Tuesday, 28 July 2026

 

 

ਖ਼ਾਸ ਖਬਰਾਂ ਪੰਜਾਬ ਦੀ ਬਰਬਾਦ ਹੋ ਰਹੀ ਪੀੜ੍ਹੀ ਲਈ ਜ਼ਿੰਮੇਵਾਰ ਕੌਣ? ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ

 

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 'ਮਿਸ਼ਨ ਹਰਿਆਲੀ 2026' ਦਾ ਆਗ਼ਾਜ਼

ਪੰਜਾਬ ਵਿੱਚ ਲਗਾਏ ਜਾਣਗੇ 9 ਲੱਖ ਬੂਟੇ

Barinder Kumar Goel, Barinder Kumar Goyal, AAP Punjab, Punjab, Punjab News, Latest Punjab News, Lehragaga

Web Admin

Web Admin

5 Dariya News

ਲਹਿਰਾਗਾਗਾ , 24 Jul 2026

Last updated on: Jul 25, 2026, 12:21 IST

ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਅਤੇ ਵਾਤਾਵਰਣ ਦੀ ਸੰਭਾਲ ਦੇ ਉਦੇਸ਼ ਨਾਲ ਅਪਣਾ ਪੰਜਾਬ ਫਾਊਂਡੇਸ਼ਨ ਵੱਲੋਂ ਸ਼ੁਰੂ ਕੀਤੀ ਗਈ ਮਹੱਤਵਪੂਰਨ ਮੁਹਿੰਮ ‘ਮਿਸ਼ਨ ਹਰਿਆਲੀ 2026’ ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ ਤਹਿਤ ਸੂਬੇ ਭਰ ਵਿੱਚ 9 ਲੱਖ ਬੂਟੇ ਲਗਾਏ ਜਾਣਗੇ। ਇਹ ਮੁਹਿੰਮ ਸੀਬਾ ਸਕੂਲ, ਲਹਿਰਾਗਾਗਾ ਦੇ ਕੈਂਪਸ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਸ਼ੁਰੂ ਕੀਤੀ ਗਈ।

ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਗੋਇਲ ਨੇ ਵਿਦਿਆਰਥੀਆਂ ਨੂੰ ਬੂਟੇ ਵੰਡੇ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਬੂਟੇ ਲਗਾ ਕੇ ਉਨ੍ਹਾਂ ਦੀ ਸੰਭਾਲ ਕਰਨ ਦਾ ਸੰਦੇਸ਼ ਦਿੱਤਾ। ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਕਿਹਾ ਕਿ ਵਾਤਾਵਰਣ ਦੀ ਸੁਰੱਖਿਆ ਮੌਜੂਦਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਅਤੇ ਹਰ ਨਾਗਰਿਕ ਨੂੰ ਇਸ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਬੂਟੇ ਲਗਾਉਣਾ ਹੀ ਨਹੀਂ, ਸਗੋਂ ਉਨ੍ਹਾਂ ਦੀ ਸੰਭਾਲ ਕਰਕੇ ਉਨ੍ਹਾਂ ਨੂੰ ਦਰੱਖ਼ਤ ਬਣਾਉਣਾ ਵੀ ਸਾਡੀ ਸਾਂਝੀ ਜ਼ਿੰਮੇਵਾਰੀ ਹੈ।

ਕੈਬਨਿਟ ਮੰਤਰੀ ਨੇ ਆਪਣਾ ਪੰਜਾਬ ਫਾਊਂਡੇਸ਼ਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੂਬੇ ਭਰ ਵਿੱਚ 9 ਲੱਖ ਬੂਟੇ ਵਿਉਂਤਬੱਧ ਢੰਗ ਨਾਲ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਦਾ ਰਿਕਾਰਡ ਰੱਖਣ ਦਾ ਇਹ ਉਪਰਾਲਾ ਬੇਹੱਦ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸੰਸਥਾਵਾਂ ਸਮਾਜ ਵਿੱਚ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਲੋਕਾਂ ਨੂੰ ਕੁਦਰਤ ਨਾਲ ਜੋੜਨ ਦਾ ਮਹੱਤਵਪੂਰਨ ਕੰਮ ਕਰ ਰਹੀਆਂ ਹਨ।

ਉਨ੍ਹਾਂ ਨੇ ਸੀਬਾ ਸਕੂਲ ਦੀ ਵੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਸੰਸਥਾ ਵਿਦਿਆਰਥੀਆਂ ਨੂੰ ਕੇਵਲ ਅਕਾਦਮਿਕ ਸਿੱਖਿਆ ਹੀ ਨਹੀਂ, ਸਗੋਂ ਸਮਾਜਿਕ ਜ਼ਿੰਮੇਵਾਰੀਆਂ, ਵਾਤਾਵਰਣ ਸੰਭਾਲ, ਜੀਵਨ ਮੁੱਲਾਂ ਅਤੇ ਵਿਹਾਰਕ ਗਤੀਵਿਧੀਆਂ ਨਾਲ ਵੀ ਜੋੜ ਰਹੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਹਰ ਵਿਦਿਆਰਥੀ ਘੱਟੋ-ਘੱਟ ਇੱਕ ਬੂਟਾ ਜ਼ਰੂਰ ਲਗਾਏ ਅਤੇ ਉਸ ਦੀ ਪੂਰੀ ਦੇਖਭਾਲ ਕਰਕੇ ਉਸ ਨੂੰ ਦਰੱਖ਼ਤ ਬਣਾਏ। ਇਸ ਦੌਰਾਨ ਉਨ੍ਹਾਂ ਨੇ ਬੂਟਿਆਂ ਦੀ ਸਹੀ ਦੇਖਭਾਲ ਅਤੇ ਸੰਭਾਲ ਸਬੰਧੀ ਕਈ ਲਾਭਦਾਇਕ ਨੁਕਤੇ ਵੀ ਸਾਂਝੇ ਕੀਤੇ।

ਸਮਾਗਮ ਦੌਰਾਨ ਆਪਣਾ ਪੰਜਾਬ ਫਾਊਂਡੇਸ਼ਨ ਦੇ ਫਾਊਂਡਰ ਮੈਂਬਰ ਅਤੇ ਸੀਬਾ ਸਕੂਲ ਦੇ ਪ੍ਰਬੰਧਕ ਸ੍ਰੀ ਕੰਵਲਜੀਤ ਸਿੰਘ ਢੀਂਡਸਾ ਨੇ ਕੈਬਨਿਟ ਮੰਤਰੀ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਫਾਊਂਡੇਸ਼ਨ ਦਾ ਉਦੇਸ਼ ਵਾਤਾਵਰਣ ਸੁਰੱਖਿਆ ਨੂੰ ਲੋਕ ਅੰਦੋਲਨ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ 'ਮਿਸ਼ਨ ਹਰਿਆਲੀ 2026' ਤਹਿਤ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵਿਉਂਤਬੱਧ ਢੰਗ ਨਾਲ 9 ਲੱਖ ਬੂਟੇ ਲਗਾਏ ਜਾਣਗੇ ਅਤੇ ਹਰ ਬੂਟੇ ਦੀ ਨਿਰੰਤਰ ਨਿਗਰਾਨੀ ਅਤੇ ਸੰਭਾਲ ਨੂੰ ਯਕੀਨੀ ਬਣਾਇਆ ਜਾਵੇਗਾ।

ਉਨ੍ਹਾਂ ਇਸ ਮੁਹਿੰਮ ਵਿੱਚ ਵਿਦਿਆਰਥੀਆਂ ਵੱਲੋਂ ਦਿਖਾਏ ਜਾ ਰਹੇ ਉਤਸ਼ਾਹ ਅਤੇ ਸਹਿਯੋਗ ਲਈ ਧੰਨਵਾਦ ਵੀ ਪ੍ਰਗਟ ਕੀਤਾ।ਇਸ ਉਪਰੰਤ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਸੀਬਾ ਸਕੂਲ ਦੇ ਹਰਬਲ ਗਾਰਡਨ ਵਿੱਚ ਬੂਟਾ ਲਗਾ ਕੇ 'ਮਿਸ਼ਨ ਹਰਿਆਲੀ 2026' ਦਾ ਰਸਮੀ ਆਗਾਜ਼ ਕੀਤਾ ਅਤੇ ਵਾਤਾਵਰਣ ਸੰਭਾਲ ਦਾ ਸੰਦੇਸ਼ ਦਿੱਤਾ।ਇਸ ਮੌਕੇ ਵਪਾਰ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਅਰੁਣ ਜਿੰਦਲ, ਮਾਰਕੀਟ ਕਮੇਟੀ ਦੇ ਚੇਅਰਮੈਨ ਸ੍ਰੀ ਸ਼ੀਸ਼ਪਾਲ ਆਨੰਦ, ਸਕੂਲ ਪ੍ਰਬੰਧਕ, ਅਧਿਆਪਕ, ਵੱਡੀ ਗਿਣਤੀ ਵਿੱਚ ਵਿਦਿਆਰਥੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

 

Tags: Barinder Kumar Goel , Barinder Kumar Goyal , AAP Punjab , Punjab , Punjab News , Latest Punjab News , Lehragaga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD