Tuesday, 28 July 2026

 

 

ਖ਼ਾਸ ਖਬਰਾਂ ਪੰਜਾਬ ਦੀ ਬਰਬਾਦ ਹੋ ਰਹੀ ਪੀੜ੍ਹੀ ਲਈ ਜ਼ਿੰਮੇਵਾਰ ਕੌਣ? ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ

 

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਤਸਵੀਰ ਬਦਲੀ : ਮੋਹਿੰਦਰ ਭਗਤ

ਕੈਬਨਿਟ ਮੰਤਰੀ ਨੇ ਵਿਦਿਆਰਥੀਆਂ ਨੂੰ ਵੰਡੇ ਸਕੂਲ ਬੈਗ, ਵਿਦਿਆਰਥੀਆਂ ਨੂੰ ਲਗਨ ਤੇ ਮਿਹਨਤ ਨਾਲ ਪੜ੍ਹਨ ਲਈ ਪ੍ਰੇਰਿਆ

Mohinder Bhagat, AAP Punjab, Jalandhar, Punjab, Punjab News, Latest Punjab News

Web Admin

Web Admin

5 Dariya News

ਜਲੰਧਰ , 24 Jul 2026

Last updated on: Jul 25, 2026, 12:20 IST

ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਸਤੀ ਸ਼ੇਖ ਅਤੇ ਪੀ.ਐਮ.ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਸਤੀ ਦਾਨਿਸ਼ਮੰਦਾ ਵਿਖੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ ਕੀਤੀ ਗਈ।

ਕੈਬਨਿਟ ਮੰਤਰੀ ਨੇ ਇਸ ਮੌਕੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਹਰ ਬੱਚੇ ਨੂੰ ਬਿਹਤਰ ਸਿੱਖਿਆ, ਲੋੜੀਂਦੀਆਂ ਸਹੂਲਤਾਂ ਅਤੇ ਰੌਸ਼ਨ ਭਵਿੱਖ ਲਈ ਸਮਾਨ ਮੌਕੇ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਂਦੇ, ਜਿਸ ਦੇ ਸਿੱਟੇ ਵਜੋਂ ਅੱਜ ਪੰਜਾਬ ਪੂਰੇ ਦੇਸ਼ ਵਿੱਚ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸਥਾਨ ’ਤੇ ਪਹੁੰਚ ਗਿਆ ਹੈ।

ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦਾ ਆਧੁਨਿਕੀਕਰਨ ਕੀਤਾ ਗਿਆ। ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਮਾਰਟ ਕਲਾਸਰੂਮ, ਆਧੁਨਿਕ ਪ੍ਰਯੋਗਸ਼ਾਲਾਵਾਂ, ਬਿਹਤਰ ਫਰਨੀਚਰ, ਸਾਫ਼-ਸੁਥਰਾ ਵਾਤਾਵਰਣ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਤਸਵੀਰ ਬਦਲ ਕੇ ਰੱਖ ਦਿੱਤੀ ਹੈ।

ਸ਼੍ਰੀ ਭਗਤ ਨੇ ਵਿਦਿਆਰਥੀਆਂ ਨੂੰ ਲਗਨ ਤੇ ਮਿਹਨਤ ਨਾਲ ਪੜ੍ਹਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸਿੱਖਿਅਕ ਹੋ ਕੇ ਉਹ ਆਪਣੇ ਪਰਿਵਾਰ, ਸਮਾਜ, ਸੂਬੇ ਅਤੇ ਦੇਸ਼ ਦੀ ਤਰੱਕੀ ਵਿੱਚ ਮਹੱਤਵਪੂਰਨ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਨਿਰੰਤਰ ਮਿਹਨਤ ਅਤੇ ਟੀਚੇ ਨਿਰਧਾਰਿਤ ਕਰਕੇ ਉਨ੍ਹਾਂ ਦੀ ਪ੍ਰਾਪਤੀ ਲਈ ਪੂਰੀ ਇਮਾਨਦਾਰੀ ਨਾਲ ਯਤਨ ਕਰਨ ਲਈ ਕਿਹਾ। 

ਇਸ ਮੌਕੇ ਕੈਬਨਿਟ ਮੰਤਰੀ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਸਤੀ ਸ਼ੇਖ ਵਿਖੇ ਕਿਚਨ ਸ਼ੈੱਡ, ਫਰਸ਼ ਅਤੇ ਹੋਰ ਵਿਕਾਸ ਕਾਰਜਾਂ ਲਈ ਪੰਜਾਬ ਸਰਕਾਰ ਵੱਲੋਂ 15 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਪ੍ਰਿੰ. ਰੇਖਾ ਰਾਣੀ, ਪ੍ਰਿੰ. ਦਿਨੇਸ਼ ਕੁਮਾਰ, ਐਜੂਕੇਸ਼ਨ ਇੰਚਾਰਜ ਜਲੰਧਰ ਪੱਛਮੀ ਸੰਜੀਵ ਭਗਤ, ‘ਆਪ’ ਆਗੂ ਸਿਮਰਨਜੀਤ ਸਿੰਘ ਬੰਟੀ, ਐਡਵੋਕੇਟ ਸੰਦੀਪ ਵਰਮਾ, ਕਮਲ ਲੋਚ, ਏਕਮਜੀਤ, ਅਨਮੋਲ ਅਤੇ ਸਕੂਲਾਂ ਦਾ ਸਟਾਫ਼ ਵੀ ਮੌਜੂਦ ਸੀ।

 

Tags: Mohinder Bhagat , AAP Punjab , Jalandhar , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD