Tuesday, 28 July 2026

 

 

ਖ਼ਾਸ ਖਬਰਾਂ ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ ਨਾਂਗਲ ਚੌਧਰੀ ਵਿੱਚ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਨੂੰ ਮਿਲੇਗੀ ਨਵੀਂ ਰਫ਼ਤਾਰ - ਡਾ. ਅਮਿਤ ਕੁਮਾਰ ਅਗਰਵਾਲ

 

120 ਲੱਖ ਰੁਪਏ ਦੀ ਲਾਗਤ ਨਾਲ 'ਨਿਊ ਚੰਗਾਲ ਮਾਈਨਰ' ਨਵੀਨੀਕਰਨ ਉਪਰੰਤ ਲੋਕ ਅਰਪਿਤ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕੀਤਾ ਉਦਘਾਟਨ

Barinder Kumar Goel, Barinder Kumar Goyal, AAP Punjab, Punjab, Punjab News, Latest Punjab News

Web Admin

Web Admin

5 Dariya News

ਸੰਗਰੂਰ , 24 Jul 2026

Last updated on: Jul 25, 2026, 12:19 IST

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਖੇਤੀਬਾੜੀ ਨੂੰ ਹੋਰ ਮਜ਼ਬੂਤ ਬਣਾਉਣ, ਧਰਤੀ ਹੇਠਲੇ ਪਾਣੀ ਦੀ ਸੰਭਾਲ ਕਰਨ ਅਤੇ ਕਿਸਾਨਾਂ ਤਕ ਨਹਿਰੀ ਪਾਣੀ ਦੀ ਸੁਚੱਜੀ ਅਤੇ ਨਿਰਵਿਘਨ ਪਹੁੰਚ ਯਕੀਨੀ ਬਣਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਜਲ ਸਰੋਤ ਵਿਭਾਗ, ਪੰਜਾਬ ਵੱਲੋਂ ਵਿਧਾਨ ਸਭਾ ਹਲਕਾ ਸੰਗਰੂਰ ਦੇ ਕਿਸਾਨਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ 120 ਲੱਖ ਰੁਪਏ ਦੀ ਲਾਗਤ ਨਾਲ 'ਰੀਹੈਬਲੀਟੇਸ਼ਨ ਆਫ਼ ਨਿਊ ਚੰਗਾਲ ਮਾਈਨਰ ਆਫ਼ ਸ਼ੇਰੋਂ ਰਜਵਾਹਾ (ਬੁਰਜੀ 0 ਤੋਂ 11680)' ਪ੍ਰੋਜੈਕਟ ਤਹਿਤ ਨਵੀਨੀਕਰਨ ਉਪਰੰਤ ਮਾਈਨਰ ਦਾ ਰਸਮੀ ਉਦਘਾਟਨ ਕੀਤਾ ਗਿਆ।

ਇਸ ਪ੍ਰੋਜੈਕਟ ਦਾ ਉਦਘਾਟਨ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਅਤੇ ਹਲਕਾ ਸੰਗਰੂਰ ਦੀ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਹਿਰੀ ਸਿੰਚਾਈ ਪ੍ਰਣਾਲੀ ਨੂੰ ਮਜ਼ਬੂਤ ਅਤੇ ਆਧੁਨਿਕ ਬਣਾਉਣ ਲਈ ਵੱਡੇ ਪੱਧਰ 'ਤੇ ਕੰਮ ਕਰ ਰਹੀ ਹੈ ਤਾਂ ਜੋ ਹਰ ਖੇਤ ਤੱਕ ਸਮੇਂ ਸਿਰ ਪਾਣੀ ਪਹੁੰਚੇ ਅਤੇ ਕਿਸਾਨਾਂ ਦੀ ਸਿੰਚਾਈ ਸਬੰਧੀ ਹਰ ਸਮੱਸਿਆ ਦਾ ਟਿਕਾਊ ਹੱਲ ਯਕੀਨੀ ਬਣਾਇਆ ਜਾ ਸਕੇ।

ਉਨ੍ਹਾਂ ਦੱਸਿਆ ਕਿ 03.46 ਕਿਲੋਮੀਟਰ ਲੰਬੀ ਇਸ ਮਾਈਨਰ ਦੇ ਨਵੀਨੀਕਰਨ ਨਾਲ ਪਿੰਡ ਚੰਗਾਲ, ਖਿਲਰੀਆਂ, ਲਿੱਦੜਾਂ ਅਤੇ ਬਡਰੁੱਖਾਂ ਦੇ ਕਿਸਾਨਾਂ ਨੂੰ ਸਿੱਧਾ ਲਾਭ ਮਿਲੇਗਾ। ਇਸ ਪ੍ਰੋਜੈਕਟ ਨਾਲ ਨਹਿਰੀ ਸਿੰਚਾਈ ਹੇਠ ਆਉਣ ਵਾਲੇ ਰਕਬੇ ਵਿੱਚ ਇਤਿਹਾਸਕ ਵਾਧਾ ਹੋਵੇਗਾ। ਪਹਿਲਾਂ ਜਿੱਥੇ ਕੇਵਲ 587 ਏਕੜ ਰਕਬੇ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲਦੀ ਸੀ, ਉੱਥੇ ਹੁਣ ਇਹ ਰਕਬਾ ਵਧ ਕੇ 1920 ਏਕੜ ਹੋ ਜਾਵੇਗਾ। 

ਇਸ ਤਰ੍ਹਾਂ 1333 ਏਕੜ ਵਾਧੂ ਖੇਤੀਯੋਗ ਜ਼ਮੀਨ ਨਹਿਰੀ ਸਿੰਚਾਈ ਦੇ ਦਾਇਰੇ ਵਿੱਚ ਆਵੇਗੀ। ਇਸ ਪ੍ਰੋਜੈਕਟ ਸਦਕਾ ਟੇਲ ਤਕ ਨਹਿਰੀ ਪਾਣੀ ਦੀ ਨਿਰਵਿਘਨ ਸਪਲਾਈ ਯਕੀਨੀ ਬਣੇਗੀ, ਜਿਸ ਨਾਲ ਕਿਸਾਨਾਂ ਨੂੰ ਵੱਡਾ ਆਰਥਿਕ ਲਾਭ ਮਿਲੇਗਾ ਅਤੇ ਖੇਤੀ ਉਤਪਾਦਨ ਵਿੱਚ ਵੀ ਵਾਧਾ ਹੋਵੇਗਾ।ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਅਤੇ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਨੂੰ ਉਤਸ਼ਾਹਿਤ ਕਰਨਾ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣਾ ਹੈ। 

ਇਸ ਮਾਈਨਰ ਦੇ ਨਵੀਨੀਕਰਨ ਨਾਲ ਪਾਣੀ ਦੀ ਬਰਬਾਦੀ ਵਿੱਚ ਕਮੀ ਆਵੇਗੀ, ਟਿਊਬਵੈੱਲਾਂ 'ਤੇ ਕਿਸਾਨਾਂ ਦੀ ਨਿਰਭਰਤਾ ਘਟੇਗੀ, ਬਿਜਲੀ ਦੀ ਬੱਚਤ ਹੋਵੇਗੀ ਅਤੇ ਸਿੰਚਾਈ 'ਤੇ ਆਉਣ ਵਾਲਾ ਖਰਚਾ ਵੀ ਘਟੇਗਾ। ਇਸ ਨਾਲ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਦੇ ਸਰਕਾਰ ਦੇ ਉਦੇਸ਼ਾਂ ਨੂੰ ਵੀ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਹਿੱਸੇ ਵਿੱਚ ਸਿੰਚਾਈ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਲਈ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਅਜਿਹੇ ਵਿਕਾਸ ਪ੍ਰੋਜੈਕਟਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ, ਤਾਂ ਜੋ ਕਿਸਾਨਾਂ ਨੂੰ ਖੇਤੀ ਲਈ ਲੋੜੀਂਦੀਆਂ ਸਾਰੀਆਂ ਬੁਨਿਆਦੀ ਸਹੂਲਤਾਂ ਸਮੇਂ ਸਿਰ ਉਪਲਬਧ ਕਰਵਾਈਆਂ ਜਾ ਸਕਣ। ਇਸ ਮੌਕੇ ਬੂਟਾ ਚੰਗਾਲ, ਹਰਜਿੰਦਰ ਸਿੰਘ ਸਰਪੰਚ ਖਿਲਰੀਆਂ, ਇਕਬਾਲ ਸਿੰਘ ਚੰਗਾਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ ਅਤੇ ਵੱਡੀ ਗਿਣਤੀ ਵੱਖ ਵੱਖ ਪਿੰਡਾਂ ਦੇ ਲੋਕ ਹਾਜ਼ਰ ਸਨ।

 

Tags: Barinder Kumar Goel , Barinder Kumar Goyal , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD