਹਾਂ ਅੱਗੇ ਕਿਹਾ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਅਧਾਰ ਤੇ ਹੱਲ ਕਰਨ ਲਈ ਵਚਨਬੱਧ ਹੈ। ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿੱਚ ਵੱਡੇ ਉਪਰਾਲੇ ਕੀਤੇ ਗਏ ਹਨ। 

ਉਨ੍ਹਾਂ ਦੱਸਿਆ ਪਿਛਲੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ 600 ਯੂਨਿਟ ਬਿਜਲੀ ਮੁਫ਼ਤ, ਮੁਹੱਲਾ ਕਲੀਨਿਕ, ਸਕੂਲ ਆਫ ਐੱਮੀਨੈੱਸ, 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਸ਼ੁਰੂ ਕੀਤੀ ਗਈ ਹੈ,10 ਲੱਖ ਰੁਪਏ ਤੱਕ ਦਾ ਸਿਹਤ ਇਲਾਜ ਕਰਵਾਉਣ ਸਮੇਤ ਵੱਖ-ਵੱਖ ਲੋਕ ਭਲਾਈ ਸਕੀਮਾਂ ਨੂੰ ਲਾਗੂ ਕੀਤਾ ਗਿਆ ਹੈ।ਇਸ ਮੌਕੇ ਲਾਭਪਾਤਰੀਆਂ ਵੱਲੋਂ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕੀਤਾ ਗਿਆ ਹੈ, ਉਨ੍ਹਾਂ ਹਮੇਸ਼ਾ ਲੋੜਵੰਦ ਲੋਕਾਂ ਦੀ ਬਾਂਹ ਫੜੀ ਹੈ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਇਆ ਜਾ ਰਿਹਾ ਹੈ

 

Tags: Shery Kalsi , Amansher Singh Shery Kalsi , Batala , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD